October 16, 2026, 6:45 am
----------- Advertisement -----------
HomeNewsEntertainmentਇਸ ਦਿਨ ਰਿਲੀਜ਼ ਹੋਵੇਗਾ ਗਿੱਪੀ ਗਰੇਵਾਲ ਦੀ ਫ਼ਿਲਮ 'ਯਾਰ ਮੇਰਾ ਤਿਤਲੀਆਂ ਵਰਗਾ'...

ਇਸ ਦਿਨ ਰਿਲੀਜ਼ ਹੋਵੇਗਾ ਗਿੱਪੀ ਗਰੇਵਾਲ ਦੀ ਫ਼ਿਲਮ ‘ਯਾਰ ਮੇਰਾ ਤਿਤਲੀਆਂ ਵਰਗਾ’ ਦਾ ਗੀਤ Nawa Nawa Pyaar

Published on

----------- Advertisement -----------

ਪੰਜਾਬੀ ਗਾਇਕ ਅਤੇ ਅਭਿਨੇਤਾ ਗਿੱਪੀ ਗਰੇਵਾਲ ਦੀ ਆਉਣ ਵਾਲੀ ਫਿਲਮ ‘ਯਾਰ ਮੇਰਾ ਤਿਤਲੀਆਂ ਵਰਗਾ’ ਦਾ ਪ੍ਰਸ਼ੰਸਕ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਇਸ ਦੌਰਾਨ ਫਿਲਮ ਦਾ ਨਵਾਂ ਗੀਤ ”ਨਵਾਂ ਨਵਾ ਪਿਆਰ” ਰਿਲੀਜ਼ ਹੋਣ ਲਈ ਤਿਆਰ ਹੈ। ‘ਨਵਾਂ ਨਵਾ ਪਿਆਰ’ ਦੀ ਪੂਰੀ ਵੀਡੀਓ 17 ਅਗਸਤ ਨੂੰ ਸੋਸ਼ਲ ਮੀਡੀਆ ‘ਤੇ ਰਿਲੀਜ਼ ਹੋਵੇਗੀ। ਇਸ ਗੀਤ ਨੂੰ ਗਿੱਪੀ ਗਰੇਵਾਲ ਨੇ ਆਪਣੀ ਆਵਾਜ਼ ਦਿੱਤੀ ਹੈ। ਇਸ ਦੇ ਨਾਲ ਹੀ ਹੈਪੀ ਰਾਏ ਕੋਟੀ ਨੇ ਗੀਤ ਦੇ ਬੋਲ ਲਿਖੇ ਅਤੇ ਕੰਪੋਜ਼ ਕੀਤੇ ਹਨ। ਗੀਤ ਦਾ ਸੰਗੀਤ ਮਿਕਸ ਸਿੰਘ ਨੇ ਦਿੱਤਾ ਹੈ ਅਤੇ ਇਸ ਦੇ ਨਿਰਦੇਸ਼ਕ ਵਿਕਾਸ ਵਸ਼ਿਸ਼ਟ ਹਨ। ਇਸ ਫਿਲਮ ਵਿੱਚ ਗਿੱਪੀ ਗਰੇਵਾਲ ਦੇ ਨਾਲ ਅਦਾਕਾਰਾ ਤਨੂ ਗਰੇਵਾਲ, ਕਰਮਜੀਤ ਅਨਮੋਲ ਅਤੇ ਰਾਜ ਧਾਲੀਵਾਲ ਵੀ ਮੁੱਖ ਭੂਮਿਕਾਵਾਂ ਵਿੱਚ ਨਜ਼ਰ ਆਉਣਗੇ।

ਫੈਨਜ਼ ਫਿਲਮ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਯਾਰ ਮੇਰਾ ਤਿਤਲੀਆਂ ਵਰਗਾ ਦਾ ਟਰੇਲਰ ਲੋਕਾਂ ਨੂੰ ਕਾਫ਼ੀ ਪਸੰਦ ਆ ਰਿਹਾ ਹੈ। ਇਸ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਮਹਿਜ਼ 3 ਦਿਨਾਂ ਚ ਫ਼ਿਲਮ ਦੇ ਟਰੇਲਰ ਨੂੰ 1 ਕਰੋੜ ਤੋਂ ਵੀ ਵੱਧ ਲੋਕਾਂ ਨੇ ਦੇਖ ਲਿਆ ਹੈ। ਇਸ ਟਰੇਲਰ ਨੂੰ ਹੁਣ ਤੱਕ 11 ਮਿਲੀਅਨ ਵਿਊਜ਼ ਮਿਲ ਚੁੱਕੇ ਹਨ। ਕਾਬਿਲੇਗ਼ੌਰ ਹੈ ਕਿ ਗਿੱਪੀ ਗਰੇਵਾਲ ਦੇ ਪ੍ਰੋਡਕਸ਼ਨ ਹਾਊਸ ਹੰਬਲ ਮੋਸ਼ਨ ਪਿਕਚਰਜ਼ ਦੇ ਬੈਨਰ ਹੇਠ ਇਹ ਫ਼ਿਲਮ ਬਣਨ ਜਾ ਰਹੀ ਹੈ। ਇਹ ਫ਼ਿਲਮ 2 ਸਤੰਬਰ 2022 ਨੂੰ ਸਿਨਮੇਘਰਾਂਚ ਰਿਲੀਜ਼ ਹੋਵੇਗੀ। ਇਸ ਫ਼ਿਲਮ ਦਾ ਟਰੇਲਰ ਲੋਕਾਂ ਦਾ ਧਿਆਨ ਆਪਣੇ ਵੱਲ ਖਿੱਚ ਰਿਹਾ ਹੈ। ਦੂਜੇ ਪਾਸੇ ਗਿੱਪੀ ਗਰੇਵਾਲ ਨੇ ਖੁਦ ਪੰਜਾਬੀਆਂ ਨੂੰ ਇਹ ਵਾਅਦਾ ਕੀਤਾ ਹੈ ਕਿ ਉਨ੍ਹਾਂ ਦੀ ਫ਼ਿਲਮ ਹਸਾ ਹਸਾ ਕੇ ਲੋਕਾਂ ਦੇ ਢਿੱਡਾਂ `ਚ ਪੀੜ ਪੈਦਾ ਕਰੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੇਂਦਰ, ਪੰਜਾਬ ਨੂੰ ਬਿਜਲੀ ਅਤੇ ਕੋਲੇ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਏਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਨਵੀਂ ਦਿੱਲੀ / ਪੰਜਾਬ; 15 ਅਕਤੂਬਰ*:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ...

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ‘ਆਪ’ ਨੇ ਦੀਪਕ ਬਾਲੀ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ

 ਆਮ ਆਦਮੀ ਪਾਰਟੀ ਨੇ ਜਲੰਧਰ ਕੈਂਟ ਦੇ ਹਲਕਾ ਇੰਚਾਰਜ ਨੂੰ ਬਦਲ ਦਿੱਤਾ ਹੈ ।...

 ਬਿਨਾਂ ਸੀਐੱਮ ਚਿਹਰੇ ਦੇ ਲੜੇਗੀ ਕਾਂਗਰਸ; ਪੰਜਾਬ ਵਿੱਚ 100 ਫੀਸਦੀ ਸਰਕਾਰ ਬਣਾਵਾਂਗੇ: ਪਾਇਲਟ

ਕਾਂਗਰਸ ਦੇ ਪੰਜਾਬ ਇੰਚਾਰਜ ਸਚਿਨ ਪਾਇਲਟ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੀ ਪਾਰਟੀ...

ਲੁਧਿਆਣਾ ‘ਚ ਨੌਜਵਾਨ ਨਾਲ ਵਾਪਰਿਆ ਭਾਣਾ, 11 ਹਾਜ਼ਾਰ ਵੋਲਟ ਦੀਆਂ ਤਾਰਾਂ ਦੀ ਲਪੇਟ ’ਚ ਆਉਣ ਕਾਰਨ ਹੋਈ ਮੌਤ

ਲੁਧਿਆਣਾ ਦੇ ਜਮਾਲਪੁਰ ਵਿੱਚ ਚੰਡੀਗੜ੍ਹ ਰੋਡ ‘ਤੇ ਇੱਕ ਦੁਖਦਾਈ ਘਟਨਾ ਵਾਪਰੀ, ਜਿੱਥੇ ਬਿਜਲੀ ਦਾ...

ਆਮਿਰ ਖਾਨ ਦੇ ਭਾਣਜੇ ਇਮਰਾਨ ਖਾਨ ਨੂੰ 28 ਅਕਤੂਬਰ ਤੱਕ ਭਾਰਤ ਛੱਡਣ ਦਾ ਨੋਟਿਸ

ਮੁੰਬਈ ਪੁਲਿਸ ਨੇ ਅਦਾਕਾਰ ਇਮਰਾਨ ਖਾਨ ਨੂੰ ਇੱਕ ਨੋਟਿਸ ਜਾਰੀ ਕਰਕੇ 28 ਅਕਤੂਬਰ ਤੱਕ...

  ਪੰਜਾਬ ਬੰਦ ਦਾ ਅਸਰ: ਲਾਡੋਵਾਲ ਟੋਲ ਪਲਾਜ਼ਾ ਕੀਤਾ ਫ੍ਰੀ, ਅਣਮਿੱਥੇ ਸਮੇਂ ਲਈ ਮੁਫ਼ਤ ਰੱਖਣ ਦਾ ਐਲਾਨ

ਪੰਜਾਬ ਬੰਦ ਦੀ ਕਾਲ ਦਾ ਅਸਰ ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ਾ ਤੇ ਦੇਖਣ ਨੂੰ...

ਫਿਲੌਰ ‘ਚ CM ਮਾਨ ਨੇ ਸੱਦੀ ਹਾਈ ਲੈਵਲ ਮੀਟਿੰਗ, ਸਾਰੇ ਜ਼ਿਲ੍ਹਿਆਂ ਦੇ SSP, DC, DSP ਤੇ SDM ਹੋਣਗੇ ਸ਼ਾਮਲ

CM ਭਗਵੰਤ ਮਾਨ ਨੇ ਭਲਕੇ ਹਾਈ ਲੈਵਲ ਮੀਟਿੰਗ ਸੱਦੀ ਹੈ। ਮੁੱਖ ਮੰਤਰੀ ਵੱਲੋਂ ਕੱਲ੍ਹ...

ਝੋਟਾ ਕਤਲ ਕਾਂਡ: ਮਾਨਸਾ ਦੀ ਮਹਿਲਾ SHO ਬੇਅੰਤ ਕੌਰ ਮੁਅੱਤਲ, DSP ਖਿਲਾਫ਼ ਵੀ ਐਕਸ਼ਨ ਦੀ ਤਿਆਰੀ

ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਜਨਤਕ ਰੋਸ...

ਪਰਵਿੰਦਰ ਝੋਟਾ ਕਤਲਕਾਂਡ ’ਚ ਪੁਲਿਸ ਦੀ ਵੱਡੀ ਕਾਰਵਾਈ, 2 ਹੋਰਾਂ ਦੇ ਨਾਮ ਆਏ ਸਾਹਮਣੇ

ਪਰਵਿੰਦਰ ਝੋਟਾ ਕਤਲਕਾਂਡ ਮਾਮਲਾ ਨਾਲ ਜੁੜੀ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ। ਮਾਨਸਾ ‘ਚ...