November 17, 2026, 10:24 am
----------- Advertisement -----------
HomeNewsLatest Newsਆਪ ਨੇਤਾ ਖੁਦ ਸੀ.ਬੀ.ਆਈ ਜਾਂਚ ਦਾ ਸਾਹਮਣਾ ਕਰ ਰਹੇ ਹਨ, ਉਹ ਕਿਵੇਂ...

ਆਪ ਨੇਤਾ ਖੁਦ ਸੀ.ਬੀ.ਆਈ ਜਾਂਚ ਦਾ ਸਾਹਮਣਾ ਕਰ ਰਹੇ ਹਨ, ਉਹ ਕਿਵੇਂ ਪੰਜਾਬ ਵਿਚ ਭ੍ਰਿਸ਼ਟਾਚਾਰ ਮੁਕਤ ਸਰਕਾਰ ਯਕੀਨੀ ਕਰ ਸਕਦੇ ਹਨ- ਪ੍ਰਤਾਪ ਬਾਜਵਾ

Published on

----------- Advertisement -----------

ਚੰਡੀਗੜ੍ਹ, 21 ਅਗਸਤ : – ਪੰਜਾਬ ਦੇ ਸੀਨੀਅਰ ਵਿਰੋਧ ਧਿਰ ਦੇ ਨੇਤਾ ਸਰਦਾਰ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਹਰੇਕ ਫਰੰਟ ਤੇ ਅਸਫਲ ਰਹੀ ਹੈ। ਭ੍ਰਿਸ਼ਟਾਚਾਰ ਮੁਕਤ ਪੰਜਾਬ ਦੀ ਵਚਨਬੱਧਤਾ ਜਿਸ ਤੇ ਇੰਨ੍ਹਾਂ ਨੇ ਭਾਰੀ ਬਹੁਮਤ ਹਾਸਲ ਕੀਤਾ ਸੀ, ਪੰਜਾਬ ਦੇ ਲੋਕਾਂ ਨਾਲ ਵੱਡਾ ਧੋਖਾ ਸਾਬਤ ਹੋ ਰਿਹਾ ਹੈ। ਦਿੱਲੀ ਵਿਚ ਬੈਠੇ ਪੰਜਾਬ ਸਰਕਾਰ ਦੇ ਅਸਲ ਆਕਾਵਾਂ ਨੂੰ ਸੀ.ਬੀ.ਆਈ. ਦੇ ਸਵਾਲਾਂ ਦੇ ਜਵਾਬ ਦੇਣ ਵਿਚ ਮੁਸ਼ਕਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜੋ ਕਿ ਪੰਜਾਬ ਵਿੱਚ ਚਿੰਤਾ ਵਾਲੀ ਸਥਿਤੀ ਦਾ ਸੰਕੇਤ ਵੀ ਦਿੰਦਾ ਹੈ ਕਿਉਂਕਿ ਦਿੱਲੀ ਵਿੱਚ ਨੀਤੀਆਂ ਬਣਾ ਕੇ ਇੱਥੇ ਲਾਗੂ ਕੀਤੀਆਂ ਜਾ ਰਹੀਆਂ ਹਨ। ਇਹ ਗੱਲ ਪ੍ਰਤਾਪ ਸਿੰਘ ਬਾਜਵਾ ਨੇ ਆਪਣੀ ਰਿਹਾਇਸ਼ ‘ਤੇ ਪੱਤਰਕਾਰਾਂ ਨਾਲ ਗਲਬਾਤ ਕਰਦੇ ਹੋਏ ਇਹ ਗੱਲ ਆਖੀ।

ਆਪ ਮੰਤਰੀ ਬਿਨਾਂ ਤਜ਼ਰਬੇ ਦੇ ਪ੍ਰਸ਼ਾਸਨ ਚਲਾ ਰਹੇ ਹਨ

ਪੰਜਾਬ ਦੇ ਇਤਿਹਾਸ ਵਿਚ ਇਹ ਪਹਿਲੀ ਵਾਰ ਹੋਇਆ ਹੈ ਜਦੋਂ ਚੁਣੀ ਹੋਈ ਸਰਕਾਰ ਦੀ ਵਜ਼ਾਰਤ ਕੋਲ ਪ੍ਰਸ਼ਾਸਨ ਚਲਾਉਣ ਦਾ ਕੋਈ ਤਜ਼ਰਬਾ ਨਹੀਂ ਹੈ। ਉਹ ਪੰਜਾਬ ਸਕੱਤਰੇਤ ਵਿਚ ਘੱਟ ਹੀ ਨਜ਼ਰ ਆਉਂਦੇ ਹਨ, ਪਰ ਉਹ ਵੱਖ-ਵੱਖ ਵਿਭਾਗਾਂ ਵਿੱਚ ਜਾ ਕੇ ਛਾਪੇ ਮਾਰਦੇ ਹਨ, ਹੰਗਾਮੇ ਕਰਦੇ ਹਨ ਅਤੇ ਸੋਸ਼ਲ ਮੀਡਿਆ ਤੇ ਸਰਗਰਮ ਨਜ਼ਰ ਆਉਂਦੇ ਹਨ। ਸ.ਪ੍ਰਤਾਪ ਸਿੰਘ ਬਾਜਾਵਾ ਨੇ ਕਿਹਾ ਕਿ ਉਨ੍ਹਾਂ ਨੂੰ ਪਤਾ ਹੋਣਾ ਚਾਹੀਦਾ ਹੈ ਕਿ ਪੰਜਾਬ ਦੇ ਲੋਕ ਬਹੁਤ ਚੁਸਤ ਹਨ ਅਤੇ ਅਜਿਹੇ ਘਟਿਆ ਪ੍ਰਚਾਰ ਨਾਲ ਉਨ੍ਹਾਂ ਨੂੰ ਮੁੜ ਲੁਭਾਇਆ ਨਹੀਂ ਜਾ ਸਕਦਾ ਹੈ।

ਮੁੱਖ ਮੰਤਰੀ ਕੋਲ ਕੋਈ ਵਿਕਾਸ ਯੋਜਨਾ ਨਹੀਂ ਹੈ

ਸ.ਬਾਜਵਾ ਨੇ ਕਿਹਾ ਕਿ ਆਮ ਆਦਮੀ ਸਰਕਾਰ ਦੇ 6 ਮਹੀਨੇ ਪੂਰੇ ਹੋਣ ਵਾਲੇ ਹਨ ਅਤੇ ਪੰਜਾਬ ਦੇ ਲੋਕ ਅਜੇ ਵੀ ਉਸ ਦੇ ਘੱਟੋਂ ਘੱਟ ਇਕ ਐਲਾਨ ਦਾ ਬੇਸਬਰੀ ਨਾਲ ਉਡੀਕ ਕਰ ਰਹੇ ਹਨ ਜਿਸ ਨਾਲ ਉਹ ਉਸ ਨੂੰ ਸਮੇਂ ਸਿਰ ਪੂਰਾ ਕਰ ਸਕੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੋਲ ਵਿਕਾਸ ਦੀ ਕੋਈ ਯੋਜਨਾ ਨਹੀਂ ਹੈ, ਪਰ ਉਨ੍ਹਾਂ ਕੋਲ ਆਪਣੀ ਪਾਰਟੀ ਲਈ ਵਿਸਥਾਰ ਯੋਜਨਾਵਾਂ ਹਨ। ਉਨ੍ਹਾਂ ਨੂੰ ਪਤਾ ਹੋਣਾ ਚਾਹੀਦਾ ਹੈ ਕਿ ਪੰਜਾਬ ਦੀ ਸਥਿਤੀ ਚਿੰਤਾਜਨਕ ਹੈ ਅਤੇ ਇਹ ਸਮੇਂ ਦੀ ਲੋਂੜ ਹੈ ਕਿ ਸਰਕਾਰ ਨੂੰ ਸਨਅਤੀਕਰਣ, ਸਨਅਤੀ ਖੇਤਰ ਨੂੰ ਮੁੜ ਸਥਾਪਿਤ ਕਰਨ, ਬਰਾਮਦਾਂ ਨੂੰ ਮਜ਼ੂਬਤ ਕਰਨ ਲਈ ਲਈ ਫੰਡ ਨੂੰ ਜੁੱਟਾਉਣ ਦੀ ਲੋਂੜ ਹੈ, ਪਰ ਉਹ ਵਿਰੋਧੀ ਧਿਰਾਂ ਨੂੰ ਵਿਜੀਲੈਂਸ ਜਾਂਚ ਅਤੇ ਬੇਬੁਨਿਆਦੀ fਸ਼ਕਾਇਤਾਂ ਵਿਚ ਫੱਸਾਉਂਣ ਵਿਚ ਲੱਗੀ ਹੋਈ ਹੈ। ਉਨ੍ਹਾਂ ਅੱਗੇ ਕਿਹਾ ਕਿ ਉਹ ਲੋਕਾਂ ਨੂੰ ਅਸਲ ਮੁੱਦਿਆਂ ‘ਤੇ ਧਿਆਨ ਭਟਕਾਉਣ ਦਾ ਯਤਨ ਕਰ ਰਹੀ ਹੈ।

ਸ਼ਹੀਦੇ-ਏ-ਆਜ਼ਾਮ ਭਗਤ ਸਿੰਘ ਨੂੰ ਆਦਰਸ਼ ਬਣਾਉਣ ਦਾ ਡਰਾਮਾ

ਸ.ਬਾਜਵਾ ਨੇ ਕਿਹਾ ਕਿ ਆਪ ਪਾਰਟੀ ਸ਼ਹੀਦੇ-ਏ-ਆਜ਼ਾਮ ਭਗਤ ਸਿੰਘ ਨੂੰ ਆਦਰਸ਼ ਬਣਾਉਣ ਦੇ ਡਰਾਮੇ ਨੂੰ ਤੁਰੰਤ ਬੰਦ ਕਰ ਦੇਣਾ ਚਾਹੀਦਾ ਹੈ, ਲੋਕ ਇੰਨ੍ਹਾਂ ਦੀ ਅਸਲੀਅਤ ਨੂੰ ਪਛਾਣ ਚੁੱਕੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਪੰਜਾਬ ਦੇ ਇਤਿਹਾਸ ਨੂੰ ਪੜ੍ਹਣ ਦੀ ਲੋਂੜ ਹੈ ਅਤੇ ਦੇਸ਼ ਦੇ ਆਜ਼ਾਦੀ ਘੁਲਾਟੀਆਂ ਦੇ ਆਦਰਸ਼ਾਂ ਤੋਂ ਸਿੱਖਿਆ ਤੇ ਪ੍ਰੇਰਣਾ ਲੈਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਹ ਦੁੱਖਾਂਤ ਦੀ ਗੱਲ ਹੈ ਕਿ ਭਗਤ ਸਿੰਘ ਦੇ ਆਦਰਸ਼ਾਂ ਨੂੰ ਦਰਸਾਉਂਣ ਵਾਲੇ ਲੋਕ ਧੋਖੇਬਾਜ਼ ਗਤੀਵਿਧੀਆਂ ਵਿਚ ਸ਼ਾਮਲ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...