June 11, 2026, 1:44 am
----------- Advertisement -----------
HomeNewsPunjabਅਫ਼ਰੀਕਨ ਸਵਾਇਨ ਫੀਵਰ ਦੇ ਲੱਛਣ ਸਾਹਮਣੇ ਆਉਣ 'ਤੇ ਸੂਰ ਪਾਲਕ ਤੁਰੰਤ ਪਸ਼ੂ...

ਅਫ਼ਰੀਕਨ ਸਵਾਇਨ ਫੀਵਰ ਦੇ ਲੱਛਣ ਸਾਹਮਣੇ ਆਉਣ ‘ਤੇ ਸੂਰ ਪਾਲਕ ਤੁਰੰਤ ਪਸ਼ੂ ਪਾਲਣ ਵਿਭਾਗ ਨਾਲ ਸੰਪਰਕ ਕਰਨ

Published on

----------- Advertisement -----------

ਪਟਿਆਲਾ, 20 ਅਗਸਤ: ਪਟਿਆਲਾ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਜ਼ਿਲ੍ਹੇ ਦੇ ਪਸ਼ੂ ਪਾਲਕਾਂ, ਖਾਸ ਕਰਕੇ ਸੂਰ ਪਾਲਕਾਂ ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ ਦੇ ਸੂਰਾਂ ‘ਚ ਅਫ਼ਰੀਕਨ ਸਵਾਇਨ ਫੀਵਰ ਦੇ ਕਿਸੇ ਵੀ ਤਰ੍ਹਾਂ ਦੇ ਲੱਛਣ ਸਾਹਮਣੇ ਆਉਣ ‘ਤੇ ਪਸ਼ੂ ਪਾਲਣ ਵਿਭਾਗ ਨਾਲ ਸੰਪਰਕ ਕੀਤਾ ਜਾਵੇ। ਸਾਕਸ਼ੀ ਸਾਹਨੀ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਪਣੇ ਪਸ਼ੂ ਪਾਲਕਾਂ ਦਾ ਇਸ ਮੁਸ਼ਕਿਲ ਘੜੀ ‘ਚ ਹਰ ਪੱਖੋਂ ਸਾਥ ਦੇ ਰਹੀ ਹੈ ਅਤੇ ਇਸ ਬਿਮਾਰੀ ਦੀ ਰੋਕਥਾਮ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ। ਇਸੇ ਦੌਰਾਨ ਪਸ਼ੂ ਪਾਲਣ ਵਿਭਾਗ ਪੰਜਾਬ ਦੇ ਡਾਇਰੈਕਟਰ ਵੱਲੋਂ ਅਫ਼ਰੀਕਨ ਸਵਾਇਨ ਫੀਵਰ ਦੀ ਰੋਕਥਾਮ, ਨਿਯੰਤਰਨ ਤੇ ਖਾਤਮੇ ਦੇ ਉਦੇਸ਼ ਨਾਲ ਪੰਜਾਬ ਰਾਜ ਨੂੰ ਨਿਯੰਤਰਿਤ ਖੇਤਰ ਐਲਾਨੇ ਜਾਣ ਅਤੇ ਪਟਿਆਲਾ ਜ਼ਿਲ੍ਹੇ ਦੇ ਪਿੰਡ ਬਿਲਾਸਪੁਰ ਤੇ ਸਨੌਰੀ ਅੱਡੇ ਨੂੰ ਇਨਫੈਕਟਿਡ ਏਰੀਆ ਘੋਸ਼ਿਤ ਕਰਨ ਮਗਰੋਂ ਡਿਪਟੀ ਕਮਿਸ਼ਨਰ ਨੇ ਇੱਕ ਹੁਕਮ ਜਾਰੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਜ) ਗੁਰਪ੍ਰੀਤ ਸਿੰਘ ਥਿੰਦ ਦੀ ਅਗਵਾਈ ਹੇਠ ਇੱਕ ਜ਼ਿਲ੍ਹਾ ਪੱਧਰੀ ਕਮੇਟੀ ਦਾ ਵੀ ਗਠਨ ਕੀਤਾ ਹੈ।

ਏ.ਡੀ.ਸੀ. ਗੁਰਪ੍ਰੀਤ ਸਿੰਘ ਥਿੰਦ ਨੇ ਡਿਪਟੀ ਕਮਿਸ਼ਨਰ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ, ਇਸ ਕਮੇਟੀ ‘ਚ ਸ਼ਾਮਲ ਸਮੂਹ ਐਸ.ਡੀ.ਐਮਜ਼, ਸੰਯੁਕਤ ਕਮਿਸ਼ਨਰ ਨਗਰ ਨਿਗਮ ਨਮਨ ਮੜਕਨ, ਡਿਪਟੀ ਡਾਇਰੈਕਟਰ ਪਸ਼ੂ ਪਾਲਣ ਡਾ. ਗੁਰਚਰਨ ਸਿੰਘ, ਨਗਰ ਨਿਗਮ ਦੇ ਸਿਹਤ ਅਫ਼ਸਰ ਡਾ. ਜਸਬੀਰ ਕੌਰ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸੁਖਚੈਨ ਸਿੰਘ ਪਪੜਾ ਤੇ ਹੋਰ ਅਧਿਕਾਰੀਆਂ ਨਾਲ ਆਨ-ਲਾਈਨ ਬੈਠਕ ਕੀਤੀ। ਏ.ਡੀ.ਸੀ. ਥਿੰਦ ਨੇ ਇਸ ਮੌਕੇ ਅਫ਼ਰੀਕਨ ਸਵਾਇਨ ਫੀਵਰ ਦੀ ਰੋਕਥਾਮ ਲਈ ਕੀਤੇ ਜਾ ਰਹੇ ਪ੍ਰਬੰਧਾਂ ਸਮੇਤ ਮ੍ਰਿਤਕ ਸੂਰਾਂ ਦੇ ਸਰੀਰਾਂ ਦੇ ਨਿਪਟਾਰੇ ਬਾਬਤ ਚਰਚਾ ਕਰਕੇ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ।
ਇਸੇ ਦੌਰਾਨ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਅਫ਼ਰੀਕਨ ਸਵਾਇਨ ਫੀਵਰ ਬਿਮਾਰੀ ਦਾ ਮਨੁੱਖਾਂ ਨੂੰ ਕੋਈ ਖ਼ਤਰਾ ਨਹੀਂ ਹੈ ਪਰੰਤੂ ਸੂਰ ਪਾਲਕ ਆਪਣੇ ਸੂਰਾਂ ‘ਚ ਤੇਜ ਬੁਖ਼ਾਰ, ਕੰਨਾਂ ਜਾਂ ਪੇਟ ‘ਤੇ ਖ਼ੂਨ ਦੇ ਧੱਬੇ ਅਤੇ ਅਚਾਨਕ ਜ਼ਿਆਦਾ ਗਿਣਤੀ ‘ਚ ਸੂਰਾਂ ਦੀ ਮੌਤ ਹੋਣ ਦੀ ਸੂਰਤ ‘ਚ ਨਜ਼ਦੀਕੀ ਪਸ਼ੂ ਸੰਸਥਾ ਵਿਖੇ ਸੰਪਰਕ ਕਰਨ ਅਤੇ ਜਾਰੀ ਪਾਬੰਦੀਆਂ ਦੀ ਪਾਲਣਾ ਯਕੀਨੀ ਬਣਾਉਣ। ਵਧੇਰੇ ਜਾਣਕਾਰੀ ਵਾਸਤੇ ਹੈਲਪਲਾਈਨ ਫੋਨ ਨੰਬਰ 0175-2970225 ‘ਤੇ ਸੰਪਰਕ ਕੀਤਾ ਜਾ ਸਕਦਾ ਹੈ। ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ ‘ਤੇ ਕਾਰਵਾਈ ਕਰਦਿਆਂ ਪਸ਼ੂ ਪਾਲਣ ਵਿਭਾਗ ਦੀਆਂ ਵੱਖ-ਵੱਖ ਟੀਮਾਂ ਨੇ ਡਿਪਟੀ ਡਾਇਰੈਕਟਰ ਡਾ. ਗੁਰਚਰਨ ਸਿੰਘ ਦੀ ਅਗਵਾਈ ਹੇਠ ਪਟਿਆਲਾ ਸ਼ਹਿਰ ‘ਚ ਬਡੂੰਗਰ ਤੇ ਸਨੌਰੀ ਅੱਡੇ ਸਮੇਤ ਹੋਰ ਪ੍ਰਭਾਵਤ ਥਾਵਾਂ ਦਾ ਦੌਰਾ ਕਰਕੇ ਸੂਰ ਪਾਲਕਾਂ ਨਾਲ ਗੱਲਬਾਤ ਕੀਤੀ ਅਤੇ ਸੂਰਾਂ ਦਾ ਨਿਰੀਖਣ ਕਰਕੇ ਸੈਂਪਲ ਲਏ।
ਪਸ਼ੂ ਪਾਲਣ ਵਿਭਾਗ ਦੇ ਮਾਹਰਾਂ ਨੇ ਕਿਹਾ ਕਿ ਇਹ ਬਿਮਾਰੀ ਜੰਗਲੀ ਸੂਰਾਂ ਤੋਂ ਸਿੱਧੇ ਸੰਪਰਕ ਰਾਹੀਂ, ਚਿੱਚੜਾਂ ਰਾਹੀਂ ਪਾਲਤੂ ਸੂਰਾਂ ‘ਚ, ਬਿਮਾਰ ਸੂਰਾਂ ਤੋਂ ਤੰਦਰੁਸਤ ਸੂਰਾਂ ‘ਚ, ਸੂਰ ਦਾ ਕੱਚੇ ਮਾਸ ਵਾਲੇ ਵੇਸਟ ਖਾਣ ਨਾਲ ਸੂਰਾਂ ਨੂੰ ਹੁੰਦੀ ਹੈ। ਉਨ੍ਹਾਂ ਕਿਹਾ ਕਿ ਮਰੇ ਸੂਰਾਂ ਨੂੰ ਡੂੰਘਾ ਦੱਬਣਾਂ ਜਾਂ ਸਾੜਨਾ ਚਾਹੀਦਾ ਹੈ ਤੇ ਵੇਸਟ ਪਾਉਣ ਤੋਂ ਗੁਰੇਜ ਕੀਤਾ ਜਾਵੇ ਜਾਂ ਇਸਨੂੰ 30 ਮਿੰਟ ਤੱਕ ਉਬਾਲਿਆ ਜਾਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਪਨਾ ਚੌਧਰੀ ਪਤੀ ਖਿਲਾਫ ਪਹੁੰਚੀ ਅਦਾਲਤ, ਲਾਏ ਕੁੱਟਮਾਰ ਦੇ ਇਲਜ਼ਾਮ, 2020 ‘ਚ ਹੋਈ ਸੀ ਲਵ ਮੈਰਿਜ

ਹਰਿਆਣਵੀ ਸਿੰਗਰ, ਡਾਂਸਰ ਅਤੇ ਅਦਾਕਾਰਾ ਸਪਨਾ ਚੌਧਰੀ ਨੂੰ ਘਰੇਲੂ ਹਿੰਸਾ ਦੇ ਮਾਮਲੇ ਵਿੱਚ ਮਹੱਤਵਪੂਰਨ...

ਰਿਕਾਰਡ ਸਮੇਂ ‘ਚ ਪਾਰਦਰਸ਼ੀ ਪ੍ਰਕਿਰਿਆ ਜ਼ਰੀਏ 11 ਜ਼ਿਲ੍ਹਾ ਸਿਸਟਮ ਮੈਨੇਜਰ ਅਤੇ 37 ਸਹਾਇਕ ਸਿਸਟਮ ਮੈਨੇਜਰ ਕੀਤੇ ਗਏ ਭਰਤੀ

*ਚੰਡੀਗੜ੍ਹ, 10 ਜੂਨ:* ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ...

ਸੂਬੇ ਭਰ ਵਿੱਚ ਇਕੋ ਨੀਤੀ ਲਾਗੂ ਕੀਤੀ ਜਾਵੇਗੀ ਜੋ ਕਿਸੇ ਖ਼ਾਸ ਸ਼ਹਿਰ ਤੱਕ ਸੀਮਤ ਨਹੀਂ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 10 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਚੀਮਾ ਮੰਡੀ ‘ਚ ਸਨਸਨੀਖੇਜ਼ ਘਟਨਾ: ਸ਼ਖਸ ਨੇ ਪੀਟਰ ਰੇਹੜੇ ‘ਚ ਅੱਗ ਲਗਾ ਕੇ ਕੀਤਾ ਆਪਣਾ ਸਸਕਾਰ ! ਪੁਲਿਸ ਕਰ ਰਹੀ ਜਾਂਚ

ਚੀਮਾ ਦੀ ਅਨਾਜ ਮੰਡੀ ਵਿੱਚ ਇੱਕ ਬੇਹੱਦ ਦਰਦਨਾਕ ਅਤੇ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ,...

ਹਰਿਆਣਾ ਸਿੱਖ ਗੁ:ਮੈਨੇਜਮੈਂਟ ਕਮੇਟੀ ਦਾ ਜਥਾ ਪਾਕਿਸਤਾਨ ਜਾਣ ਤੋਂ ਰੁੱਕਿਆ

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਗੁਰਪੁਰਬ ਸ਼ਹੀਦੀ ਅਸਥਾਨ ਗੁਰਦੁਆਰਾ ਡੇਰਾ ਸਾਹਿਬ ਲਾਹੌਰ...

ਬੇਅਦਬੀ, ਕੋਟਕਪੂਰਾ ਅਤੇ ਬਹਿਬਲ ਕਾਂਡ ਲਈ ਜ਼ਿੰਮੇਵਾਰ ਲੋਕ ਗੁਰਬਾਣੀ ਦੇ ਨਾਂ ‘ਤੇ ਵੋਟਾਂ ਨਹੀਂ ਮੰਗ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 

ਅਮਲੋਹ (ਫ਼ਤਿਹਗੜ੍ਹ ਸਾਹਿਬ); 9 ਜੂਨ 2026 ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਮੁੜ ਗਠਜੋੜ ਹੋਣ...

ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 9 ਜੂਨ*ਮੌਜੂਦਾ ਸਮੇਂ ਪੰਜਾਬ ਨਵੀਨ ਵਿਚਾਰਾਂ, ਵਿਲੱਖਣ ਸੋਚ ਅਤੇ ਉੱਦਮੀ ਨੌਜਵਾਨਾਂ ਵੱਲੋਂ ਲੀਹੋਂ...