October 26, 2026, 8:01 pm
----------- Advertisement -----------
HomeNewsLatest Newsਘਰ ਦੇ ਦਰਵਾਜ਼ਿਆਂ ਅਤੇ ਖਿੜਕੀਆਂ 'ਤੇ ਲੱਗੇ ਜੰਗਾਲ ਤੋਂ ਹੋ ਪ੍ਰੇਸ਼ਾਨ, ਤਾਂ...

ਘਰ ਦੇ ਦਰਵਾਜ਼ਿਆਂ ਅਤੇ ਖਿੜਕੀਆਂ ‘ਤੇ ਲੱਗੇ ਜੰਗਾਲ ਤੋਂ ਹੋ ਪ੍ਰੇਸ਼ਾਨ, ਤਾਂ ਇਨ੍ਹਾਂ ਤਰੀਕਿਆਂ ਨਾਲ ਮਿੰਟਾਂ ‘ਚ ਕਰੋ ਸਾਫ

Published on

----------- Advertisement -----------

ਜਦੋਂ ਵੀ ਕੋਈ ਲੋਹੇ ਦੀ ਚੀਜ਼ ਲੰਬੇ ਸਮੇਂ ਲਈ ਪਾਣੀ ਦੇ ਸੰਪਰਕ ਵਿੱਚ ਰਹਿੰਦੀ ਹੈ, ਤਾਂ ਇਸ ਨੂੰ ਜੰਗਾਲ ਲੱਗ ਜਾਂਦਾ ਹੈ। ਇਹ ਜੰਗਾਲ ਕਿਸੇ ਵੀ ਔਜ਼ਾਰ, ਬਾਹਰੀ ਫਰਨੀਚਰ, ਕਾਰ ਜਾਂ ਘਰ ਦੇ ਦਰਵਾਜ਼ਿਆਂ ਅਤੇ ਖਿੜਕੀਆਂ ‘ਤੇ ਲੱਗ ਸਕਦਾ ਹੈ। ਪਰ ਇਸਦਾ ਮਤਲਬ ਇਹ ਨਹੀਂ ਹੈ ਕਿ ਤੁਸੀਂ ਇਸ ਜੰਗਾਲ ਨੂੰ ਹਟਾ ਨਹੀਂ ਸਕਦੇ. ਤੁਹਾਨੂੰ ਸਿਰਫ ਕੁਝ ਤਰੀਕੇ ਅਪਣਾਉਣੇ ਪੈਣਗੇ। ਅੱਜ ਅਸੀਂ ਤੁਹਾਨੂੰ ਪੁਰਾਣੀਆਂ ਜੰਗਾਲ ਵਾਲੀਆਂ ਚੀਜ਼ਾਂ ਨੂੰ ਆਸਾਨੀ ਨਾਲ ਸਾਫ ਕਰਨ ਦੇ ਕੁਝ ਆਸਾਨ ਤਰੀਕਿਆਂ ਬਾਰੇ ਦੱਸ ਰਹੇ ਹਾਂ।

ਤੁਸੀਂ ਬੇਕਿੰਗ ਸੋਡੇ ਦੀ ਵਰਤੋਂ ਕਰਕੇ ਖਿੜਕੀਆਂ ਅਤੇ ਦਰਵਾਜ਼ਿਆਂ ‘ਤੇ ਲੱਗੀ ਜੰਗਾਲ ਤੋਂ ਛੁਟਕਾਰਾ ਪਾ ਸਕਦੇ ਹੋ। ਇਸਦੇ ਲਈ ਤੁਹਾਨੂੰ ਪਾਣੀ ਵਿੱਚ ਬੇਕਿੰਗ ਸੋਡਾ ਮਿਲਾ ਕੇ ਇੱਕ ਗਾੜ੍ਹਾ ਪੇਸਟ ਤਿਆਰ ਕਰਨਾ ਹੋਵੇਗਾ। ਫਿਰ ਇਸ ਨੂੰ ਜੰਗਾਲ ਵਾਲੀ ਜਗ੍ਹਾ ‘ਤੇ ਲਗਾਓ ਅਤੇ ਕੁਝ ਦੇਰ ਲਈ ਛੱਡ ਦਿਓ। ਅੰਤ ਵਿੱਚ, ਇਸਨੂੰ ਟੂਥਬਰਸ਼ ਨਾਲ ਸਾਫ਼ ਕਰੋ।
ਤੁਸੀਂ ਨਿੰਬੂ ਅਤੇ ਨਮਕ ਦੀ ਮਦਦ ਨਾਲ ਜੰਗਾਲ ਨੂੰ ਹਟਾ ਸਕਦੇ ਹੋ। ਇਸ ਦੇ ਲਈ ਤੁਹਾਨੂੰ ਜੰਗਾਲ ਵਾਲੀ ਜਗ੍ਹਾ ‘ਤੇ ਨਮਕ ਪਾ ਕੇ ਪਰਤ ਬਣਾਉਣੀ ਹੋਵੇਗੀ। ਫਿਰ ਇਸ ‘ਤੇ ਨਿੰਬੂ ਦਾ ਰਸ ਪਾ ਦਿਓ ਹੁਣ ਇਸ ਨੂੰ ਲਗਭਗ 3 ਘੰਟੇ ਲਈ ਇਸ ਤਰ੍ਹਾਂ ਹੀ ਰਹਿਣ ਦਿਓ। ਫਿਰ ਅੰਤ ਵਿੱਚ ਇਸ ਨੂੰ ਨਿੰਬੂ ਦੇ ਛਿਲਕੇ ਨਾਲ ਰਗੜ ਕੇ ਸਾਫ਼ ਕਰੋ। ਤੁਸੀਂ ਦੇਖੋਗੇ ਕਿ ਜੰਗਾਲ ਦੂਰ ਹੋ ਗਿਆ ਹੈ।
ਚਿੱਟੇ ਸਿਰਕੇ ਨੂੰ ਵਰਤ ਕੇ ਵੀ ਜੰਗਾਲ ਵਾਲੀਆਂ ਖਿੜਕੀਆਂ ਅਤੇ ਦਰਵਾਜ਼ਿਆਂ ਨੂੰ ਸਾਫ ਕੀਤਾ ਜਾ ਸਕਦਾ ਹੈ। ਜੰਗਾਲ ਵਾਲੀਆਂ ਖਿੜਕੀਆਂ ਅਤੇ ਦਰਵਾਜ਼ਿਆਂ ਉਪਰ ਕੁਝ ਘੰਟਿਆਂ ਲਈ ਚਿੱਟੇ ਸਿਰਕੇ ਨੂੰ ਪਾਓ ਅਤੇ ਇੰਝ ਹੀ ਭਿਜਿਆ ਰਹਿਣ ਦਿਓ। ਹੁਣ ਸਿਰਕੇ ‘ਚ ਡੁਬੋਇਆ ਹੋਇਆ ਕੱਪੜਾ ਲਓ ਅਤੇ ਫਿਰ ਇਸ ਨਾਲ ਦਰਵਾਜ਼ਿਆਂ ਅਤੇ ਖਿੜਕੀਆਂ ਨੂੰ ਸਾਫ਼ ਕਰੋ।
ਆਲੂ ਅਤੇ ਭਾਂਡੇ ਧੋਣ ਵਾਲੇ ਸਾਬਣ ਨਾਲ ਵੀ ਸਭ ਤੋਂ ਪੁਰਾਣੀ ਜੰਗਾਲ ਨੂੰ ਦੂਰ ਕੀਤਾ ਜਾ ਸਕਦਾ ਹੈ। ਤੁਹਾਨੂੰ ਸਭ ਤੋਂ ਪਹਿਲਾਂ ਇੱਕ ਆਲੂ ਨੂੰ ਦੋ ਹਿੱਸਿਆਂ ਵਿੱਚ ਕੱਟਣਾ ਹੈ ਅਤੇ ਇਸਨੂੰ ਡਿਸ਼ ਵਾਸ਼ ਸਾਬਣ ਵਿੱਚ ਡੁਬੋ ਕੇ ਜੰਗਾਲ ਵਾਲੀ ਥਾਂ ‘ਤੇ ਰਗੜਨਾ ਹੈ। ਅਜਿਹਾ ਕਰਨ ਨਾਲ ਜੰਗਾਲ ਦੂਰ ਹੋ ਸਕਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਤਿਮ ਅਰਦਾਸ ਤੋਂ ਵਾਪਸ ਆ ਰਹੇ 24 ਲੋਕਾਂ ਦੀ ਹਾਦਸੇ ਵਿਚ ਮੌਤ

ਕੀਨੀਆ ਵਿੱਚ ਐਤਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸੇ ਦੌਰਾਨ ਘੱਟੋ-ਘੱਟ 24 ਲੋਕਾਂ ਦੀ ਮੌਤ...

ਪੰਜਾਬ ਤੇ ਚੰਡੀਗੜ੍ਹ ਦੇ ਤਾਪਮਾਨ ਵਿਚ ਆਈ ਕਮੀ, ਲੋਕਾਂ ਨੂੰ ਠੰਢ ਦਾ ਹੋ ਰਿਹਾ ਅਹਿਸਾਸ

ਪੰਜਾਬ ਅਤੇ ਚੰਡੀਗੜ੍ਹ ਵਿਚ ਅੱਜ (26 ਅਕਤੂਬਰ) ਮੌਸਮ ਸਾਫ਼ ਅਤੇ ਖੁਸ਼ਕ ਰਹੇਗਾ। ਸਵੇਰ ਅਤੇ...

ਪੰਜਾਬੀ ਅਦਾਕਾਰਾ ਨੂੰ ਮਿਲੀਆਂ ਜਾਨੋਂ ਮਾਰਨ ਦੀਆਂ ਧਮਕੀਆਂ, ਕੀਤਾ ਖੁਦ ਖੁਲਾਸਾ

'ਬਿੱਗ ਬੌਸ 14' ਦੀ ਸਾਬਕਾ ਮੁਕਾਬਲੇਬਾਜ਼ ਅਤੇ ਪੰਜਾਬੀ ਗਾਇਕਾ-ਅਦਾਕਾਰਾ ਸਾਰਾ ਗੁਰਪਾਲ ਨੇ ਸੋਸ਼ਲ ਮੀਡੀਆ...

ਮੋਗਾ ਗੋਲੀਕਾਂਡ: ਮੌਕੇ ‘ਤੇ ਪਹੁੰਚੇ DGP ਗੌਰਵ ਯਾਦਵ, ਹੁਣ ਤੱਕ 5 ਮੁਲਜ਼ਮ ਗ੍ਰਿਫ਼ਤਾਰ

ਮੋਗਾ ਦੇ ਅੰਗਦਪੁਰਾ ਮੁਹੱਲੇ ‘ਚ ਹੋਈ ਗੋਲੀਬਾਰੀ ਦੀ ਘਟਨਾ ਤੋਂ ਬਾਅਦ ਪੰਜਾਬ ਦੇ ਡੀਜੀਪੀ...

ਝੋਟਾ ਕਤਲ ਮਾਮਲਾ: ਧਰਨੇ ਦਾ 14ਵਾਂ ਦਿਨ, CM ਮਾਨ ਬੋਲੇ- ਸਰਕਾਰ ਨੇ ਸਾਰੀਆਂ ਜਾਇਜ਼ ਮੰਗਾਂ ਮੰਨੀਆਂ

ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਦੀ ਮੰਗ ਨੂੰ ਲੈ ਕੇ ਚੱਲ ਰਹੇ ਧਰਨੇ...

ਦਲੇਰ ਮਹਿੰਦੀ ਵਿਵਾਦ ‘ਚ ਵੱਡਾ ਮੋੜ, ਮੰਤਰੀ ਸੁਬੋਧ ਉਨਿਆਲ ਨੇ ਫ਼ੋਨ ‘ਤੇ ਮੰਗੀ ਮੁਆਫ਼ੀ

ਕੈਬਨਿਟ ਮੰਤਰੀ ਸੁਬੋਧ ਉਨਿਆਲ ਨੇ ਇੱਕ ਫ਼ੋਨ ਗੱਲਬਾਤ ਦੌਰਾਨ ਗਾਇਕ ਦਲੇਰ ਮਹਿੰਦੀ ਤੋਂ ਮੁਆਫ਼ੀ...

ਰਾਹੁਲ ਗਾਂਧੀ ਦੇ ਕਾਫਲੇ ਦੀਆਂ ਗੱਡੀਆਂ ਆਪਸ ‘ਚ ਟਕਰਾਈਆਂ, ਰਾਹੁਲ ਗਾਂਧੀ ਸੁਰੱਖਿਅਤ

2018 ਦੇ ਅਪਰਾਧਿਕ ਮਾਣਹਾਨੀ ਦੇ ਇਕ ਮਾਮਲੇ ਵਿਚ ਫ਼ੈਸਲੇ ਲਈ ਸੁਲਤਾਨਪੁਰ ਸਥਿਤ ਸੰਸਦ ਮੈਂਬਰਾਂ/ਵਿਧਾਇਕਾਂ...

ਬ੍ਰਿਟਿਸ਼ ਕੋਲੰਬੀਆ ਚੋਣਾਂ ’ਚ ਪੰਜਾਬੀਆਂ ਦਾ ਦਬਦਬਾ, ਵਿਦੇਸ਼ਾਂ ’ਚ ਵਧਿਆ ਮਾਣ!

 ਬ੍ਰਿਟਿਸ਼ ਕੋਲੰਬੀਆ (ਬੀ ਸੀ) ਦੀਆਂ ਸੂਬਾਈ ਚੋਣਾਂ ਵਿੱਚ ਪੰਜਾਬੀ ਮੂਲ ਦੇ 15 ਉਮੀਦਵਾਰਾਂ ਨੇ...

ਕੈਮਿਸਟ ਐਸੋਸੀਏਸ਼ਨ ਦਾ ਵੱਡਾ ਫ਼ੈਸਲਾ, ਆਦਤ ਪਾਉਣ ਵਾਲੀਆਂ ਦਵਾਈਆਂ ਦੀ ਵਿਕਰੀ ’ਤੇ ਸਖ਼ਤੀ!

ਪੰਜਾਬ ‘ਚ ਦਵਾਈਆਂ ਦੀ ਵਿਕਰੀ ਨੂੰ ਲੈ ਕੇ ਕੇਮਿਸਟ ਐਸੋਸੀਏਸ਼ਨ ਨੇ ਵੱਡਾ ਫ਼ੈਸਲਾ ਲਿਆ...