November 25, 2026, 4:36 am
----------- Advertisement -----------
HomeNewsBreaking Newsਜਲਦ ਹੋਵੇਗੀ ਘਰ-ਘਰ ਆਟਾ ਪਹੁੰਚਾਉਣ ਦੀ ਯੋਜਨਾ ਦੀ ਸ਼ੁਰੂਆਤ: ਜੀ.ਪੀ.ਐੱਸ. ਅਤੇ ਕੈਮਰਿਆਂ...

ਜਲਦ ਹੋਵੇਗੀ ਘਰ-ਘਰ ਆਟਾ ਪਹੁੰਚਾਉਣ ਦੀ ਯੋਜਨਾ ਦੀ ਸ਼ੁਰੂਆਤ: ਜੀ.ਪੀ.ਐੱਸ. ਅਤੇ ਕੈਮਰਿਆਂ ਵਾਲੇ ਵਾਹਨਾਂ ਨੂੰ ਦਿੱਤੀ ਜਾਵੇਗੀ ਜ਼ਿੰਮੇਵਾਰੀ

Published on

----------- Advertisement -----------

ਚੰਡੀਗੜ੍ਹ, 22 ਅਗਸਤ 2022 – ਪੰਜਾਬ ਵਿੱਚ 1 ਅਕਤੂਬਰ ਤੋਂ ਸਮਾਰਟ ਕਾਰਡ ਧਾਰਕਾਂ ਦੇ ਘਰ ਆਟਾ ਪਹੁੰਚਾਉਣ ਦੀ ਸਕੀਮ ਸ਼ੁਰੂ ਕੀਤੀ ਜਾ ਰਹੀ ਹੈ। ਇਸ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਹਰ ਮਹੀਨੇ 75 ਹਜ਼ਾਰ ਮੀਟ੍ਰਿਕ ਟਨ ਆਟਾ ਘਰ-ਘਰ ਪਹੁੰਚਾਇਆ ਜਾਵੇਗਾ। ਮਾਰਕਫੈੱਡ ਨੇ ਕਣਕ ਦੀ ਮਿਲਿੰਗ ਲਈ 25 ਕੰਪਨੀਆਂ ਦੀ ਚੋਣ ਕੀਤੀ ਹੈ। ਰਾਜ ਨੂੰ 8 ਜ਼ੋਨਾਂ ਵਿੱਚ ਵੰਡਿਆ ਗਿਆ ਹੈ।

ਜੀ.ਪੀ.ਐਸ. ਅਤੇ ਕੈਮਰਿਆਂ ਵਾਲੇ ਵਾਹਨ ਸਮਾਰਟ ਕਾਰਡ ਧਾਰਕਾਂ ਦੇ ਘਰਾਂ ਤੱਕ ਆਟਾ ਪਹੁੰਚਾਉਣਗੇ। ਇਸ ਵਿਚ ਤੋਲਣ ਵਾਲੀ ਮਸ਼ੀਨ ਵੀ ਹੋਵੇਗੀ। ਸਰਕਾਰ ਨੇ ਕਣਕ ਦੇਣ ਲਈ ਪਨਗਰੇਨ ਦੀ ਡਿਊਟੀ ਲਗਾ ਦਿੱਤੀ ਹੈ। ਮਾਰਕਫੈੱਡ ਕਣਕ ਦੀ ਆਟਾ ਪੀਸ ਕੇ ਘਰ-ਘਰ ਪਹੁੰਚਾਉਣ ਲਈ ਜ਼ਿੰਮੇਵਾਰੀ ਲਾਈ ਗਈ ਹੈ।

ਹਰ ਮਹੀਨੇ 1.58 ਕਰੋੜ ਲਾਭਪਾਤਰੀਆਂ ਨੂੰ ਹੋਮ ਡਿਲੀਵਰੀ ਦਿੱਤੀ ਜਾਵੇਗੀ। ਇਸ ਲਈ ਆਵਾਜਾਈ ਦੇ ਟੈਂਡਰ ਵੀ ਹੋ ਚੁੱਕੇ ਹਨ। ਖੁਰਾਕ ਸਪਲਾਈ, ਪਨਗ੍ਰੇਨ ਅਤੇ ਮਾਰਕਫੈੱਡ ਵਿਭਾਗ ਲਾਭਪਾਤਰੀਆਂ ਦੇ ਹਰੇਕ ਘਰ ਦਾ ਡਾਟਾ ਇਕੱਠਾ ਕਰਨ ਵਿੱਚ ਰੁੱਝੇ ਹੋਏ ਹਨ। ਇਹ ਡੇਟਾ ਔਨਲਾਈਨ ਅਪਡੇਟ ਕੀਤਾ ਜਾਵੇਗਾ। ਭਾਵੇਂ ਲਾਭਪਾਤਰੀ ਨੇ ਕਣਕ ਜਾਂ ਆਟਾ ਲੈਣਾ ਹੈ, ਉਸ ਨੂੰ 15 ਦਿਨ ਪਹਿਲਾਂ ਪੋਰਟਲ ‘ਤੇ ਜਾਂ ਫਿਜੀਕਲ ਤੌਰ ‘ਤੇ ਖੁਰਾਕ ਸਪਲਾਈ ਵਿਭਾਗ ਨੂੰ ਸੂਚਿਤ ਕਰਨਾ ਹੋਵੇਗਾ।

5 ਕਿਲੋ ਆਟਾ ਮੁਫਤ ਦਿੱਤਾ ਜਾਵੇਗਾ ਜਾਂ ਇਸ ‘ਤੇ ਮਾਮੂਲੀ ਫੀਸ ਅਦਾ ਕਰਨੀ ਪਵੇਗੀ, ਇਸ ਬਾਰੇ ਕੈਬਨਿਟ ਮੀਟਿੰਗ ਵਿੱਚ ਫੈਸਲਾ ਕੀਤਾ ਜਾਵੇਗਾ। ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਜੇਕਰ ਇੱਕ ਪੈਕੇਟ ਵਿੱਚੋਂ ਇੱਕ ਗ੍ਰਾਮ ਤੋਂ ਘੱਟ ਆਟਾ ਨਿਕਲਦਾ ਹੈ ਤਾਂ ਇਸ ਲਈ ਜ਼ਿਲ੍ਹਾ ਅਧਿਕਾਰੀ ਜ਼ਿੰਮੇਵਾਰ ਹੋਣਗੇ। ਸਰਕਾਰ 1 ਅਕਤੂਬਰ ਤੋਂ ਇਸ ਸਹੂਲਤ ਨੂੰ ਸ਼ੁਰੂ ਕਰਨ ਦਾ ਦਾਅਵਾ ਕਰ ਰਹੀ ਹੈ।

ਇਸ ਸਹੂਲਤ ਤੋਂ ਬਾਅਦ ਡਿਪੂ ਹੋਲਡਰਾਂ ਦਾ ਕੀ ਬਣੇਗਾ, ਇਸ ਬਾਰੇ ਚਰਚਾ ਸ਼ੁਰੂ ਹੋ ਗਈ ਹੈ। ਪੰਜਾਬ ਵਿੱਚ 16 ਹਜ਼ਾਰ ਤੋਂ ਵੱਧ ਡਿਪੂ ਹੋਲਡਰ ਹਨ। ਉਨ੍ਹਾਂ ਨੂੰ ਪ੍ਰਤੀ ਲਾਭਪਾਤਰੀ ਕਮਿਸ਼ਨ ਮਿਲਦਾ ਹੈ। ਇਸ ਤੋਂ ਪਹਿਲਾਂ ਆਟਾ-ਦਾਲ ਸਕੀਮ ਤਹਿਤ ਸਮਾਰਟ ਕਾਰਡ ਧਾਰਕਾਂ ਨੂੰ 2 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਪ੍ਰਤੀ ਮਹੀਨਾ 5 ਕਿਲੋ ਕਣਕ ਦਿੱਤੀ ਜਾਂਦੀ ਸੀ।

ਲਾਲ ਚੰਦ ਕਟਾਰੂਚੱਕ, ਖੁਰਾਕ ਤੇ ਸਪਲਾਈ ਮੰਤਰੀ, ਪੰਜਾਬ ਨੇ ਕਿਹਾ ਹੈ ਕਿ ਆਟਾ ਦਾਲ ਸਕੀਮ ਦੀ ਤਿਆਰੀ ਮੁਕੰਮਲ ਕਰ ਲਈ ਗਈ ਹੈ। ਜ਼ਿਲ੍ਹਾ ਪੱਧਰ ‘ਤੇ ਟੀਮਾਂ ਨੂੰ ਅੰਤਿਮ ਰੂਪ ਦਿੱਤਾ ਗਿਆ ਹੈ। ਸਕੀਮ ਨੂੰ ਲਾਗੂ ਕਰਨ ਵਿੱਚ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਲਾਭਪਾਤਰੀ ਦੀ ਸਹੂਲਤ ਲਈ ਪੋਰਟਲ ‘ਤੇ ਸ਼ਿਕਾਇਤ ਨੰਬਰ ਵੀ ਹੋਣਗੇ। ਲਾਭਪਾਤਰੀ ਸਿੱਧੇ ਮੁੱਖ ਮੰਤਰੀ ਅਤੇ ਹੋਰ ਅਧਿਕਾਰੀਆਂ ਨੂੰ ਸ਼ਿਕਾਇਤ ਕਰ ਸਕਦੇ ਹਨ। ਡਿਪੂ ਪਹਿਲਾਂ ਵਾਂਗ ਹੀ ਚੱਲਦੇ ਰਹਿਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ-ਅਕਾਲੀ ਗੱਠਜੋੜ ’ਤੇ CM ਮਾਨ ਦਾ ਤਿੱਖਾ ਹਮਲਾ, ਦੱਸਿਆ ‘ਠੱਗ ਜੋੜ’

ਚੰਡੀਗੜ੍ਹ 24 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਵੇਂ ਐਲਾਨੇ ਗਏ ਪੰਜਾਬ ਵਿਰੋਧੀ ਭਾਜਪਾ-ਅਕਾਲੀ...

ਪੰਜਾਬ ‘ਚ ਹੈਵਾਨੀਅਤ ਦੀਆਂ ਹੱਦਾਂ ਪਾਰ, ਨਬਾਲਿਗ ਕੁੜੀ ਦੇ ਹੱਥ ਬੰਨ੍ਹ ਰੇਪ ਦੀ ਕਥਿਤ ਕੋਸ਼ਿਸ਼ ਮਗਰੋਂ ਕਤਲ

ਰੂਪਨਗਰ: ਜ਼ਿਲ੍ਹਾ ਰੂਪਨਗਰ ਦੇ ਨਜ਼ਦੀਕੀ ਪਿੰਡ ਵਿੱਚ ਬੀਤੀ ਰਾਤ ਇੱਕ ਪ੍ਰਵਾਸੀ ਵਿਅਕਤੀ ਨੇ ਸੱਤ...

ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ PM ਮੋਦੀ ਨੂੰ ਲਿਖਿਆ ਪੱਤਰ, ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਕੀਤੀ ਮੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ 23 ਨਵੰਬਰ 2026 ਨੂੰ ਪ੍ਰਧਾਨ ਮੰਤਰੀ ਨਰਿੰਦਰ...

ਵਿਅਕਤੀ ਨੇ ਦੋ ਕੁੱਤਿਆਂ ਨੂੰ ਗੋਲੀ ਮਾਰਨ ਉਪਰੰਤ ਮਾਂ ਨੂੰ ਮਾਰੀ ਗੋਲੀ, ਖੁਦ ਵੀ ਕੀਤੀ ਖ਼ੁਦਕੁਸ਼ੀ

ਸਥਾਨਕ ਜੁਝਾਰ ਸਿੰਘ ਐਵੀਨਿਊ ਅਜਨਾਲਾ ਰੋਡ ਤੋਂ ਇਕ ਬਹੁਤ ਹੀ ਮੰਦਭਾਗੀ ਖਬਰ ਆਈ ਹੈ,...

ਪਿਕਨਿਕ ਤੋਂ ਵਾਪਸ ਆ ਰਹੀ ਸਕੂਲ ਬੱਸ ਨੂੰ ਟਰੱਕ ਨੇ ਮਾਰੀ ਟੱਕਰ, 4 ਬੱਚਿਆਂ ਦੀ ਮੌਤ, 35 ਜ਼ਖਮੀ

 ਮੰਗਲਵਾਰ ਸਵੇਰੇ ਕੰਨੌਜ ਜ਼ਿਲ੍ਹੇ ਦੇ ਆਗਰਾ-ਲਖਨਊ ਐਕਸਪ੍ਰੈਸਵੇਅ 'ਤੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਆਗਰਾ...

PM Modi ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਪਹਿਲੇ ਸਿੱਖ ਗੁਰੂ, ਸ੍ਰੀ ਗੁਰੂ ਨਾਨਕ ਦੇਵ...

BJP-ਸ਼੍ਰੋਮਣੀ ਅਕਾਲੀ ਦਲ ਇਕੱਠੇ ਲੜਨਗੇ ਪੰਜਾਬ ਵਿਧਾਨ ਸਭਾ ਚੋਣਾਂ, ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵੱਲੋਂ ਗਠਜੋੜ ਦਾ ਐਲਾਨ

2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ...

ਦਿੱਲੀ ਦੇ ਥਾਣੇ ’ਚ ਚਾਕੂ ਨਾਲ ਹਮਲਾ, ਸਕੂਟੀ ਲੈ ਕੇ ਭੱਜਿਆ ਨਬੀਲ; ਪੁਲਿਸ ਨੇ 8 ਰਾਊਂਡ ਚਲਾਈਆਂ ਗੋਲੀਆਂ, 6 ਲੱਗਣ ਮਗਰੋਂ ਕਾਬੂ

ਨਵੰਬਰ-ਦਿੱਲੀ ਦੇ ਜਾਮਾ ਮਸਜਿਦ ਥਾਣੇ ਵਿੱਚ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ।...

ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ : ਸੁਲਤਾਨਪੁਰ ਲੋਧੀ ਵਿਖੇ ਠੰਢ ਦੇ ਬਾਵਜੂਦ ਸੰਗਤਾਂ ਦਾ ਉਮੜਿਆ ਸੈਲਾਬ

ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਖੇ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ...