June 29, 2026, 12:09 pm
----------- Advertisement -----------
HomeNewsLatest Newsਮਥੁਰਾ:ਅਸਮਾਨੀ ਬਿਜਲੀ ਡਿੱਗਣ ਨਾਲ ਦਰੱਖਤ ਹੇਠਾਂ ਬੈਠੀਆਂ ਦੋ ਔਰਤਾਂ ਦੀ ਮੌਤ

ਮਥੁਰਾ:ਅਸਮਾਨੀ ਬਿਜਲੀ ਡਿੱਗਣ ਨਾਲ ਦਰੱਖਤ ਹੇਠਾਂ ਬੈਠੀਆਂ ਦੋ ਔਰਤਾਂ ਦੀ ਮੌਤ

Published on

----------- Advertisement -----------

ਮਥੁਰਾ ਦੇ ਗੋਵਰਧਨ ‘ਚ ਅਸਮਾਨੀ ਬਿਜਲੀ ਕੁਝ ਲੋਕਾਂ ਲਈ ਆਫ਼ਤ ਬਣ ਗਈ। ਦੱਸਿਆ ਜਾ ਰਿਹਾ ਹੈ ਕਿ ਭਾਰੀ ਮੀਂਹ ਤੋਂ ਬੱਚਣ ਲਈ ਦਰੱਖਤ ਹੇਠਾਂ ਬੈਠੀਆਂ ਔਰਤਾਂ ‘ਤੇ ਬਿਜਲੀ ਡਿੱਗ ਗਈ। ਇਸ ਘਟਨਾ ‘ਚ ਦੋ ਔਰਤਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਦੋ ਔਰਤਾਂ ਬੁਰੀ ਤਰ੍ਹਾਂ ਝੁਲਸ ਗਈਆਂ। ਜਿਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।
ਪ੍ਰਾਪਤ ਜਾਣਕਾਰੀ ਮੁਤਾਬਿਕ ਐਤਵਾਰ ਨੂੰ ਮਹਿਮਦਪੁਰ ਦੇ ਖੇਤਾਂ ਚ ਦੁਪਹਿਰ ਬਾਅਦ ਜ਼ੋਰਦਾਰ ਮੀਂਹ ਸ਼ੁਰੂ ਹੋ ਗਿਆ। ਜਿਸ ਕਾਰਨ ਓਥੇ ਕੰਮ ਕਰ ਰਹੀਆਂ ਔਰਤਾਂ ਨਿੰਮ ਦੇ ਦਰਖਤ ਹੇਠਾਂ ਬੈਠ ਗਈਆਂ। ਇਸ ਦੌਰਾਨ ਅਸਮਾਨੀ ਬਿਜਲੀ ਔਰਤਾਂ ‘ਤੇ ਡਿੱਗ ਗਈ ਅਤੇ ਨੱਥੋ ਦੇਵੀ, ਮਾਇਆ ਦੇਵੀ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦਕਿ ਜਸ਼ੋਦਾ ਅਤੇ ਰਾਜਨ ਬੁਰੀ ਤਰ੍ਹਾਂ ਝੁਲਸ ਗਈਆਂ।
ਉਕਤ ਘਟਨਾ ਦਾ ਪਤਾ ਲਗਦੇ ਹੀ ਕਿਸਾਨ ਪੱਪੂ ਵਾਸੀ ਜਮਨਾਵਤਾ ਨੇ ਐਂਬੂਲੈਂਸ ਨੂੰ ਫੋਨ ਕਰਕੇ ਪੁਲੀਸ ਨੂੰ ਸੂਚਿਤ ਕੀਤਾ। ਪੁਲਿਸ ਦੇ ਪਹੁੰਚਣ ਤੱਕ ਪਿੰਡ ਵਾਸੀ ਇੱਕ ਨਿੱਜੀ ਹਸਪਤਾਲ ਦੀ ਐਂਬੂਲੈਂਸ ਰਾਹੀਂ ਜ਼ਖ਼ਮੀਆਂ ਨੂੰ ਸੀਐਚਸੀ ਗੋਵਰਧਨ ਲੈ ਗਏ। ਜਿੱਥੇ ਡਾਕਟਰਾਂ ਨੇ ਨੱਥੋ ਦੇਵੀ, ਮਾਇਆ ਦੇਵੀ ਨੂੰ ਮ੍ਰਿਤਕ ਐਲਾਨ ਦਿੱਤਾ ਅਤੇ ਜਸ਼ੋਦਾ ਅਤੇ ਰਾਜਨ ਦਾ ਇਲਾਜ ਚੱਲ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਰੋਹਿਤ ਸ਼ੈੱਟੀ ਨੂੰ ਇੱਕ ਹੋਰ ਧਮਕੀ, 20 ਕਰੋੜ ਰੁਪਏ ਦੀ ਮੰਗ

ਫਿਲਮ ਨਿਰਮਾਤਾ ਰੋਹਿਤ ਸ਼ੈੱਟੀ ਨੂੰ ਲਾਰੈਂਸ ਗੈਂਗ ਵੱਲੋਂ 20 ਕਰੋੜ ਰੁਪਏ ਦੀ ਫਿਰੌਤੀ ਦੀ...

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ AAP ਦੇ ਮੰਤਰੀ-ਵਿਧਾਇਕ, CM ਮਾਨ ਬੋਲੇ- “ਸਾਰੇ ਲਿਖਤੀ ਰੂਪ ‘ਚ ਰੱਖਣਗੇ ਪੱਖ”

ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਅੱਜ...

ਸਿਆ ਨੂੰ ਲੈ ਕੇ ਲੋਹਗੜ੍ਹ ਕਿਲ੍ਹੇ ਪਹੁੰਚੀ ਪੁਲਿਸ: ਕੇਤਨ ਮਰਡਰ ਦਾ ਸੀਨ ਕੀਤਾ ਰੀਕ੍ਰਿਏਟ, ਦੀਵਾਰ ਤੋਂ ਸੁੱਟੀ ਗਈ ਡਮੀ

ਪੁਣੇ ਕਤਲ ਕੇਸ ਵਿੱਚ, ਪੁਲਿਸ ਨੇ ਐਤਵਾਰ ਨੂੰ ਲੋਹਗੜ੍ਹ ਕਿਲ੍ਹੇ ਤੋਂ ਕੇਤਨ ਨੂੰ ਸੁੱਟੇ...

ਅੰਤਰਰਾਸ਼ਟਰੀ ਨਸ਼ਾ ਰੋਕਥਾਮ ਦਿਵਸ ਮੌਕੇ ਯੂਐਨਓਡੀਸੀ ਅਤੇ ਪੰਜਾਬ ਜੇਲ੍ਹ ਵਿਭਾਗ ਨੇ ਨਸ਼ਾ, ਐਚਆਈਵੀ ਅਤੇ ਜੇਲ੍ਹਾਂ ‘ਚ ਕੈਦੀਆਂ ਦੀ ਸਿਹਤ ‘ਤੇ ਵਿਚਾਰ-ਵਟਾਂਦਰਾ ਕੀਤਾ

ਚੰਡੀਗੜ੍ਹ/ਲੁਧਿਆਣਾ, 27 ਜੂਨ: ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਅਤੇ ਮੁੜ ਵਸੇਬਾ ਸੇਵਾਵਾਂ...

ਕੇਤਨ ਕਤਲ ਕੇਸ ਦੇ ਕ੍ਰਿਕਟ ਨਾਲ ਜੁੜੇ ਤਾਰ, ਸਿਆ ਦੇ ਭਰਾ ਸਾਹਿਲ ਦਾ ਕਰੀਬੀ ਹੈ ਚੇਤਨ; ਇੱਕੋ ਟੀਮ ਲਈ ਖੇਡਦੇ ਸਨ ਦੋਵੇਂ

ਮਹਾਰਾਸ਼ਟਰ ਦੇ ਪੁਣੇ ਦੇ ਕਿਲ੍ਹੇ ਵਿੱਚ ਹੋਏ ਸਨਸਨੀਖੇਜ਼ ਕਤਲ ਕੇਸ ਦੀ ਜਾਂਚ ਵਿੱਚ ਹੁਣ...

ਜਾਰਜੀਆ ਦੀ ਸੰਸਦ ‘ਚ PM ਦੇ ਭਾਸ਼ਣ ਦੌਰਾਨ ਆਪਸ ‘ਚ ਭਿੜੇ ਸੰਸਦ ਮੈਂਬਰ, ਜੰਮ ਕੇ ਚੱਲੇ ਲੱਤਾਂ-ਮੁੱਕੇ

ਜਾਰਜੀਆ ਦੇ ਪ੍ਰਧਾਨ ਮੰਤਰੀ ਇਰਾਕਲੀ ਕੋਬਾਖਿਦਜ਼ੇ ਸ਼ੁੱਕਰਵਾਰ ਨੂੰ ਸੰਸਦ ਵਿੱਚ ਆਪਣਾ ਸਾਲਾਨਾ ਸੰਬੋਧਨ ਦੇ...

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਪੰਜਾਬ ਬਿਊਰੋ ਆਫ ਇੰਵੈਸਟੀਗੇਸ਼ਨ (ਪੀਬੀਆਈ) ਨੇ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22...

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ...