ਪੰਜਾਬੀ ਗਾਇਕ ਮਨਕੀਰਤ ਔਲਖ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ। ਮਨਕੀਰਤ ਨੂੰ ਮੁੜ ਤੋਂ ਜਾਨੋ ਮਾਰਨ ਦੀ ਧਮਕੀ ਮਿਲੀ ਹੈ। ਬੰਬੀਹਾ ਗਰੁੱਪ ਨੇ ਉਸਨੂੰ ਧਮਕੀ ਦਿੱਤੀ ਹੈ। ਸੋਸ਼ਲ ਮੀਡਿਆ ‘ਤੇ ਪੋਸਟ ਪਾ ਕੇ ਮਨਕੀਰਤ ਨੂੰ ਧਮਕਾਇਆ ਗਿਆ ਹੈ। ਪੋਸਟ ‘ਚ ਲਿਖਿਆ ਗਿਆ ਹੈ ਕਿ ਲਾਰੈਂਸ, ਗੋਲਡੀ ਦਾ ਸਾਥ ਦੇਣ ਵਾਲਿਆਂ ਨੂੰ ਗੱਡੀ ਚਾੜ੍ਹ ਦਿਆਂਗੇ ਤੇ ਸਾਡੀ ਲਿਸਟ ‘ਚ ਸਭ ਤੋਂ ਉਪਰ ਮਨਕੀਰਤ ਔਲਖ ਦਾ ਨਾਂਅ ਹੈ।
ਜ਼ਿਕਰਯੋਗ ਹੈ ਕਿ 29 ਮਈ ਨੂੰ ਸਿੱਧੂ ਮੂਸੇਵਾਲਾ ਦਾ ਲਾਰੈਂਸ ਗੈਂਗ ਵੱਲੋਂ ਕਤਲ ਕਰ ਦਿੱਤਾ ਗਿਆ ਸੀ। ਇਹ ਵੀ ਕਿਹਾ ਜਾ ਰਿਹਾ ਸੀ ਮੂਸੇਵਾਲਾ ਦੇ ਕਤਲ ‘ਚ ਮਨਕੀਰਤ ਦਾ ਹੱਥ ਹੈ ਹਾਲਾਂਕਿ ਔਲਖ ਨੇ ਸਾਰੀਆਂ ਗੱਲਾਂ ਨੂੰ ਨਕਾਰ ਦਿੱਤਾ ਸੀ ਤੇ ਉਸ ਵੱਲੋਂ ਇਹ ਵੀ ਕਿਹਾ ਗਿਆ ਸੀ ਕਿ ਉਸਨੂੰ ਵੀ ਜਾਨੋ ਮਾਰਨ ਦੀ ਧਮਕੀਆਂ ਮਿਲ ਰਹੀਆਂ ਹਨ।












