November 19, 2026, 4:19 am
----------- Advertisement -----------
HomeNewsEntertainment'ਰਕਸ਼ਾ ਬੰਧਨ' ਤੋਂ ਬਾਅਦ ਅਕਸ਼ੇ ਕੁਮਾਰ ਦੀ ਅਗਲੀ ਫ਼ਿਲਮ 'Cuttputlli' ਦਾ ਟ੍ਰੇਲਰ...

‘ਰਕਸ਼ਾ ਬੰਧਨ’ ਤੋਂ ਬਾਅਦ ਅਕਸ਼ੇ ਕੁਮਾਰ ਦੀ ਅਗਲੀ ਫ਼ਿਲਮ ‘Cuttputlli’ ਦਾ ਟ੍ਰੇਲਰ ਹੋਇਆ ਰਿਲੀਜ਼

Published on

----------- Advertisement -----------

ਸਾਊਥ ਫਿਲਮਾਂ ਦੇ ਰੀਮੇਕ ਨੂੰ ਬਾਲੀਵੁੱਡ ‘ਚ ਹਿੱਟ ਫਾਰਮੂਲਾ ਮੰਨਿਆ ਜਾਂਦਾ ਹੈ। ਹਰ ਸਾਲ ਦੱਖਣ ਦੀਆਂ ਕਈ ਸੁਪਰਹਿੱਟ ਫਿਲਮਾਂ ਦੇ ਹਿੰਦੀ ਰੀਮੇਕ ਬਣਦੇ ਹਨ, ਜਿਨ੍ਹਾਂ ‘ਚੋਂ ਕੁਝ ਸਫਲ ਸਾਬਤ ਹੁੰਦੀਆਂ ਹਨ ਅਤੇ ਕੁਝ ਢੇਰ ਹੋ ਜਾਂਦੀਆਂ ਹਨ। ਅਕਸ਼ੇ ਕੁਮਾਰ ਵੀ ਹਰ ਸਾਲ ਕਿਸੇ ਨਾ ਕਿਸੇ ਸਾਊਥ ਦੀ ਫਿਲਮ ਦੇ ਰੀਮੇਕ ਨਾਲ ਨਜ਼ਰ ਆਉਂਦੇ ਹਨ। ਇਸ ਦੇ ਨਾਲ ਹੀ ਉਹ ਇਨ੍ਹੀਂ ਦਿਨੀਂ ਬਾਕਸ ਆਫਿਸ ‘ਤੇ ਆਪਣੀ ਫਿਲਮ ਰਕਸ਼ਾ ਬੰਧਨ ਦੇ ਖਰਾਬ ਪ੍ਰਦਰਸ਼ਨ ਨੂੰ ਲੈ ਕੇ ਸੁਰਖੀਆਂ ‘ਚ ਹੈ। ‘ਰਕਸ਼ਾ ਬੰਧਨ’ ਇਸ ਸਾਲ ਆਈ ਅਕਸ਼ੇ ਕੁਮਾਰ ਦੀ ਤੀਜੀ ਫਿਲਮ ਹੈ, ਜੋ ਬਾਕਸ ਆਫਿਸ ‘ਤੇ ਫਲੋਪ ਹੋ ਚੁੱਕੀ ਹੈ। ਇਸ ਦੇ ਨਾਲ ਹੀ ਹੁਣ ਖਿਲਾੜੀ ਕੁਮਾਰ ਆਪਣੀ ਨਵੀਂ ਫਿਲਮ ‘ਕੱਠਪੁਤਲੀ ‘ ਲੈ ਕੇ ਆਏ ਹਨ, ਜੋ ਸਾਊਥ ਦੀ ਫਿਲਮ ਦਾ ਰੀਮੇਕ ਹੈ। ਅਕਸ਼ੇ ਕੁਮਾਰ ਇੱਕ ਗੰਭੀਰ ਪੁਲਿਸ ਵਾਲੇ ਦੀ ਭੂਮਿਕਾ ਵਿੱਚ ਨਜ਼ਰ ਆਉਣਗੇ। ਇਹ ਕਿਰਦਾਰ ਉਨ੍ਹਾਂ ਦੀ ਆਉਣ ਵਾਲੀ ਫਿਲਮ ‘ਕੱਠਪੁਤਲੀ ‘ ਦਾ ਹੈ। ਫਿਲਮ ‘ਕੱਠਪੁਤਲੀ ‘ ਦਾ ਟ੍ਰੇਲਰ ਲਾਂਚ ਹੋ ਗਿਆ ਹੈ।

YouTube player

ਤੁਹਾਨੂੰ ਦੱਸ ਦੇਈਏ ਕਿ ਇਹ ਫਿਲਮ OTT ਪਲੇਟਫਾਰਮ Disney + Hotstar ‘ਤੇ ਰਿਲੀਜ਼ ਹੋਵੇਗੀ। ਫਿਲਮ ‘ਚ ਅਕਸ਼ੇ ਦਾ ਦਮਦਾਰ ਕਿਰਦਾਰ ਦੇਖਣ ਨੂੰ ਮਿਲ ਸਕਦਾ ਹੈ। ਹਾਲਾਂਕਿ ਇਹ ਫਿਲਮ ਸਿੱਧੇ ਓਟੀਟੀ ‘ਤੇ ਹੀ ਰਿਲੀਜ਼ ਹੋ ਰਹੀ ਹੈ। ਉਮੀਦ ਹੈ ਕਿ ਇਸ ਫਿਲਮ ਨੂੰ ਦਰਸ਼ਕਾਂ ਦਾ ਪਿਆਰ ਮਿਲੇਗਾ। ਤੁਹਾਨੂੰ ਦੱਸ ਦੇਈਏ ਕਿ ਫਿਲਮ ਕਠਪੁਤਲੀ ਅਕਸ਼ੈ ਦੀਆਂ ਬਾਕੀ ਫਿਲਮਾਂ ਤੋਂ ਬਹੁਤ ਵੱਖਰੀ ਹੈ। ਆਪਣੇ ਹਾਸੇ-ਮਜ਼ਾਕ ਨਾਲ ਹਸਾਉਣ ਵਾਲੇ ਅਕਸ਼ੇ ਕੁਮਾਰ ਇਸ ਵਾਰ ਗੰਭੀਰ ਕਿਰਦਾਰ ‘ਚ ਨਜ਼ਰ ਆਉਣਗੇ। ਫਿਲਮ ਦੇ ਟ੍ਰੇਲਰ ਨੂੰ ਦੇਖ ਕੇ ਲੱਗਦਾ ਹੈ ਕਿ ਇਸ ‘ਚ ਕਾਫੀ ਸਸਪੈਂਸ ਹੈ। ਫਿਲਮ ਵਿੱਚ ਅਕਸ਼ੈ ਕੁਮਾਰ ਇੱਕ ਸੀਰੀਅਲ ਕਿਲਰ ਦੀ ਖੋਜ ਕਰਦੇ ਨਜ਼ਰ ਆਉਣਗੇ। ਟ੍ਰੇਲਰ ਦਾ ਸੰਗੀਤ ਵੀ ਸਸਪੈਂਸ ਦਾ ਅਹਿਸਾਸ ਦਿੰਦਾ ਹੈ। ਖਿਲਾੜੀ ਕੁਮਾਰ ਵਰਦੀ ‘ਚ ਕਤਲ ਦੀ ਗੁੱਥੀ ਸੁਲਝਾਉਂਦੇ ਨਜ਼ਰ ਆਉਣਗੇ। ਤੁਹਾਨੂੰ ਦੱਸ ਦੇਈਏ ਕਿ ਫਿਲਮ ‘ਚ ਅਦਾਕਾਰਾ ਰਕੁਲ ਪ੍ਰੀਤ ਸਿੰਘ ਦੀ ਝਲਕ ਵੀ ਦੇਖਣ ਨੂੰ ਮਿਲੀ ਹੈ। ਇਹ ਫਿਲਮ 2 ਸਤੰਬਰ ਨੂੰ ਰਿਲੀਜ਼ ਹੋਵੇਗੀ। ਇਸ ਦੇ ਨਾਲ ਹੀ ਟ੍ਰੇਲਰ ਨੂੰ ਸ਼ੇਅਰ ਕਰਦੇ ਹੋਏ ਅਕਸ਼ੈ ਕੁਮਾਰ ਨੇ ਲਿਖਿਆ – ‘ਥ੍ਰੀ ਮਰਡਰਸ, ਵਨ ਸਿਟੀ.. ਏ ਪੁਲਸਮੈਨ ਐਂਡ ਏ ਸੀਰੀਅਲ ਕਿਲਰ… ਕਠਪੁਤਲੀ 2 ਸਤੰਬਰ ਨੂੰ ਸਿਰਫ ਡਿਜ਼ਨੀ ਪਲੱਸ ਹੌਟਸਟਾਰ ‘ਤੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਿੰਨਾ ਚਿਰ ਪੰਜਾਬ ਵਿਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਜਿੰਨਾ ਚਿਰ ਪੰਜਾਬ ਵਿਚ...

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...

ਫਿਰ ਸਜੇਗੀ ਟੋਪੀ ਤੇ ਡੋਰੀ ਦੀ ਸ਼ਾਨ: ਫ਼ੌਜ ਨੇ ਪਲਟਿਆ ਤਿੰਨ ਸਾਲ ਪੁਰਾਣਾ ਫ਼ਰਮਾਨ, ਜਰਨੈਲਾਂ ਨੂੰ ਮੁੜ ਮਿਲੇ ‘ਰੈਜੀਮੈਂਟਲ ਰੰਗ’

ਭਾਰਤੀ ਫ਼ੌਜ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਇਕੋ ਜਿਹੀ ਸਾਂਝੀ ਵਰਦੀ ਪਹਿਨਣ ਅਤੇ ਰੈਜੀਮੈਂਟਲ...

ਰੂਸ ‘ਚ ਵੱਡਾ ਹਵਾਈ ਹਾਦਸਾ, ਹਵਾ ‘ਚ ਅੱਗ ਲੱਗਣ ਕਾਰਨ ਕ੍ਰੈਸ਼ ਹੋਇਆ ਜਹਾਜ਼, ਜਿਊਂਦਾ ਸੜੇ 19 ਲੋਕ

ਰੂਸ ਦੇ ਰੱਖਿਆ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਦੱਖਣ-ਪੱਛਮੀ ਸਾਇਬੇਰੀਆ ਦੇ ਕੇਮੇਰੋਵੋ ਖੇਤਰ...

ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਹੰਗਾਮਾ, ਸ਼ਰਧਾਲੂਆਂ ਨੂੰ ਤੰਗ ਕਰਨ ਵਾਲਿਆਂ ਦੀ ਨਿਹੰਗਾਂ ਵੱਲੋਂ ਕੁੱਟਮਾਰ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸ਼ਰਧਾਲੂਆਂ ਨੂੰ ਜ਼ਬਰਦਸਤੀ ਕਮਰੇ ਦਿਵਾਉਣ ਲਈ ਆਵਾਜ਼ਾਂ ਲਗਾਉਣ ਵਾਲਿਆਂ...

ਲੁਧਿਆਣਾ: 10 ਮਿੰਟਾਂ ‘ਚ ਠੱਗ ਬਾਬੇ ਨੇ ਲੁੱਟੀ ਗਹਿਣਿਆਂ ਦੀ ਦੁਕਾਨ, ਅਸ਼ੀਰਵਾਦ ਦਾ ਨਾਟਕ ਕਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਵਿੱਚ ਇੱਕ ਠੱਗੀ ਬਾਬੇ ਨੇ ਇੱਕ ਗਹਿਣਿਆਂ ਦੀ ਦੁਕਾਨ ਦੇ ਮਾਲਕ ਨੂੰ ਸਿਰਫ਼...

ਸੋਨੀਆ ਗਾਂਧੀ ਦੇ ਬੁਕ ਰਿਲੀਜ਼ ਸਮਾਰੋਹ ‘ਚ ਜਾਣ ਨੂੰ ਲੈ ਕੇ ਕੈਪਟਨ ਅਮਰਿੰਦਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਵਿੱਚ...

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਖੁਰਾਲਗੜ੍ਹ ਵਿਖੇ 4 ਤੋਂ 6 ਦਸੰਬਰ ਤੱਕ ਹੋਣਗੇ ਵਿਸ਼ਾਲ ਸਮਾਗਮ

*ਚੰਡੀਗੜ੍ਹ, 17 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ...