August 3, 2026, 6:53 am
----------- Advertisement -----------
HomeNewsLatest Newsਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਾਂਗਰਸੀ ਸਰਪੰਚ ਨੂੰ ਨਸ਼ਿਆਂ ਵਿਰੁੱਧ ਮੁਹਿੰਮ...

ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਾਂਗਰਸੀ ਸਰਪੰਚ ਨੂੰ ਨਸ਼ਿਆਂ ਵਿਰੁੱਧ ਮੁਹਿੰਮ ਸ਼ੁਰੂ ਕਰਨ ਲਈ ਦਿੱਤੀ ਵਧਾਈ

Published on

----------- Advertisement -----------

ਮੰਡਿਆਣੀ (ਲੁਧਿਆਣਾ), 19 ਅਗਸਤ – ਪੰਜਾਬ ਦੇ ਪੇਂਡੂ ਵਿਕਾਸ, ਪੰਚਾਇਤਾਂ ਅਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਜ਼ਿਲ੍ਹਾ ਲੁਧਿਆਣਾ ਦੇ ਪਿੰਡ ਮੰਡਿਆਣੀ ਤੋਂ ਕਾਂਗਰਸ ਪਾਰਟੀ ਦੀ ਸਰਪੰਚ ਗੁਰਪ੍ਰੀਤ ਕੌਰ ਨੂੰ ਆਪਣੇ ਪਿੰਡ ਵਿੱਚ ਨਸ਼ਿਆਂ ਵਿਰੁੱਧ ਮੁਹਿੰਮ ਵਿੱਢਣ ਲਈ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਗੁਰਪ੍ਰੀਤ ਕੌਰ ਆਪਣੇ ਪਿੰਡ ਵਿੱਚ ਨਸ਼ਿਆਂ ਦੀ ਸਮੱਸਿਆ ਨੂੰ ਦੂਰ ਕਰਨ ਲਈ ਕੰਮ ਕਰਕੇ ਹੋਰਨਾਂ ਲਈ ਪ੍ਰੇਰਨਾ ਸਰੋਤ ਬਣ ਗਈ ਹੈ।

ਧਾਲੀਵਾਲ ਨੇ ਸਮਾਜਿਕ ਬੁਰਾਈਆਂ ਵਿਰੁੱਧ ਉਨ੍ਹਾਂ ਦੇ ਕੰਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਭਾਵੇਂ ਕੋਈ ਵਿਅਕਤੀ ਕਿਸੇ ਹੋਰ ਸਿਆਸੀ ਪਾਰਟੀ ਦਾ ਹੋਵੇ, ਜਿਵੇਂ ਕਿ ਗੁਰਪ੍ਰੀਤ ਕੌਰ, ਜੋ ਕਾਂਗਰਸ ਪਾਰਟੀ ਨਾਲ ਸਬੰਧਤ ਹੈ, ਜੇਕਰ ਉਹ ਸਮਾਜ ਦੀ ਬਿਹਤਰੀ ਲਈ ਸੱਚੇ ਦਿਲੋਂ ਕੰਮ ਕਰ ਰਹੇ ਹਨ ਤਾਂ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਪੰਚਾਇਤਾਂ ਨੂੰ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਲਈ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਹਮੇਸ਼ਾ ਤੱਤਪਰ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚੋਂ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਖਤਮ ਕਰਨ ਲਈ ਯਤਨਸ਼ੀਲ ਹੈ ਅਤੇ ਇਸ ਸਮਾਜਿਕ ਬੁਰਾਈ ਵਿਰੁੱਧ ਪਹਿਲਾਂ ਹੀ ਜੰਗ ਜਾਰੀ ਹੈ।

ਕੈਬਨਿਟ ਮੰਤਰੀ ਵੱਲੋ ਜਨਮ ਅਸ਼ਟਮੀ ਦੇ ਮੌਕੇ ‘ਤੇ ਸ਼ੁਭਕਾਮਨਾਵਾਂ ਵੀ ਦਿੱਤੀਆਂ ਅਤੇ ਲੋਕਾਂ ਨੂੰ ਭਗਵਾਨ ਸ੍ਰੀ ਕ੍ਰਿਸ਼ਨ ਵੱਲੋਂ ਦਰਸਾਏ ਨੇਕੀ ਦੇ ਮਾਰਗ ‘ਤੇ ਚੱਲਣ ਲਈ ਪ੍ਰੇਰਿਤ ਵੀ ਕੀਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਡਿਲਵਰੀ ਬੁਆਏ ਨੇ 10 ਰੁਪਏ ਦੀ ਭਾਂਡੇ ਮਾਂਜਣ ਵਾਲੀ ਟਿੱਕੀ ਦੇ ਵਸੂਲੇ 500 ਰੁਪਏ !

ਇਲਾਕੇ ਅੰਦਰ ਹੁਣ ਆਨਲਾਈਨ ਠੱਗੀਆਂ ਤੋਂ ਬਾਅਦ ਬਿਨਾਂ ਆਰਡਰ ਕੀਤੇ ਡਿਲਵਰੀ ਦੇਣ ਆਏ ਇੱਕ...

 ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਹੰਗਾਮਾ ਭਰਪੂਰ ਰਹਿਣ ਦੀ ਸੰਭਾਵਨਾ

ਸੋਮਵਾਰ ਤੋਂ ਸ਼ੁਰੂ ਹੋਣ ਵਾਲਾ ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਹੰਗਾਮਾ ਭਰਪੂਰ ਰਹਿਣ...

ਯੁੱਧ ਨਸ਼ਿਆਂ ਵਿਰੁਧ ਦੇ 519ਵੇਂ ਦਿਨ 85 ਨਸ਼ਾ ਤਸਕਰ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ

ਚੰਡੀਗੜ੍ਹ, 2 ਅਗਸਤ:’ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 194ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ...

ਚੋਣ ਅਮਲੇ ਦੀ ਸਖ਼ਤ ਮਿਹਨਤ ਸਫ਼ਲ, ਪੰਜਾਬ ਭਰ ਵਿੱਚ 100 ਫ਼ੀਸਦੀ ਡਿਜਟਾਈਜ਼ੇਸ਼ਨ ਦਾ ਟੀਚਾ ਹਾਸਲ

ਚੰਡੀਗੜ੍ਹ, 2 ਅਗਸਤ: ਪੰਜਾਬ ਰਾਜ ਵਿੱਚ ਚਲ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਦੌਰਾਨ ਚੋਣ ਅਮਲੇ...

    * ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 500 ਦਿਨ ਪੂਰੇ; ਹੁਣ ਤੱਕ 70,000 ਨਸ਼ਾ ਤਸਕਰ ਗ੍ਰਿਫ਼ਤਾਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਲੁਧਿਆਣਾ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਪੱਸ਼ਟ ਕੀਤਾ ਕਿ ਪੰਜਾਬ...

ਪੰਜਾਬ ਭਾਜਪਾ ਵਲੋਂ 6 ਨਵੇਂ ਜ਼ਿਲ੍ਹਾ ਪ੍ਰਧਾਨ ਨਿਯੁਕਤ

ਭਾਰਤੀ ਜਨਤਾ ਪਾਰਟੀ (ਭਾਜਪਾ) ਪੰਜਾਬ ਨੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ 6 ਨਵੇਂ...

ਚੰਡੀਗੜ੍ਹ ਦੇ ਸੈਕਟਰ 42 ’ਚ ਵਕੀਲ ਨੇ ਔਰਤ ’ਤੇ ਚਲਾਈ ਗੋਲੀ 

ਚੰਡੀਗੜ੍ਹ ਦੇ ਸੈਕਟਰ-42 ਸਥਿਤ ਗਰਲਜ਼ ਕਾਲਜ ਦੇ ਸਾਹਮਣੇ ਸ਼ਨੀਵਾਰ ਦੁਪਹਿਰ ਕਰੀਬ 1 ਵਜੇ ਉਸ...

ਸਾਬਕਾ MLA ਮਦਨ ਲਾਲ ਜਲਾਲਪੁਰ ‘ਤੇ ਕਾਂਗਰਸ ਦਾ ਵੱਡਾ ਐਕਸ਼ਨ, ਪਾਰਟੀ ਦੀ ਮੈਂਬਰਸ਼ਿਪ ਤੋਂ ਕੀਤਾ ਗਿਆ ਮੁਅੱਤਲ

ਕਾਂਗਰਸ ਵੱਲੋਂ ਸਾਬਕਾ MLA ‘ਤੇ ਵੱਡਾ ਐਕਸ਼ਨ ਲਿਆ ਗਿਆ ਹੈ। ਉਨ੍ਹਾਂ ਨੂੰ ਪਾਰਟੀ ਤੋਂ...

ਕਰਤਾਰਪੁਰ ਲਾਂਘਾ: ਕੇਂਦਰ ਦੇ ਜਵਾਬ ਤੋਂ ਬਾਅਦ SGPC ਦਾ ਰੁਖ਼, ਧਾਮੀ ਬੋਲੇ- ਫੈਸਲਾ ਸਿੱਖ ਭਾਵਨਾਵਾਂ ਅਨੁਸਾਰ ਹੋਵੇ

ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਲਈ ਲਾਂਘਾ ਲੰਬੇ ਸਮੇਂ ਤੋਂ ਬੰਦ ਰਹਿਣ ਦੇ...