ਨਵੀਂ ਦਿੱਲੀ— ਦੇਸ਼ ਭਰ ‘ਚ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ। ਇਸ ਦਿਨ ਹਰ ਕੋਈ ਆਪਣੇ-ਆਪਣੇ ਅੰਦਾਜ਼ ‘ਚ ਇਕ-ਦੂਜੇ ਨੂੰ ਸ਼ੁਭਕਾਮਨਾਵਾਂ ਦੇ ਰਿਹਾ ਹੈ। ਬਾਲੀਵੁੱਡ ਸਿਤਾਰੇ ਵੀ ਆਪਣੇ ਪ੍ਰਸ਼ੰਸਕਾਂ ਨੂੰ ਵੱਖਰੇ ਅਤੇ ਖਾਸ ਤਰੀਕੇ ਨਾਲ ਵਧਾਈ ਦੇ ਰਹੇ ਹਨ। ਬਾਲ ਕਲਾਕਾਰ ਹਰਸ਼ਾਲੀ ਮਲਹੋਤਰਾ ਨੇ ਵੀ ਆਪਣੇ ਪ੍ਰਸ਼ੰਸਕਾਂ ਨੂੰ ਜਨਮ ਅਸ਼ਟਮੀ ਦੀ ਵਧਾਈ ਦਿੱਤੀ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਆਪਣੀ ਖਾਸ ਵੀਡੀਓ ਸ਼ੇਅਰ ਕਰਕੇ ਵਧਾਈ ਦਿੱਤੀ ਹੈ, ਜੋ ਇਸ ਸਮੇਂ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਹਰਸ਼ਾਲੀ ਮਲਹੋਤਰਾ ਉਨ੍ਹਾਂ ਕਲਾਕਾਰਾਂ ‘ਚੋਂ ਇਕ ਹੈ ਜੋ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੀ ਹੈ। ਹਾਲ ਹੀ ਵਿੱਚ ਹਰਸ਼ਾਲੀ ਮਲਹੋਤਰਾ ਨੇ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮੌਕੇ ਆਪਣੇ ਇੰਸਟਾਗ੍ਰਾਮ ਅਕਾਉਂਟ ਇੱਕ ਖੂਬਸੂਰਤ ਵੀਡੀਓ ਪੋਸਟ ਕੀਤੀ ਹੈ।
ਇਸ ਵੀਡੀਓ ਦੇ ਵਿੱਚ ਉਹ ਕ੍ਰਿਸ਼ਨ ਭਗਤੀ ਵਿੱਚ ਲੀਨ ਵਿਖਾਈ ਦੇ ਰਹੀ ਹੈ ਇਸ ਵੀਡੀਓ ‘ਚ ਹਰਸ਼ਾਲੀ ਭਗਤੀ ਗੀਤ ‘ਸ਼੍ਰੀ ਕ੍ਰਿਸ਼ਨਾ ਗੋਵਿੰਦ ਹਰੇ ਮੁਰਾਰੀ’ ‘ਤੇ ਡਾਂਸ ਕਰ ਰਹੀ ਹੈ। ਹਰਸ਼ਾਲੀ ਮਲਹੋਤਰਾ ਗੁਲਾਬੀ ਰੰਗ ਦੇ ਸੂਟ ਵਿੱਚ ਬਹੁਤ ਹੀ ਪਿਆਰੀ ਲੱਗ ਰਹੀ ਹੈ। ਉਹ ਆਪਣੇ ਡਾਂਸਿੰਗ ਹੁਨਰ ਨਾਲ ਪ੍ਰਸ਼ੰਸਕਾਂ ਨੂੰ ਪ੍ਰਭਾਵਿਤ ਕਰਦੀ ਨਜ਼ਰ ਆ ਰਹੀ ਹੈ। ਇਸ ਵੀਡੀਓ ਨੂੰ ਇੰਸਟਾਗ੍ਰਾਮ ‘ਤੇ ਸ਼ੇਅਰ ਕਰਦੇ ਹੋਏ ਹਰਸ਼ਾਲੀ ਨੇ ਆਪਣੇ ਫੈਨਜ਼ ਨੂੰ ਕ੍ਰਿਸ਼ਨ ਜਨਮ ਅਸ਼ਟਮੀ ਦੀ ਵਧਾਈ ਵੀ ਦਿੱਤੀ। ਉਸ ਨੇ ਵੀਡੀਓ ਦੇ ਨਾਲ ਕੈਪਸ਼ਨ ‘ਚ ਲਿਖਿਆ, ‘ਸ਼੍ਰੀ ਕ੍ਰਿਸ਼ਨ ਗੋਵਿੰਦ, ਹਰੇ ਮੁਰਾਰੀ, ਹੇ ਨਾਥ ਨਾਰਾਇਣ ਵਾਸੁਦੇਵਾ। ਸਾਰਿਆਂ ਨੂੰ ਜਨਮ ਅਸ਼ਟਮੀ ਦੀਆਂ ਸ਼ੁਭਕਾਮਨਾਵਾਂ।’ ਸਲਮਾਨ ਖਾਨ ਦੀ ਫ਼ਿਲਮ ‘ਬਜਰੰਗੀ ਭਾਈਜਾਨ’ ‘ਚ ਮੁੰਨੀ ਦਾ ਕਿਰਦਾਰ ਨਿਭਾ ਕੇ ਲੋਕਾਂ ਦੇ ਦਿਲਾਂ ‘ਤੇ ਰਾਜ ਕਰਨ ਵਾਲੀ ਹਰਸ਼ਾਲੀ ਮਲਹੋਤਰਾ ਦੀ ਇਹ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਇਸ ਵੀਡੀਓ ‘ਚ ਹਰਸ਼ਾਲੀ ਮਲਹੋਤਰਾ ਦੇ ਡਾਂਸ ਨੂੰ ਦੇਖਣ ਤੋਂ ਬਾਅਦ ਫੈਨਜ਼ ਸੋਸ਼ਲ ਮੀਡੀਆ ‘ਤੇ ਉਸ ‘ਤੇ ਪਿਆਰ ਦੀ ਵਰਖਾ ਕਰ ਰਹੇ ਹਨ।












