June 12, 2026, 3:17 pm
----------- Advertisement -----------
HomeNewsLatest Newsਸਿਮਰਨਜੀਤ ਸਿੰਘ ਮਾਨ ਵੱਲੋ ਕੀਤੀਆਂ ਜਾ ਰਹੀਆਂ ਵਿਵਾਦਤ ਟਿੱਪਣੀਆਂ ’ਤੇ ਭਾਜਪਾ ਦੇ...

ਸਿਮਰਨਜੀਤ ਸਿੰਘ ਮਾਨ ਵੱਲੋ ਕੀਤੀਆਂ ਜਾ ਰਹੀਆਂ ਵਿਵਾਦਤ ਟਿੱਪਣੀਆਂ ’ਤੇ ਭਾਜਪਾ ਦੇ ਜੀਵਨ ਗੁਪਤਾ ਨੇ ਦਿੱਤਾ ਤਿੱਖਾ ਪ੍ਰਤੀਕਰਮ

Published on

----------- Advertisement -----------

ਚੰਡੀਗੜ੍ਹ 20 ਅਗਸਤ : ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਜੀਵਨ ਗੁਪਤਾ ਨੇ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਵੱਲੋਂ ਵਾਰ-ਵਾਰ ਦੇਸ਼ ਅਤੇ ਕੌਮੀ ਝੰਡੇ ਵਿਰੁੱਧ ਕੀਤੀਆਂ ਜਾ ਰਹੀਆਂ ਵਿਵਾਦਤ ਟਿੱਪਣੀਆਂ ’ਤੇ ਤਿੱਖਾ ਪ੍ਰਤੀਕਰਮ ਦਿੰਦਿਆਂ ਮਾਨ ਦੇ ਬਿਆਨਾਂ ਨੂੰ ਅਪਮਾਨਜਨਕ ਕਰਾਰ ਦਿੱਤਾ ਹੈ। ਗੁਪਤਾ ਨੇ ਕਿਹਾ ਕਿ ਜੇਕਰ ਸਿਮਰਨਜੀਤ ਸਿੰਘ ਮਾਨ ਨੂੰ ਕੌਮੀ ਝੰਡੇ ਅਤੇ ਤਿਰੰਗੇ ਤੋਂ ਐਨੀ ਨਫ਼ਰਤ ਹੈ, ਤਾਂ ਉਸ ਨੇ ਭਾਰਤ ਦੇ ਸੰਵਿਧਾਨ ਅਨੁਸਾਰ ਤਿਰੰਗੇ ਦੇ ਸਾਹਮਣੇ ਸਹੁੰ ਕਿਉਂ ਚੁੱਕੀ? ਗੁਪਤਾ ਨੇ ਕਿਹਾ ਕਿ ਸਿਮਰਨਜੀਤ ਮਾਨ ਨੇ ਹਿੰਦੁਸਤਾਨ ਦੇ ਸੰਵਿਧਾਨ ਮੁਤਾਬਿਕ ਚੋਣ ਲੜੀ ਅਤੇ ਉਹਨਾਂ ਨੂੰ ਹਿੰਦੁਸਤਾਨ ਦੇ ਲੋਕਾਂ ਨੇ ਆਪਣੀ ਵੋਟ ਦੀ ਤਾਕਤ ਨਾਲ ਚੁਣ ਕੇ ਪਾਰਲੀਮੈਂਟ ਵਿੱਚ ਭੇਜਿਆ ਹੈ।
ਸਿਮਰਨਜੀਤ ਮਾਨ ਵੱਲੋਂ ਦੇਸ਼ ਦੀ ਅਜ਼ਾਦੀ ਲਈ ਆਪਣੀ ਜਾਨ ਨਿਛਾਵਰ ਕਰਨ ਵਾਲੇ ਪੰਜਾਬ ਦੇ ਮਹਾਨ ਸਪੂਤ ਸ਼ਹੀਦੇ ਆਜ਼ਮ ਭਗਤ ਸਿੰਘ ਨੂੰ ਅੱਤਵਾਦੀ ਕਹਿਣ ‘ਤੇ ਜੀਵਨ ਗੁਪਤਾ ਨੇ ਕਿਹਾ ਕਿ ਭਗਵੰਤ ਮਾਨ ਨੇ ਸ਼ਹੀਦੇ ਆਜ਼ਮ ਭਗਤ ਸਿੰਘ ਦੇ ਨਾਮ ‘ਤੇ ਜਨਤਾ ਕੋਲੋਂ ਵੋਟ ਮੰਗ ਕੇ ਪੰਜਾਬ ਵਿੱਚ ਸਰਕਾਰ ਬਣਾਈ ਹੈI ਗੁਪਤਾ ਨੇ ਕਿਹਾ ਕਿ ਭਗਵੰਤ ਮਾਨ ਨੂੰ ਭਗਤ ਸਿੰਘ ਵਾਂਗ ਪੱਗ ਬੰਨਣ ਨਾਲ ਕੁਝ ਨਹੀਂ ਹੋਵੇਗਾ, ਉਨ੍ਹਾਂ ਨੂੰ ਉਸ ਦੇ ਰਾਹ ‘ਤੇ ਚੱਲ ਕੇ ਉਸ ਦੀ ਸੋਚ ਅਨੁਸਾਰ ਫੈਸਲੇ ਵੀ ਲੈਣੇ ਪੈਣਗੇ। ਸ਼ਹੀਦੇ ਆਜ਼ਮ ਭਗਤ ਸਿੰਘ ਦਾ ਅਪਮਾਨ ਕਰਨ ਵਾਲੇ ਸਿਮਰਨਜੀਤ ਸਿੰਘ ਮਾਨ ਨੂੰ ਅੱਤਵਾਦੀ ਕਿਹਾ ਜਾ ਰਿਹਾ ਹੈ, ਫਿਰ ਮੁੱਖ ਮੰਤਰੀ ਭਗਵੰਤ ਮਾਨ ਨੇ ਸਿਮਰਨਜੀਤ ਸਿੰਘ ਮਾਨ ਖਿਲਾਫ ਅਜੇ ਤੱਕ ਕਾਰਵਾਈ ਕਿਉਂ ਨਹੀਂ ਕੀਤੀ?
ਮਾਨ ਵੱਲੋਂ ਹਵਾਈ ਜਹਾਜ ਵਿੱਚ ਜਨੇਊ ਪਾ ਕੇ ਸਫ਼ਰ ਕਰਨ ਦੇ ਸਵਾਲ ’ਤੇ ਜੀਵਨ ਗੁਪਤਾ ਨੇ ਕਿਹਾ ਕਿ ਮਾਨ ਨੇ ਸਿਧੇ ਰੂਪ ‘ਚ ਜਨੇਊ ਨੂੰ ਆਧਾਰ ਬਣਾ ਕੇ ਹਿੰਦੂ ਸਮਾਜ ਦੀਆਂ ਧਾਰਮਿਕ ਭਾਵਨਾਵਾਂ ‘ਤੇ ਹਮਲਾ ਕੀਤਾ ਹੈI ਮਾਨ ਅਜਿਹੇ ਬਿਆਨ ਦੇ ਕੇ ਹਿੰਦੂ-ਸਿੱਖਾਂ ਵਿੱਚ ਫੁੱਟ ਪਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਗੁਪਤਾ ਨੇ ਕਿਹਾ ਕਿ ਸਿਰੀ ਸਾਹਿਬ ਸਾਡੇ ਗੁਰੂਆਂ ਵੱਲੋਂ ਸਵੈ-ਰੱਖਿਆ ਲਈ ਦਿੱਤਾ ਗਿਆ ਵਰਦਾਨ ਹੈ, ਇਸ ‘ਤੇ ਰਾਜਨੀਤੀ ਕਰਨਾ ਠੀਕ ਨਹੀਂ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਸ਼ਹੂਰ ਨਿਸ਼ਾਨੇਬਾਜ਼ ਜਸਪਾਲ ਰਾਣਾ ਦਾ ਦਿਹਾਂਤ, 49 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਭਾਰਤ ਦੇ ਦਿੱਗਜ਼ ਨਿਸ਼ਾਨੇਬਾਜ਼ ਰਹੇ ਜਸਪਾਲ ਰਾਣਾ ਹੁਣ ਇਸ ਦੁਨੀਆ ਵਿਚ ਨਹੀ ਰਹੇ। ਦਿੱਲੀ...

ਪੰਜਾਬੀ ਗਾਇਕ ਆਰ ਨੈਤ ਦੇ ਨਵੇਂ ਗੀਤ REEL ‘ਤੇ ਵਿਵਾਦ, ਸ਼ਿਵ ਸੈਨਾ ਦਾ ਆਰੋਪ – ਹਿੰਦੂਆਂ ਦੀ ਆਸਥਾ ਨਾਲ ਖਿਲਵਾੜ, ਦਿੱਤੀ ਸ਼ਿਕਾਇਤ

ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਮਸ਼ਹੂਰ ਗਾਇਕ ਆਰ. ਨੈਤ ਆਪਣੇ ਨਵੇਂ ਗੀਤ “ਰੀਲ” ਨੂੰ ਲੈ...

ਸ੍ਰੀ ਦਰਬਾਰ ਸਾਹਿਬ ਵਿਖੇ ਬੇਅਦਬੀ ਦੀ ਕੋਸ਼ਿਸ਼ ਕਰਨ ਵਾਲਾ ਕਾਬੂ

ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਵਿਚ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਦੀ ਬੇਅਦਬੀ ਕਰਨ...

ਤਿੰਨ ਭੈਣਾਂ ਦੇ ਇਕਲੌਤਾ ਭਰਾ ਦਾ ਇੰਗਲੈਂਡ ‘ਚ ਬੇਰਹਿਮੀ ਨਾਲ ਕਤਲ, ਕਰੀਬ 4 ਸਾਲ ਪਹਿਲਾਂ ਗਿਆ ਸੀ ਵਿਦੇਸ਼

ਵਿਦੇਸ਼ਾਂ ਵਿਚ ਪੰਜਾਬੀ ਨੌਜਵਾਨਾਂ ਦੇ ਕਤਲ ਕੀਤੇ ਜਾਣ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ...

ਸਿਹਤ ਵਿਭਾਗ ਨੂੰ ਆਸ਼ਾ ਵਰਕਰਾਂ ਲਈ ਬੀਮਾ ਕਵਰ ਯਕੀਨੀ ਬਣਾਉਣ ਦੇ ਨਿਰਦੇਸ਼

ਚੰਡੀਗੜ੍ਹ; 11 ਜੂਨ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਵੱਖ-ਵੱਖ ਵਿਭਾਗਾਂ...

ਪੰਜਾਬ ਵਿੱਚ ਅੱਜ ਤੋਂ ਪ੍ਰੀ ਮਾਨਸੂਨ ਦੀ ਬਾਰਿਸ਼, ਅੰਮ੍ਰਿਤਸਰ ‘ਚ ਤੇਜ ਹਨੇਰੀ ਅਤੇ ਮੀਂਹ ਦਾ ਕਹਿਰ, ਲੁਧਿਆਣਾ ਵਿੱਚ ਗੜੇਮਾਰੀ

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਬਦਲਣਾ ਸ਼ੁਰੂ ਹੋ ਗਿਆ ਹੈ। ਅੰਮ੍ਰਿਤਸਰ ਵਿੱਚ ਤੇਜ ਹਨੇਰੀ...

ਅਟਾਰੀ ਸਰਹੱਦ ਤੋਂ ਪਾਕਿਸਤਾਨ ਨੂੰ ਸੌਂਪੀ ਗਈ ਪਾਲਕੀ ਸਾਹਿਬ, ਨਨਕਾਣਾ ਸਾਹਿਬ ਹੋਵੇਗੀ ਸੁਸ਼ੋਭਿਤ

ਸਿੱਖ ਧਰਮ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਸਥਾਨ, ਗੁਰਦੁਆਰਾ...

ਬਹਿਬਲ ਕਲਾਂ ਗੋਲੀਕਾਂਡ- ਗਿਆਨੀ ਰਘਬੀਰ ਸਿੰਘ ਨੇ ਸਿੱਟ ਕੋਲ ਦਰਜ ਕਰਵਾਏ ਬਿਆਨ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਸੁਖਬੀਰ ਸਿੰਘ ਬਾਦਲ ਦੀਆਂ ਮੁਸ਼ਕਿਲਾਂ ਵੱਧ ਸਕਦੀਆਂ ਹਨ। ਜਥੇਦਾਰ...