October 23, 2026, 7:21 am
----------- Advertisement -----------
HomeNewsEntertainmentਸਵਰਾ ਭਾਸਕਰ ਨੂੰ ਪਸੰਦ ਆਈ 'ਲਾਲ ਸਿੰਘ ਚੱਢਾ', ਟਵੀਟ ਕਰ ਅਦਾਕਾਰਾ ਨੇ...

ਸਵਰਾ ਭਾਸਕਰ ਨੂੰ ਪਸੰਦ ਆਈ ‘ਲਾਲ ਸਿੰਘ ਚੱਢਾ’, ਟਵੀਟ ਕਰ ਅਦਾਕਾਰਾ ਨੇ ਕੀਤੀ ਆਮਿਰ ਖਾਨ ਦੀ ਤਾਰੀਫ਼

Published on

----------- Advertisement -----------

ਆਮਿਰ ਖਾਨ ਅਤੇ ਕਰੀਨਾ ਕਪੂਰ ਦੀ ਫਿਲਮ ‘ਲਾਲ ਸਿੰਘ ਚੱਢਾ’ ਸੁਰਖੀਆਂ ‘ਚ ਬਣੀ ਹੋਈ ਹੈ। ਸੋਸ਼ਲ ਮੀਡੀਆ ‘ਤੇ ਇਸ ਫਿਲਮ ਦਾ ਬਾਈਕਾਟ ਕਰਨ ਦੀ ਲਗਾਤਾਰ ਮੰਗ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਕੁਝ ਬਾਲੀਵੁੱਡ ਸਿਤਾਰੇ ਇਸ ਫਿਲਮ ਦੀ ਖੂਬ ਤਾਰੀਫ ਕਰ ਰਹੇ ਹਨ। ਫਿਲਮ ਨਿਰਮਾਤਾ ਏਕਤਾ ਕਪੂਰ ਨੇ ਫਿਲਮ ਦਾ ਬਾਈਕਾਟ ਕਰਨਾ ਗਲਤ ਦੱਸਿਆ ਹੈ, ਉਥੇ ਹੀ ਸਵਰਾ ਭਾਸਕਰ ਵੀ ‘ਲਾਲ ਸਿੰਘ ਚੱਢਾ’ ਅਤੇ ਆਮਿਰ ਖਾਨ ਦੇ ਸਮਰਥਨ ‘ਚ ਸਾਹਮਣੇ ਆਈ ਹੈ। ਸਵਰਾ ਭਾਸਕਰ ਨੇ ਆਮਿਰ ਖਾਨ ਦੀ ਫਿਲਮ ਦੇਖਣ ਤੋਂ ਬਾਅਦ ਇਸ ਦੀ ਖੂਬ ਤਾਰੀਫ ਕੀਤੀ ਹੈ। ਟਵੀਟ ਕਰ ਅਦਾਕਾਰਾ ਨੇ ਲਿਖਿਆ, ‘ਲਾਲ ਸਿੰਘ ਚੱਢਾ ਨੂੰ ਦੇਖ ਰਹੀ ਹਾਂ। ਇਹ ਮੇਰੇ ਦਿਲ ਦੀਆਂ ਤਾਰਾਂ ਨੂੰ ਬੁਣ ਰਿਹਾ ਹੈ। ਦੱਸਣਾ ਬਣਦਾ ਹੈ ਕਿ ਆਮਿਰ ਖਾਨ ਬਹੁਤ ਹੀ ਖੂਬਸੂਰਤ ਸਿੱਖ ਬਣੇ ਹੋਏ ਹਨ। ਮੋਨਾ ਸਿੰਘ ਨੇ ਦਿਲ ਜਿੱਤ ਲਿਆ ਹੈ।

ਕਾਸਟਿੰਗ ਦੇ ਮਾਮਲੇ ਵਿੱਚ ਮੁਕੇਸ਼ ਛਾਬੜਾ ਨੇ ਸ਼ਾਨਦਾਰ ਕੰਮ ਕੀਤਾ ਹੈ। ਸਵਰਾ ਭਾਸਕਰ ਅਤੇ ਏਕਤਾ ਕਪੂਰ ਤੋਂ ਪਹਿਲਾਂ ਰਿਤਿਕ ਰੋਸ਼ਨ, ਸੁਸ਼ਮਿਤਾ ਸੇਨ ਅਤੇ ਮਿਲਿੰਦ ਸੋਮਨ ਵੀ ਫਿਲਮ ਦੇ ਸਮਰਥਨ ‘ਚ ਸਾਹਮਣੇ ਆ ਚੁੱਕੇ ਹਨ। ਦਰਅਸਲ, ਆਮਿਰ ਖਾਨ ਦੇ ਪਿਛਲੇ ਵਿਵਾਦਿਤ ਬਿਆਨਾਂ ਕਾਰਨ ਉਹ ਸੋਸ਼ਲ ਮੀਡੀਆ ‘ਤੇ ਟ੍ਰੋਲ ਦੇ ਨਿਸ਼ਾਨੇ ‘ਤੇ ਆ ਗਏ ਹਨ ਅਤੇ ਇਹੀ ਕਾਰਨ ਹੈ ਕਿ ‘ਲਾਲ ਸਿੰਘ ਚੱਢਾ’ ਦਾ ਬਾਈਕਾਟ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਕਈ ਹਿੰਦੂ ਸੰਗਠਨਾਂ ਨੇ ਆਮਿਰ ‘ਤੇ ਇਹ ਵੀ ਦੋਸ਼ ਲਗਾਇਆ ਹੈ ਕਿ ਉਨ੍ਹਾਂ ਨੇ ਹਿੰਦੂ ਦੇਵੀ-ਦੇਵਤਿਆਂ ਦਾ ਅਪਮਾਨ ਕੀਤਾ ਹੈ, ਇਸ ਲਈ ਉਹ ਉਨ੍ਹਾਂ ਦੀ ਫਿਲਮ ਦਾ ਵਿਰੋਧ ਕਰ ਰਹੇ ਹਨ। ਧਿਆਨ ਯੋਗ ਹੈ ਕਿ ਆਮਿਰ ਖਾਨ ਅਤੇ ਕਰੀਨਾ ਕਪੂਰ ਖਾਨ ਦੀ ਫਿਲਮ ‘ਲਾਲ ਸਿੰਘ ਚੱਢਾ’ ਹਾਲੀਵੁੱਡ ਦੀ ਬਲਾਕਬਸਟਰ ਫਿਲਮ ‘ਫੋਰੈਸਟ ਗੰਪ’ ਦਾ ਹਿੰਦੀ ਰੀਮੇਕ ਹੈ। ਫਿਲਮ ‘ਚ ਆਮਿਰ ਖਾਨ ਇਕ ਸਰਦਾਰ ਦੀ ਭੂਮਿਕਾ ‘ਚ ਨਜ਼ਰ ਆ ਰਹੇ ਹਨ। ਫਿਲਮ ‘ਚ ਆਮਿਰ ਅਤੇ ਕਰੀਨਾ ਤੋਂ ਇਲਾਵਾ ਮੋਨਾ ਸਿੰਘ ਅਤੇ ਨਾਗਾ ਚੈਤੰਨਿਆ ਵੀ ਅਹਿਮ ਭੂਮਿਕਾਵਾਂ ‘ਚ ਨਜ਼ਰ ਆ ਰਹੇ ਹਨ। 11 ਅਗਸਤ ਨੂੰ ਰਿਲੀਜ਼ ਹੋਈ ਇਸ ਫਿਲਮ ਨੇ ਹੁਣ ਤੱਕ ਸਿਰਫ 45.83 ਕਰੋੜ ਰੁਪਏ ਦਾ ਕਾਰੋਬਾਰ ਕੀਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਕਰਾਰਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ ਦੀ ਬਿਸੌਲੀ ਵਿਧਾਨ ਸਭਾ ਸੀਟ ਤੋਂ ਭਾਜਪਾ ਦੇ ਸਾਬਕਾ...

ਵਾਲ ਕਟਵਾਉਣ ਆਏ ਵਿਅਕਤੀ ਦਾ ਗੋਲ਼ੀਆਂ ਮਾਰਕੇ ਕਤਲ, ਦੋ ਅਣਪਛਾਤੇ ਹਮਲਾਵਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਨੌਸ਼ਹਿਰਾ ਪੰਨੂਆਂ ਵਿਖੇ ਬੁੱਧਵਾਰ ਸ਼ਾਮ ਕਰੀਬ 7 ਵਜੇ ਸੈਲੂਨ ਵਿਚ ਵਾਲ ਕਟਵਾਉਣ ਆਏ ਵਿਅਕਤੀ...

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਕੱਲ੍ਹ ਤੱਕ ਮੁਲਤਵੀ, ਝੋਟੇ ਨੂੰ ਦਿੱਤੀ ਗਈ ਸ਼ਰਧਾਂਜਲੀ

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਅੱਜ ਪਹਿਲਾ ਦਿਨ ਸੀ। ਸੈਸ਼ਨ ਦੀ ਸ਼ੁਰੂਆਤ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਸਰਕਾਰ ਸਖਤ! ਬਿਨ੍ਹਾਂ ਪ੍ਰਵਾਨਗੀ ਗੈਰ-ਹਾਜ਼ਰਾਂ ਦੀ ਮੰਗੀ ਸੂਚੀ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਮੁੱਖ ਸਕੱਤਰ ਵਿਚਕਾਰ ਬੁੱਧਵਾਰ ਦੇਰ ਰਾਤ ਤੱਕ ਚੱਲੀ ਮੀਟਿੰਗ...

‘ਨੰਨ੍ਹੀ ਛਾਂ’ ਹਰਸਿਮਰਤ ਬਾਦਲ ਹੁਣ ਮਲੂਕਾ ਦੇ ਬਿਆਨ ’ਤੇ ਬੋਲਣਗੇ? ਬਲਤੇਜ ਪੰਨੂ ਦਾ ਸਵਾਲ

ਚੰਡੀਗੜ੍ਹ 21 ਅਕਤੂਬਰ:ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਸੀਨੀਅਰ ਅਕਾਲੀ...

 ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਜਲੰਧਰ ’ਚ ਅੰਤਰਰਾਸ਼ਟਰੀ ਹਾਕੀ, ਮੀਤ ਹੇਅਰ ਦੀ ਪੰਜਾਬੀਆਂ ਨੂੰ ਅਪੀਲ

ਚੰਡੀਗੜ੍ਹ 21 ਅਕਤੂਬਰ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ...

4 ਤੇ 5 ਨਵੰਬਰ ਨੂੰ ਮੋਹਾਲੀ ’ਚ ਹਾਕੀ ਦਾ ਰੋਮਾਂਚ, ਦਰਸ਼ਕਾਂ ਲਈ ਐਂਟਰੀ ਬਿਲਕੁਲ ਮੁਫ਼ਤ

ਮੋਹਾਲੀ,21 ਅਕਤੂਬਰ:ਮੋਹਾਲੀ ਦੇ ਮੇਅਰ ਸਰਬਜੀਤ ਸਿੰਘ ਨੇ ਅੱਜ ਇੱਕ ਮੀਡੀਆ ਬਿਆਨ ਜਾਰੀ ਕਰਦਿਆਂ ਕਿਹਾ...

ਝੋਟਾ ਕਤਲਕਾਂਡ ’ਤੇ ਰਾਜੋਆਣਾ ਦਾ ਵੱਡਾ ਬਿਆਨ, ਸ਼ਹਾਦਤ ਨੂੰ ਕੀਤਾ ਸਲਾਮ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ...

ਟਾਈਗਰ ਸ਼ਰਾਫ ਫਾਇਰਿੰਗ ਮਾਮਲਾ, ਹਥਿਆਰ ਪਹੁੰਚਾਉਣ ਵਾਲੀਆਂ 2 ਕੁੜੀਆਂ ਸਣੇ ਚਾਰ ਹੋਰ ਕਾਬੂ

ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਅਦਾਕਾਰ ਟਾਈਗਰ ਸ਼ਰਾਫ ਦੀ ਕਾਰ ‘ਤੇ ਹੋਈ ਫਾਇਰਿੰਗ...