June 9, 2026, 9:18 am
----------- Advertisement -----------
HomeNewsEntertainmentਸੋਨਾਕਸ਼ੀ ਸਿਨਹਾ ਨੇ ਲੰਡਨ 'ਚ ਸ਼ੁਰੂ ਕੀਤੀ ਆਪਣੀ ਅਗਲੀ ਫ਼ਿਲਮ 'ਨਿਕੀਤਾ ਰਾਏ'...

ਸੋਨਾਕਸ਼ੀ ਸਿਨਹਾ ਨੇ ਲੰਡਨ ‘ਚ ਸ਼ੁਰੂ ਕੀਤੀ ਆਪਣੀ ਅਗਲੀ ਫ਼ਿਲਮ ‘ਨਿਕੀਤਾ ਰਾਏ’ ਦੀ ਸ਼ੂਟਿੰਗ

Published on

----------- Advertisement -----------

ਮੁੰਬਈ: ਬਾਲੀਵੁੱਡ ਅਭਿਨੇਤਰੀ ਸੋਨਾਕਸ਼ੀ ਸਿਨਹਾ ਨੇ ਆਪਣੇ ਪ੍ਰਸ਼ੰਸਕਾਂ ਨੂੰ ਇਕ ਵੱਡੀ ਖਬਰ ਦਿੱਤੀ ਹੈ। ਅਭਿਨੇਤਰੀ ਹੁਣ ਲੰਬੇ ਬ੍ਰੇਕ ਤੋਂ ਬਾਅਦ ਵੱਡੇ ਪਰਦੇ ‘ਤੇ ਵਾਪਸੀ ਕਰ ਰਹੀ ਹੈ, ਉਥੇ ਹੀ ਅਦਾਕਾਰਾ ਨੇ ਇਸ ਦਿਸ਼ਾ ‘ਚ ਆਪਣੀ ਆਉਣ ਵਾਲੀ ਫਿਲਮ ‘ਨਿਕਤਾ ਰਾਏ ਐਂਡ ਦਿ ਬੁੱਕ ਆਫ ਡਾਰਕਨੇਸ’ ਦੀ ਸ਼ੂਟਿੰਗ ਵੀ ਸ਼ੁਰੂ ਕਰ ਦਿੱਤੀ ਹੈ। ਉਹ ਇਸ ਫਿਲਮ ਦੀ ਸ਼ੂਟਿੰਗ ਲਈ ਲੰਡਨ ‘ਚ ਹਨ। ਹਾਲ ਹੀ ‘ਚ ਉਨ੍ਹਾਂ ਦੀ ਫਿਲਮ ਦਾ ਐਲਾਨ ਹੋਇਆ ਸੀ। ਇਸ ਦੇ ਨਾਲ ਹੀ ਟ੍ਰੇਡ ਐਨਾਲਿਸਟ ਤਰਨ ਆਦਰਸ਼ ਨੇ ਵੀ ਆਪਣੇ ਇੰਸਟਾਗ੍ਰਾਮ ‘ਤੇ ਇਕ ਤਸਵੀਰ ਸ਼ੇਅਰ ਕੀਤੀ ਹੈ। ਜਿਸ ‘ਚ ਸੋਨਾਕਸ਼ੀ ਸਿਨਹਾ ਹੱਥ ‘ਚ ਫਿਲਮ ਦਾ ਕਲੈਪਬੋਰਡ ਲੈ ਕੇ ਖੜ੍ਹੀ ਨਜ਼ਰ ਆ ਰਹੀ ਹੈ।

ਧਿਆਨ ਯੋਗ ਹੈ ਕਿ ਸੋਨਾਕਸ਼ੀ ਸਿਨਹਾ ਦੇ ਭਰਾ ਕੁਸ਼ ਸਿਨਹਾ ਇਸ ਫਿਲਮ ਨਾਲ ਨਿਰਦੇਸ਼ਨ ਦੀ ਦੁਨੀਆ ‘ਚ ਐਂਟਰੀ ਕਰਨ ਜਾ ਰਹੇ ਹਨ। ਫਿਲਮ ਦਾ ਪੋਸਟਰ ਆਪਣੇ ਇੰਸਟਾਗ੍ਰਾਮ ‘ਤੇ ਸ਼ੇਅਰ ਕਰਦੇ ਹੋਏ ਉਨ੍ਹਾਂ ਨੇ ਕੈਪਸ਼ਨ ‘ਚ ਲਿਖਿਆ, ‘ਮੈਂ ਆਪਣੀ ਪਹਿਲੀ ਫੀਚਰ ਫਿਲਮ ‘ਨਿਕਤਾ ਰਾਏ ਐਂਡ ਦਿ ਬੁੱਕ ਆਫ ਡਾਰਕਨੇਸ’ ਦਾ ਐਲਾਨ ਕਰਦੇ ਹੋਏ ਖੁਸ਼ ਹਾਂ। ਇਸ ਫਿਲਮ ‘ਚ ਸੋਨਾਕਸ਼ੀ ਸਿਨਹਾ ਤੋਂ ਇਲਾਵਾ ਬਾਲੀਵੁੱਡ ਅਦਾਕਾਰ ਪਰੇਸ਼ ਰਾਵਲ ਅਤੇ ਸੁਹੇਲ ਨਈਅਰ ਵੀ ਅਹਿਮ ਭੂਮਿਕਾਵਾਂ ‘ਚ ਨਜ਼ਰ ਆਉਣਗੇ। NVB ਫਿਲਮਸ ਇਸ ਫਿਲਮ ਦਾ ਨਿਰਮਾਣ ਕਰ ਰਹੀ ਹੈ। ਉਨ੍ਹਾਂ ਦੀ ਇਸ ਖਬਰ ਤੋਂ ਫੈਨਜ਼ ਕਾਫੀ ਉਤਸ਼ਾਹਿਤ ਹਨ। ਉਹ ਇਸ ਫਿਲਮ ਨੂੰ ਲੈ ਕੇ ਕਾਫੀ ਖੁਸ਼ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ 13 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ*

* *ਚੰਡੀਗੜ੍ਹ/ਅਮਰਗੜ੍ਹ/ਮਾਲੇਰਕੋਟਲਾ, 8 ਜੂਨ:*ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ...

 ਹਰਜੋਤ ਸਿੰਘ ਬੈਂਸ ਵੱਲੋਂ “ਮਿਸ਼ਨ ਕਲੀਨ ਪੰਜਾਬ” ਦੀ ਸ਼ੁਰੂਆਤ; ਸਾਰੇ ਐਮ.ਸੀ. ਅਧਿਕਾਰੀ ਰੋਜ਼ਾਨਾ ਸਵੇਰੇ 7 ਤੋਂ 8 ਵਜੇ ਤੱਕ ਫ਼ੀਲਡ ਵਿੱਚ ਹੋਣਗੇ

ਚੰਡੀਗੜ੍ਹ, 8 ਜੂਨ:ਸੂਬੇ ਦੇ ਸ਼ਹਿਰੀ ਖੇਤਰਾਂ ਵਿੱਚ ਸਫ਼ਾਈ ਵਿਵਸਥਾ ਨੂੰ ਦਰੁਸਤ ਕਰਨ ਲਈ ਇੱਕ...

’ਮਿਸ਼ਨ ਰੋਜ਼ਗਾਰ’ ਜਾਰੀ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੋਰ 355 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਚੰਡੀਗੜ੍ਹ; 8 ਜੂਨ 2026:ਪੰਜਾਬ ਸਰਕਾਰ ਦੀ ਰੋਜ਼ਗਾਰ ਮੁਹਿੰਮ ਵਿੱਚ ਇੱਕ ਹੋਰ ਮੀਲ ਪੱਥਰ ਕਾਇਮ...

ਮਾਨ ਸਰਕਾਰ ਨੇ ਸ਼ੁਰੂ ਕੀਤਾ ‘ਮਿਸ਼ਨ ਕਲੀਨ ਪੰਜਾਬ’

ਮਾਨ ਸਰਕਾਰ ਨੇ ਮਿਸ਼ਨ ਕਲੀਨ ਪੰਜਾਬ ਸ਼ੁਰੂ ਕੀਤਾ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ...

‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਇਲਾਜ ਦਾ ਆਰਥਿਕ ਬੋਝ ਘਟਾਇਆ ਅਤੇ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ: ਹਰਮਨਪ੍ਰੀਤ ਕੌਰ

ਚੰਡੀਗੜ੍ਹ /ਪਟਿਆਲਾ,07 ਜੂਨ : ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਪਟਿਆਲਾ ਦੀ...

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਚੰਡੀਗੜ੍ਹ 7 ਜੂਨ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ...

 ਅੰਮ੍ਰਿਤਸਰ: ਕਿਸਾਨ ਦੇ ਘਰ ਬੇਹੋਸ਼ ਕਰਕੇ ਚੋਰੀ! 5 ਲੱਖ ਨਕਦੀ ਤੇ 45 ਤੋਲਾ ਸੋਨਾ ਲੈ ਕੇ ਫ਼ਰਾਰ

ਅਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਨਿਆ ਇਲਾਕੇ ‘ਚ ਚੋਰਾਂ ਨੇ ਇੱਕ ਕਿਸਾਨ...

ਮੈਨੇਜਰ ਨਾਲ ਭੱਜੀ ਪਤਨੀ ਤੇ 4 ਸਾਲਾਂ ਦੀ ਬੇਟੀ ਨੂੰ ਲੈ ਕੇ ਟਾਵਰ ‘ਤੇ ਚੜ੍ਹਿਆ ਪਤੀ

ਫਤਿਹਗੜ ਸਾਹਿਬ ਦੇ ਪਿੰਡ ਨਾਨੋਵਾਲ ਵਿਚ ਇਕ ਵਿਅਕਤੀ ਟਾਵਰ ਤੇ ਚੜ ਗਿਆ। ਵਿਅਕਤੀ 4...