September 27, 2026, 10:29 am
----------- Advertisement -----------
HomeNewsBreaking Newsਅੰਮ੍ਰਿਤਸਰ ਦੇ ਅੰਤਰਰਾਸ਼ਟਰੀ ਏਅਰਪੋਰਟ ਤੋਂ ਕਤਰ ਏਅਰਵੇਜ਼ ਦੀਆਂ ਦੋਹਾ - ਅੰਮ੍ਰਿਤਸਰ ਉਡਾਣਾਂ...

ਅੰਮ੍ਰਿਤਸਰ ਦੇ ਅੰਤਰਰਾਸ਼ਟਰੀ ਏਅਰਪੋਰਟ ਤੋਂ ਕਤਰ ਏਅਰਵੇਜ਼ ਦੀਆਂ ਦੋਹਾ – ਅੰਮ੍ਰਿਤਸਰ ਉਡਾਣਾਂ ਰੱਦ

Published on

----------- Advertisement -----------

ਅੰਮ੍ਰਿਤਸਰ, ਦਸੰਬਰ 18, 2021: ਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ ਨੇ ਦੋਹਾ ਤੋਂ ਅੰਮ੍ਰਿਤਸਰ ਲਈ ਕਤਰ ਏਅਰਵੇਜ਼ ਦੀਆਂ ਉਡਾਣਾਂ ਰੱਦ ਹੋਣ ‘ਤੇ ਡੂੰਘੀ ਚਿੰਤਾ ਪ੍ਰਗਟਾਈ ਹੈ। ਪ੍ਰੈਸ ਨੂੰ ਜਾਰੀ ਬਿਆਨ ਵਿੱਚ ਇਨੀਸ਼ੀਏਟਿਵ ਦੇ ਗਲੋਬਲ ਕਨਵੀਨਰ ਸਮੀਪ ਸਿੰਘ ਗੁਮਟਾਲਾ ਨੇ ਦੱਸਿਆ ਕਿ ਕਤਰ ਏਅਰਵੇਜ਼ ਵੱਲੋਂ 18 ਦਸੰਬਰ ਤੋਂ 31 ਮਾਰਚ 2022 ਤੱਕ ਉਡਾਣਾਂ ਦੀ ਬੁਕਿੰਗ ਨੂੰ ਰੱਦ ਕਰਨਾ, ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਦੇ ਅੰਤਰਰਾਸ਼ਟਰੀ ਹਵਾਈ ਸੰਪਰਕ ਲਈ ਵੱਡਾ ਝਟਕਾ ਹੈ।

ਗੁਮਟਾਲਾ ਨੇ ਕਿਹਾ ਕਿ ਭਾਰਤ ਵੱਲੋਂ ਅੰਤਰਰਾਸ਼ਟਰੀ ਉਡਾਣਾਂ 31 ਜਨਵਰੀ 2022 ਤੱਕ ਮੁਅੱਤਲ ਕੀਤੀਆ ਗਈਆਂ ਹਨ ਅਤੇ ਅੰਤਰਰਾਸ਼ਟਰੀ ਉਡਾਣਾਂ ਭਾਰਤ ਵੱਲੋਂ 33 ਤੋਂ ਵੀ ਵੱਧ ਮੁਲਕਾਂ ਨਾਲ ਕੀਤੇ ਗਏ ਅਸਥਾਈ ਹਵਾਈ ਸਮਝੋਤਿਆਂ (ਏਅਰ ਬੱਬਲ) ਨਾਲ ਸੰਚਾਲਨ ਹੋ ਰਹੀਆਂ ਹਨ। ਇਹਨਾਂ ਸਮਝੋਤਿਆਂ ਤਹਿਤ ਕਤਰ ਅਕਤੂਬਰ ਦੇ ਅੰਤ ਤੱਕ ਹਫ਼ਤੇ ਵਿੱਚ ਤਿੰਨ ਉਡਾਣਾਂ ਦਾ ਸੰਚਾਲਨ ਕਰ ਰਹੀ ਸੀ ਅਤੇ ਨਵੰਬਰ ਲਈ ਇਹਨਾਂ ਦੀ ਗਿਣਤੀ ਸਿਰਫ ਦੋ ਉਡਾਣਾਂ ਕਰ ਦਿੱਤੀ ਗਈ। ਹੁਣ ਅਚਾਨਕ ਹਜ਼ਾਰਾਂ ਯਾਤਰੀਆਂ ਨੂੰ 18 ਦਸੰਬਰ ਤੋਂ ਬਾਅਦ ਦੀਆਂ ਉਡਾਣਾਂ ਰੱਦ ਕੀਤੇ ਜਾਣ ਦੇ ਨੋਟਿਸ ਮਿਲੇ ਹਨ। ਉਨ੍ਹਾਂ ਨੂੰ ਏਅਰਲਾਈਨ ਵੱਲੋਂ ਦਿੱਲੀ ਰਾਹੀਂ ਉਡਾਣ ਭਰਨ ਜਾਂ ਆਪਣੀਆਂ ਟਿਕਟਾਂ ਦੇ ਪੈਸੇ ਵਾਪਸ ਲੈਣ ਦਾ ਵਿਕਲਪ ਦਿੱਤਾ ਗਿਆ ਹੈ। ਉਹਨਾਂ ਵਲੋਂ ਯਾਤਰੀਆਂ ਨੂੰ ਦੱਸਿਆ ਜਾ ਰਿਹਾ ਹੈ ਕਿ ਏਅਰ-ਬਬਲ ਦੀਆਂ ਕੁੱਝ ਸੀਮਾਵਾਂ ਕਾਰਨ ਏਅਰਲਾਈਨ ਅੰਮ੍ਰਿਤਸਰ ਤੋਂ ਆਪਣੀਆਂ ਉਡਾਣਾਂ ਨੂੰ ਮੁਅੱਤਲ ਕਰ ਰਹੀ ਹੈ।

ਉਹਨਾਂ ਦਾ ਕਹਿਣਾ ਹੈ ਕਿ ਪਿਛਲੇ ਸਾਲ ਕੋਵਿਡ ਕਾਰਨ ਭਾਰਤ ਵੱਲੋਂ ਸ਼ੁਰੂ ਕੀਤੇ ਕਦੇ ਗਏ ਇਹ ਅਸਥਾਈ ਹਵਾਈ ਸਮਝੌਤੇ ਅੰਮ੍ਰਿਤਸਰ ਦੇ ਅੰਤਰਰਾਸ਼ਟਰੀ ਹਵਾਈ ਸੰਪਰਕ ਨੂੰ ਨੁਕਸਾਨ ਪਹੁੰਚਾ ਰਹੇ ਹਨ ਅਤੇ ਇਸ ਖੇਤਰ ਦੇ ਯਾਤਰੀਆਂ ਲਈ ਵੀ ਬਹੁਤ ਅਸੁਵਿਧਾ ਪੈਦਾ ਕਰ ਰਹੇ ਹਨ। ਇਹਨਾਂ ਵਿੱਚ ਵਿਦੇਸ਼ੀ ਏਅਰਲਾਈਨਾਂ ਨੂੰ ਉਹਨਾਂ ਦੇ ਮੁਲਕ ਦੇ ਹਵਾਈ ਅੱਡੇ ਰਾਹੀਂ ਯਾਤਰੀਆਂ ਨੂੰ ਹੋਰਨਾਂ ਮੁਲਕਾਂ ਨੂੰ ਲੈ ਕੇ ਜਾਣ ’ਤੇ ਵੀ ਪਾਬੰਦੀਆਂ ਹਨ।

ਗੁਮਟਾਲਾ ਨੇ ਦੱਸਿਆ, “ਕਤਰ ਏਅਰਵੇਜ਼ ਅੰਮ੍ਰਿਤਸਰ ਨੂੰ ਪਿਛਲੇ 12 ਸਾਲਾਂ ਤੋਂ ਦੋਹਾ ਰਾਹੀਂ ਦੁਨੀਆਂ ਭਰ ਦੇ 100 ਤੋਂ ਵੀ ਵੱਧ ਸ਼ਹਿਰਾਂ ਨਾਲ ਜੋੜ ਰਹੀ ਹੈ ਜਿਸ ਵਿੱਚ ਯੂਰਪ, ਅਮਰੀਕਾ, ਕੈਨੇਡਾ, ਆਸਟਰੇਲੀਆ ਆਦਿ ਸ਼ਾਮਲ ਹਨ। ਦੁਨੀਆਂ ਭਰ ਵਿੱਚ ਵਸਦੇ ਪੰਜਾਬੀ ਦਿੱਲੀ ਦੀ ਬਜਾਏ ਦੋਹਾ ਰਾਹੀਂ ਅੰਮ੍ਰਿਤਸਰ ਲਈ ਉਡਾਣਾਂ ਨੂੰ ਤਰਜੀਹ ਦਿੰਦੇ ਹਨ ਕਿਉਂਕਿ ਦਿੱਲੀ ਦੇ ਰਸਤੇ ਯਾਤਰਾ ਕਰਨ ਵਿੱਚ ਬਹੁਤ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪੈਂਦਾ ਹੈ ਜਿਸ ਵਿੱਚ ਦਿੱਲੀ ਵਿਖੇ ਇਮੀਗ੍ਰੇਸ਼ਨ, ਲੰਬੇ ਸਮੇਂ ਤੱਕ ਅੰਮ੍ਰਿਤਸਰ ਲਈ ਉਡਾਣ ਦਾ ਇੰਤਜ਼ਾਰ ਕਰਨਾ ਅਤੇ ਸਮਾਨ ਦਾ ਮੁੜ ਜਮਾਂ ਕਰਵਾਉਣਾ ਹੈ।

ਜੇਕਰ ਭਾਰਤੀ ਦੀਆਂ ਹਵਾਈ ਕੰਪਨੀਆਂ ਅੰਮ੍ਰਿਤਸਰ ਤੋਂ ਮਸਕਟ, ਬਹਿਰੇਨ, ਇਟਲੀ, ਦੋਹਾ ਆਦਿ ਲਈ ਸਿੱਧੀਆਂ ਉਡਾਣਾਂ ਚਲਾਉਣ ਤੋਂ ਅਸਮਰਥ ਹਨ, ਤਾਂ ਵਿਦੇਸ਼ੀ ਹਵਾਈ ਕੰਪਨੀਆਂ ਲਈ ਉਡਾਣਾਂ ਨੂੰ ਸੀਮਤ ਕਰਨ ਜਾਂ ਇਜਾਜ਼ਤ ਨਾ ਦੇਣ ਦੀ ਬਜਾਏ, ਸਰਕਾਰ ਨੂੰ ਉਨ੍ਹਾਂ ਨੂੰ ਅੰਮ੍ਰਿਤਸਰ ਲਈ ਸਿੱਧੀਆਂ ਉਡਾਣਾਂ ਚਲਾਉਣ ਦੀ ਇਜਾਜ਼ਤ ਦੇਣੀ ਚਾਹੀਦੀ ਹੈ ਤਾਂ ਜੋ ਯਾਤਰੀ ਦਿੱਲੀ ਤੋਂ ਸਫਰ ਕਰਨ ਦੀ ਅਸੁਵਿਧਾ ਤੋਂ ਬੱਚ ਸਕਣ। ਇਹ ਦਿੱਲੀ ਹਵਾਈ ਅੱਡੇ ਦੀ ਭੀੜ ਨੂੰ ਘੱਟ ਕਰਨ ਵਿੱਚ ਮਦਦ ਕਰੇਗਾ ਅਤੇ ਕੋਵਿਡ-19 ਦੇ ਫੈਲਣ ਨੂੰ ਵੀ ਘੱਟ ਕਰੇਗਾ। ਇਸ ਤੋਂ ਇਲਾਵਾ, ਇਹ ਏਅਰਪੋਰਟ ਅਥਾਰਟੀ ਆਫ ਇੰਡੀਆ ਦੇ ਅਧੀਨ ਚੱਲ ਰਹੇ ਹਵਾਈ ਅੱਡੇ ਲਈ ਵਧੇਰੇ ਆਮਦਨ ਪੈਦਾ ਕਰੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਫ਼ਿਰੋਜ਼ਪੁਰ ‘ਚ ਵੱਡੀ ਕਾਰਵਾਈ, ਸੀਆਈ ਇੰਸਪੈਕਟਰ ਨੂੰ 3 ਕਿਲੋ ਹੈਰੋਇਨ ਤੇ ਹਥਿਆਰ ਸਣੇ ਨੂੰ ਕੀਤਾ ਗ੍ਰਿਫਤਾਰ

ਕਾਊਂਟਰ ਇੰਟੈਲੀਜੈਂਸ ਵਿਚ ਤਾਇਨਾਤ ਇਕ ਇੰਸਪੈਕਟਰ ਨੂੰ ਫਿਰੋਜ਼ਪੁਰ ਵਿਚ ਗ੍ਰਿਫਤਾਰ ਕੀਤਾ ਗਿਆ ਹੈ। ਉਸ...

ਭਾਜਪਾ ਨੇ 125 ਦਿਨਾਂ ਦੇ ਰੁਜ਼ਗਾਰ ਦਾ ਵਾਅਦਾ ਕੀਤਾ ਸੀ, ਪਰ ਮਜ਼ਦੂਰਾਂ ਅਤੇ ਗਰੀਬਾਂ ਲਈ ਕੰਮ ਦੇ ਮੌਕੇ ਘਟਾ ਦਿੱਤੇ ਹਨ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 26 ਸਤੰਬਰ:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਵਿੱਤ ਮੰਤਰੀ ਹਰਪਾਲ ਸਿੰਘ...

ਕਮੇਟੀ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ’ ਦੇ ਉਪਬੰਧਾਂ ਅਤੇ ਲਾਗੂਕਰਨ ਬਾਰੇ ਕਰੇਗੀ ਚਰਚਾ

ਚੰਡੀਗੜ੍ਹ, 26 ਸਤੰਬਰ:ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਵਉੱਚ ਪਵਿੱਤਰਤਾ ਅਤੇ ਮਰਿਆਦਾ ਪ੍ਰਤੀ ਡੂੰਘੀ...

Patiala ਨੇੜਲੀ ਨਿੱਜੀ ਯੂਨੀਵਰਸਿਟੀ ਵਿੱਚ ਵਿਦਿਆਰਥਣਾਂ ਦੀ ਖੁਦਕੁਸ਼ੀ ਦੀਆਂ ਅਫਵਾਹਾਂ ਕਾਰਨ ਹੰਗਾਮਾ

ਪਟਿਆਲਾ ਜ਼ਿਲ੍ਹੇ ਵਿੱਚ ਰਾਜਪੁਰਾ ਨੇੜੇ ਸਥਿਤ ਚਿਤਕਾਰਾ ਯੂਨੀਵਰਸਿਟੀ ਵਿੱਚ ਦੋ ਵਿਦਿਆਰਥਣਾਂ ਦੀ ਖੁਦਕੁਸ਼ੀ ਜਾਂ...

Sukhpal Khaira ਦਾ ਦਿਮਾਗੀ ਸੰਤੁਲਨ ਵਿਗੜਿਆ: ‘ਆਪ’ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ Amandeep Kaur ਦਾ ਸ਼ਬਦੀ ਹਮਲਾ

ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਨੇ ਆਪਣੇ ਇੱਕ ਸੂਬਾ ਆਗੂ ਵਿਰੁੱਧ ਕਾਂਗਰਸੀ ਆਗੂ...

‘ਭਾਜਪਾ ਨੂੰ ਆਪਣੀ ਰਾਏ ਦੱਸਣ ਦਾ ਮਤਲਬ ਪਾਰਟੀ ਛੱਡਣਾ ਨਹੀਂ..’: ਕੈਪਟਨ ਅਮਰਿੰਦਰ ਸਿੰਘ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਭਾਰਤੀ...

ਲੁਧਿਆਣਾ ਪਹੁੰਚੇ ਧੀਰੇਂਦਰ ਸ਼ਾਸਤਰੀ, ਅੱਜ ਤੋਂ ਸ਼ੁਰੂ ਹੋਵੇਗੀ ਹਨੂੰਮਾਨ ਕਥਾ, ਟ੍ਰੈਫਿਕ ਰੂਟ ਪਲਾਨ ਜਾਰੀ

ਬਾਗੇਸ਼ਵਰ ਧਾਮ ਸਰਕਾਰ ਦੇ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਸ਼ੁੱਕਰਵਾਰ ਦੇਰ ਰਾਤ ਲੁਧਿਆਣਾ ਪਹੁੰਚੇ। ਸ਼ਰਧਾਲੂਆਂ...

ਤਰਨਤਾਰਨ ‘ਚ ਵੱਡੀ ਵਾਰਦਾਤ, ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਦੇ ਪਤੀ ਦਾ ਗੋਲੀਆਂ ਮਾਰ ਕੇ ਕਤਲ

ਤਰਨਤਾਰਨ ਦੇ ਪਿੰਡ ਗੱਗੋਬੂਆ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਕੁਲਵਿੰਦਰ ਕੌਰ ਦੇ ਪਤੀ...

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ ਬਦਲੀ

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ...