July 26, 2026, 8:41 pm
----------- Advertisement -----------
HomeNewsBreaking Newsਵਿਜੀਲੈਂਸ ਬਿਊਰੋ ਵੱਲੋਂ 1,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਹੌਲਦਾਰ ਗ੍ਰਿਫਤਾਰ

ਵਿਜੀਲੈਂਸ ਬਿਊਰੋ ਵੱਲੋਂ 1,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਹੌਲਦਾਰ ਗ੍ਰਿਫਤਾਰ

Published on

----------- Advertisement -----------

ਚੰਡੀਗੜ੍ਹ, 19 ਅਗਸਤ 2022 – ਸੂਬੇ ਵਿੱਚੋਂ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਚਲਾਈ ਮੁਹਿੰਮ ਦੌਰਾਨ ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਅੱਜ ਪੁਲਿਸ ਚੌਕੀ ਵਰਧਮਾਨ, ਬਠਿੰਡਾ ਵਿਖੇ ਤਾਇਨਾਤ ਹੈੱਡ ਕਾਂਸਟੇਬਲ (ਨੰਬਰ 1320/ਬਠਿੰਡਾ) ਨੂੰ 1,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜਮ ਹੌਲਦਾਰ ਵਿਨੋਦ ਕੁਮਾਰ ਨੂੰ ਕੁਲਦੀਪ ਸਿੰਘ ਵਾਸੀ ਪਿੰਡ ਬੁਲਾਡੇਵਾਲਾ, ਜ਼ਿਲ੍ਹਾ ਬਠਿੰਡਾ ਦੀ ਸ਼ਿਕਾਇਤ ‘ਤੇ ਗ੍ਰਿਫਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਸਟੇਟ ਐਂਟੀ ਕੁਰੱਪਸ਼ਨ ਹੈਲਪਲਾਈਨ ‘ਤੇ ਦਰਜ ਕਰਵਾਈ ਸ਼ਿਕਾਇਤ ਵਿੱਚ ਦੋਸ਼ ਲਗਾਇਆ ਸੀ ਕਿ ਉਕਤ ਹੌਲਦਾਰ ਨੇ ਉਸਦੇ ਦੋਸਤ ਜਗੀਰ ਸਿੰਘ ਵਾਸੀ ਨਰੂਆਣਾ ਰੋਡ, ਬਠਿੰਡਾ ਨੂੰ ਵਰਧਮਾਨ ਪੁਲਿਸ ਚੌਕੀ ਦੀ ਪੁਲਿਸ ਹਿਰਾਸਤ ‘ਚੋਂ ਛੁਡਾਉਣ ਬਦਲੇ 1000 ਰੁਪਏ ਦੀ ਰਿਸ਼ਵਤ ਲਈ ਹੈ।

ਉਸਨੇ ਸ਼ਿਕਾਇਤ ਵਿੱਚ ਦੱਸਿਆ ਹੈ ਕਿ ਵਿਨੋਦ ਕੁਮਾਰ ਨੇ ਜਗੀਰ ਸਿੰਘ ਨੂੰ ਰਿਹਾਅ ਕਰਨ ਲਈ ਪਹਿਲਾਂ 5,000 ਰੁਪਏ ਦੀ ਮੰਗ ਕੀਤੀ ਸੀ ਪਰ ਸੌਦਾ 1,000 ਰੁਪਏ ਵਿੱਚ ਤੈਅ ਹੋਇਆ ਸੀ।

ਸ਼ਿਕਾਇਤ ਵਿਚਲੇ ਤੱਥਾਂ ਅਤੇ ਸਬੂਤਾਂ ਦੀ ਪੜਤਾਲ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਹੌਲਦਾਰ ਵਿਨੋਦ ਕੁਮਾਰ ਨੂੰ ਰਿਸ਼ਵਤਖੋਰੀ ਦੇ ਦੋਸ਼ ਹੇਠ ਗ੍ਰਿਫਤਾਰ ਕਰ ਲਿਆ। ਇਸ ਸਬੰਧੀ ਦੋਸ਼ੀ ਪੁਲਿਸ ਮੁਲਾਜ਼ਮ ਖਿਲਾਫ ਵਿਜੀਲੈਂਸ ਬਿਓਰੋ ਦੇ ਥਾਣਾ ਬਠਿੰਡਾ ਵਿਖੇ ਐਫ.ਆਈ.ਆਰ ਨੰਬਰ 07 ਮਿਤੀ 18-08-2022 ਅਧੀਨ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਲੋਕਾਂ ਨੇ 2027 ਵਿੱਚ ਮੁੜ ‘ਆਪ’ ਸਰਕਾਰ ਲਿਆਉਣ ਦਾ ਮਨ ਬਣਾ ਲਿਆ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਮੋਗਾ, 25 ਜੁਲਾਈ,2026*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੂਰੇ ਵਿਸ਼ਵਾਸ ਨਾਲ...

‘ਪੈਸਾ ਸਹੀ ਹੱਥਾਂ ਤੱਕ ਪਹੁੰਚਿਆ’: ਪੰਜਾਬ ਦੀਆਂ ਔਰਤਾਂ ਨੇ ‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਡੀਬੀਟੀ ਦੀ ਸ਼ਲਾਘਾ ਕੀਤੀ

ਚੰਡੀਗੜ੍ਹ, 25 ਜੁਲਾਈ 2026::ਭਗਵੰਤ ਮਾਨ ਸਰਕਾਰ ਵੱਲੋਂ ‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਔਰਤਾਂ...

ਧਰਮੇਂਦਰ ਪ੍ਰਧਾਨ ਦਾ ਅਸਤੀਫਾ ਕਰੋੜਾਂ ਵਿਦਿਆਰਥੀਆਂ ਅਤੇ ਲੋਕਤੰਤਰ ਵਿੱਚ ਵਿਸ਼ਵਾਸ ਰੱਖਣ ਵਾਲੇ ਹਰ ਵਿਅਕਤੀ ਦੀ ਜਿੱਤ ਹੈ: ਮਾਲਵਿੰਦਰ ਕੰਗ

*ਚੰਡੀਗੜ੍ਹ; 25 ਜੁਲਾਈ,2026* ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸ਼ਨੀਵਾਰ ਨੂੰ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ...

ਪੰਜਾਬ ਸਰਕਾਰ ਵੱਲੋਂ ਮੁਫ਼ਤ ਅਤੇ ਮਿਆਰੀ ਸਿਹਤ ਸੇਵਾਵਾਂ ਦਾ ਹੋਰ ਵਿਸਥਾਰ ; 100 ਨਵੇਂ ਆਮ ਆਦਮੀ ਕਲੀਨਿਕਾਂ ਦੀ ਸੁਰੂਆਤ, ਕੁੱਲ ਗਿਣਤੀ 1,090 ‘ਤੇ ਪੁੱਜੀ

*ਚੰਡੀਗੜ੍ਹ, 25 ਜੁਲਾਈ,2026*ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ...

ਕਰਮਚਾਰੀਆਂ ਦੀ ਹੜਤਾਲ ‘ਤੇ PSPCL ਸਖ਼ਤ, ਲਿਆ ਇਹ ਵੱਡਾ ਫੈਸਲਾ

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੇ ਕਰਮਚਾਰੀ 21 ਜੁਲਾਈ ਤੋਂ ਸਮੂਹਿਕ ਛੁੱਟੀ ਲੈ...

Delhi Police ਦੀ ਕਾਕਰੋਚ ਜਨਤਾ ਪਾਰਟੀ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਵੱਡੀ ਕਾਰਵਾਈ

ਦਿੱਲੀ ਦੇ ਜੰਤਰ-ਮੰਤਰ ਵਿਖੇ ਚੱਲ ਰਹੇ ਵਿਦਿਆਰਥੀ ਵਿਰੋਧ ਪ੍ਰਦਰਸ਼ਨ ਸੰਬੰਧੀ ਦਿੱਲੀ ਪੁਲਿਸ ਨੇ ਇੱਕ...

ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਦਿੱਤਾ ਅਸਤੀਫ਼ਾ

ਜੰਤਰ ਮੰਤਰ ਵਿਖੇ ਚੱਲ ਰਹੇ ਵਿਰੋਧ ਪ੍ਰਦਰਸ਼ਨ ਦੌਰਾਨ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ...

PM ਮੋਦੀ ਦਾ ਨਵਾਂ World Record, ਇੰਸਟਾਗ੍ਰਾਮ ਰੀਲ ਨੂੰ 24 ਘੰਟਿਆਂ ‘ਚ ਮਿਲੇ 300 ਮਿਲੀਅਨ ਤੋਂ ਵੱਧ ਵਿਊਜ਼

CJP ਪ੍ਰਦਰਸ਼ਨਕਾਰੀਆਂ ਤੇ ਸਰਕਾਰ ਵਿਚਾਲੇ ਅੱਜ (ਸ਼ਨੀਵਾਰ) ਨੂੰ ਸਿੱਖਿਆ ਮੰਤਰੀ ਦੇ ਅਸਤੀਫੇ ਦੀ ਮੰਗ...