June 6, 2026, 1:21 am
----------- Advertisement -----------
HomeNewsBreaking Newsਕਾਂਗਰਸ ਸਿਖ਼ਰਲੇ ਪੁਲਿਸ ਅਫਸਰਾਂ ਨੂੰ ਬਦਲ ਕੇ ਅਕਾਲੀ ਦਲ ਦੇ ਆਗੂਆਂ ਨੂੰ...

ਕਾਂਗਰਸ ਸਿਖ਼ਰਲੇ ਪੁਲਿਸ ਅਫਸਰਾਂ ਨੂੰ ਬਦਲ ਕੇ ਅਕਾਲੀ ਦਲ ਦੇ ਆਗੂਆਂ ਨੂੰ ਝੂਠੇ ਕੇਸਾਂ ਵਿਚ ਫਸਾਉਣਾ ਚਾਹੁੰਦੀ ਐ : ਸੁਖਬੀਰ

Published on

----------- Advertisement -----------
  • ਸੂਬੇ ਵਿਚ ਅਕਾਲੀ ਦਲ ਤੇ ਬਸਪਾ ਗਠਜੋੜ ਸਰਕਾਰ ਬਣਨ ’ਤੇ ਨਵਾਂ ਕੰਡੀ ਏਰੀਆ ਵਿਕਾਸ ਮੰਤਰਾਲਾ ਬਣਾ ਕੇ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਸਿਰਜਣ ਦਾ ਕੀਤਾ ਐਲਾਨ

ਟਾਂਡਾ, 17 ਦਸੰਬਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਕਾਂਗਰਸ ਸਰਕਾਰ ਨੇ ਵਾਰ ਵਾਰ ਬਿਊਰੋ ਆਫ ਇਨਵੈਸਟੀਗੇਸ਼ਨ ਦੇ ਮੁਖੀ ਬਦਲੇ ਤੇ ਹੁਣ ਕਾਰਜਕਾਰੀ ਡੀ ਜੀ ਪੀ ਬਦਲ ਕੇ ਨਵੇਂ ਅਫਸਰਾਂ ’ਤੇ ਅਕਾਲੀ ਆਗੂਆਂ ਨੁੰ ਝੂਠੇ ਕੇਸਾਂ ਵਿਚ ਫਸਾਉਣ ਲਈ ਦਬਾਅ ਬਣਾਉਣਾ ਚਾਹੁੰਦੀ ਹੈ।

ਇਥੇ ਟਾਂਡਾ ਉੜਮੁੜ ਤੋਂ ਅਕਾਲੀ ਦਲ ਤੇ ਬਸਪਾ ਗਠਜੋੜ ਦੇ ਉਮੀਦਵਾਰ ਲਖਵਿੰਦਰ ਸਿੰਘ ਲੱਖੀ ਦੇ ਹੱਕ ਵਿਚ ਜਨਤਕ ਪ੍ਰੋਗਰਾਮਾਂ ਨੂੰ ਸੰਬੋਧਨ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਇਕ ਝੂਠ ਹਮੇਸ਼ਾ ਝੂਠ ਹੀ ਰਹਿੰਦਾ ਹੈ ; ਇਸੇ ਲਈ ਸਿਖ਼ਰਲੇ ਪੁਲਿਸ ਅਫਸਰ ਅਕਾਲੀ ਵਰਕਰਾਂ ਨੂੰ ਝੂਠੇ ਪੁਲਿਸ ਕੇਸਾਂ ਵਿਚ ਫਸਾਉਣ ਦੀਆਂ ਕਾਂਗਰਸ ਸਰਕਾਰ ਦੀਆਂ ਹਦਾਇਤਾਂ ਮੰਨਣ ਤੋਂ ਇਨਕਾਰੀ ਹਨ। ਉਹਨਾਂ ਕਿਹਾ ਕਿ ਸਰਕਾਰ ਨੇ ਸਿਖਰਲੀ ਪੁਲਿਸ ਲੀਡਰਸ਼ਿਪ ਵਿਚ ਦੋ ਤਬਦੀਲੀਆਂ ਕੀਤੀਆਂ ਹਨ ਜਿਹਨਾਂ ਵਿਚ ਪਹਿਲਾਂ ਬਿਊਰੋ ਆਫ ਇਨਵੈਸਟੀਗੇਸ਼ਨ (ਬੀ ਓ ਆਈ) ਦੇ ਏ ਡੀ ਜੀ ਪੀ ਅਰਪਿਤ ਸ਼ੁਕਲਾ ਨੁੰ ਬਦਲਿਆ ਤੇ ਫਿਰ ਏ ਡੀ ਜੀ ਪੀ ਵਰਿੰਦਰ ਕੁਮਾਰ ਨੂੰ ਬਦਲਿਆ। ਹੁਣ ਬੀ ਓ ਆਈ ਦੇ ਤੀਜੇ ਮੁਖੀ ਐਸ ਕੇ ਅਸਥਾਨਾ ਨੇ ਡੀ ਜੀ ਪੀ ਨੂੰ ਪੱਤਰ ਲਿਖ ਕੇ ਸਰਕਾਰਾਂ ਨੂੰ ਬੇਨਕਾਬ ਕਰ ਦਿੱਤਾ ਹੈ ਤੇ ਹਦਾਇਤਾਂ ਮੰਗੀਆਂ ਹਨ ਕਿ ਉਹ ਸਰਕਾਰ ਦੇ ਕਹਿਣ ’ਤੇ ਇਕ ਗੈਰ ਕਾਨੂੰਨੀ ਕੇਸ ਕਿਵੇਂ ਦਰਜ ਕਰ ਦੇਣ।

ਸਰਦਾਰ ਸੁਖਬੀਰ ਸਿੰਘ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਸਭ ਤੋਂ ਸੀਨੀਅਰ ਅਫਸਰ ਰਾਜਨੀਤਕ ਬਦਲਾਖੋਰੀ ਦਾ ਹਿੱਸਾ ਬਣਨ ਲਈ ਤਿਆਰ ਨਹੀਂ ਹਨ। ਉਹਨਾਂ ਨੇ ਸਾਰੇ ਅਫਸਰਾਂ ਨੂੰ ਇਹ ਬੇਨਤੀ ਕੀਤੀ ਕਿ ਉਹ ਇਹ ਧਿਆਨ ਵਿਚ ਰੱਖਣ ਕਿ ਉਹ ਬਦਲਾਖੋਰੀ ਦੀ ਮੁਹਿੰਮ ਦੇ ਲਪੇਟੇ ਵਿਚ ਨਾ ਆ ਜਾਣ। ਉਹਨਾਂ ਕਿਹਾ ਕਿ ਕਾਨੂੰਨ ਹਰੇਕ ਲਈ ਬਰਾਬਰ ਹੁੰਦਾ ਹੈ ਭਾਵੇਂ ਉਹ ਕਾਨੁੰਨ ਤੋੜਨ ਵਾਲੇ ਆਮ ਆਦਮੀ ਹੋਣ ਜਾਂ ਫਿਰ ਵਰਦੀਧਾਰੀ ਅਫਸਰ। ਉਹਨਾਂ ਕਿਹਾ ਕਿ ਅਕਾਲੀ ਦਲ ਤੇ ਬਸਪਾ ਗਠਜੋੜ ਸਰਕਾਰ ਬਣਨ ’ਤੇ ਸਭ ਤੋਂ ਹਿਸਾਬ ਲਿਆ ਜਾਵੇਗਾ। ਉਹਨਾਂ ਕਿਹਾ ਕਿ ਜੋ ਅਫਸਰ ਕਾਂਗਰਸ ਪਾਰਟੀ ਦੇ ਸਿਆਸੀ ਏਜੰਟ ਬਣ ਕੇ ਕੰਮ ਕਰਨਗੇ, ਉਹਨਾਂ ਨੁੰ ਹਿਸਾਬ ਦੇਣਾ ਪਵੇਗਾ।

ਜਦੋਂ ਉਹਨਾਂ ਤੋਂ ਕਾਂਗਰਸ ਸਰਕਾਰ ਵੱਲੋਂ ਗੈਰ ਕਾਨੂੰਨੀ ਤਰੀਕੇ ਨਾਲ ਓਰਬਿਟ ਬੱਸ ਟਰਾਂਸਪੋਰਟ ਦੇ ਪਰਮਿਟ ਰੱਦ ਕਰਨ ਦੇ ਮਾਮਲੇ ਵਿਚ ਹਾਈ ਕੋਰਟ ਵੱਲੋਂ ਦਿੱਤੀ ਰਾਹਤ ਨੂੰ ਚੁਣੌਤੀ ਦਿੰਦਿਆਂ ਪੰਜਾਬ ਸਰਕਾਰ ਵੱਲੋਂ ਦਾਇਰ ਵਿਸ਼ੇਸ਼ ਲੀਵ ਪਟੀਸ਼ਨ ਯਾਨੀ ਐਸ ਐਲ ਪੀ ਸੁਪਰੀਮ ਕੋਰਟ ਵਿਚ ਰੱਦ ਹੋਣ ਬਾਰੇ ਪੁੱਛਿਆ ਗਿਆ ਤਾਂ ਸਰਦਾਰ ਬਾਦਲ ਨੇ ਕਿਹਾ ਕਿ ਅਦਾਲਤ ਨੇ ਵੀ ਹੁਣ ਉਹੋ ਕਿਹਾ ਹੈ ਜੋ ਅਸੀਂ ਪਹਿਲਾਂ ਤੋਂ ਆਖ ਰਹੇ ਹਾਂ ਕਿ ਪੰਜਾਬ ਸਰਕਾਰ ਹਰ ਮਾਮਲੇ ਵਿਚ ਰਾਜਨੀਤੀ ਕਰ ਰਹੀ ਹੈ। ਉਹਨਾਂ ਕਿਹਾ ਕਿ ਸਰਕਾਰ ਦੀ ਇਸ ਤੋਂ ਵੱਡੀ ਨਿਖੇਧੀ ਹੋਰ ਕੀ ਹੋ ਸਕਦੀ ਹੈ ?

ਇਕ ਹੋਰ ਸਵਾਲ ਦੇ ਜਵਾਬ ਵਿਚ ਸਰਦਾਰ ਬਾਦਲ ਨੇ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਨੁੰ ਪੁੱਛਿਆ ਕਿ ਉਹ ਕਿਸ ਹੈਸੀਅਤ ਨਾਲ ਇਹ ਪ੍ਰਭਾਵ ਦੇਣ ਦੀ ਕੋਸ਼ਿਸ਼ ਕਰ ਰਹੇ ਹਨ ਕਿ ਉਹ ਕਾਂਗਰਸ ਪਾਰਟੀ ਦੇ ਮੁੱਖ ਮੰਤਰੀ ਦੇ ਅਹੁਦੇ ਲਈ ਉਮੀਦਵਾਰ ਹਨ। ਉਹਨਾਂ ਕਿਹਾ ਕਿ ਮੈਂ ਕਾਂਗਰਸ ਪਾਰਟੀ ਨੂੰ ਚੁਣੌਤੀ ਦਿੰਦਾ ਹਾਂ ਕਿ ਉਹ ਸਪਸ਼ਟ ਕਰੇ ਕਿ ਮੁੱਖ ਮੰਤਰੀ ਦੇ ਅਹੁਦੇ ਲਈ ਕੌਣ ਉਮੀਦਵਾਰ ਹੈ ।

ਅਕਾਲੀ ਦਲ ਦੇ ਪ੍ਰਧਾਨ ਨੇ ਇਹ ਵੀ ਐਲਾਨ ਕੀਤਾ ਕਿ ਅਗਲੀ ਅਕਾਲੀ ਦਲ ਤੇ ਬਸਪਾ ਗਠਜੋੜ ਸਰਕਾਰ ਮਨਰੇਗਾ ਕੰਮਾਂ ਦੇ ਘੁਟਾਲੇ ਦੀ ਜਾਂਚ ਕਰਵਾਏਗੀ। ਉਹਨਾਂ ਕਿਹਾ ਕਿ ਉਹਨਾਂ ਕੋਲ ਸੂਬੇ ਭਰ ਤੋਂ ਸ਼ਿਕਾਇਤਾਂ ਆਈਆਂ ਹਨ ਕਿ ਕਾਂਗਰਸੀ ਵਿਧਾਇਕਾਂ ਨੇ ਆਪਣੀਆਂ ਹੀ ਇੰਟਰ ਲਾਕਿੰਗ ਟਾਈਲਾਂ ਦੀਆਂ ਫੈਕਟਰੀਆਂ ਖੋਲ੍ਹ ਲਈਆਂ ਤੇ ਉਹਨਾਂ ਪੰਚਾਹਿਤਾਂ ਨੂੰ ਵਧੇ ਹੋਏ ਭਾਅ ’ਤੇ ਸਮਾਨ ਖਰੀਦਣ ਲਈ ਮਜ਼ਬੂਰ ਕੀਤਾ। ਉਹਨਾਂ ਕਿਹਾ ਕਿ ਇਸ ਘੁਟਾਲੇ ਵਿਚ ਸ਼ਾਮਲ ਸਾਰੇ ਆਗੂ ਤੇ ਸਰਪੰਚਾਂ ਦੇ ਖਿਲਾਫ ਕਾਨੂੰਨ ਮੁਤਾਬਕ ਕਾਰਵਾਈ ਕੀਤੀ ਜਾਵੇਗੀ।

ਕੰਡੀ ਇਲਾਕੇ ਲਈ ਇਕ ਹੋਰ ਤੋਹਫੇ ਦਾ ਐਲਾਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਕੰਡੀ ਇਲਾਕੇ ਦੇ ਵਿਕਾਸ ਲਈ ਵਿਸ਼ੇਸ਼ ਮੰਤਰਾਲਾ ਬਣਾਉਣ ਤੋਂ ਇਲਾਵਾ ਅਗਲੀ ਅਕਾਲੀ ਦਲ ਤੇ ਬਸਪਾ ਗਠਜੋੜ ਸਕਰਾਰ ਇਲਾਕੇ ਦੇ ਨੌਜਵਾਨਾਂ ਵਾਸਤੇ ਗਰੰਟੀ ਨਾਲ ਰੋਜ਼ਗਾਰ ਦੇ ਮੌਕੇ ਪੈਦਾ ਕਰੇਗੀ। ਉਹਨਾਂ ਕਿਹਾ ਕਿ ਸਿੰਜਾਈ ਸਹੂਲਤਾਂ, ਪਹਾੜੀ ਇਲਾਕਿਆਂ ਵਿਚ ਪੀਣ ਲਈ ਢੁਕਵਾਂ ਪਾਣੀ ਤੇ ਖੇਤਾਂ ਨੁੰ ਜੰਗਲੀ ਜੀਵਾਂ ਤੋਂ ਬਚਾਉਣ ਲਈ ਵਾੜ੍ਹ ਲਗਾਉਣ ਸਮੇਤ ਸਾਰੇ ਲਟਕਦੇ ਮਸਲੇ ਹੱਲ ਕੀਤੇ ਜਾਣਗੇ।

ਉਹਨਾਂ ਇਹ ਵੀ ਐਲਾਨ ਕੀਤਾ ਕਿ ਅਗਲੀ ਸਰਕਾਰ ਸੂਬੇ ਦੇ ਬੀ ਪੀ ਐਲ ਪਰਿਵਾਰਾਂ ਵਿਚੋਂ ਪਰਿਵਾਰ ਦੀਆਂ ਮੁਖੀ ਮਹਿਲਾਵਾਂ ਨੁੰ ਹਰ ਮਹੀਨੇ 2 ਹਜ਼ਾਰ ਰੁਪਏ ਦੀ ਸਹਾਇਤਾ ਪ੍ਰਦਾਨ ਕਰੇਗੀ। ਉਹਨਾਂ ਇਹ ਵੀ ਕਿਹਾ ਕਿ ਅਸੀਂ ਪਿਛਲੀ ਵਾਰ ਪੰਜਾਬ ਨੁੰ ਬਿਜਲੀ ਸਰਪਲੱਸ ਬਣਾਇਆ ਸੀ ਤੇ ਐਤਕੀਂ ਬਿਜਲੀ ਸਸਤੀ ਕਰਾਂਗੇ। ਉਹਨਾਂ ਕਿਹਾ ਕਿ ਅਸੀਂ ਸਾਰੇ ਘਰੇਲੂ ਖਪਤਕਰਾਂ ਨੁੰ ਹਰ ਮਹੀਨੇ 400 ਯੂਨਿਟ ਬਿਜਲੀ ਮੁਫਤ ਦੇਣ ਦਾ ਵਾਅਦਾ ਕੀਤਾ ਹੈ। ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਗਠਜੋੜ ਸਰਕਾਰ ਵਿਦਿਆਰਥੀਆਂ ਲਈ ਸਟੂਡੈਂਟ ਲੋਨ ਅਤੇ ਸੂਬੇ ਦੇ ਕਾਲਜਾਂ ਵਿਚ ਸਰਕਾਰੀ ਸਕੁਲਾਂ ਦੇ ਬੱਚਿਆਂ ਲਈ 33 ਫੀਸਦੀ ਸੀਟਾਂ ਰਾਖਵੀਂਆਂ ਕਰੇਗੀ। ਉਹਨਾਂ ਕਿਹਾ ਕਿ ਵਪਾਰੀਆਂ ਨੁੰ 10 ਲੱਖ ਰੁਪਏ ਦਾ ਜੀਵਨ ਬੀਮਾ, ਅਗਜ਼ਨੀ ਤੋਂ ਬਚਾਅ ਤੇ ਮੈਡੀਕਲਾ ਬੀਮੇ ਦੀ ਸਹੂਲਤ ਦਿੱਤੀ ਜਾਵੇਗੀ ਤੇ ਨੌਜਵਾਨ ਉਦਮੀਆਂ ਨੂੰ 5 ਲੱਖ ਰੁਪਏ ਤੱਕ ਦਾ ਵਿਆਜ਼ ਮੁਕਤ ਕਰਜ਼ਾ ਪ੍ਰਦਾਨ ਕੀਤਾ ਜਾਵੇਗਾ।

ਸਰਦਾਰ ਬਾਦਲ ਨੇ ਹਲਕੇ ਦੇ ਵੱਖ ਵੱਖ ਕਸਬਿਆਂ ਵਿਚ ਵੱਖ ਵੱਖ ਰੈਲੀਆਂ ਨੂੰ ਸੰਬੋਧਨ ਕੀਤਾ ਤੇ ਗੜ੍ਹਦੀਵਾਲ ਕਸਬੇ ਵਿਚ ਘਰ ਘਰ ਜਾ ਕੇ ਪ੍ਰਚਾਰ ਵੀ ਕੀਤਾ। ਉਹਨਾਂ ਨੇ ਕੁਝ ਧਾਰਮਿਕ ਅਸਥਾਨਾ ’ਤੇ ਮੱਥਾਂ ਵੀ ਟੇਕਿਆ। ਇਸ ਤੋਂ ਪਹਿਲਾਂ ਇਥੇ ਪਹੁੰਚਣ ’ਤੇ ਸੈਂਕੜੇ ਮੋਟਰ ਸਾਈਕਲ ਸਵਾਰ ਨੌਜਵਾਨਾਂ ਨੇ ਉਹਨਾਂ ਦਾ ਹਲਕੇ ਦੇ ਪ੍ਰਵੇਸ਼ ਦੁਆਰ ’ਤੇ ਨਿੱਘਾ ਸਵਾਗਤ ਕੀਤਾ।

ਪਾਰਟੀ ਦੇ ਸੀਨੀਅਰ ਆਗੂ ਬਲਬੀਰ ਸਿੰਘ ਮਿਆਣੀ, ਅਰਵਿੰਦਰਪਾਲ ਸਿੰਘ ਰਸੂਲਪੁਰ, ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ, ਵਰਿੰਦਰ ਸਿੰਘ ਬਾਜਵਾ, ਸੁਭਾਸ਼ ਪਰਿਹਾਰ, ਜਤਿੰਦਰ ਸਿੰਘ ਲਾਲੀ ਬਾਜਵਾ ਤੇ ਪਿੰਕੀ ਸ਼ਰਮਾ ਵੀ ਇਸ ਮੌਕੇ ਮੌਜੂਦ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਈ 9,300 ਕਰੋੜ ਰੁਪਏ ਕੀਤੇ ਅਲਾਟ 

ਚੰਡੀਗੜ੍ਹ; 5 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਨਵਾਂਸ਼ਹਿਰ ‘ਚ ਵੱਡੀ ਵਾਰਦਾਤ, ਕੁੜੀ ਦਾ ਬੇਰਹਿਮੀ ਨਾਲ ਕਤਲ, ਬੰਦ ਅਟੈਚੀ ‘ਚੋਂ ਮਿਲੀ ਦੇਹ

ਨਵਾਂਸ਼ਹਿਰ ਵਿੱਚ ਇੱਕ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਕ 15 ਸਾਲਾ ਕੁੜੀ...

ਬਟਾਲਾ ‘ਚ ਦਿਨ-ਦਿਹਾੜੇ ਚੱਲੀਆਂ ਗੋਲੀਆਂ! ਇੱਕ ਨਿਹੰਗ ਸਿੰਘ ਦੀ ਮੌਤ

ਬਟਾਲਾ-ਗੁਰਦਾਸਪੁਰ ਰੋਡ ‘ਤੇ ਸਿੰਬਲ ਚੌਕ ਦੇ ਨੇੜੇ ਦਿਨ ਦਿਹਾੜੇ ਫਾਇਰਿੰਗ ਹੋਣ ਦਾ ਮਾਮਲਾ ਸਾਹਮਣਾ...

ਭਗਵੰਤ ਮਾਨ ਸਰਕਾਰ ਪਹਿਲਾਂ ਹੀ ਠੇਕੇ ’ਤੇ ਰੱਖੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਫੈਸਲਾ ਕਰ ਚੁੱਕੀ ਹੈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 4 ਜੂਨ 2026:ਸੂਬਾ ਸਰਕਾਰ ਦੇ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਦੇ ਇੱਕ...

ਮਾਲਵੇ ਦੇ ਪੰਜ ਜ਼ਿਲ੍ਹਿਆਂ ‘ਚ ਝੋਨੇ ਦੀ ਲੁਆਈ ਅੱਜ ਤੋਂ ਸ਼ੁਰੂ

ਮਾਲਵਾ ਖੇਤਰ ਦੇ ਪੰਜ ਜ਼ਿਲ੍ਹਿਆਂ ਵਿੱਚ 5 ਜੂਨ ਤੋਂ ਝੋਨੇ ਦੀ ਲੁਆਈ ਸ਼ੁਰੂ ਹੋ...

ਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਮੁਲਜ਼ਮ ਗ੍ਰਿਫ਼ਤਾਰ

ਸੰਗਰੂਰ ਦੇ ਬੱਗੂਆਣਾ ਬਸਤੀ ‘ਚ ਪਤੀ ਵੱਲੋਂ ਪਤਨੀ ਨੂੰ ਬੰਦ ਕਰਕੇ ਰੱਖਣ ਦੇ ਮਾਮਲਾ...

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਮੱਧ ਪ੍ਰਦੇਸ਼ ਤੋਂ ਜਾਣਗੇ ਰਾਜ ਸਭਾ

ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨਾਲ ਜੁੜੀ ਅਪਡੇਟ ਸਾਹਮਣੇ ਆ ਰਹੀ ਹੈ। ਤਰੁਣ...