June 16, 2026, 1:21 am
----------- Advertisement -----------
HomeNewsLatest Newsਲੰਪੀ ਸਕਿਨ ਬੀਮਾਰੀ: ਪੰਜਾਬ ਵੱਲੋਂ ਕੇਂਦਰ ਸਰਕਾਰ ਨੂੰ ਗਾਵਾਂ ਲਈ ਵੈਕਸੀਨ ਮੁਹੱਈਆ...

ਲੰਪੀ ਸਕਿਨ ਬੀਮਾਰੀ: ਪੰਜਾਬ ਵੱਲੋਂ ਕੇਂਦਰ ਸਰਕਾਰ ਨੂੰ ਗਾਵਾਂ ਲਈ ਵੈਕਸੀਨ ਮੁਹੱਈਆ ਕਰਵਾਉਣ ਦੀ ਮੰਗ

Published on

----------- Advertisement -----------

ਚੰਡੀਗੜ੍ਹ, 16 ਅਗਸਤ: ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਕੇਂਦਰ ਸਰਕਾਰ ਤੋਂ ਪਸ਼ੂਆਂ ਵਿੱਚ ਫੈਲੀ ਲੰਪੀ ਸਕਿਨ ਬੀਮਾਰੀ ਦੀ ਪ੍ਰਭਾਵੀ ਤਰੀਕੇ ਨਾਲ ਰੋਕਥਾਮ ਲਈ ਸੂਬੇ ਦੀਆਂ ਸਮੂਹ 25 ਲੱਖ ਤੋਂ ਵੱਧ ਗਾਵਾਂ ਲਈ ਗੋਟ ਪੌਕਸ ਦਵਾਈ ਦੀਆਂ ਖ਼ੁਰਾਕਾਂ ਦਾ ਪ੍ਰਬੰਧ ਕਰਨ ਦੀ ਜ਼ੋਰਦਾਰ ਮੰਗ ਰੱਖੀ। ਪੰਜਾਬ ਭਵਨ ‘ਚ ਕੇਂਦਰੀ ਮੱਛੀ ਪਾਲਣ, ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਪਰਸ਼ੋਤਮ ਰੁਪਾਲਾ ਨਾਲ ਲੰਪੀ ਸਕਿਨ ਬੀਮਾਰੀ ਨਾਲ ਬਣੇ ਹਾਲਾਤ, ਸਰਕਾਰ ਵੱਲੋਂ ਬਚਾਅ ਲਈ ਕੀਤੇ ਜਾ ਰਹੇ ਕਾਰਜਾਂ ਅਤੇ ਦਵਾਈ ਦੀ ਉਪਲਬਧਤਾ ਸਬੰਧੀ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਲੰਘੀ ਸ਼ਾਮ ਤੱਕ ਗੋਟ ਪੌਕਸ ਦਵਾਈ ਦੀਆਂ ਕਰੀਬ 2.05 ਲੱਖ ਖ਼ੁਰਾਕਾਂ ਸਿਹਤਮੰਦ ਪਸ਼ੂਆਂ ਦੇ ਲਗਾਈਆਂ ਜਾ ਚੁੱਕੀਆਂ ਹਨ ਜਦਕਿ ਪੀੜਤ ਪਸ਼ੂਆਂ ਦੀ ਨਿਰੰਤਰ ਨਿਗਰਾਨੀ ਰੱਖੀ ਜਾ ਰਹੀ ਹੈ ਅਤੇ ਭਾਰਤ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਉਨ੍ਹਾਂ ਨੂੰ ਵੱਖ ਰੱਖਣ ਸਣੇ ਲੋੜੀਂਦੀ ਦਵਾਈ ਅਤੇ ਹੋਰ ਇਹਤਿਆਤ ਯਕੀਨੀ ਬਣਾਏ ਜਾ ਰਹੇ ਹਨ। ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਵੱਖ-ਵੱਖ ਕੰਪਨੀਆਂ ਦੀਆਂ ਦਵਾਈਆਂ ਦੀਆਂ ਕੀਮਤਾਂ ਵਿੱਚ ਬਹੁਤ ਫ਼ਰਕ ਹੋਣ ਕਾਰਨ ਖ਼ਰੀਦ ਕਾਰਜਾਂ ਵਿੱਚ ਸਮੱਸਿਆ ਆ ਰਹੀ ਹੈ। ਇਸ ਲਈ ਕੀਮਤਾਂ ਨੂੰ ਤਰਕਸੰਗਤ ਕੀਤਾ ਜਾਵੇ ਅਤੇ ਲੋੜੀਂਦੀ ਮਾਤਰਾ ਵਿੱਚ ਡੋਜ਼ ਮੁਹੱਈਆ ਕਰਵਾਈ ਜਾਵੇ।

ਕੇਂਦਰੀ ਮੰਤਰੀ ਪਰਸ਼ੋਤਮ ਰੁਪਾਲਾ ਨੇ ਭਰੋਸਾ ਦਿਵਾਇਆ ਕਿ ਦਵਾਈਆਂ ਦੀਆਂ ਕੀਮਤਾਂ ਤਰਕਸੰਗਤ ਕੀਤੀਆਂ ਜਾਣਗੀਆਂ ਅਤੇ ਸੂਬੇ ਨੂੰ ਲੋੜੀਂਦੀ ਮਾਤਰਾ ਵਿੱਚ ਦਵਾਈ ਦੀ ਸਪਲਾਈ ਯਕੀਨੀ ਬਣਾਈ ਜਾਵੇਗੀ। ਕੇਂਦਰੀ ਮੰਤਰੀ ਰੁਪਾਲਾ ਨੇ ਨਿਰਦੇਸ਼ ਦਿੱਤੇ ਕਿ ਸੂਬੇ ਵਿੱਚ ਪ੍ਰਭਾਵਿਤ ਪਸ਼ੂਆਂ ਲਈ ਇਕਾਂਤਵਾਸ ਵਾਰਡ ਬਣਾਏ ਜਾਣ ਤਾਂ ਜੋ ਬੀਮਾਰੀ ਨੂੰ ਅੱਗੇ ਵਧਣ ਤੋਂ ਰੋਕਿਆ ਜਾ ਸਕੇ।

ਪੰਜਾਬ ਸਰਕਾਰ ਵੱਲੋਂ ਬੀਮਾਰੀ ਦੀ ਰੋਕਥਾਮ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਚਾਨਣਾ ਪਾਉਂਦਿਆਂ ਵਿਭਾਗ ਦੇ ਪ੍ਰਮੁੱਖ ਸਕੱਤਰ ਵਿਕਾਸ ਪ੍ਰਤਾਪ ਨੇ ਦੱਸਿਆ ਕਿ ਪੰਜਾਬ ਵਿੱਚ 25.31 ਲੱਖ ਗਾਵਾਂ ਅਤੇ 40.15 ਲੱਖ ਮੱਝਾਂ ਹਨ। ਬੀਮਾਰੀ ਨਾਲ ਹੁਣ ਤੱਕ 74,325 ਪਸ਼ੂਆਂ ਪ੍ਰਭਾਵਿਤ ਹੋਣ ਦੀ ਸ਼ੰਕਾ ਹੈ ਅਤੇ 39,248 ਪਸ਼ੂ ਸਿਹਤਮੰਦ ਹੋਏ ਹਨ ਜਦਕਿ ਸੂਬੇ ਵਿੱਚ ਬੀਮਾਰੀ ਨਾਲ ਹੁਣ ਤੱਕ 3359 ਮੌਤਾਂ ਰਿਪੋਰਟ ਹੋਈਆਂ ਹਨ ਪਰ ਇਹ ਪੁਸ਼ਟੀ ਨਹੀਂ ਹੋਈ ਕਿ ਇਹ ਮੌਤਾਂ ਲੰਪੀ ਸਕਿਨ ਨਾਲ ਹੋਈਆਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਤੇ ਹਮਲਾ!

ਜੈਪੁਰ ਵਿੱਚ ਕਾਕਰੋਚ ਜਨਤਾ ਪਾਰਟੀ ਦੇ ਅਭਿਜੀਤ ਦੀਪਕੇ ਨੂੰ ਥੱਪੜ ਮਾਰਿਆ ਗਿਆ ਹੈ। ਦੱਸਿਆ...

ਪੰਜਾਬੀ ਗੀਤ ਦੇ ਫੈਨ ਹੋਏ ਫਰਾਂਸ ਦੇ ਰਾਸ਼ਟਰਪਤੀ ਮੈਕ੍ਰੋਂ! PM ਮੋਦੀ ਨਾਲ ਸ਼ੇਅਰ ਕੀਤੀ ਰੀਲ

ਭਾਰਤ ਅਤੇ ਫਰਾਂਸ ਦੀ ਦੋਸਤੀ ਦਾ ਇੱਕ ਵਿਲੱਖਣ ਅਤੇ ਫਿਲਮੀ ਅੰਦਾਜ ਸੋਸ਼ਲ ਮੀਡੀਆ ‘ਤੇ...

ਅੰਮ੍ਰਿਤਸਰ ਕੋਰਟ ਨੇ ਬਿਕਰਮ ਮਜੀਠੀਆ ਨੂੰ ਦਿੱਤੀ ਅੰਤਰਿਮ ਜ਼ਮਾਨਤ, ਪੁਲਿਸ ਥਾਣੇ ‘ਚ ਦਾਖਲ ਹੋਣ ਵਾਲੇ ਮਾਮਲੇ ‘ਚ ਮਿਲੀ ਰਾਹਤ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਸਮੇਤ ਤਿੰਨ...

ਰਵਨੀਤ ਸਿੰਘ ਬਿੱਟੂ ਅੱਜ ਪੰਜਾਬ ਐਸ.ਸੀ. ਕਮਿਸ਼ਨ ਅੱਗੇ ਹੋਣਗੇ ਪੇਸ਼

ਕੇਂਦਰੀ ਰਾਜ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਅੱਜ ਪੰਜਾਬ ਐਸ.ਸੀ. ਕਮਿਸ਼ਨ...

ਬੰਜੀ ਜੰਪ ਤੋਂ ਪਹਿਲਾਂ ਸੁਰੱਖਿਆ ਰੱਸੀ ਬੰਨ੍ਹਣਾ ਭੁੱਲੇ ਕਰਮਚਾਰੀ, 21 ਸਾਲਾ ਕੁੜੀ ਦੀ ਮੌਤ

ਬ੍ਰਾਜ਼ੀਲ ਵਿੱਚ ਇੱਕ ਦੁਖਦਾਈ ਘਟਨਾ ਵਾਪਰੀ ਹੈ, ਜਿਸ ‘ਚ 21 ਸਾਲਾ ਕੁੜੀ ਦੀ ਮੌਤ...

ਮਹਿਲਾ T20 ਵਿਸ਼ਵ ਕੱਪ ‘ਚ ਭਾਰਤ – ਪਾਕਿਸਤਾਨ ਦੀਆਂ ਟੀਮਾਂ ਆਹਮੋ -ਸਾਹਮਣੇ

ਵੁਮੈਨਸ ਟੀ-20 ਵਰਲਡ ਕੱਪ ਵਿੱਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਮੈਚ ਖੇਡਿਆ ਜਾ ਰਿਹਾ ਹੈ।...

ਕੇਂਦਰੀ ਜੇਲ੍ਹ ਹੁਸ਼ਿਆਰਪੁਰ ’ਚ ਬੰਦ ਕੈਦੀ ਨੇ ਵੀਡਿਓ ਵਾਇਰਲ ਕਰਕੇ ਜੇਲ੍ਹ ਪ੍ਰਸ਼ਾਸਨ ’ਤੇ ਜ਼ਬਰੀ ਨਸ਼ਾ ਵਿਕਾਉਣ ਦੇ ਲਗਾਏ ਦੋਸ਼

ਗੈਂਗਸਟਰ ਕੁਲਬੀਰ ਨਰੂਆਣਾ ਕਤਲ ਦੇ ਕਥਿਤ ਮੁੱਖ ਦੋਸ਼ੀ ਗੈਂਗਸਟਰ ਮਨਪ੍ਰੀਤ ਸਿੰਘ ਮੰਨਾ ਜੋ ਹੁਸ਼ਿਆਰਪੁਰ...