ਦਿੱਲੀ ਵਿੱਚ ਆਮ ਆਦਮੀ ਪਾਰਟੀ ਅਤੇ ਭਾਜਪਾ ਵਿਚਾਲੇ ਸ਼ਬਦੀ ਜੰਗ ਤੇਜ਼ ਹੋ ਗਈ ਹੈ। ਦਰਅਸਲ ਸੋਮਵਾਰ ਨੂੰ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਦੋਸ਼ ਲਾਇਆ ਕਿ ਭਾਜਪਾ ਨੇ ਉਨ੍ਹਾਂ ਨੂੰ ਕਿਹਾ ਕਿ ਜੇਕਰ ਉਹ ਪਾਰਟੀ ਛੱਡ ਭਾਜਪਾ ਚ ਆਉਂਦੇ ਹਨ ਤਾਂ ਦਿੱਲੀ ਵਿੱਚ ਮੁੱਖ ਮੰਤਰੀ ਦਾ ਅਹੁਦਾ ਦਿੱਤਾ ਜਾਵੇਗਾ। ਸਿਸੋਦੀਆ ਦੇ ਇਸ ਬਿਆਨ ‘ਤੇ ਭਾਜਪਾ ਨੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ।
ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕੇਜਰੀਵਾਲ ਅਤੇ ਉਨ੍ਹਾਂ ਦੇ ਮੰਤਰੀਆਂ ਨੂੰ ਝੂਠਾ ਕਰਾਰ ਦਿੱਤਾ ਹੈ। ਅਨੁਰਾਗ ਠਾਕੁਰ ਨੇ ਕਿਹਾ ਕਿ ਦਿੱਲੀ ‘ਚ ਕੇਜਰੀਵਾਲ ਮਾਡਲ ਫੇਲ ਹੋ ਗਿਆ ਹੈ, ਇਸ ਲਈ ਉਨ੍ਹਾਂ ਦੇ ਮੰਤਰੀ ਕੋਈ ਵੀ ਬਿਆਨ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਦਿੱਲੀ ਦੀ ‘ਆਪ’ ਸਰਕਾਰ ਦਾ ਧਿਆਨ ਮੁਹੱਲਾ ਕਲੀਨਿਕਾਂ ਤੋਂ ਮੁਹੱਲਾ ਠੇਕਿਆਂ (ਸ਼ਰਾਬ ਦੇ ਠੇਕਿਆਂ) ਵੱਲ ਤਬਦੀਲ ਹੋ ਗਿਆ ਹੈ।
ਦੱਸ ਦਈਏ ਕਿ ਬੀਤੇ ਦਿਨੀ ਗੁਜਰਾਤ ਪਹੁੰਚੇ ਸਿਸੋਦੀਆ ਨੇ ਇਹ ਵੀ ਕਿਹਾ ਕਿ ਉਹ ਮੁੱਖ ਮੰਤਰੀ ਬਣਨ ਲਈ ਰਾਜਨੀਤੀ ਵਿੱਚ ਨਹੀਂ ਆਏ। ਸਗੋਂ ਉਹ ਸਕੂਲ ਵਿੱਚ ਵਿਦਿਆਰਥੀਆਂ ਨੂੰ ਚੰਗੀ ਸਿੱਖਿਆ ਦੇਣ ਲਈ ਆਏ ਹਨ। ਉਨ੍ਹਾਂ ਕਿਹਾ ਸੀ ਕਿ ਭਾਜਪਾ ਨੂੰ ਮੇਰਾ ਜਵਾਬ ਹੈ ਕਿ ਮੈਂ ਰਾਜਪੂਤ ਮਹਾਰਾਣਾ ਪ੍ਰਤਾਪ ਦੀ ਸੰਤਾਨ ਹਾਂ। ਮੈਂ ਆਪਣਾ ਸਿਰ ਕਟਵਾ ਦਿਆਂਗਾ, ਪਰ ਭ੍ਰਿਸ਼ਟ-ਸਾਜ਼ਿਸ਼ੀਆਂ ਅੱਗੇ ਨਹੀਂ ਝੁਕਾਂਗਾ।
----------- Advertisement -----------
ਮਨੀਸ਼ ਸਿਸੋਦੀਆ ਦੇ ਦੋਸ਼ਾਂ ‘ਤੇ ਬੀਜੇਪੀ ਨੇ ਦਿੱਤਾ ਵੱਡਾ ਬਿਆਨ
Published on
----------- Advertisement -----------
----------- Advertisement -----------












