September 28, 2026, 11:56 pm
----------- Advertisement -----------
HomeNewsEntertainment2 ਸਾਲ ਬਾਅਦ ਮੁੜ ਪਰਦੇ ਤੇ ਇਸ ਵੱਡੇ ਪ੍ਰੋਜੈਕਟ ਨਾਲ ਵਾਪਸੀ ਕਰੇਗੀ...

2 ਸਾਲ ਬਾਅਦ ਮੁੜ ਪਰਦੇ ਤੇ ਇਸ ਵੱਡੇ ਪ੍ਰੋਜੈਕਟ ਨਾਲ ਵਾਪਸੀ ਕਰੇਗੀ ਸ਼ਰਧਾ ਕਪੂਰ !

Published on

----------- Advertisement -----------

ਮੁੰਬਈ: ਟਾਈਗਰ ਸ਼ਰਾਫ ਅਤੇ ਸ਼ਰਧਾ ਕਪੂਰ ਨੂੰ ਆਖਰੀ ਵਾਰ 2020 ਦੀ ਫਿਲਮ ਬਾਗੀ 3 ਵਿੱਚ ਇਕੱਠੇ ਦੇਖਿਆ ਗਿਆ ਸੀ। ਇਕ ਵਾਰ ਫਿਰ ਫਿਲਮ ਨਿਰਮਾਤਾ ਦੋਵਾਂ ਦੀ ਜੋੜੀ ਨੂੰ ਪਰਦੇ ‘ਤੇ ਲਿਆਉਣ ਦੀ ਯੋਜਨਾ ਬਣਾ ਰਹੇ ਹਨ। ਸਾਹਮਣੇ ਆਈਆਂ ਖਬਰਾਂ ਮੁਤਾਬਕ, ਸ਼ਰਧਾ ਕਪੂਰ ਨੂੰ ਆਉਣ ਵਾਲੀ ਫਿਲਮ ਬਡੇ ਮੀਆਂ ਛੋਟੇ ਮੀਆਂ ਦੇ ਰੀਮੇਕ ਲਈ ਅਪ੍ਰੋਚ ਕੀਤਾ ਗਿਆ ਹੈ। ਖਬਰਾਂ ਦੀ ਮੰਨੀਏ ਤਾਂ ਮੇਕਰਸ ਚਾਹੁੰਦੇ ਹਨ ਕਿ ਸ਼ਰਧਾ-ਟਾਈਗਰ ਦੀ ਆਫ-ਸਕਰੀਨ ਕੈਮਿਸਟਰੀ ਨੂੰ ਫਿਰ ਤੋਂ ਪਰਦੇ ‘ਤੇ ਦਿਖਾਇਆ ਜਾਵੇ। ਕਿਹਾ ਜਾ ਰਿਹਾ ਹੈ ਕਿ ਨਿਰਦੇਸ਼ਕ ਅਲੀ ਅੱਬਾਸ ਜ਼ਫਰ ਦੀ ਇਹ ਫਿਲਮ ਫਰਵਰੀ 2023 ਨੂੰ ਫਲੋਰ ‘ਤੇ ਜਾਵੇਗੀ। ਫਿਲਹਾਲ ਮੇਕਰਸ ਫਿਲਮ ਦੀ ਸ਼ੂਟਿੰਗ ਲੋਕੇਸ਼ਨ ਦੀ ਤਲਾਸ਼ ਕਰ ਰਹੇ ਹਨ।

ਦੱਸ ਦੇਈਏ ਕਿ ਫਿਲਮ ‘ਚ ਟਾਈਗਰ ਅਕਸ਼ੈ ਕੁਮਾਰ ਨਾਲ ਸਕ੍ਰੀਨ ਸ਼ੇਅਰ ਕਰਦੇ ਨਜ਼ਰ ਆਉਣਗੇ। ਦੋਹਾਂ ਦੀ ਇਹ ਪਹਿਲੀ ਫਿਲਮ ਹੈ। ਫਿਲਮ ਨੂੰ ਜੈਕੀ ਭਗਨਾਨੀ ਪ੍ਰੋਡਿਊਸ ਕਰ ਰਹੇ ਹਨ। ਤੁਹਾਨੂੰ ਦੱਸ ਦੇਈਏ ਕਿ ਨਿਰਦੇਸ਼ਕ ਡੇਵਿਡ ਧਵਨ ਦੀ ਫਿਲਮ ਬਡੇ ਮੀਆਂ ਛੋਟੇ ਮੀਆਂ 1998 ਵਿੱਚ ਆਈ ਸੀ। ਫਿਲਮ ‘ਚ ਅਮਿਤਾਭ ਬੱਚਨ ਅਤੇ ਗੋਵਿੰਦਾ ਮੁੱਖ ਭੂਮਿਕਾਵਾਂ ‘ਚ ਸਨ। ਫਿਲਮ ‘ਚ ਦੋਵਾਂ ਦਾ ਡਬਲ ਰੋਲ ਸੀ। ਫਿਲਮ ਨੇ ਬਾਕਸ ਆਫਿਸ ‘ਤੇ ਚੰਗਾ ਪ੍ਰਦਰਸ਼ਨ ਕੀਤਾ ਸੀ। ਕਰੀਬ 9 ਕਰੋੜ ਦੇ ਬਜਟ ‘ਚ ਬਣੀ ਇਸ ਫਿਲਮ ਨੇ 35.21 ਕਰੋੜ ਦੀ ਕਮਾਈ ਕੀਤੀ ਸੀ। ਹੁਣ 24 ਸਾਲ ਬਾਅਦ ਇਹ ਫਿਲਮ ਰੀਮੇਕ ਹੋਣ ਜਾ ਰਹੀ ਹੈ। ਇੱਕ ਸਾਲ ਪਹਿਲਾਂ ਰੀਮੇਕ ਦੀ ਘੋਸ਼ਣਾ ਕਰਦੇ ਹੋਏ, ਨਿਰਮਾਤਾਵਾਂ ਨੇ ਅਕਸ਼ੈ ਕੁਮਾਰ-ਟਾਈਗਰ ਸ਼ਰਾਫ ਦਾ ਇੱਕ ਵੀਡੀਓ ਸਾਂਝਾ ਕੀਤਾ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

PAU ਲੁਧਿਆਣਾ ‘ਚ ਜਸ਼ਨ-ਏ-ਇਨਕਲਾਬ ‘ਚ ਪਹੁੰਚੇ ਲੱਖਾਂ ਲੋਕ, CM ਮਾਨ ਨੇ ਨੌਜਵਾਨਾਂ ‘ਚ ਭਰਿਆ ਜੋਸ਼

ਜਸ਼ਨ-ਏ-ਇਨਕਲਾਬ ਪ੍ਰੋਗਰਾਮ ਦੁਪਹਿਰ 3 ਵਜੇ ਲੁਧਿਆਣਾ ਦੇ ਪੀਏਯੂ ਗਰਾਊਂਡ ਵਿੱਚ ਸ਼ੁਰੂ ਹੋਇਆ। ਪੰਜਾਬ ਦੇ...

ਪੰਜਾਬ ‘ਚ ਵੱਧ ਬਿੱਲਾਂ ਕਰਕੇ ਨਹੀਂ ਕੱਟੇ ਜਾਣਗੇ ਬਿਜਲੀ ਕੁਨੈਕਸ਼ਨ, PSPCL ਨੇ ਲਾਈ ਰੋਕ

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਨੇ ਗਲਤ ਜਾਂ ਵਧੇ ਹੋਏ ਬਿਜਲੀ ਬਿੱਲਾਂ ਕਾਰਨ...

CBSE 6ਵੀਂ ਜਮਾਤ ਦੇ ਸਟੂਡੈਂਟਸ ਨੂੰ ਵੱਡੀ ਰਾਹਤ! ਤਿੰਨ ਭਾਸ਼ਾ ਨੀਤੀ ‘ਤੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ

ਸੁਪਰੀਮ ਕੋਰਟ ਨੇ ਸੋਮਵਾਰ ਨੂੰ ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (CBSE) ਨੂੰ ਛੇਵੀਂ ਜਮਾਤ ਦੇ...

ਫਰੀਦਾਬਾਦ : 200 ਫੁੱਟ ਡੂੰਘੇ ਬੋਰੇਵੈੱਲ ‘ਚ ਡਿੱਗੀ ਨੇਹਾ ਹਾਰੀ ਜ਼ਿੰਦਗੀ ਦੀ ਜੰਗ, 10 ਘੰਟੇ ਚੱਲਿਆ ਰੈਸਕਿਊ ਆਪ੍ਰੇਸ਼ਨ

ਫਰੀਦਾਬਾਦ ਵਿਚ 200 ਫੁੱਟ ਡੂੰਘੇ ਬੋਰਵੈੱਲ ਵਿਚ ਡਿੱਗੀ 3 ਸਾਲਾ ਨੇਹਾ ਨੂੰ 10 ਘੰਟੇ...

LPU ‘ਚ ਹਿੰਸਕ ਘਟਨਾਵਾਂ ਮਗਰੋਂ ਸਰਕਾਰ ਦਾ ਐਕਸ਼ਨ, ਇੰਟਰਨੈੱਟ ਸੇਵਾਵਾਂ ਕੀਤੀਆਂ ਬੰਦ

LPU ਵਿਚ ਹੋਏ ਬਵਾਲ ਮਗਰੋਂ ਅਗਲੇ ਹੁਕਮਾਂ ਤੱਕ ਇਥੇ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ...

LPU ਤੇ ਚਿਤਕਾਰਾ ਯੂਨੀਵਰਸਿਟੀ ਮਾਮਲਾ : ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਸੋ-ਮੋਟੂ ਨੋਟਿਸ, ਪੁਲਿਸ ਤੋਂ ਮੰਗੀ ਕਾਰਵਾਈ ਦੀ ਰਿਪੋਰਟ

ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ, ਫਗਵਾੜਾ, ਜ਼ਿਲ੍ਹਾ ਕਪੂਰਥਲਾ ਅਤੇ ਚਿਤਕਾਰਾ ਯੂਨੀਵਰਸਿਟੀ...

ਨਵੇਂ ਕਾਨੂੰਨ ਨੇ ਸਿੱਖ ਸੰਗਤ ਦੇ ਵਲੂੰਧਰੇ ਹਿਰਦਿਆਂ ‘ਤੇ ਮੱਲ੍ਹਮ ਲਾਉਣ ਦਾ ਕੰਮ ਕੀਤਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 27 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਸ੍ਰੀ ਅਕਾਲ ਤਖ਼ਤ...

ਫ਼ਿਰੋਜ਼ਪੁਰ ‘ਚ ਵੱਡੀ ਕਾਰਵਾਈ, ਸੀਆਈ ਇੰਸਪੈਕਟਰ ਨੂੰ 3 ਕਿਲੋ ਹੈਰੋਇਨ ਤੇ ਹਥਿਆਰ ਸਣੇ ਨੂੰ ਕੀਤਾ ਗ੍ਰਿਫਤਾਰ

ਕਾਊਂਟਰ ਇੰਟੈਲੀਜੈਂਸ ਵਿਚ ਤਾਇਨਾਤ ਇਕ ਇੰਸਪੈਕਟਰ ਨੂੰ ਫਿਰੋਜ਼ਪੁਰ ਵਿਚ ਗ੍ਰਿਫਤਾਰ ਕੀਤਾ ਗਿਆ ਹੈ। ਉਸ...