June 28, 2026, 12:26 pm
----------- Advertisement -----------
HomeNewsLatest Newsਲੋਕ ਨਿਰਮਾਣ ਮੰਤਰੀ ਵੱਲੋਂ ਸੜਕੀ ਮਾਰਗਾਂ ਨਾਲ ਲਗਦੇ ਵਪਾਰਕ ਅਦਾਰਿਆਂ ਤੋਂ ਬਕਾਏ...

ਲੋਕ ਨਿਰਮਾਣ ਮੰਤਰੀ ਵੱਲੋਂ ਸੜਕੀ ਮਾਰਗਾਂ ਨਾਲ ਲਗਦੇ ਵਪਾਰਕ ਅਦਾਰਿਆਂ ਤੋਂ ਬਕਾਏ ਵਸੂਲਣ ਦੇ ਨਿਰਦੇਸ਼

Published on

----------- Advertisement -----------

ਚੰਡੀਗੜ੍ਹ, 18 ਅਗਸਤ: ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ ਸੜਕਾਂ ਦੇ ਨਾਲ ਲਗਦੇ ਵਪਾਰਕ ਅਦਾਰਿਆਂ ਜਿਵੇਂ ਕਿ ਪੈਟਰੋਲ ਪੰਪ, ਮੈਰਿਜ ਪੈਲੇਸ, ਪ੍ਰਾਈਵੇਟ ਸਕੂਲ, ਪ੍ਰਾਈਵੇਟ ਹਸਪਤਾਲ, ਉਦਯੋਗਿਕ ਫੈਕਟਰੀਆਂ, ਹੋਟਲਾਂ/ਢਾਬੇ ਆਦਿ ਤੋਂ ਪਹੁੰਚ ਮਾਰਗ ਸਬੰਧੀ ਬਕਾਏ ਦੀ ਤੁਰੰਤ ਵਸੂਲੀ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਹਰਭਜਨ ਸਿੰਘ ਈ.ਟੀ.ਓ. ਨੇ ਰਾਜ ਮਾਰਗਾਂ ਨਾਲ ਲੱਗਦੇ ਕਈ ਅਦਾਰਿਆਂ ਵੱਲੋਂ ਪਹੁੰਚ ਮਾਰਗ ਦੀ ਪ੍ਰਵਾਨਗੀ ਨਾ ਲੈਣ ਅਤੇ ਜਿਹਨਾਂ ਨੇ ਪ੍ਰਵਾਨਗੀ ਲਈ ਹੈ, ਉਹਨਾਂ ਵੱਲੋਂ ਬਣਦੀ ਫੀਸ ਜ਼ਮ੍ਹਾਂ ਨਾ ਕਰਵਾਉਣ ਕਾਰਨ ਮਾਲੀਏ ਨੂੰ ਹੋਣ ਵਾਲੇ ਨੁਕਸਾਨ ‘ਤੇ ਡੂੰਘੀ ਚਿੰਤਾ ਜ਼ਾਹਰ ਕੀਤੀ। ਉਨ੍ਹਾਂ ਫੀਲਡ ਅਧਿਕਾਰੀਆਂ ਨੂੰ ਇਸ ਸਬੰਧੀ ਵਸੂਲੀ ਲਈ ਸਮਾਂਬੱਧ ਯੋਜਨਾ ਤਿਆਰ ਕਰਕੇ ਇਸ ਨੂੰ ਲਾਗੂਕਰਨ ਦੇ ਨਿਰਦੇਸ਼ ਦਿੱਤੇ। ਉਹਨਾਂ ਚੇਤਾਵਨੀ ਵੀ ਦਿੱਤੀ ਕਿ ਜੇਕਰ ਕੋਈ ਅਧਿਕਾਰੀ ਇਸ ਸਬੰਧੀ ਲਾਪਰਵਾਹੀ ਕਰਦਾ ਪਾਇਆ ਗਿਆ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਲੋਕ ਨਿਰਮਾਣ ਮੰਤਰੀ ਨੇ ਜੰਗਲਾਤ, ਬਿਜਲੀ ਅਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਨੂੰ ਲੋਕ ਨਿਰਮਾਣ ਵਿਭਾਗ ਦੇ ਚੱਲ ਰਹੇ ਪ੍ਰੋਜੈਕਟਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਬਿਜਲੀ ਦੇ ਖੰਭਿਆਂ ਨੂੰ ਹਟਾਉਣ ਅਤੇ ਹੋਰ ਰੁਕਾਵਟਾਂ ਨੂੰ ਦੂਰ ਕਰਨ ਦੇ ਆਦੇਸ਼ ਦਿੱਤੇ ਤਾਂ ਜੋ ਉਸਾਰੀ ਸਬੰਧੀ ਕਾਰਜਾਂ ਨੂੰ ਜਲਦ ਮੁਕੰਮਲ ਕਰਵਾਇਆ ਜਾ ਸਕੇ। ਉਨ੍ਹਾਂ ਸਬੰਧਤ ਨਿਗਰਾਨ ਇੰਜਨੀਅਰਾਂ ਨੂੰ ਸਮੁੱਚਾ ਕੰਮ ਸਮੇਂ ਸਿਰ ਮੁਕੰਮਲ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਅਤੇ ਨਿਰਧਾਰਤ ਟੀਚਿਆਂ ਨੂੰ ਨਿਯਮਾਂ ਅਤੇ ਗੁਣਵੱਤਾ ਦੇ ਮਾਪਦੰਡਾਂ ਅਨੁਸਾਰ ਪੂਰਾ ਕਰਨ ਦੇ ਹੁਕਮ ਵੀ ਦਿੱਤੇ। ਉਨ੍ਹਾਂ ਸਮੂਹ ਨਿਗਰਾਨ ਇੰਜਨੀਅਰਾਂ ਨੂੰ ਵੀ ਹਦਾਇਤ ਕੀਤੀ ਕਿ ਉਹ ਆਪਣੇ ਅਧਿਕਾਰ ਖੇਤਰ ਅਧੀਨ ਕੰਮ ਦਾ ਰਿਕਾਰਡ ਸਹੀ ਢੰਗ ਨਾਲ ਤਿਆਰ ਕਰਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਤਰਰਾਸ਼ਟਰੀ ਨਸ਼ਾ ਰੋਕਥਾਮ ਦਿਵਸ ਮੌਕੇ ਯੂਐਨਓਡੀਸੀ ਅਤੇ ਪੰਜਾਬ ਜੇਲ੍ਹ ਵਿਭਾਗ ਨੇ ਨਸ਼ਾ, ਐਚਆਈਵੀ ਅਤੇ ਜੇਲ੍ਹਾਂ ‘ਚ ਕੈਦੀਆਂ ਦੀ ਸਿਹਤ ‘ਤੇ ਵਿਚਾਰ-ਵਟਾਂਦਰਾ ਕੀਤਾ

ਚੰਡੀਗੜ੍ਹ/ਲੁਧਿਆਣਾ, 27 ਜੂਨ: ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਅਤੇ ਮੁੜ ਵਸੇਬਾ ਸੇਵਾਵਾਂ...

ਕੇਤਨ ਕਤਲ ਕੇਸ ਦੇ ਕ੍ਰਿਕਟ ਨਾਲ ਜੁੜੇ ਤਾਰ, ਸਿਆ ਦੇ ਭਰਾ ਸਾਹਿਲ ਦਾ ਕਰੀਬੀ ਹੈ ਚੇਤਨ; ਇੱਕੋ ਟੀਮ ਲਈ ਖੇਡਦੇ ਸਨ ਦੋਵੇਂ

ਮਹਾਰਾਸ਼ਟਰ ਦੇ ਪੁਣੇ ਦੇ ਕਿਲ੍ਹੇ ਵਿੱਚ ਹੋਏ ਸਨਸਨੀਖੇਜ਼ ਕਤਲ ਕੇਸ ਦੀ ਜਾਂਚ ਵਿੱਚ ਹੁਣ...

ਜਾਰਜੀਆ ਦੀ ਸੰਸਦ ‘ਚ PM ਦੇ ਭਾਸ਼ਣ ਦੌਰਾਨ ਆਪਸ ‘ਚ ਭਿੜੇ ਸੰਸਦ ਮੈਂਬਰ, ਜੰਮ ਕੇ ਚੱਲੇ ਲੱਤਾਂ-ਮੁੱਕੇ

ਜਾਰਜੀਆ ਦੇ ਪ੍ਰਧਾਨ ਮੰਤਰੀ ਇਰਾਕਲੀ ਕੋਬਾਖਿਦਜ਼ੇ ਸ਼ੁੱਕਰਵਾਰ ਨੂੰ ਸੰਸਦ ਵਿੱਚ ਆਪਣਾ ਸਾਲਾਨਾ ਸੰਬੋਧਨ ਦੇ...

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਪੰਜਾਬ ਬਿਊਰੋ ਆਫ ਇੰਵੈਸਟੀਗੇਸ਼ਨ (ਪੀਬੀਆਈ) ਨੇ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22...

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ...

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...