November 19, 2026, 7:27 am
----------- Advertisement -----------
HomeNewsEntertainment'ਸ਼ੇਰਸ਼ਾਹ' ਤੋਂ ਬਾਅਦ ਫ਼ਿਰ ਇਸ ਫ਼ਿਲਮ 'ਚ ਇਕੱਠੇ ਨਜ਼ਰ ਆਉਣਗੇ ਸਿਧਾਰਥ ਮਲਹੋਤਰਾ...

‘ਸ਼ੇਰਸ਼ਾਹ’ ਤੋਂ ਬਾਅਦ ਫ਼ਿਰ ਇਸ ਫ਼ਿਲਮ ‘ਚ ਇਕੱਠੇ ਨਜ਼ਰ ਆਉਣਗੇ ਸਿਧਾਰਥ ਮਲਹੋਤਰਾ ਅਤੇ ਕਿਆਰਾ ਅਡਵਾਨੀ

Published on

----------- Advertisement -----------

ਫਿਲਮ ‘ਸ਼ੇਰਸ਼ਾਹ’ ‘ਚ ਬਾਲੀਵੁੱਡ ਅਦਾਕਾਰ ਸਿਧਾਰਥ ਮਲਹੋਤਰਾ ਅਤੇ ਕਿਆਰਾ ਅਡਵਾਨੀ ਦੀ ਜੋੜੀ ਨੂੰ ਦਰਸ਼ਕਾਂ ਨੇ ਇੰਨਾ ਪਸੰਦ ਕੀਤਾ ਸੀ ਕਿ ਉਦੋਂ ਤੋਂ ਇਹ ਦੋਵੇਂ ਸਿਤਾਰੇ ਲਗਾਤਾਰ ਸੁਰਖੀਆਂ ‘ਚ ਬਣੇ ਹੋਏ ਹਨ। ਫਿਲਮ ਦੇ ਰਿਲੀਜ਼ ਹੋਣ ਤੋਂ ਬਾਅਦ ਅਜਿਹੀਆਂ ਖਬਰਾਂ ਵੀ ਆਈਆਂ ਸਨ ਕਿ ਪਰਦੇ ‘ਤੇ ਸਿਧਾਰਥ-ਕਿਆਰਾ ਦੀ ਖੂਬਸੂਰਤ ਕੈਮਿਸਟਰੀ ਅਸਲ ‘ਚ ਉਨ੍ਹਾਂ ਦੇ ਰਿਲੇਸ਼ਨਸ਼ਿਪ ਦੇ ਕਾਰਨ ਹੈ। ਇੰਨਾ ਹੀ ਨਹੀਂ, ਇਹ ਵੀ ਸੁਣਨ ਵਿਚ ਆਇਆ ਸੀ ਕਿ ਇਹ ਸਿਧਾਰਥ ਹੀ ਸੀ ਜਿਸ ਨੇ ਕਿਆਰਾ ਨੂੰ ਫਿਲਮ ਵਿਚ ਰੋਲ ਦਿੱਤਾ ਸੀ। ਹੁਣ ਦਰਸ਼ਕ ਇੱਕ ਵਾਰ ਫਿਰ ਸਿਧਾਰਥ ਅਤੇ ਕਿਆਰਾ ਅਡਵਾਨੀ ਦੀ ਜੋੜੀ ਨੂੰ ਪਰਦੇ ‘ਤੇ ਇਕੱਠੇ ਦੇਖ ਸਕਦੇ ਹਨ।

ਦੋਹਾਂ ਦੇ ਰਿਲੇਸ਼ਨਸ਼ਿਪ ‘ਚ ਆਉਣ ਅਤੇ ਫਿਰ ਬ੍ਰੇਕਅੱਪ ਹੋਣ ਦੀਆਂ ਖਬਰਾਂ ਵਿਚਾਲੇ ਇਸ ਜੋੜੇ ਨੂੰ ਕਰਨ ਜੌਹਰ ਦੇ ਦਫਤਰ ਦੇ ਬਾਹਰ ਇਕੱਠੇ ਦੇਖਿਆ ਗਿਆ ਸੀ। ਪਾਪਰਾਜ਼ੀ ਨੇ ਸ਼ਨੀਵਾਰ ਨੂੰ ਕੇਜੇਓ ਦਫਤਰ ਦੇ ਬਾਹਰ ਦੋਵਾਂ ਨੂੰ ਇਕੱਠੇ ਦੇਖਿਆ। ਤੁਹਾਨੂੰ ਦੱਸ ਦੇਈਏ ਕਿ ਜਿੱਥੇ ਸਿਧਾਰਥ ਮਲਹੋਤਰਾ ਅਤੇ ਕਿਆਰਾ ਅਡਵਾਨੀ ਦੇ ਰਿਲੇਸ਼ਨਸ਼ਿਪ ਨੂੰ ਲੈ ਕੇ ਸੋਸ਼ਲ ਮੀਡੀਆ ‘ਤੇ ਹਰ ਤਰ੍ਹਾਂ ਦੀਆਂ ਖਬਰਾਂ ਚੱਲ ਰਹੀਆਂ ਹਨ, ਉੱਥੇ ਹੀ ਹਾਲ ਹੀ ‘ਚ ਰਿਲੀਜ਼ ਹੋਏ ‘ਕੌਫੀ ਵਿਦ ਕਰਨ’ ਦੇ ਐਪੀਸੋਡ ‘ਚ ਦੋਵਾਂ ਦੇ ਅਫੇਅਰ ਨੂੰ ਲੈ ਕੇ ਕਈ ਦਿਲਚਸਪ ਗੱਲਾਂ ਸਾਹਮਣੇ ਆਈਆਂ। ਪਰ ਕਰਨ ਜੌਹਰ ਦੇ ਹੋਸਟ ਚੈਟ ਸ਼ੋਅ ਵਿੱਚ ਘੱਟੋ-ਘੱਟ ਇਹ ਸਪੱਸ਼ਟ ਹੋ ਗਿਆ ਕਿ ਸਿਧਾਰਥ ਮਲਹੋਤਰਾ ਅਤੇ ਕਰਨ ਜੌਹਰ ਅਜੇ ਵੀ ਇਕੱਠੇ ਹਨ। ਦੋਹਾਂ ਦਾ ਬ੍ਰੇਕਅੱਪ ਨਹੀਂ ਹੋਇਆ ਹੈ ਅਤੇ ਕਰਨ ਦੇ ਸ਼ੋਅ ‘ਚ ਸਿਧਾਰਥ ਦੇ ਆਉਣ ਨਾਲ ਇਹ ਵੀ ਸਾਫ ਹੋ ਗਿਆ ਹੈ ਕਿ ਧਰਮਾ ਪ੍ਰੋਡਕਸ਼ਨ ਇਕ ਵਾਰ ਫਿਰ ਇਸ ਖੂਬਸੂਰਤ ਜੋੜੀ ਨੂੰ ਦਰਸ਼ਕਾਂ ਲਈ ਪਰਦੇ ‘ਤੇ ਲਿਆਉਣ ਜਾ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਿੰਨਾ ਚਿਰ ਪੰਜਾਬ ਵਿਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਜਿੰਨਾ ਚਿਰ ਪੰਜਾਬ ਵਿਚ...

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...

ਫਿਰ ਸਜੇਗੀ ਟੋਪੀ ਤੇ ਡੋਰੀ ਦੀ ਸ਼ਾਨ: ਫ਼ੌਜ ਨੇ ਪਲਟਿਆ ਤਿੰਨ ਸਾਲ ਪੁਰਾਣਾ ਫ਼ਰਮਾਨ, ਜਰਨੈਲਾਂ ਨੂੰ ਮੁੜ ਮਿਲੇ ‘ਰੈਜੀਮੈਂਟਲ ਰੰਗ’

ਭਾਰਤੀ ਫ਼ੌਜ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਇਕੋ ਜਿਹੀ ਸਾਂਝੀ ਵਰਦੀ ਪਹਿਨਣ ਅਤੇ ਰੈਜੀਮੈਂਟਲ...

ਰੂਸ ‘ਚ ਵੱਡਾ ਹਵਾਈ ਹਾਦਸਾ, ਹਵਾ ‘ਚ ਅੱਗ ਲੱਗਣ ਕਾਰਨ ਕ੍ਰੈਸ਼ ਹੋਇਆ ਜਹਾਜ਼, ਜਿਊਂਦਾ ਸੜੇ 19 ਲੋਕ

ਰੂਸ ਦੇ ਰੱਖਿਆ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਦੱਖਣ-ਪੱਛਮੀ ਸਾਇਬੇਰੀਆ ਦੇ ਕੇਮੇਰੋਵੋ ਖੇਤਰ...

ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਹੰਗਾਮਾ, ਸ਼ਰਧਾਲੂਆਂ ਨੂੰ ਤੰਗ ਕਰਨ ਵਾਲਿਆਂ ਦੀ ਨਿਹੰਗਾਂ ਵੱਲੋਂ ਕੁੱਟਮਾਰ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸ਼ਰਧਾਲੂਆਂ ਨੂੰ ਜ਼ਬਰਦਸਤੀ ਕਮਰੇ ਦਿਵਾਉਣ ਲਈ ਆਵਾਜ਼ਾਂ ਲਗਾਉਣ ਵਾਲਿਆਂ...

ਲੁਧਿਆਣਾ: 10 ਮਿੰਟਾਂ ‘ਚ ਠੱਗ ਬਾਬੇ ਨੇ ਲੁੱਟੀ ਗਹਿਣਿਆਂ ਦੀ ਦੁਕਾਨ, ਅਸ਼ੀਰਵਾਦ ਦਾ ਨਾਟਕ ਕਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਵਿੱਚ ਇੱਕ ਠੱਗੀ ਬਾਬੇ ਨੇ ਇੱਕ ਗਹਿਣਿਆਂ ਦੀ ਦੁਕਾਨ ਦੇ ਮਾਲਕ ਨੂੰ ਸਿਰਫ਼...

ਸੋਨੀਆ ਗਾਂਧੀ ਦੇ ਬੁਕ ਰਿਲੀਜ਼ ਸਮਾਰੋਹ ‘ਚ ਜਾਣ ਨੂੰ ਲੈ ਕੇ ਕੈਪਟਨ ਅਮਰਿੰਦਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਵਿੱਚ...

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਖੁਰਾਲਗੜ੍ਹ ਵਿਖੇ 4 ਤੋਂ 6 ਦਸੰਬਰ ਤੱਕ ਹੋਣਗੇ ਵਿਸ਼ਾਲ ਸਮਾਗਮ

*ਚੰਡੀਗੜ੍ਹ, 17 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ...