ਅੱਜ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦਾ ਜਨਮ ਦਿਨ ਹੈ। ਇਸ ਖਾਸ ਮੌਕੇ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ ਅਤੇ ਪ੍ਰਮਾਤਮਾ ਅੱਗੇ ਉਨ੍ਹਾਂ ਲਈ ਅਰਦਾਸ ਕੀਤੀ ਹੈ।

ਸੀਐਮ ਮਾਨ ਨੇ ਟਵੀਟ ਕਰਕੇ ਲਿਖਿਆ, “ਸਾਡੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਜਨਮ ਦਿਨ ਦੀਆਂ ਮੁਬਾਰਕਾਂ, ਦੇਸ਼ ਦੀ ਰਾਜਨੀਤੀ ਨੂੰ ਅਸਲ ਜਨਤਕ ਮੁੱਦਿਆਂ ‘ਤੇ ਲਿਆਉਣ ਵਾਲੇ ਇੱਕੋ-ਇੱਕ ਇਨਸਾਨ, ਪ੍ਰਮਾਤਮਾ ਕਰੇ ਤੁਹਾਡਾ ਹਿੰਮਤ- ਹੌਂਸਲਾ ਇਸੇ ਤਰ੍ਹਾਂ ਬਰਕਰਾਰ ਰਹੇ।”












