November 19, 2026, 11:02 am
----------- Advertisement -----------
HomeNewsEntertainment1971 ਦੀ ਜੰਗ ਨੂੰ ਦਰਸਾਉਂਦੀ ਈਸ਼ਾਨ ਖੱਟਰ ਦੀ ਫਿਲਮ 'Pippa' ਦਾ ਜ਼ਬਰਦਸਤ...

1971 ਦੀ ਜੰਗ ਨੂੰ ਦਰਸਾਉਂਦੀ ਈਸ਼ਾਨ ਖੱਟਰ ਦੀ ਫਿਲਮ ‘Pippa’ ਦਾ ਜ਼ਬਰਦਸਤ ਟੀਜ਼ਰ ਹੋਇਆ ਰਿਲੀਜ਼

Published on

----------- Advertisement -----------

ਅੱਜ ਦੇਸ਼ ਭਰ ਵਿੱਚ ਆਜ਼ਾਦੀ ਦਿਵਸ ਮਨਾਇਆ ਜਾ ਰਿਹਾ ਹੈ। ਇਸ ਸਾਲ ਦਾ ਸੁਤੰਤਰਤਾ ਦਿਵਸ ਕਈ ਮਾਇਨਿਆਂ ਤੋਂ ਬਹੁਤ ਮਹੱਤਵਪੂਰਨ ਹੈ। ਇਸ ਸਾਲ ਦੇਸ਼ ਨੇ ਆਪਣੀ ਆਜ਼ਾਦੀ ਦੇ 75 ਸਾਲ ਪੂਰੇ ਕਰ ਲਏ ਹਨ। ਇਸ ਖਾਸ ਮੌਕੇ ‘ਤੇ ਹਰ ਕੋਈ ਜਸ਼ਨ ਵਿਚ ਡੁੱਬਿਆ ਹੋਇਆ ਹੈ। ਇਸ ਦੌਰਾਨ ਸੁਤੰਤਰਤਾ ਦਿਵਸ ਦੇ ਇਸ ਖਾਸ ਮੌਕੇ ‘ਤੇ ਈਸ਼ਾਨ ਖੱਟਰ ਅਤੇ ਮ੍ਰਿਣਾਲ ਠਾਕੁਰ ਦੀ ਫਿਲਮ ‘ਪੀਪਾ’ ਦਾ ਟੀਜ਼ਰ ਰਿਲੀਜ਼ ਹੋ ਗਿਆ ਹੈ। ਫਿਲਮ ਦਾ ਜੋ ਟੀਜ਼ਰ ਸਾਹਮਣੇ ਆਇਆ ਹੈ, ਉਹ ਕਾਫੀ ਧਮਾਕੇਦਾਰ ਹੈ। ਦੇਸ਼ ਭਗਤੀ ਦੇ ਰੰਗ ਵਿੱਚ ਰੰਗੀ ਫਿਲਮ ਰੰਗਾ ਦਾ ਇਹ ਟੀਜ਼ਰ ਰਿਲੀਜ਼ ਹੁੰਦੇ ਹੀ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਇਸ ਟੀਜ਼ਰ ਨੂੰ ਫਿਲਮ ਦੇ ਮੁੱਖ ਕਲਾਕਾਰਾਂ ਵਜੋਂ ਮ੍ਰਿਣਾਲ ਠਾਕੁਰ ਅਤੇ ਈਸ਼ਾਨ ਖੱਟਰ ਨੇ ਆਪਣੇ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤਾ ਹੈ। 1 ਮਿੰਟ ਸੱਤ ਸੈਕਿੰਡ ਦੇ ਇਸ ਵੀਡੀਓ ‘ਚ 3 ਦਸੰਬਰ 1971 ਦੀ ਜੰਗ ਦੀ ਝਲਕ ਦੇਖਣ ਨੂੰ ਮਿਲ ਰਹੀ ਹੈ।

YouTube player

ਵੀਡੀਓ ‘ਚ ਪੂਰਾ ਦੇਸ਼ ਰੇਡੀਓ ‘ਤੇ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੂੰ ਸੁਣਦਾ ਨਜ਼ਰ ਆ ਰਿਹਾ ਹੈ। ਵੀਡੀਓ ‘ਚ ਪੀਐੱਮ ਕਹਿੰਦੇ ਹਨ ਕਿ, ‘ਕੁਝ ਘੰਟੇ ਪਹਿਲਾਂ ਪਾਕਿਸਤਾਨ ਨੇ ਭਾਰਤੀ ਹਵਾਈ ਖੇਤਰ ‘ਤੇ ਹਵਾਈ ਹਮਲੇ ਕੀਤੇ ਹਨ। ਮੈਂ, ਇੰਦਰਾ ਗਾਂਧੀ, ਭਾਰਤ ਦੀ ਪ੍ਰਧਾਨ ਮੰਤਰੀ, ਪਾਕਿਸਤਾਨ ਨਾਲ ਜੰਗ ਦਾ ਐਲਾਨ ਕਰਦੀ ਹਾਂ। ਜੈ ਹਿੰਦ. ਇਸ ਦੌਰਾਨ ਟੀਜ਼ਰ ‘ਚ ਮ੍ਰਿਣਾਲ ਠਾਕੁਰ ਅਤੇ ਈਸ਼ਾਨ ਖੱਟਰ ਦੇ ਕੁਝ ਦ੍ਰਿਸ਼ ਵੀ ਦੇਖਣ ਨੂੰ ਮਿਲ ਰਹੇ ਹਨ। ਵੀਡੀਓ ‘ਚ ਈਸ਼ਾਨ ਜੰਗ ਦੇ ਮੈਦਾਨ ‘ਚ ਨਜ਼ਰ ਆ ਰਿਹਾ ਹੈ। ਟੀਜ਼ਰ ‘ਚ ਅਭਿਨੇਤਾ ਨੂੰ ਦੇਖ ਕੇ ਕਿਹਾ ਜਾ ਸਕਦਾ ਹੈ ਕਿ ਉਸ ਦਾ ਰੋਲ ਕਾਫੀ ਦਮਦਾਰ ਹੋਣ ਵਾਲਾ ਹੈ। ਟੀਜ਼ਰ ਵੀਡੀਓ ਦੇ ਨਾਲ ਹੀ ਫਿਲਮ ਦੀ ਰਿਲੀਜ਼ ਡੇਟ ਦਾ ਵੀ ਐਲਾਨ ਕੀਤਾ ਗਿਆ ਹੈ।

ਜਾਣਕਾਰੀ ਮੁਤਾਬਕ ਈਸ਼ਾਨ ਖੱਟਰ ਦੀ ਇਹ ਫਿਲਮ 2 ਦਸੰਬਰ 2022 ਨੂੰ ਸਿਨੇਮਾਘਰਾਂ ‘ਚ ਦਸਤਕ ਦੇਣ ਲਈ ਤਿਆਰ ਹੈ। ਫਿਲਮ ਦੀ ਗੱਲ ਕਰੀਏ ਤਾਂ ‘ਪੀਪਾ’ ਇਕ ਜੰਗੀ ਫਿਲਮ ਹੈ, ਜਿਸ ਵਿਚ 45ਵੇਂ ਕੈਵਲਰੀ ਟੈਂਕ ਸਕੁਐਡਰਨ ਦੇ ਸਾਬਕਾ ਫੌਜੀ ਬ੍ਰਿਗੇਡੀਅਰ ਬਲਰਾਮ ਸਿੰਘ ਮਹਿਤਾ ਦੀ ਬਹਾਦਰੀ ਨੂੰ ਦਿਖਾਇਆ ਜਾਵੇਗਾ। ਇਹ ਫਿਲਮ ਬ੍ਰਿਗੇਡੀਅਰ ਬਲਰਾਮ ਸਿੰਘ ਮਹਿਤਾ ਦੀ ਕਿਤਾਬ ‘ਦ ਬਰਨਿੰਗ ਚੈਫੀਜ਼’ ‘ਤੇ ਆਧਾਰਿਤ ਹੈ। ਰਾਜਾ ਕ੍ਰਿਸ਼ਨਾ ਮੈਨਨ ਦੁਆਰਾ ਨਿਰਦੇਸ਼ਤ, ਇਹ ਫਿਲਮ ਗਰੀਬਪੁਰ ਵਿੱਚ ਲੜੇ ਗਏ 12 ਦਿਨਾਂ ਦੀ ਲੜਾਈ ਦੀ ਕਹਾਣੀ ਨੂੰ ਦਰਸਾਉਂਦੀ ਹੈ, ਜਿਸ ਨਾਲ ਬੰਗਲਾਦੇਸ਼ ਦਾ ਨਿਰਮਾਣ ਹੋਇਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ‘ਚ ਵੱਡਾ ਹਾਦਸਾ! ਅਚਾਨਕ ਟੁੱਟਿਆ ਨਹਿਰ ਵਾਲੇ ਲੋਹੇ ਦਾ ਪੁਲ, ਦੋ ਟਰੱਕ ਭਾਖੜਾ ਨਹਿਰ ‘ਚ ਲਟਕੇ

ਪਟਿਆਲਾ-ਸੰਗਰੂਰ ਨੈਸ਼ਨਲ ਹਾਈਵੇ ‘ਤੇ ਭਾਖੜਾ ਨਹਿਰ ‘ਤੇ ਬਣਿਆ ਲੋਹੇ ਦਾ ਪੁਲ ਅਚਾਨਕ ਟੁੱਟ ਗਿਆ।...

ਜਿੰਨਾ ਚਿਰ ਪੰਜਾਬ ਵਿਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਜਿੰਨਾ ਚਿਰ ਪੰਜਾਬ ਵਿਚ...

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...

ਫਿਰ ਸਜੇਗੀ ਟੋਪੀ ਤੇ ਡੋਰੀ ਦੀ ਸ਼ਾਨ: ਫ਼ੌਜ ਨੇ ਪਲਟਿਆ ਤਿੰਨ ਸਾਲ ਪੁਰਾਣਾ ਫ਼ਰਮਾਨ, ਜਰਨੈਲਾਂ ਨੂੰ ਮੁੜ ਮਿਲੇ ‘ਰੈਜੀਮੈਂਟਲ ਰੰਗ’

ਭਾਰਤੀ ਫ਼ੌਜ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਇਕੋ ਜਿਹੀ ਸਾਂਝੀ ਵਰਦੀ ਪਹਿਨਣ ਅਤੇ ਰੈਜੀਮੈਂਟਲ...

ਰੂਸ ‘ਚ ਵੱਡਾ ਹਵਾਈ ਹਾਦਸਾ, ਹਵਾ ‘ਚ ਅੱਗ ਲੱਗਣ ਕਾਰਨ ਕ੍ਰੈਸ਼ ਹੋਇਆ ਜਹਾਜ਼, ਜਿਊਂਦਾ ਸੜੇ 19 ਲੋਕ

ਰੂਸ ਦੇ ਰੱਖਿਆ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਦੱਖਣ-ਪੱਛਮੀ ਸਾਇਬੇਰੀਆ ਦੇ ਕੇਮੇਰੋਵੋ ਖੇਤਰ...

ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਹੰਗਾਮਾ, ਸ਼ਰਧਾਲੂਆਂ ਨੂੰ ਤੰਗ ਕਰਨ ਵਾਲਿਆਂ ਦੀ ਨਿਹੰਗਾਂ ਵੱਲੋਂ ਕੁੱਟਮਾਰ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸ਼ਰਧਾਲੂਆਂ ਨੂੰ ਜ਼ਬਰਦਸਤੀ ਕਮਰੇ ਦਿਵਾਉਣ ਲਈ ਆਵਾਜ਼ਾਂ ਲਗਾਉਣ ਵਾਲਿਆਂ...

ਲੁਧਿਆਣਾ: 10 ਮਿੰਟਾਂ ‘ਚ ਠੱਗ ਬਾਬੇ ਨੇ ਲੁੱਟੀ ਗਹਿਣਿਆਂ ਦੀ ਦੁਕਾਨ, ਅਸ਼ੀਰਵਾਦ ਦਾ ਨਾਟਕ ਕਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਵਿੱਚ ਇੱਕ ਠੱਗੀ ਬਾਬੇ ਨੇ ਇੱਕ ਗਹਿਣਿਆਂ ਦੀ ਦੁਕਾਨ ਦੇ ਮਾਲਕ ਨੂੰ ਸਿਰਫ਼...

ਸੋਨੀਆ ਗਾਂਧੀ ਦੇ ਬੁਕ ਰਿਲੀਜ਼ ਸਮਾਰੋਹ ‘ਚ ਜਾਣ ਨੂੰ ਲੈ ਕੇ ਕੈਪਟਨ ਅਮਰਿੰਦਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਵਿੱਚ...