September 5, 2026, 8:44 pm
----------- Advertisement -----------
HomeNewsLatest Newsਗ੍ਰਹਿ ਮੰਤਰਾਲੇ ਵੱਲੋਂ ਪੀਪੀਐਮਡੀਐਸ, ਪੀਐਮਐਮਐਸ ਪੁਰਸਕਾਰਾਂ ਲਈ ਪੰਜਾਬ ਪੁਲਿਸ ਦੇ ਅਧਿਕਾਰੀਆਂ/ਕਰਮਚਾਰੀਆਂ ਦੇ...

ਗ੍ਰਹਿ ਮੰਤਰਾਲੇ ਵੱਲੋਂ ਪੀਪੀਐਮਡੀਐਸ, ਪੀਐਮਐਮਐਸ ਪੁਰਸਕਾਰਾਂ ਲਈ ਪੰਜਾਬ ਪੁਲਿਸ ਦੇ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ

Published on

----------- Advertisement -----------

ਚੰਡੀਗੜ੍ਹ, 14 ਅਗਸਤ: ਪੰਜਾਬ ਪੁਲਿਸ ਦੀਆਂ ਸ਼ਾਨਦਾਰ ਸੇਵਾਵਾਂ ਨੂੰ ਮਾਨਤਾ ਦਿੰਦਿਆਂ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਨੇ 76ਵੇਂ ਆਜ਼ਾਦੀ ਦਿਹਾੜੇ ਦੀ ਪੂਰਵ ਸੰਧਿਆ ਮੌਕੇ ਪੰਜਾਬ ਪੁਲਿਸ ਦੇ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ ਕੀਤਾ ਹੈ, ਜਿਨ੍ਹਾਂ ਨੂੰ ਵਿਲੱਖਣ ਸੇਵਾਵਾਂ ਬਦਲੇ ਰਾਸ਼ਟਰਪਤੀ ਪੁਲਿਸ ਮੈਡਲ (ਪੀਪੀਐਮਡੀਐਸ) ਅਤੇ ਸ਼ਾਨਦਾਰ ਸੇਵਾਵਾਂ ਬਦਲੇ ਪੁਲਿਸ ਮੈਡਲ (ਪੀਐਮਐਮਐਸ) ਨਾਲ ਸਨਮਾਨਿਤ ਕੀਤਾ ਜਾਵੇਗਾ। ਬਿਊਰੋ ਆਫ ਇਨਵੈਸਟੀਗੇਸ਼ਨ (ਬੀ.ਓ.ਆਈ.) ਪੰਜਾਬ ਦੇ ਡਾਇਰੈਕਟਰ ਬੀ ਚੰਦਰ ਸੇਖਰ ਅਤੇ ਇੰਸਪੈਕਟਰ ਜਨਰਲ ਆਫ ਪੁਲਿਸ (ਆਈ.ਜੀ.ਪੀ.) ਇੰਟੈਲੀਜੈਂਸ ਜਤਿੰਦਰ ਸਿੰਘ ਔਲਖ ਨੂੰ ਵਿਲੱਖਣ ਸੇਵਾਵਾਂ ਬਦਲੇ ਰਾਸ਼ਟਰਪਤੀ ਪੁਲਿਸ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ।

ਛੇ ਪੀਪੀਐਸ ਅਧਿਕਾਰੀਆਂ ਏਆਈਜੀ ਜ਼ੋਨਲ ਸੀਆਈਡੀ ਅੰਮ੍ਰਿਤਸਰ ਵਰਿੰਦਰ ਸਿੰਘ, ਡੀਸੀਪੀ ਲਾਅ ਐਂਡ ਆਰਡਰ ਅੰਮ੍ਰਿਤਸਰ ਪਰਮਿੰਦਰ ਸਿੰਘ ਭੰਡਾਲ, ਡੀਐਸਪੀ ਆਈਆਰਬੀ ਲੁਧਿਆਣਾ ਦਲਜੀਤ ਸਿੰਘ, ਡੀਐਸਪੀ ਕਮਾਂਡੋ ਬਟਾਲੀਅਨ ਬਹਾਦਰਗੜ੍ਹ ਸੰਜੀਵ ਕੁਮਾਰ, ਡੀਐਸਪੀ ਪੀਆਰਟੀਸੀ ਜਹਾਨਖੇਲਾਂ ਹਰਜੀਤ ਸਿੰਘ ਅਤੇ ਡੀਐਸਪੀ ਸੀਆਈਡੀ ਜਲੰਧਰ ਹਰਭਜਨ ਲਾਲ ਦਾ ਨਾਮ ਉਨ੍ਹਾਂ 14 ਅਧਿਕਾਰੀਆਂ/ਕਰਮਚਾਰੀਆਂ ਵਿੱਚ ਸ਼ਾਮਲ ਹੈ ਜਿਨ੍ਹਾਂ ਦੀ ਚੋਣ ਸ਼ਾਨਦਾਰ ਸੇਵਾਵਾ ਬਦਲੇ ਪੁਲਿਸ ਮੈਡਲ ਲਈ ਕੀਤੀ ਗਈ ਹੈ। ਬਾਕੀ ਅਧਿਕਾਰੀਆਂ ਵਿੱਚ ਇੰਸਪੈਕਟਰ ਰਾਜ ਕੁਮਾਰ, ਐਸਆਈ ਸੰਪੂਰਨ ਸਿੰਘ, ਐਸਆਈ ਰਾਜੇਸ਼ ਕੁਮਾਰ, ਐਸਆਈ ਰਾਮ ਦਰਸ਼ਨ, ਐਸਆਈ ਚੰਦਰ ਪ੍ਰਕਾਸ਼, ਐਸਆਈ ਸਕੰਦਰ ਸਿੰਘ, ਏਐਸਆਈ ਮਨਜੀਤ ਸਿੰਘ ਅਤੇ ਏਐਸਆਈ ਪ੍ਰਿਤਪਾਲ ਸਿੰਘ ਸ਼ਾਮਲ ਹਨ। ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਪੁਰਸਕਾਰ ਜੇਤੂਆਂ ਨੂੰ ਵਧਾਈ ਦਿੰਦੀਆਂ ਇਨ੍ਹਾਂ ਅਧਿਕਾਰੀਆਂ ਦੀਆਂ ਸੇਵਾਵਾਂ ਨੂੰ ਮਾਨਤਾ ਦੇਣ ਅਤੇ ਸਮੁੱਚੀ ਪੰਜਾਬ ਪੁਲਿਸ ਫੋਰਸ ਦਾ ਮਨੋਬਲ ਵਧਾਉਣ ਲਈ ਭਾਰਤੀ ਗ੍ਰਹਿ ਮੰਤਰਾਲੇ ਦਾ ਧੰਨਵਾਦ ਕੀਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...