June 8, 2026, 3:52 am
----------- Advertisement -----------
HomeNewsLatest Newsਆਬਕਾਰੀ ਟੀਮ ਵੱਲੋਂ 2000 ਲੀਟਰ ਐਕਸਟਰਾ ਨਿਊਟਰਲ ਅਲਕੋਹਲ ਜ਼ਬਤ

ਆਬਕਾਰੀ ਟੀਮ ਵੱਲੋਂ 2000 ਲੀਟਰ ਐਕਸਟਰਾ ਨਿਊਟਰਲ ਅਲਕੋਹਲ ਜ਼ਬਤ

Published on

----------- Advertisement -----------

ਚੰਡੀਗੜ੍ਹ, 22 ਅਗਸਤ : ਲੁਧਿਆਣਾ ਦੀ ਆਬਕਾਰੀ ਟੀਮ ਵੱਲੋਂ ਅੱਜ ਸੀ.ਆਈ.ਏ. ਪੁਲਿਸ ਖੰਨਾ ਨਾਲ ਇੱਕ ਸਾਂਝੀ ਕਾਰਵਾਈ ਦੌਰਾਨ ਦੋਰਾਹਾ ਨੇੜੇ 2000 ਲੀਟਰ ਐਕਸਟਰਾ ਨਿਊਟਰਲ ਅਲਕੋਹਲ (ਈ.ਐਨ.ਏ.) ਜ਼ਬਤ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਆਬਕਾਰੀ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਈ.ਐਨ.ਏ. ਕੱਚਾ ਮਾਲ ਹੈ ਜਿਸ ਤੋਂ ਸ਼ਰਾਬ ਬਣਾਈ ਜਾਂਦੀ ਹੈ ਅਤੇ ਜੇਕਰ ਇਸ ਵਿੱਚ ਜ਼ਹਿਰੀਲਾਪਣ ਫੈਲ ਜਾਂਦਾ ਹੈ ਤਾਂ ਇਸ ਕਾਰਨ ਜ਼ਿਲ੍ਹਾ ਤਰਨਤਾਰਨ ਵਿੱਚ ਦੋ ਸਾਲ ਪਹਿਲਾਂ ਵਾਪਰੇ ਹਾਦਸੇ ਵਰਗਾ ਵੱਡਾ ਹਾਦਸਾ ਵਾਪਰ ਸਕਦਾ ਹੈ ਜਿਸ ਵਿੱਚ ਕਈ ਮਨੁੱਖੀ ਜਾਨਾਂ ਚਲੀਆਂ ਗਈਆਂ ਸਨ।

ਇਸ ਕਾਰਵਾਈ ਬਾਰੇ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਇਕ ਗੁਪਤ ਸੂਚਨਾ ਦੇ ਆਧਾਰ ‘ਤੇ ਦੋਰਾਹਾ ਨੇੜੇ ਲੁਧਿਆਣਾ-ਚੰਡੀਗੜ੍ਹ ਰੋਡ ‘ਤੇ ਨਾਕਾ ਲਗਾਇਆ ਗਿਆ ਸੀ। ਇਸ ਦੌਰਾਨ ਵਾਹਨ ਨੰਬਰ ਪੀ.ਬੀ. 09 ਐਨ 9001 ਨਾਕੇ ਤੋਂ ਭੱਜ ਗਿਆ ਜਿਸ ਦਾ ਫਿਰ ਦੋਰਾਹਾ, ਲੁਧਿਆਣਾ ਤੱਕ ਪਿੱਛਾ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਦੋ ਵਿਅਕਤੀਆਂ ਗੁਰਵਿੰਦਰ ਸਿੰਘ ਅਤੇ ਸੁਖਦੇਵ ਸਿੰਘ ਦੋਵੇਂ ਵਾਸੀ ਪਿੰਡ ਛਿੱਦਾਂ, ਅੰਮ੍ਰਿਤਸਰ ਨੂੰ ਮੌਕੇ ‘ਤੇ ਹੀ ਕਾਬੂ ਕਰ ਲਿਆ ਗਿਆ। ਬੁਲਾਰੇ ਨੇ ਅੱਗੇ ਦੱਸਿਆ ਕਿ ਇਨ੍ਹਾਂ ਦੇ ਕਬਜ਼ੇ ਵਿਚੋਂ 8 ਵੱਡੇ ਡਰੰਮ (200 ਲੀਟਰ ਹਰੇਕ) ਅਤੇ 6 ਕੈਨ (30 ਲੀਟਰ ਹਰੇਕ) ਭਾਵ ਕੁੱਲ 2000 ਲੀਟਰ ਐਕਸਟਰਾ ਨਿਊਟਰਲ ਅਲਕੋਹਲ (ਈ.ਐਨ.ਏ.) ਬਰਾਮਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਵਾਹਨ ਨੰਬਰ ਪੀ.ਬੀ. 09 ਐਨ 9001 ਨੂੰ ਜ਼ਬਤ ਕਰ ਲਿਆ ਗਿਆ ਹੈ ਅਤੇ ਅਗਲੇਰੀ ਜਾਂਚ ਤੋਂ ਬਾਅਦ ਐਫ.ਆਈ.ਆਰ. ਦਰਜ ਕੀਤੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਇਲਾਜ ਦਾ ਆਰਥਿਕ ਬੋਝ ਘਟਾਇਆ ਅਤੇ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ: ਹਰਮਨਪ੍ਰੀਤ ਕੌਰ

ਚੰਡੀਗੜ੍ਹ /ਪਟਿਆਲਾ,07 ਜੂਨ : ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਪਟਿਆਲਾ ਦੀ...

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਚੰਡੀਗੜ੍ਹ 7 ਜੂਨ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ...

 ਅੰਮ੍ਰਿਤਸਰ: ਕਿਸਾਨ ਦੇ ਘਰ ਬੇਹੋਸ਼ ਕਰਕੇ ਚੋਰੀ! 5 ਲੱਖ ਨਕਦੀ ਤੇ 45 ਤੋਲਾ ਸੋਨਾ ਲੈ ਕੇ ਫ਼ਰਾਰ

ਅਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਨਿਆ ਇਲਾਕੇ ‘ਚ ਚੋਰਾਂ ਨੇ ਇੱਕ ਕਿਸਾਨ...

ਮੈਨੇਜਰ ਨਾਲ ਭੱਜੀ ਪਤਨੀ ਤੇ 4 ਸਾਲਾਂ ਦੀ ਬੇਟੀ ਨੂੰ ਲੈ ਕੇ ਟਾਵਰ ‘ਤੇ ਚੜ੍ਹਿਆ ਪਤੀ

ਫਤਿਹਗੜ ਸਾਹਿਬ ਦੇ ਪਿੰਡ ਨਾਨੋਵਾਲ ਵਿਚ ਇਕ ਵਿਅਕਤੀ ਟਾਵਰ ਤੇ ਚੜ ਗਿਆ। ਵਿਅਕਤੀ 4...

ਹੁਸ਼ਿਆਰਪੁਰ : ਨਹਿਰ ‘ਚ ਨਹਾਉਣ ਗਏ 2 ਨੌਜਵਾਨਾਂ ਦੀ ਡੁੱਬਣ ਕਾਰਨ ਮੌਤ, ਵਾਲ-ਵਾਲ ਬਚੇ ਦੋ ਹੋਰ ਨੌਜਵਾਨ

ਹੁਸ਼ਿਆਰਪੁਰ ਦੇ ਥਾਣਾ ਹਰਿਆਣਾ ਅਧੀਂਨ ਆਉਦੇ ਪਿੰਡ ਗੱਜ ਨਾਲ ਲੱਗਦੀ ਕੰਢੀ ਕਨਾਲ ਨਹਿਰ ‘ਚ...

ਕਾਂਗਰਸ ‘ਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਅਮਿਤ ਸ਼ਾਹ ਤੇ ਨੱਡਾ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ

ਕਾਂਗਰਸ ਵਿਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ...