ਆਮ ਲੋਕਾਂ ਨੂੰ ਮਹਿੰਗਾਈ ਦਾ ਇੱਕ ਹੋਰ ਵੱਡਾ ਝਟਕਾ ਲੱਗਾ ਹੈ। ਮਦਰ ਡੇਅਰੀ ਅਤੇ ਅਮੂਲ ਤੋਂ ਬਾਅਦ ਵੇਰਕਾ ਨੇ ਵੀ ਦੁੱਧ ਦੀਆਂ ਕੀਮਤਾਂ ਵਧਾ ਦਿੱਤੀਆਂ ਹਨ। ਵੇਰਕਾ ਨੇ ਵੀ ਦੁੱਧ ਦੀ ਕੀਮਤ ਵਿੱਚ ਦੋ ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਹੈ। ਨਵੀਆਂ ਕੀਮਤਾਂ 19 ਅਗਸਤ ਤੋਂ ਲਾਗੂ ਹੋਣਗੀਆਂ।

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਦੇਸ਼ ਵਿੱਚ ਦੁੱਧ ਸਪਲਾਈ ਕਰਨ ਵਾਲੀ ਸਭ ਤੋਂ ਵੱਡੀ ਕੰਪਨੀ ਵਿੱਚੋਂ ਇੱਕ ਅਮੂਲ ਨੇ ਦੁੱਧ ਦੀ ਕੀਮਤ ਵਧਾਉਣ ਦਾ ਐਲਾਨ ਕੀਤਾ। ਅਮੂਲ ਦੁੱਧ ਵੇਚਣ ਵਾਲੀ ਗੁਜਰਾਤ ਕੋ-ਆਪਰੇਟਿਵ ਮਿਲਕ ਮਾਰਕੀਟਿੰਗ ਫੈਡਰੇਸ਼ਨ (GCMMF) ਨੇ ਅਮੂਲ ਦੁੱਧ ਦੀ ਕੀਮਤ ਵਿੱਚ 4 ਫੀਸਦੀ ਦਾ ਵਾਧਾ ਕੀਤਾ, ਜਿਸ ਤੋਂ ਬਾਅਦ ਦੁੱਧ 2 ਰੁਪਏ ਪ੍ਰਤੀ ਲੀਟਰ ਮਹਿੰਗਾ ਹੋ ਗਈਆਂ। ਇਸ ਤੋਂ ਇਲਾਵਾ ਮਦਰ ਡੇਅਰੀ ਨੇ ਵੀ ਦੁੱਧ ਦੀ ਕੀਮਤ ‘ਚ 2 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ, ਜਿਸ ਨਾਲ ਲੋਕਾਂ ਨੂੰ ਮਹਿੰਗਾਈ ਦਾ ਡਬਲ ਝਟਕਾ ਲੱਗਾ ਹੈ। ਅਮੂਲ ਅਤੇ ਮਦਰ ਡੇਅਰੀ ਦੁੱਧ ਦੀਆ ਨਵੀਆਂ ਦਰਾਂ 17 ਅਗਸਤ, 2022 ਤੋਂ ਲਾਗੂ ਹੋ ਗਈਆਂ। ਇਸ ਤੋਂ ਪਹਿਲਾਂ ਮਾਰਚ ਵਿੱਚ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਸੀ।












