September 11, 2026, 10:30 pm
----------- Advertisement -----------
HomeNewsLatest Newsਖੁਰਾਕ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਤੇ ਸਿਹਤ ਮੰਤਰੀ ਵੱਲੋਂ ਪਨਸਪ ਦੇ...

ਖੁਰਾਕ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਤੇ ਸਿਹਤ ਮੰਤਰੀ ਵੱਲੋਂ ਪਨਸਪ ਦੇ ਗੁਦਾਮਾਂ ਦਾ ਦੌਰਾ

Published on

----------- Advertisement -----------

ਪਟਿਆਲਾ, 20 ਅਗਸਤ: ਖੁਰਾਕ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਪਟਿਆਲਾ-ਦੇਵੀਗੜ੍ਹ ਰੋਡ ‘ਤੇ ਸਥਿਤ ਪਨਸਪ ਦੇ ਓਪਨ ਪਲਿੰਥ ਦਾ ਦੌਰਾ ਕਰਕੇ ਇੱਥੋਂ ਪਿਛਲੇ ਦਿਨੀਂ ਕਣਕ ਦੀਆਂ ਕਰੀਬ 20 ਹਜ਼ਾਰ ਬੋਰੀਆਂ ਦੇ ਗਾਇਬ ਹੋਣ ਕਾਰਨ ਸਾਹਮਣੇ ਆਏ ਤਿੰਨ ਕਰੋੜ ਰੁਪਏ ਦੇ ਵਿੱਤੀ ਨੁਕਸਾਨ ਦਾ ਬਾਰੀਕੀ ਨਾਲ ਜਾਇਜ਼ਾ ਲਿਆ। ਇਸ ਮੌਕੇ ਸਿਹਤ ਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਤੇ ਖੋਜ ਅਤੇ ਚੋਣਾਂ ਵਿਭਾਗ ਦੇ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੀ ਉਨ੍ਹਾਂ ਦੇ ਨਾਲ ਸਨ। ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈਜ਼ ਅਤੇ ਖਪਤਕਾਰ ਸੁਰੱਖਿਆ ਮਾਮਲੇ ਅਤੇ ਵਣ ਤੇ ਜੰਗਲੀ ਜੀਵ ਸੁਰੱਖਿਆ ਵਿਭਾਗਾਂ ਦੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਕਿਸੇ ਵੀ ਕਿਸਮ ਦੇ ਭ੍ਰਿਸ਼ਟਾਚਾਰ ਨਾਲ ਕੋਈ ਸਮਝੌਤਾ ਨਹੀਂ ਕਰੇਗੀ।


ਲਾਲ ਚੰਦ ਕਟਾਰੂਚੱਕ ਨੇ ਇਸ ਮੌਕੇ ਪਨਸਪ ਦੇ ਮੈਨੇਜਿੰਗ ਡਾਇਰੈਕਟਰ ਅੰਮ੍ਰਿਤ ਕੌਰ ਗਿੱਲ ਅਤੇ ਜ਼ਿਲ੍ਹਾ ਮੈਨੇਜਰ ਅਮਿਤ ਕੁਮਾਰ ਤੋਂ ਮਾਮਲੇ ਦੀ ਪੂਰੀ ਜਾਣਕਾਰੀ ਹਾਸਲ ਕਰਦਿਆਂ ਵਿਭਾਗ ਦੇ ਫ਼ੀਲਡ ਅਮਲੇ ਨਾਲ ਵੀ ਗੱਲਬਾਤ ਕੀਤੀ ਅਤੇ ਇਸ ਮਾਮਲੇ ਦੀ ਪੜਤਾਲ ਦਾ ਘੇਰਾ ਵਧਾਉਣ ਦੀਆਂ ਹਦਾਇਤਾਂ ਕੀਤੀਆਂ। ਖੁਰਾਕ ਸਪਲਾਈ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਜਿਹੇ ਘਪਲੇਬਾਜ਼ਾਂ ਅਤੇ ਭ੍ਰਿਸ਼ਟਾਚਾਰ ‘ਚ ਲਿਪਤ ਅਧਿਕਾਰੀਆਂ ਤੇ ਕਰਮਚਾਰੀਆਂ ਸਮੇਤ ਹੋਰ ਜਿੰਮੇਵਾਰਾਂ ਨਾਲ ਸਖ਼ਤੀ ਨਾਲ ਪੇਸ਼ ਆਵੇਗੀ। ਖੁਰਾਕ ਸਪਲਾਈ ਮੰਤਰੀ ਨੇ ਦੱਸਿਆ ਕਿ ਕਰੀਬ ਤਿੰਨ ਕਰੋੜ ਰੁਪਏ ਦੀ ਠੱਗੀ ਮਾਰਕੇ ਭੱਜੇ ਇੰਸਪੈਕਟਰ ਗੁਰਿੰਦਰ ਸਿੰਘ ਵਿਰੁੱਧ ਪੁਲਿਸ ਕੇਸ ਦਰਜ ਹੋ ਚੁੱਕਾ ਹੈ ਅਤੇ ਇਸ ਮਾਮਲੇ ਦੀ ਡੁੰਘਾਈ ਨਾਲ ਪੜਤਾਲ ਕਰਕੇ ਪਤਾ ਲਗਾਇਆ ਜਾ ਰਿਹਾ ਹੈ ਕਿ ਇਸ ਮਾਮਲੇ ‘ਚ ਕਿਸ ਪੱਧਰ ‘ਤੇ ਕੌਣ-ਕੌਣ ਸ਼ਾਮਲ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ‘ਚ ਸ਼ਾਮਲ, ਭਾਵੇਂ ਉਹ ਸਰਕਾਰੀ ਅਧਿਕਾਰੀ ਜਾਂ ਕੋਈ ਸਿਆਸੀ ਵਿਅਕਤੀ ਹੋਵੇ, ਨੂੰ ਬੇਪਰਦ ਕਰਕੇ ਮਿਸਾਲੀ ਸਜਾਵਾਂ ਦਿਵਾਈਆਂ ਜਾਣਗੀਆਂ।


ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਬੀਤੇ ਸਮੇਂ ‘ਚ ਰਵਾਇਤੀ ਪਾਰਟੀਆਂ ਦੀਆਂ ਸਰਕਾਰਾਂ ਸਮੇਂ ਖੁੱਲ੍ਹ ਖੇਡਕੇ ਪੰਜਾਬ ਦੀ ਆਰਥਿਕਤਾ ਨੂੰ ਵੱਡੀ ਢਾਹ ਲਗਾਉਣ ਦਾ ਵਰਤਾਰਾ ਵਾਪਰਿਆ, ਇਸ ਲਈ ਸਿਆਸਤਦਾਨਾਂ ਸਮੇਤ ਕੁਝ ਭ੍ਰਿਸ਼ਟ ਅਫ਼ਸਰਾਂ ਨੇ ਮਿਲੀਭੁਗਤ ਨਾਲ ਸਰਕਾਰੀ ਖ਼ਜ਼ਾਨੇ ਨੂੰ ਚੂਨਾ ਲਗਾਕੇ ਆਪਣੇ ਹੱਥ ਰੰਗਣ ‘ਚ ਕੋਈ ਕਸਰ ਬਾਕੀ ਨਹੀਂ ਛੱਡੀ। ਪਰੰਤੂ ਮਾਨ ਸਰਕਾਰ ਅਜਿਹੇ ਅਨਸਰਾਂ ਨੂੰ ਕਿਸੇ ਵੀ ਕੀਮਤ ‘ਤੇ ਨਹੀਂ ਬਖ਼ਸ਼ੇਗੀ। ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਨੇ ਜਿੱਥੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਪਿੰਡ ਤੋਂ ਲੋਕਾਂ ਨੂੰ ਬਿਹਤਰ ਸਰਕਾਰ ਤੇ ਚੰਗਾ ਪ੍ਰਸ਼ਾਸਨ ਦੇਣ ਤੇ ਲੋਕਾਂ ਦੀਆਂ ਇੱਛਾਵਾਂ ‘ਤੇ ਪੂਰਾ ਖਰ੍ਹਾ ਉਤਰਨ ਦੀ ਸਹੁੰ ਖਾਧੀ ਹੈ ਉਥੇ ਹੀ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾਈ ਗਈ ਹੈ। ਕਟਾਰੂਚੱਕ ਨੇ ਕਿਹਾ ਕਿ ਭ੍ਰਿਸ਼ਟਾਚਾਰ ਮੁਕਤ, ਚੰਗੀ ਤੇ ਪਾਰਦਰਸ਼ੀ ਸਰਕਾਰ ਲੋਕਾਂ ਨੂੰ ਮੁਹੱਈਆ ਕਰਵਾਉਣ ਦੇ ਆਪਣੇ ਵਾਅਦੇ ਨੂੰ ਮਾਨ ਸਰਕਾਰ, ਹਰ ਹਾਲਤ ‘ਚ ਪੂਰਾ ਕਰਕੇ ਸਖ਼ਤ ਫ਼ੈਸਲੇ ਲੈਂਦਿਆਂ ਅਜਿਹੇ ਵਰਤਾਰੇ ਭਵਿੱਖ ਵਿੱਚ ਵਾਪਰਨ ਤੋਂ ਰੋਕਣ ‘ਚ ਵੀ ਪੂਰੀ ਤਰ੍ਹਾਂ ਕਾਮਯਾਬ ਹੋਵੇਗੀ। ਇਸ ਮੌਕੇ ਸਿਹਤ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਕਿਸੇ ਵੀ ਮਾਮਲੇ ‘ਤੇ ਨਿਰਾਸ਼ ਨਹੀਂ ਹੋਣ ਦੇਵੇਗੀ ਅਤੇ ਮਾਨ ਸਰਕਾਰ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕਰਨ ਵੱਲ ਵੱਧ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

ਚੰਡੀਗੜ੍ਹ, 11 ਸਤੰਬਰ 2026:ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਹੁਣ...

ਕੈਨੇਡਾ ‘ਚ ਟਾਂਡਾ ਦੇ ਨੌਜਵਾਨ ਨਾਲ ਵਾਪਰਿਆ ਦਰਦਨਾਕ ਹਾਦਸਾ, ਹੋਈ ਮੌਤ

ਕੈਨੇਡਾ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਪੰਜਾਬੀ ਨੌਜਵਾਨ ਦੀ ਦਰਦਨਾਕ...

ਵਿਨੇਸ਼ ਫੋਗਾਟ ਨੂੰ ਵੱਡਾ ਝਟਕਾ ! ਵਰਲਡ ਚੈਂਪੀਅਨਸ਼ਿਪ ਟ੍ਰਾਇਲ ਦੀ ਨਹੀਂ ਮਿਲੀ ਇਜਾਜ਼ਤ

ਵਿਨੇਸ਼ ਫੋਗਾਟ ਦੀ ਇੰਟਰਨੈਸ਼ਨਲ ਰੈਸਲਿੰਗ ਵਿਚ ਵਾਪਸੀ ਦੀਆਂ ਕੋਸ਼ਿਸ਼ਾਂ ਨੂੰ ਵੱਡਾ ਝਟਕਾ ਲੱਗਾ ਹੈ।...

ਪੰਜਾਬ ‘ਚ ਬਿਜਲੀ ਸੰਕਟ ਡੂੰਘਾ, ਥਰਮਲ ਪਲਾਂਟਾਂ ‘ਚ ਕੋਲੇ ਦਾ ਕਾਲ; 16 ਹਜ਼ਾਰ ਮੈਗਾਵਾਟ ਟੱਪੀ ਮੰਗ

ਪੰਜਾਬ ਵਿੱਚ ਕੋਲੇ ਦੀ ਭਾਰੀ ਘਾਟ ਕਾਰਨ ਇੱਕ ਵਾਰ ਫਿਰ ਗੰਭੀਰ ਬਿਜਲੀ ਸੰਕਟ ਪੈਦਾ...

SIT ਅੱਗੇ ਪੇਸ਼ ਨਹੀਂ ਹੋਏ ਸੁਖਬੀਰ ਬਾਦਲ,30 ਸਤੰਬਰ ਤੱਕ ਬਿਜ਼ੀ ਹੋਣ ਦਾ ਦਿੱਤਾ ਹਵਾਲਾ, AAP ਨੇ ਬੋਲਿਆ ਹਮਲਾ

ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ...

Sri hemkund sahib ਦੀ ਯਾਤਰਾ ’ਤੇ ਭਾਰਤ ਆ ਰਹੇ ਸਿੱਖ ਸ਼ਰਧਾਲੂ ਨੂੰ ਪਾਕਸਿਤਾਨ ’ਚ ਰੋਕਿਆ, ਫ਼ੈਸਲਾਬਾਦ ਏਅਰਪੋਰਟ ‘ਤੇ ਕੱਢੀ ਰਾਤ

ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਭਾਰਤ ਆਉਣ ਦੀ ਤਿਆਰੀ ਕਰ ਰਹੇ ਪਾਕਿਸਤਾਨੀ ਸਿੱਖ...

ਬੈਂਕ ਜਾਣ ਵਾਲਿਆਂ ਲਈ ਵੱਡੀ ਖ਼ਬਰ, 11 ਤੋਂ 13 ਸਤੰਬਰ ਤੱਕ ਹੜਤਾਲ ‘ਤੇ ਰਹਿਣਗੇ ਕਰਮਚਾਰੀ, ਜਾਣੋ ਕਿਹੜੀਆਂ ਸੇਵਾਵਾਂ ਚਾਲੂ

ਜੇਕਰ ਤੁਸੀ 11 ਸਤੰਬਰ ਤੋਂ ਅਗਲੇ ਦਿਨਾਂ ਲਈ ਕਿਸੇ ਮਹੱਤਵਪੂਰਨ ਕੰਮ ਲਈ ਬੈਂਕ ਜਾਣਾ...

ਅਮਰੀਕਾ ਸਰਕਾਰ ਵਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਨਾਉਣਾ ਮੰਦਭਾਗਾ – ਐਡਵੋਕੇਟ ਧਾਮੀ

 ਅਮਰੀਕਾ ਸਰਕਾਰ ਦੇ ਹੋਮਲੈਂਡ ਸੁਰੱਖਿਆ ਵਿਭਾਗ ਵਲੋਂ ਐਕਸ (ਪਹਿਲਾਂ ਟਵਿੱਟਰ) ਰਾਹੀਂ ਸਾਹਮਣੇ ਆਏ ਇਕ...