September 21, 2026, 5:13 am
----------- Advertisement -----------
HomeNewsLatest Newsਪੰਜਾਬ ਭਰ 'ਚ ਕੀਤਾ ਗਿਆ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ, 236096 ਕੇਸਾਂ...

ਪੰਜਾਬ ਭਰ ‘ਚ ਕੀਤਾ ਗਿਆ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ, 236096 ਕੇਸਾਂ ਦੀ ਹੋਈ ਸੁਣਵਾਈ

Published on

----------- Advertisement -----------

ਚੰਡੀਗੜ੍ਹ, 13 ਅਗਸਤ: ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਅਤੇ ਜੱਜ, ਪੰਜਾਬ ਅਤੇ ਹਰਿਆਣਾ ਹਾਈਕੋਰਟ ਜਸਟਿਸ ਤੇਜਿੰਦਰ ਸਿੰਘ ਢੀਂਡਸਾ ਦੀ ਅਗਵਾਈ ਹੇਠ ਅੱਜ ਪੰਜਾਬ ਭਰ ਵਿੱਚ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ 473 ਲੋਕ ਅਦਾਲਤ ਬੈਂਚਾਂ ਰਾਹੀਂ ਕੁੱਲ 236096 ਕੇਸਾਂ ਦੀ ਸੁਣਵਾਈ ਕੀਤੀ ਗਈ। ਇਸ ਮੌਕੇ ਕਰਜ਼ਾ ਵਸੂਲੀ ਟ੍ਰਿਬਿਊਨਲ (ਡੀਆਰਟੀ), ਜ਼ਿਲ੍ਹਾ ਖਪਤਕਾਰ ਨਿਵਾਰਨ ਫੋਰਮ ਅਤੇ ਰਾਜ ਦੀਆਂ ਮਾਲ ਅਦਾਲਤਾਂ ਨੇ ਲੰਬਿਤ ਝਗੜਿਆਂ ਦਾ ਨਿਪਟਾਰਾ ਕਰਨ ਲਈ ਲੋਕ ਅਦਾਲਤ ਬੈਂਚਾਂ ਦਾ ਆਯੋਜਨ ਕੀਤਾ। ਵਿਆਹ ਸੰਬੰਧੀ ਝਗੜਿਆਂ, ਜਾਇਦਾਦ ਦੇ ਝਗੜਿਆਂ, ਚੈੱਕ ਬਾਊਂਸ ਦੇ ਕੇਸ, ਲੇਬਰ ਮਾਮਲੇ, ਅਪਰਾਧਿਕ ਕੰਪਾਊਂਡੇਬਲ ਕੇਸ, ਡੀਆਰਟੀ/ਖਪਤਕਾਰ ਫੋਰਮਾਂ/ਮਾਲ ਅਦਾਲਤਾਂ ਵਿੱਚ ਲੰਬਿਤ ਪਏ ਕੇਸ, ਲੰਬੇ ਸਮੇਂ ਤੋਂ ਲਟਕ ਰਹੀਆਂ ਵੱਖ-ਵੱਖ ਐਫਆਈਆਰਜ਼ ਆਦਿ ਦੀਆਂ ਰੱਦ/ਅਣਟ੍ਰੇਸਡ ਰਿਪੋਰਟਾਂ ਆਦਿ ਨਾਲ ਸਬੰਧਤ ਵੱਖ-ਵੱਖ ਮਾਮਲਿਆਂ ਨੂੰ ਵਿਚਾਰਿਆ ਗਿਆ। ਇਸ ਤੋਂ ਇਲਾਵਾ ਧਿਰਾਂ ਦੀ ਸਹਿਮਤੀ ਨਾਲ ਵੱਖ-ਵੱਖ ਐਵਾਰਡ ਪਾਸ ਕੀਤੇ ਗਏ।

ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸੂਬੇ ਭਰ ਵਿੱਚ ਕੀਤੀ ਗਈ ਨਿਵੇਕਲੀ ਪਹਿਲਕਦਮੀ ਤਹਿਤ ਕੌਮੀ ਲੋਕ ਅਦਾਲਤ ਵਾਲੇ ਦਿਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰਾਂ ਵੱਲੋਂ ਪੰਜਾਬ ਦੀਆਂ ਸਾਰੀਆਂ ਜੇਲ੍ਹਾਂ ਵਿੱਚ ਵਿਸ਼ੇਸ਼ ਕੈਂਪ ਅਦਾਲਤਾਂ ਲਾਈਆਂ ਗਈਆਂ। ਨੈਸ਼ਨਲ ਲੋਕ ਅਦਾਲਤ ਦੇ ਮੌਕੇ ਅਰੁਣ ਗੁਪਤਾ, ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਪਟਿਆਲਾ ਦੀ ਕੇਂਦਰੀ ਜੇਲ੍ਹ ਨੂੰ ਵਿਸ਼ੇਸ਼ ਤੌਰ ‘ਤੇ ਦੌਰੇ ਲਈ ਚੁਣਿਆ ਗਿਆ ਕਿਉਂਕਿ ਪਟਿਆਲਾ ਅਤੇ ਐਸ.ਏ.ਐਸ. ਨਗਰ ਜ਼ਿਲ੍ਹਿਆਂ ਦੇ ਅੰਡਰ ਟਰਾਇਲ ਇਸੇ ਜੇਲ੍ਹ ਵਿੱਚ ਬੰਦ ਹਨ। ਇਸ ਦੌਰਾਨ ਪਟਿਆਲਾ ਅਤੇ ਐਸ.ਏ.ਐਸ. ਨਗਰ ਦੀਆਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀਜ਼ ਦੇ ਸਕੱਤਰਾਂ ਨੇ ਕੇਂਦਰੀ ਜੇਲ੍ਹ ਪਟਿਆਲਾ ਵਿੱਚ ਕੈਂਪ ਅਦਾਲਤਾਂ ਲਾਈਆਂ।

ਅਰੁਣ ਗੁਪਤਾ ਦੇ ਨਾਲ ਤਰਸੇਮ ਮੰਗਲਾ, ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ, ਪਟਿਆਲਾ ਨੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਦੇ ਦਫ਼ਤਰ ਅਤੇ ਪਟਿਆਲਾ ਦੇ ਵੱਖ-ਵੱਖ ਲੋਕ ਅਦਾਲਤ ਬੈਂਚਾਂ ਦਾ ਦੌਰਾ ਕਰਕੇ ਇੰਨ੍ਹਾਂ ਦੇ ਕੰਮਕਾਜ ਦਾ ਜਾਇਜ਼ਾ ਵੀ ਲਿਆ। ਇਸ ਮੌਕੇ ਲੋਕਾਂ ਨੂੰ ਟੋਲ ਫਰੀ ਨੰਬਰ 1968 ਬਾਰੇ ਵੀ ਜਾਗਰੂਕ ਕੀਤਾ ਗਿਆ ਤਾਂ ਜੋ ਸਾਰੇ ਲੋੜਵੰਦ ਵਿਅਕਤੀਆਂ ਅਤੇ ਵਰਗਾਂ ਨੂੰ ਹਰ ਤਰ੍ਹਾਂ ਦੀ ਕਾਨੂੰਨੀ ਸਹਾਇਤਾ ਉਪਲਬਧ ਕਰਵਾਈ ਜਾ ਸਕੇ। ਲੋਕਾਂ ਨੂੰ ਮੁਫ਼ਤ ਅਤੇ ਪ੍ਰਭਾਵਸ਼ਾਲੀ ਕਾਨੂੰਨੀ ਸਹਾਇਤਾ ਪ੍ਰਾਪਤ ਕਰਨ ਸਬੰਧੀ ਮਾਰਗਦਰਸ਼ਨ ਕਰਨ ਲਈ ਅਦਾਲਤਾਂ ਦੇ ਅਹਾਤੇ ਵਿੱਚ ਜ਼ਿਲ੍ਹਾ ਅਤੇ ਤਾਲੁਕਾ ਪੱਧਰ ‘ਤੇ ਸਥਾਪਤ ਦਫ਼ਤਰ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ। ਅਰੁਣ ਗੁਪਤਾ ਨੇ ਆਮ ਲੋਕਾਂ ਨੂੰ ਲੋਕ ਅਦਾਲਤਾਂ ਰਾਹੀਂ ਆਪਣੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਦੀ ਅਪੀਲ ਵੀ ਕੀਤੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ‘ਚ ASI ਦਾ ਕਤਲ ਕਰਨ ਵਾਲਾ ਸ਼ੂਟਰ ਪੁਲਿਸ ਮੁਕਾਬਲੇ ‘ਚ ਢੇਰ, ਮੁਲਜ਼ਮ ਦੀਪਕ ਦੇ ਪਰਿਵਾਰ ਦਾ ਵੱਡਾ ਬਿਆਨ

ASI ਹਰਜੀਤ ਸਿੰਘ ਦਾ ਕਤਲ ਕਰਨ ਵਾਲੇ ਇਕ ਸ਼ੂਟਰ ਨੂੰ ਪੁਲਿਸ ਨੇ ਮੁਕਾਬਲੇ ਵਿਚ...

ਡੇਰਾ ਬਾਬਾ ਨਾਨਕ : ਕਾਂਗਰਸੀ ਸਰਪੰਚ ਨਵਦੀਪ ਸਿੰਘ ਦੇ ਛੋਟੇ ਭਰਾ ਦਾ ਕਤਲ, ਅਣਪਛਾਤਿਆਂ ਨੇ ਵਾਰਦਾਤ ਨੂੰ ਦਿੱਤਾ ਅੰਜਾਮ

ਪੁਲਿਸ ਥਾਣਾ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਪੱਡਾ ਦੇ ਮੌਜੂਦਾ ਕਾਂਗਰਸੀ ਸਰਪੰਚ ਨਵਦੀਪ...

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਲੁਧਿਆਣਾ 19 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਆਮ ਆਦਮੀ...

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...