September 6, 2026, 9:19 am
----------- Advertisement -----------
HomeNewsEntertainmentਸਰਗੁਣ ਮਹਿਤਾ ਤੇ ਗੀਤਾਜ਼ ਬਿੰਦਰੱਖੀਆ ਦੀ ਫ਼ਿਲਮ ਮੋਹ ਦਾ ਪਹਿਲਾ ਗੀਤ ‘Sab...

ਸਰਗੁਣ ਮਹਿਤਾ ਤੇ ਗੀਤਾਜ਼ ਬਿੰਦਰੱਖੀਆ ਦੀ ਫ਼ਿਲਮ ਮੋਹ ਦਾ ਪਹਿਲਾ ਗੀਤ ‘Sab Kuchh’ ਹੋਇਆ ਰਿਲੀਜ਼

Published on

----------- Advertisement -----------

ਮਸ਼ਹੂਰ ਲੇਖਕ-ਨਿਰਦੇਸ਼ਕ ਜਗਦੀਪ ਸਿੱਧੂ ਪਿਛਲੇ ਕੁਝ ਸਾਲਾਂ ਵਿੱਚ ਵਿਲੱਖਣ ਅਤੇ ਬਾਕਸ ਤੋਂ ਬਾਹਰ ਦੀਆਂ ਫਿਲਮਾਂ ਲਿਆਉਣ ਵਿੱਚ ਕਾਮਯਾਬ ਰਹੇ ਹਨ ‘ਤੇ ਪੰਜਾਬੀ ਇੰਡਸਟਰੀ ਨੂੰ ਬੁਲੰਦੀਆਂ ‘ਤੇ ਲੈ ਗਏ ਹਨ। ਹੁਣ ਉਨ੍ਹਾਂ ਦੀ ਸਭ ਤੋਂ ਵੱਧ ਉਡੀਕੀ ਜਾ ਰਹੀ ਫਿਲਮ ‘ਮੋਹ’ ਦਾ ਪਹਿਲਾ ਗੀਤ ‘ਸਭ ਕੁੱਝ’ ਰਿਲੀਜ਼ ਹੋ ਗਿਆ ਹੈ। ਇਸ ਗੀਤ ਨੂੰ ਬੀ ਪਰਾਕ ਨੇ ਆਪਣੀ ਸੁਰੀਲੀ ਆਵਾਜ਼ ਦੇ ਨਾਲ ਸ਼ਿੰਗਾਰਿਆ ਹੈ। ਜੇ ਗੱਲ ਕਰੀਏ ਗੀਤ ਦੇ ਬੋਲਾਂ ਦੀ ਉਹ ਆਪਣੇ ਸ਼ਬਦਾਂ ਦੇ ਨਾਲ ਦਰਸ਼ਕਾਂ ਨੂੰ ਮੋਹ ਲੈਣ ਵਾਲੇ ਗੀਤਕਾਰ ਜਾਨੀ ਦੀ ਕਲਮ ਚੋਂ ਹੀ ਨਿਕਲੇ ਨੇ। ਆਵਾਜ਼ ਦੇ ਨਾਲ ਮਿਊਜ਼ਿਕ ਵੀ ਖੁਦ ਬੀ ਪਰਾਕ ਨੇ ਹੀ ਦਿੱਤਾ ਹੈ।

YouTube player

ਗੀਤ ‘ਚ ਪਿਆਰ ਦੀ ਗਹਿਰਾਈ ਨੂੰ ਬਿਆਨ ਕੀਤਾ ਹੈ। ਇਹ ਦਰਸ਼ਕਾਂ ਦੇ ਦਿਲਾਂ ਨੂੰ ਛੂਹ ਰਿਹਾ ਹੈ। ਇਸ ਗੀਤ ਨੂੰ ਦੀ ਛੋਟੀ ਜਿਹੀ ਝਲਕ ਦਰਸ਼ਕਾਂ ਨੂੰ ਫ਼ਿਲਮ ਦੇ ਟ੍ਰੇਲਰ ਚ ਸੁਣਨ ਨੂੰ ਮਿਲੀ ਸੀ। ਜਿਸ ਤੋਂ ਬਾਅਦ ਦਰਸ਼ਕਾਂ ਇਸ ਗੀਤ ਨੂੰ ਪੂਰਾ ਸੁਣਨ ਲਈ ਬੇਤਾਬ ਸਨ। ਇਸ ਗੀਤ ਨੂੰ ਫ਼ਿਲਮ ‘ਚ ਸਰਗੁਣ ਮਹਿਤਾ ਤੇ ਗੀਤਾਜ਼ ਉੱਤੇ ਫਿਲਮਾਇਆ ਗਿਆ ਹੈ। ਪਿਆਰ ਦੇ ਜਜ਼ਬਾਤਾਂ ਨਾਲ ਭਰੀ ਫ਼ਿਲਮ ਮੋਹ 16 ਸਤੰਬਰ ਨੂੰ ਦਰਸ਼ਕਾਂ ਦੇ ਰੂਬਰੂ ਹੋਣ ਜਾ ਰਹੀ ਹੈ। ਦੱਸ ਦਈਏ ਪਹਿਲੀ ਵਾਰ ਸਰਗੁਣ ਮਹਿਤਾ ਤੇ ਗੀਤਾਜ਼ ਬਿੰਦਰੱਖੀਆ ਦੀ ਜੋੜੀ ਵੱਡੇ ਪਰਦੇ ਉੱਤੇ ਨਜ਼ਰ ਆਵੇਗੀ। ਡਾਇਰੈਕਟਰ ਜਗਦੀਪ ਸਿੱਧੂ ਜਿਨ੍ਹਾਂ ਨੂੰ ਫ਼ਿਲਮ ਮੋਹ ਤੋਂ ਬਹੁਤ ਜ਼ਿਆਦਾ ਉਮੀਦਾਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...