June 16, 2026, 1:21 am
----------- Advertisement -----------
HomeNewsLatest News'ਲੰਪੀ ਸਕਿਨ' ਬੀਮਾਰੀ: ਮੰਤਰੀ ਸਮੂਹ ਵੱਲੋਂ ਤਿੰਨ ਦਿਨਾਂ 'ਚ ਸਮੂਹ ਗਊਸ਼ਾਲਾਵਾਂ ਵਿੱਚ...

‘ਲੰਪੀ ਸਕਿਨ’ ਬੀਮਾਰੀ: ਮੰਤਰੀ ਸਮੂਹ ਵੱਲੋਂ ਤਿੰਨ ਦਿਨਾਂ ‘ਚ ਸਮੂਹ ਗਊਸ਼ਾਲਾਵਾਂ ਵਿੱਚ ਟੀਕਾਕਰਨ ਮੁਕੰਮਲ ਕਰਨ ਦੇ ਨਿਰਦੇਸ਼

Published on

----------- Advertisement -----------

ਚੰਡੀਗੜ੍ਹ, 23 ਅਗਸਤ: ਲੰਪੀ ਸਕਿਨ ਬੀਮਾਰੀ ਦੀ ਰੋਕਥਾਮ ਸਬੰਧੀ ਸਥਿਤੀ ‘ਤੇ ਕਰੜੀ ਨਜ਼ਰ ਰੱਖਣ ਅਤੇ ਬੀਮਾਰੀ ਨੂੰ ਕੰਟਰੋਲ ਕਰਨ ਲਈ ਲੋੜੀਂਦੇ ਕਦਮ ਚੁੱਕਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਬਣਾਏ ਮੰਤਰੀ ਸਮੂਹ ਨੇ ਅੱਜ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਤਿੰਨ ਦਿਨਾਂ ‘ਚ ਸਮੂਹ ਗਊਸ਼ਾਲਾਵਾਂ ਵਿੱਚ ਟੀਕਾਕਰਨ ਮੁਕੰਮਲ ਕੀਤਾ ਜਾਵੇ। ਪੰਜਾਬ ਭਵਨ ਵਿਖੇ ਸੂਬੇ ਵਿੱਚ ਫੈਲੀ ਬੀਮਾਰੀ ਦੀ ਰੋਕਥਾਮ ਲਈ ਚੱਲ ਰਹੇ ਰਾਹਤ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਪਸ਼ੂ ਪਾਲਣ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਸੱਦਾ ਦਿੱਤਾ ਕੀਤੀ ਕਿ ਬੀਮਾਰੀ ਦੀ ਰੋਕਥਾਮ ਸਬੰਧੀ ਕਾਰਜ ਨੂੰ ਮਿਸ਼ਨ ਵੱਲੋਂ ਲਿਆ ਜਾਵੇ ਅਤੇ ਟੀਕਾਕਰਨ ਸਬੰਧੀ ਰੋਜ਼ਾਨਾ 50,000 ਦਾ ਟੀਚਾ ਯਕੀਨੀ ਬਣਾਇਆ ਜਾਵੇ।

ਕੈਬਨਿਟ ਮੰਤਰੀਆਂ ਨੇ ਕਿਹਾ ਕਿ ਪਸ਼ੂ ਪਾਲਕਾਂ ‘ਤੇ ਪਈ ਇਸ ਬਿਪਤਾ ਨੂੰ ਸਾਨੂੰ ਸਖ਼ਤੀ ਨਾਲ ਨਜਿੱਠਣਾ ਪਵੇਗਾ ਅਤੇ ਬੀਮਾਰੀ ਦੀ ਰੋਕਥਾਮ ਲਈ ਚੱਲ ਰਹੇ ਕਾਰਜਾਂ ਵਿੱਚ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਮੰਤਰੀਆਂ ਨੇ ਸਖ਼ਤ ਲਹਿਜੇ ‘ਚ ਹਦਾਇਤ ਕੀਤੀ ਕਿ ਮਾੜੀ ਕਾਰਗੁਜ਼ਾਰੀ ਵਾਲੇ ਮੁਲਾਜ਼ਮਾਂ ਦੀ ਜਵਾਬ-ਤਲਬੀ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਪਸ਼ੂਆਂ ਦੇ ਇਲਾਜ ਦੇ ਕੰਮ ਨੂੰ ਨੇਪਰੇ ਚਾੜ੍ਹਨ ਲਈ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ ਕੀਤੀਆਂ ਜਾਣ। ਉਨ੍ਹਾਂ ਕਿਹਾ ਕਿ ਲੋੜ ਅਨੁਸਾਰ ਜੈਨਰਿਕ ਦਵਾਈਆਂ ਦੀ ਵਰਤੋਂ ਵੀ ਕੀਤੀ ਜਾਵੇ।

ਪਸ਼ੂ ਪਾਲਣ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਵਿਕਾਸ ਪ੍ਰਤਾਪ ਨੇ ਦੱਸਿਆ ਕਿ ਹੁਣ ਤੱਕ ਪਸ਼ੂ ਪਾਲਣ ਵਿਭਾਗ ਨੂੰ ਗੋਟ ਪੌਕਸ ਵੈਕਸੀਨ ਦੀਆਂ 6.86 ਲੱਖ ਖ਼ੁਰਾਕਾਂ ਮਿਲ ਚੁੱਕੀਆਂ ਹਨ। ਵਿਭਾਗ ਵੱਲੋਂ 3.31 ਲੱਖ ਤੋਂ ਵੱਧ ਪਸ਼ੂਆਂ ਦਾ ਟੀਕਾਕਰਨ ਕੀਤਾ ਜਾ ਚੁੱਕਾ ਹੈ ਜਦਕਿ 3.54 ਲੱਖ ਤੋਂ ਵੱਧ ਡੋਜ਼ ਵਿਭਾਗ ਕੋਲ ਉਪਲਬਧ ਹਨ। ਉਨ੍ਹਾਂ ਦੱਸਿਆ ਕਿ ਸੂਬੇ ਦੇ 1,08,958 ਪਸ਼ੂ ਲੰਪੀ ਸਕਿਨ ਤੋਂ ਪ੍ਰਭਾਵਿਤ ਹੋਣ ਦਾ ਸ਼ੱਕ ਹੈ, ਜਿਨ੍ਹਾਂ ਵਿੱਚੋਂ 64,475 ਪਸ਼ੂ ਠੀਕ ਹੋ ਚੁੱਕੇ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪਸ਼ੂਆਂ ਨੂੰ ਟੀਕਾ ਬਿਲਕੁਲ ਮੁਫ਼ਤ ਲਗਾਇਆ ਜਾ ਰਿਹਾ ਹੈ। ਵਿਕਾਸ ਪ੍ਰਤਾਪ ਨੇ ਦੱਸਿਆ ਕਿ ਪਸ਼ੂ ਪਾਲਣ ਵਿਭਾਗ ਨੂੰ ਪੇਂਡੂ ਵਿਕਾਸ ਫੰਡ ਵਿੱਚੋਂ ਦਵਾਈ ਅਤੇ ਹੋਰ ਸਾਮਾਨ ਖ਼ਰੀਦਣ ਲਈ 1 ਕਰੋੜ ਰੁਪਏ ਪ੍ਰਾਪਤ ਹੋਏ ਹਨ। ਉਨ੍ਹਾਂ ਦੱਸਿਆ ਕਿ ਮਰੇ ਹੋਏ ਪਸ਼ੂਆਂ ਦੀਆਂ ਲਾਸ਼ਾਂ ਨੂੰ ਖੁੱਲ੍ਹੇ ਵਿੱਚ ਸੁੱਟਣ ਦੇ ਰੁਝਾਨ ਨੂੰ ਰੋਕਣ ਅਤੇ ਲਾਸ਼ਾਂ ਦੇ ਢੁਕਵੇਂ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੂੰ ਹਦਾਇਤਾਂ ਪਹਿਲਾਂ ਹੀ ਜਾਰੀ ਕੀਤੀਆਂ ਜਾ ਚੁੱਕੀਆਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਤੇ ਹਮਲਾ!

ਜੈਪੁਰ ਵਿੱਚ ਕਾਕਰੋਚ ਜਨਤਾ ਪਾਰਟੀ ਦੇ ਅਭਿਜੀਤ ਦੀਪਕੇ ਨੂੰ ਥੱਪੜ ਮਾਰਿਆ ਗਿਆ ਹੈ। ਦੱਸਿਆ...

ਪੰਜਾਬੀ ਗੀਤ ਦੇ ਫੈਨ ਹੋਏ ਫਰਾਂਸ ਦੇ ਰਾਸ਼ਟਰਪਤੀ ਮੈਕ੍ਰੋਂ! PM ਮੋਦੀ ਨਾਲ ਸ਼ੇਅਰ ਕੀਤੀ ਰੀਲ

ਭਾਰਤ ਅਤੇ ਫਰਾਂਸ ਦੀ ਦੋਸਤੀ ਦਾ ਇੱਕ ਵਿਲੱਖਣ ਅਤੇ ਫਿਲਮੀ ਅੰਦਾਜ ਸੋਸ਼ਲ ਮੀਡੀਆ ‘ਤੇ...

ਅੰਮ੍ਰਿਤਸਰ ਕੋਰਟ ਨੇ ਬਿਕਰਮ ਮਜੀਠੀਆ ਨੂੰ ਦਿੱਤੀ ਅੰਤਰਿਮ ਜ਼ਮਾਨਤ, ਪੁਲਿਸ ਥਾਣੇ ‘ਚ ਦਾਖਲ ਹੋਣ ਵਾਲੇ ਮਾਮਲੇ ‘ਚ ਮਿਲੀ ਰਾਹਤ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਸਮੇਤ ਤਿੰਨ...

ਰਵਨੀਤ ਸਿੰਘ ਬਿੱਟੂ ਅੱਜ ਪੰਜਾਬ ਐਸ.ਸੀ. ਕਮਿਸ਼ਨ ਅੱਗੇ ਹੋਣਗੇ ਪੇਸ਼

ਕੇਂਦਰੀ ਰਾਜ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਅੱਜ ਪੰਜਾਬ ਐਸ.ਸੀ. ਕਮਿਸ਼ਨ...

ਬੰਜੀ ਜੰਪ ਤੋਂ ਪਹਿਲਾਂ ਸੁਰੱਖਿਆ ਰੱਸੀ ਬੰਨ੍ਹਣਾ ਭੁੱਲੇ ਕਰਮਚਾਰੀ, 21 ਸਾਲਾ ਕੁੜੀ ਦੀ ਮੌਤ

ਬ੍ਰਾਜ਼ੀਲ ਵਿੱਚ ਇੱਕ ਦੁਖਦਾਈ ਘਟਨਾ ਵਾਪਰੀ ਹੈ, ਜਿਸ ‘ਚ 21 ਸਾਲਾ ਕੁੜੀ ਦੀ ਮੌਤ...

ਮਹਿਲਾ T20 ਵਿਸ਼ਵ ਕੱਪ ‘ਚ ਭਾਰਤ – ਪਾਕਿਸਤਾਨ ਦੀਆਂ ਟੀਮਾਂ ਆਹਮੋ -ਸਾਹਮਣੇ

ਵੁਮੈਨਸ ਟੀ-20 ਵਰਲਡ ਕੱਪ ਵਿੱਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਮੈਚ ਖੇਡਿਆ ਜਾ ਰਿਹਾ ਹੈ।...

ਕੇਂਦਰੀ ਜੇਲ੍ਹ ਹੁਸ਼ਿਆਰਪੁਰ ’ਚ ਬੰਦ ਕੈਦੀ ਨੇ ਵੀਡਿਓ ਵਾਇਰਲ ਕਰਕੇ ਜੇਲ੍ਹ ਪ੍ਰਸ਼ਾਸਨ ’ਤੇ ਜ਼ਬਰੀ ਨਸ਼ਾ ਵਿਕਾਉਣ ਦੇ ਲਗਾਏ ਦੋਸ਼

ਗੈਂਗਸਟਰ ਕੁਲਬੀਰ ਨਰੂਆਣਾ ਕਤਲ ਦੇ ਕਥਿਤ ਮੁੱਖ ਦੋਸ਼ੀ ਗੈਂਗਸਟਰ ਮਨਪ੍ਰੀਤ ਸਿੰਘ ਮੰਨਾ ਜੋ ਹੁਸ਼ਿਆਰਪੁਰ...