ਚੰਡੀਗੜ੍ਹ : – ਸੂਬੇ ਵਿੱਚ ਨਾਜਾਇਜ਼ ਸ਼ਰਾਬ ਦੀ ਵਿਕਰੀ ਨੂੰ ਰੋਕਣ ਲਈ ਚੱਲ ਰਹੀ ਮੁਹਿੰਮ ਦੇ ਤਹਿਤ ਆਬਕਾਰੀ ਵਿਭਾਗ ਦੀ ਟੀਮ ਨੇ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਰਾਮਗੜ੍ਹ ਵਿੱਚ ਛਾਪਾ ਮਾਰ ਕੇ 120 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਆਬਕਾਰੀ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਲੁਧਿਆਣਾ ਦੀ ਆਬਕਾਰੀ ਟੀਮ ਅਤੇ ਸੀ.ਆਈ.ਏ.-2 ਪੁਲਿਸ ਸਟਾਫ਼ ਲੁਧਿਆਣਾ ਵੱਲੋਂ ਬੀਤੇ ਦਿਨ ਪਿੰਡ ਰਾਮਗੜ੍ਹ ਵਿੱਚ ਸਾਂਝੀ ਛਾਪੇਮਾਰੀ ਕੀਤੀ ਗਈ ਸੀ। ਇਸ ਦੌਰਾਨ ਮੁਲਜ਼ਮ ਓਮ ਪ੍ਰਕਾਸ਼ ਦੇ ਘਰੋਂ ਵਿਸਕੀ ਦੀਆਂ 120 ਬੋਤਲਾਂ ਬਰਾਮਦ ਹੋਈਆਂ।
ਬੁਲਾਰੇ ਨੇ ਅੱਗੇ ਦੱਸਿਆ ਕਿ ਮੌਕੇ ਤੋਂ ਬਰਾਮਦ ਕੀਤੀਆਂ ਸਾਰੀਆਂ ਨਾਜਾਇਜ਼ ਸ਼ਰਾਬ ਦੀਆਂ ਬੋਤਲਾਂ ‘ਤੇ ‘ਸਿਰਫ ਚੰਡੀਗੜ੍ਹ ‘ਚ ਵਿਕਰੀ ਲਈ’ ਲੇਬਲ ਲੱਗਾ ਹੋਇਆ ਸੀ। ਉਨ੍ਹਾਂ ਦੱਸਿਆ ਕਿ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਏ ਹਨ ਅਤੇ ਅਗਲੇਰੀ ਜਾਂਚ ਅਤੇ ਐਫ.ਆਈ. ਆਈਆਰ ਪ੍ਰਕਿਰਿਆ ਅਧੀਨ ਹੈ।
----------- Advertisement -----------
ਸੂਬੇ ‘ਚ ਨਜਾਇਜ਼ ਸ਼ਰਾਬ ਦੀ ਵਿਕਰੀ ਰੋਕਣ ਲਈ ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 120 ਬੋਤਲਾਂ ਬਰਾਮਦ
Published on
----------- Advertisement -----------
----------- Advertisement -----------











