ਸੀਬੀਆਈ ਨੇ ਅੱਜ ਦਿੱਲੀ ਦੇ ਉਪ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਦੇ ਘਰ ਛਾਪਾ ਮਾਰਿਆ। ਇਸ ਨੂੰ ਲੈ ਕੇ ਸਿਆਸਤ ਪੂਰੀ ਤਰ੍ਹਾਂ ਗਰਮਾਈ ਹੋਈ ਹੈ। ਦੂਜੇ ਪਾਸੇ ਸੰਸਦ ਮੈਂਬਰ ਰਾਘਵ ਚੱਢਾ ਨੇ ਭਾਜਪਾ ‘ਤੇ ਤਿੱਖਾ ਹਮਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਜਿੱਤ ਤੋਂ ਭਾਜਪਾ ਪੂਰੀ ਤਰ੍ਹਾਂ ਬੌਖਲਾ ਚੁੱਕੀ ਹੈ। ਆਮ ਆਦਮੀ ਪਾਰਟੀ ਦੇ ਆਗੂਆਂ ‘ਤੇ ਝੂਠੇ ਕੇਸ ਦਰਜ ਕੀਤੇ ਜਾ ਰਹੇ ਹਨ। ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਦਿੱਲੀ ਮਾਡਲ ਦੀ ਦੇਸ਼ ਭਰ ‘ਚ ਚਰਚਾ ਹੋ ਰਹੀ ਹੈ। ਰਾਘਵ ਚੱਢਾ ਨੇ ਕਿਹਾ ਹੈ ਕਿ ਦੇਸ਼ ਭਰ ਵਿਚ ਹੁਣ ਸਿਰਫ ਮੋਦੀ ਬਨਾਮ ਕੇਜਰੀਵਾਲ ਦੀ ਚਰਚਾ ਚੱਲ ਰਹੀ ਹੈ।
ਓਧਰ ਆਮ ਆਦਮੀ ਪਾਰਟੀ ਦੇ ਨੇਤਾ ਸੰਜੇ ਸਿੰਘ ਨੇ ਸਿਸੋਦੀਆ ਦੀ ਰਿਹਾਇਸ਼ ‘ਤੇ ਛਾਪੇਮਾਰੀ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ ਉਨ੍ਹਾਂ ਕਹਿਣਾ ਹੈ ਕਿ ਕੇਂਦਰ ਸਰਕਾਰ ਦੇ ਇਰਾਦੇ ਠੀਕ ਨਹੀਂ ਹਨ। ਉਨ੍ਹਾਂ ਦੋਸ਼ ਲਾਇਆ ਹੈ ਕਿ ਕੇਂਦਰ ਸਰਕਾਰ ਆਮ ਆਦਮੀ ਪਾਰਟੀ ਅਤੇ ਅਰਵਿੰਦ ਕੇਜਰੀਵਾਲ ਦੀ ਵਧਦੀ ਲੋਕਪ੍ਰਿਅਤਾ ਤੋਂ ਪ੍ਰੇਸ਼ਾਨ ਹੈ ਅਤੇ ਇਨ੍ਹਾਂ ਨੂੰ ਰੋਕਣ ਲਈ ਹੀ ਇਹ ਛਾਪੇ ਮਾਰੇ ਜਾ ਰਹੇ ਹਨ।
----------- Advertisement -----------
ਮਨੀਸ਼ ਸਿਸੋਦੀਆ ਦੀ ਰਿਹਾਇਸ਼ ‘ਤੇ ਛਾਪੇਮਾਰੀ ਨੂੰ ਲੈ ਕੇ ਸੰਸਦ ਮੈਂਬਰ ਰਾਘਵ ਚੱਢਾ ਦਾ ਭਾਜਪਾ ‘ਤੇ ਤਿੱਖਾ ਹਮਲਾ
Published on
----------- Advertisement -----------
----------- Advertisement -----------












