ਸਾਬਕਾ ਪੀਸੀਐਸ ਅਧਿਕਾਰੀ ਪ੍ਰੀਤਮ ਸਿੰਘ ਕੁਮੇਦਾਨ ਦਾ 100 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਦੀ ਮੌਤ ‘ਤੇ ਦੁੱਖ ਪ੍ਰਗਟਾਇਆ ਹੈ।

ਸੀ ਐਮ ਭਗਵੰਤ ਮਾਨ ਨੇ ਕਿਹਾ ਕਿ “ਸਾਬਕਾ PCS ਅਫਸਰ ਪ੍ਰੀਤਮ ਸਿੰਘ ਕੁਮੇਦਾਨ ਜੀ ਪੰਜਾਬ ਦੇ ਸੱਚੇ ਸਪੂਤ ਸਨ …ਆਪਣੀ ਧਰਤੀ ਅਤੇ ਦਰਿਆਈ ਪਾਣੀਆਂ ਦੇ ਹੱਕਾਂ ਲਈ ਆਖਰੀ ਸਾਹ ਤੱਕ ਲੜਨ ਵਾਲੇ ਇਸ ਯੋਧੇ ਦੇ ਸਦੀਵੀ ਵਿਛੋੜੇ ਬਾਰੇ ਸੁਣ ਗਹਿਰਾ ਧੱਕਾ ਲੱਗਾ।ਪ੍ਰਮਾਤਮਾ ਵਿਛੜੀ ਰੂਹ ਨੂੰ ਆਪਣੇ ਚਰਨਾਂ ‘ਚ ਨਿਵਾਸ ਬਖ਼ਸ਼ਿਸ਼ ਕਰਨ।ਅਲਵਿਦਾ ਪ੍ਰੀਤਮ ਸਿੰਘ ਜੀ।”












