July 26, 2026, 10:21 pm
----------- Advertisement -----------
HomeNewsAutomobilesਹਰਿਆਣਾ 'ਚ ਬਣਨਗੀਆਂ ਮਾਰੂਤੀ ਦੀਆਂ ਇਲੈਕਟ੍ਰਿਕ ਕਾਰਾਂ, PM ਮੋਦੀ 28 ਅਗਸਤ ਨੂੰ...

ਹਰਿਆਣਾ ‘ਚ ਬਣਨਗੀਆਂ ਮਾਰੂਤੀ ਦੀਆਂ ਇਲੈਕਟ੍ਰਿਕ ਕਾਰਾਂ, PM ਮੋਦੀ 28 ਅਗਸਤ ਨੂੰ ਪਲਾਂਟ ਦਾ ਰੱਖਣਗੇ ਨੀਂਹ ਪੱਥਰ

Published on

----------- Advertisement -----------

ਮਾਰੂਤੀ-ਸੁਜ਼ੂਕੀ ਕੰਪਨੀ ਆਪਣੇ ਇਲੈਕਟ੍ਰਿਕ ਵਾਹਨਾਂ ਨੂੰ ਹਰਿਆਣਾ ‘ਚ ਹੀ ਬਣਾਏਗੀ। ਇਸ ਦੇ ਲਈ ਕੰਪਨੀ ਸੋਨੀਪਤ ਦੇ ਖਰਖੋਦਾ ‘ਚ 900 ਏਕੜ ਦਾ ਪਲਾਂਟ ਲਗਾਉਣ ਜਾ ਰਹੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖੁਦ 28 ਅਗਸਤ ਨੂੰ ਇਸ ਪਲਾਂਟ ਦਾ ਨੀਂਹ ਪੱਥਰ ਰੱਖਣਗੇ। ਇਸ ਸਬੰਧੀ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਪੀ ਐਮ ਮੋਦੀ ਨੀਂਹ ਪੱਥਰ ਰੱਖਣ ਦੇ ਪ੍ਰੋਗਰਾਮ ‘ਚ ਵਰਚੂਅਲੀ ਹਿੱਸਾ ਲੈਣਗੇ ਜਦਕਿ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਸਮੇਤ ਸਾਰੇ ਕੇਂਦਰੀ ਨੇਤਾ ਇਸ ਪ੍ਰੋਗਰਾਮ ‘ਚ ਮੌਜੂਦ ਰਹਿਣਗੇ।
ਗੁਰੂਗ੍ਰਾਮ ਅਤੇ ਮਾਨੇਸਰ ਤੋਂ ਬਾਅਦ ਹਰਿਆਣਾ ਵਿੱਚ ਮਾਰੂਤੀ ਸੁਜ਼ੂਕੀ ਦਾ ਇਹ ਤੀਜਾ ਪਲਾਂਟ ਹੈ। ਇਸ ਪਲਾਂਟ ‘ਤੇ ਕੁੱਲ 18 ਹਜ਼ਾਰ ਕਰੋੜ ਰੁਪਏ ਖਰਚ ਕੀਤੇ ਜਾਣਗੇ। ਇਸ ਪਲਾਂਟ ਵਿੱਚ ਹਰ ਸਾਲ ਕਰੀਬ 2.50 ਲੱਖ ਵਾਹਨਾਂ ਦਾ ਨਿਰਮਾਣ ਕੀਤਾ ਜਾਵੇਗਾ। ਸਾਲ 2025 ਤੱਕ ਇੱਥੇ ਉਤਪਾਦਨ ਸ਼ੁਰੂ ਹੋ ਜਾਵੇਗਾ। ਮਾਰੂਤੀ ਕਾਰਾਂ ਦੇ ਨਾਲ-ਨਾਲ ਇੱਥੇ ਸੁਜ਼ੂਕੀ ਦੇ ਬਾਈਕ ਨਿਰਮਾਣ ਪਲਾਂਟ ਦਾ ਨੀਂਹ ਪੱਥਰ ਵੀ ਰੱਖਿਆ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਲੋਕਾਂ ਨੇ 2027 ਵਿੱਚ ਮੁੜ ‘ਆਪ’ ਸਰਕਾਰ ਲਿਆਉਣ ਦਾ ਮਨ ਬਣਾ ਲਿਆ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਮੋਗਾ, 25 ਜੁਲਾਈ,2026*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੂਰੇ ਵਿਸ਼ਵਾਸ ਨਾਲ...

‘ਪੈਸਾ ਸਹੀ ਹੱਥਾਂ ਤੱਕ ਪਹੁੰਚਿਆ’: ਪੰਜਾਬ ਦੀਆਂ ਔਰਤਾਂ ਨੇ ‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਡੀਬੀਟੀ ਦੀ ਸ਼ਲਾਘਾ ਕੀਤੀ

ਚੰਡੀਗੜ੍ਹ, 25 ਜੁਲਾਈ 2026::ਭਗਵੰਤ ਮਾਨ ਸਰਕਾਰ ਵੱਲੋਂ ‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਔਰਤਾਂ...

ਧਰਮੇਂਦਰ ਪ੍ਰਧਾਨ ਦਾ ਅਸਤੀਫਾ ਕਰੋੜਾਂ ਵਿਦਿਆਰਥੀਆਂ ਅਤੇ ਲੋਕਤੰਤਰ ਵਿੱਚ ਵਿਸ਼ਵਾਸ ਰੱਖਣ ਵਾਲੇ ਹਰ ਵਿਅਕਤੀ ਦੀ ਜਿੱਤ ਹੈ: ਮਾਲਵਿੰਦਰ ਕੰਗ

*ਚੰਡੀਗੜ੍ਹ; 25 ਜੁਲਾਈ,2026* ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸ਼ਨੀਵਾਰ ਨੂੰ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ...

ਪੰਜਾਬ ਸਰਕਾਰ ਵੱਲੋਂ ਮੁਫ਼ਤ ਅਤੇ ਮਿਆਰੀ ਸਿਹਤ ਸੇਵਾਵਾਂ ਦਾ ਹੋਰ ਵਿਸਥਾਰ ; 100 ਨਵੇਂ ਆਮ ਆਦਮੀ ਕਲੀਨਿਕਾਂ ਦੀ ਸੁਰੂਆਤ, ਕੁੱਲ ਗਿਣਤੀ 1,090 ‘ਤੇ ਪੁੱਜੀ

*ਚੰਡੀਗੜ੍ਹ, 25 ਜੁਲਾਈ,2026*ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ...

ਕਰਮਚਾਰੀਆਂ ਦੀ ਹੜਤਾਲ ‘ਤੇ PSPCL ਸਖ਼ਤ, ਲਿਆ ਇਹ ਵੱਡਾ ਫੈਸਲਾ

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੇ ਕਰਮਚਾਰੀ 21 ਜੁਲਾਈ ਤੋਂ ਸਮੂਹਿਕ ਛੁੱਟੀ ਲੈ...

Delhi Police ਦੀ ਕਾਕਰੋਚ ਜਨਤਾ ਪਾਰਟੀ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਵੱਡੀ ਕਾਰਵਾਈ

ਦਿੱਲੀ ਦੇ ਜੰਤਰ-ਮੰਤਰ ਵਿਖੇ ਚੱਲ ਰਹੇ ਵਿਦਿਆਰਥੀ ਵਿਰੋਧ ਪ੍ਰਦਰਸ਼ਨ ਸੰਬੰਧੀ ਦਿੱਲੀ ਪੁਲਿਸ ਨੇ ਇੱਕ...

ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਦਿੱਤਾ ਅਸਤੀਫ਼ਾ

ਜੰਤਰ ਮੰਤਰ ਵਿਖੇ ਚੱਲ ਰਹੇ ਵਿਰੋਧ ਪ੍ਰਦਰਸ਼ਨ ਦੌਰਾਨ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ...

PM ਮੋਦੀ ਦਾ ਨਵਾਂ World Record, ਇੰਸਟਾਗ੍ਰਾਮ ਰੀਲ ਨੂੰ 24 ਘੰਟਿਆਂ ‘ਚ ਮਿਲੇ 300 ਮਿਲੀਅਨ ਤੋਂ ਵੱਧ ਵਿਊਜ਼

CJP ਪ੍ਰਦਰਸ਼ਨਕਾਰੀਆਂ ਤੇ ਸਰਕਾਰ ਵਿਚਾਲੇ ਅੱਜ (ਸ਼ਨੀਵਾਰ) ਨੂੰ ਸਿੱਖਿਆ ਮੰਤਰੀ ਦੇ ਅਸਤੀਫੇ ਦੀ ਮੰਗ...