November 19, 2026, 10:13 am
----------- Advertisement -----------
HomeNewsBreaking Newsਗੁਰੂ ਨਾਨਕ ਦੇਵ ਜੀ ਦੇ ਨਾਂ 'ਤੇ ਆਨਲਾਈਨ ਕੈਸੀਨੋ ਮਾਮਲਾ: SGPC ਅਭਿਨੇਤਰੀ...

ਗੁਰੂ ਨਾਨਕ ਦੇਵ ਜੀ ਦੇ ਨਾਂ ‘ਤੇ ਆਨਲਾਈਨ ਕੈਸੀਨੋ ਮਾਮਲਾ: SGPC ਅਭਿਨੇਤਰੀ ਉਰਫੀ ਜਾਵੇਦ ਅਤੇ ਹਿੰਦੋਸਤਾਨ ਬਾਊ ਨੂੰ ਭੇਜੇਗੀ ਨੋਟਿਸ

Published on

----------- Advertisement -----------

ਅੰਮ੍ਰਿਤਸਰ, 20 ਅਗਸਤ 2022 – ਸਿੱਖਾਂ ਦੇ ਪਹਿਲੇ ਗੁਰੂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਨਾਮ ‘ਤੇ ਇੱਕ ਆਨਲਾਈਨ ਕੈਸੀਨੋ ਚੱਲ ਰਿਹਾ ਹੈ। ਜਿਸ ਬਾਰੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਧਿਆਨ ਵਿੱਚ ਕੁਝ ਵੀਡੀਓ ਆਉਣ ਤੋਂ ਬਾਅਦ, ਆਨਲਾਈਨ ਕੈਸੀਨੋ ਦਾ ਪ੍ਰਚਾਰ ਕਰਨ ਵਾਲੀ ਅਦਾਕਾਰਾ ਉਰਫੀ ਜਾਵੇਦ ਅਤੇ YouTuber ਹਿੰਦੁਸਤਾਨੀ ਭਾਊ ਨੂੰ ਨੋਟਿਸ ਭੇਜਿਆ ਜਾ ਰਿਹਾ ਹੈ। ਵਿਰੋਧ ਕਾਰਨ ਇੰਸਟਾਗ੍ਰਾਮ ਨੇ ਵੀ ਦੋਵਾਂ ਪ੍ਰਮੋਸ਼ਨਲ ਵੀਡੀਓਜ਼ ਨੂੰ ਹਟਾ ਦਿੱਤਾ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਕੁਝ ਦਿਨ ਪਹਿਲਾਂ ਐਸਜੀਪੀਸੀ ਨੂੰ ਦੋ ਵੀਡੀਓ ਮਿਲੇ ਸਨ, ਜਿਨ੍ਹਾਂ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਮ ’ਤੇ ‘ਨਾਨਕ ਆਨਲਾਈਨ ਬੁੱਕ’ ਕੈਸੀਨੋ ਚਲਾਇਆ ਜਾ ਰਿਹਾ ਸੀ। ਇਸ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਤਸਵੀਰ ਵੀ ਵਰਤੀ ਗਈ ਸੀ ਅਤੇ ਇਸ ਦੇ ਨਾਲ ਸਿੱਖ ਧਾਰਮਿਕ ਚਿੰਨ੍ਹ ਏਕ ਓਮਕਾਰ ਵੀ ਲਗਾਇਆ ਗਿਆ ਸੀ। ਮਾਮਲਾ ਸਾਹਮਣੇ ਆਉਣ ਤੋਂ ਬਾਅਦ ਸ਼੍ਰੋਮਣੀ ਕਮੇਟੀ ਨੇ ਇਸ ਦੀ ਜਾਂਚ ਕੀਤੀ।

ਐਸਜੀਪੀਸੀ ਦੇ ਮੀਡੀਆ ਸਕੱਤਰ ਕੁਲਵਿੰਦਰ ਸਿੰਘ ਰਮਦਾਸ ਨੇ ਜਾਣਕਾਰੀ ਦਿੱਤੀ ਹੈ ਕਿ ਇਹ ਵੀਡੀਓ ਫਿਲਮ ਅਦਾਕਾਰਾ ਅਤੇ ਮਾਡਲ ਉਰਫੀ ਜਾਵੇਦ ਅਤੇ ਯੂਟਿਊਬਰ ਹਿੰਦੁਸਤਾਨੀ ਭਾਊ ਵੱਲੋਂ ਪ੍ਰਚਾਰਿਆ ਜਾ ਰਿਹਾ ਹੈ। ਇਸ ਵਿੱਚ ਇੱਕ ਵਟਸਐਪ ਗਰੁੱਪ ਦਾ ਨੰਬਰ ਦਿੱਤਾ ਗਿਆ ਸੀ, ਜਿਸ ਵਿੱਚ ਲੋਕਾਂ ਨੂੰ ਸ਼ਾਮਲ ਹੋਣ ਲਈ ਕਿਹਾ ਜਾ ਰਿਹਾ ਹੈ। ਪੂਰੀ ਜਾਂਚ ਤੋਂ ਬਾਅਦ ਉਰਫੀ ਜਾਵੇਦ ਅਤੇ ਹਿੰਦੁਸਤਾਨੀ ਭਾਊ ਦੋਵਾਂ ਨੂੰ ਨੋਟਿਸ ਭੇਜਣ ਦੀ ਤਿਆਰੀ ਕੀਤੀ ਜਾ ਰਹੀ ਹੈ।

ਮਾਡਲ ਅਤੇ ਅਦਾਕਾਰਾ ਉਰਫੀ ਜਾਵੇਦ ਸ਼ੁਰੂ ਤੋਂ ਹੀ ਵਿਵਾਦਾਂ ਵਿੱਚ ਰਹੀ ਹੈ। ਸਕੂਲ ਸਮੇਂ ਦੌਰਾਨ ਉਸ ਦੀਆਂ ਕੁਝ ਤਸਵੀਰਾਂ ਬਾਲਗ ਸਾਈਟਾਂ ‘ਤੇ ਪੋਸਟ ਕੀਤੀਆਂ ਗਈਆਂ ਸਨ। ਜਦੋਂ ਉਸ ਨੇ ਮਾਡਲਿੰਗ ਦੀ ਦੁਨੀਆ ‘ਚ ਐਂਟਰੀ ਕੀਤੀ ਤਾਂ ਉਸ ਨੇ ਮੁਸਲਿਮ ਲੜਕੇ ਨਾਲ ਵਿਆਹ ਨਾ ਕਰਨ ਕਾਰਨ ਵਿਵਾਦ ਖੜ੍ਹਾ ਹੋ ਗਿਆ। ਇਸ ਤੋਂ ਬਾਅਦ ਹੁਣ ਉਹ ਆਪਣੇ ਅਜੀਬੋ-ਗਰੀਬ ਕੱਪੜਿਆਂ ਨੂੰ ਲੈ ਕੇ ਸੁਰਖੀਆਂ ‘ਚ ਆਈ ਹੈ ਅਤੇ ਅੱਜ ਵੀ ਆਪਣੇ ਪਹਿਰਾਵੇ ਨੂੰ ਲੈ ਕੇ ਵਿਵਾਦਾਂ ‘ਚ ਰਹਿੰਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਿੰਨਾ ਚਿਰ ਪੰਜਾਬ ਵਿਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਜਿੰਨਾ ਚਿਰ ਪੰਜਾਬ ਵਿਚ...

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...

ਫਿਰ ਸਜੇਗੀ ਟੋਪੀ ਤੇ ਡੋਰੀ ਦੀ ਸ਼ਾਨ: ਫ਼ੌਜ ਨੇ ਪਲਟਿਆ ਤਿੰਨ ਸਾਲ ਪੁਰਾਣਾ ਫ਼ਰਮਾਨ, ਜਰਨੈਲਾਂ ਨੂੰ ਮੁੜ ਮਿਲੇ ‘ਰੈਜੀਮੈਂਟਲ ਰੰਗ’

ਭਾਰਤੀ ਫ਼ੌਜ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਇਕੋ ਜਿਹੀ ਸਾਂਝੀ ਵਰਦੀ ਪਹਿਨਣ ਅਤੇ ਰੈਜੀਮੈਂਟਲ...

ਰੂਸ ‘ਚ ਵੱਡਾ ਹਵਾਈ ਹਾਦਸਾ, ਹਵਾ ‘ਚ ਅੱਗ ਲੱਗਣ ਕਾਰਨ ਕ੍ਰੈਸ਼ ਹੋਇਆ ਜਹਾਜ਼, ਜਿਊਂਦਾ ਸੜੇ 19 ਲੋਕ

ਰੂਸ ਦੇ ਰੱਖਿਆ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਦੱਖਣ-ਪੱਛਮੀ ਸਾਇਬੇਰੀਆ ਦੇ ਕੇਮੇਰੋਵੋ ਖੇਤਰ...

ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਹੰਗਾਮਾ, ਸ਼ਰਧਾਲੂਆਂ ਨੂੰ ਤੰਗ ਕਰਨ ਵਾਲਿਆਂ ਦੀ ਨਿਹੰਗਾਂ ਵੱਲੋਂ ਕੁੱਟਮਾਰ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸ਼ਰਧਾਲੂਆਂ ਨੂੰ ਜ਼ਬਰਦਸਤੀ ਕਮਰੇ ਦਿਵਾਉਣ ਲਈ ਆਵਾਜ਼ਾਂ ਲਗਾਉਣ ਵਾਲਿਆਂ...

ਲੁਧਿਆਣਾ: 10 ਮਿੰਟਾਂ ‘ਚ ਠੱਗ ਬਾਬੇ ਨੇ ਲੁੱਟੀ ਗਹਿਣਿਆਂ ਦੀ ਦੁਕਾਨ, ਅਸ਼ੀਰਵਾਦ ਦਾ ਨਾਟਕ ਕਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਵਿੱਚ ਇੱਕ ਠੱਗੀ ਬਾਬੇ ਨੇ ਇੱਕ ਗਹਿਣਿਆਂ ਦੀ ਦੁਕਾਨ ਦੇ ਮਾਲਕ ਨੂੰ ਸਿਰਫ਼...

ਸੋਨੀਆ ਗਾਂਧੀ ਦੇ ਬੁਕ ਰਿਲੀਜ਼ ਸਮਾਰੋਹ ‘ਚ ਜਾਣ ਨੂੰ ਲੈ ਕੇ ਕੈਪਟਨ ਅਮਰਿੰਦਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਵਿੱਚ...

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਖੁਰਾਲਗੜ੍ਹ ਵਿਖੇ 4 ਤੋਂ 6 ਦਸੰਬਰ ਤੱਕ ਹੋਣਗੇ ਵਿਸ਼ਾਲ ਸਮਾਗਮ

*ਚੰਡੀਗੜ੍ਹ, 17 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ...