October 15, 2026, 12:21 am
----------- Advertisement -----------
HomeNewsBreaking Newsਬਠਿੰਡਾ ਕੇਂਦਰੀ ਜੇਲ੍ਹ 'ਚ ਬੰਦ ਗੈਂਗਸਟਰ ਸੁਖਪ੍ਰੀਤ ਬੁੱਢਾ ਨੇ ਅਧਿਕਾਰੀਆਂ ਨੂੰ ਦਿੱਤੀ...

ਬਠਿੰਡਾ ਕੇਂਦਰੀ ਜੇਲ੍ਹ ‘ਚ ਬੰਦ ਗੈਂਗਸਟਰ ਸੁਖਪ੍ਰੀਤ ਬੁੱਢਾ ਨੇ ਅਧਿਕਾਰੀਆਂ ਨੂੰ ਦਿੱਤੀ ਧਮਕੀ, ਤਲਾਸ਼ੀ ਦੇਣ ਤੋਂ ਕੀਤਾ ਇਨਕਾਰ

Published on

----------- Advertisement -----------

ਬਠਿੰਡਾ, 24 ਅਗਸਤ 2022 – ਬਠਿੰਡਾ ਕੇਂਦਰੀ ਜੇਲ੍ਹ ਵਿੱਚ ਬੰਦ ਗੈਂਗਸਟਰ ਸੁਖਪ੍ਰੀਤ ਬੁੱਢਾ ਨੇ ਜੇਲ੍ਹ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਥਾਣਾ ਕੈਂਟ ਦੀ ਪੁਲੀਸ ਨੇ ਜੇਲ੍ਹ ਅਧਿਕਾਰੀ ਨਵਦੀਪ ਸਿੰਘ ਦੇ ਬਿਆਨਾਂ ’ਤੇ ਮੁਲਜ਼ਮ ਗੈਂਗਸਟਰ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਪੁਲੀਸ ਕੋਲ ਦਰਜ ਕਰਵਾਈ ਸ਼ਿਕਾਇਤ ਵਿੱਚ ਜੇਲ੍ਹ ਅਧਿਕਾਰੀ ਨਵਦੀਪ ਸਿੰਘ ਨੇ ਦੱਸਿਆ ਕਿ 23 ਅਗਸਤ ਨੂੰ ਜਦੋਂ ਜੇਲ੍ਹ ਪ੍ਰਸ਼ਾਸਨ ਵੱਲੋਂ ਚੈਕਿੰਗ ਕੀਤੀ ਜਾ ਰਹੀ ਸੀ ਤਾਂ ਗੈਂਗਸਟਰ ਸੁਖਪ੍ਰੀਤ ਨੇ ਆਪਣੀ ਤਲਾਸ਼ੀ ਦੇਣ ਤੋਂ ਇਨਕਾਰ ਕਰ ਦਿੱਤਾ। ਇੰਨਾ ਹੀ ਨਹੀਂ ਉਕਤ ਗੈਂਗਸਟਰ ਨੇ ਜੇਲ੍ਹ ਅਧਿਕਾਰੀਆਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ। ਸਬ ਇੰਸਪੈਕਟਰ ਬਲਜੀਤ ਸਿੰਘ ਨੇ ਦੱਸਿਆ ਕਿ ਪੁਲੀਸ ਨੇ ਮੁਲਜ਼ਮ ਗੈਂਗਸਟਰ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਜੇਲ੍ਹ ਨਾਲ ਸਬੰਧਤ ਸੂਤਰ ਦੱਸਦੇ ਹਨ ਕਿ ਕੁਝ ਸਮਾਂ ਪਹਿਲਾਂ ਵੀ ਉਕਤ ਗੈਂਗਸਟਰ ਨੇ ਜੇਲ੍ਹ ਵਿੱਚ ਤਾਇਨਾਤ ਇੱਕ ਅਧਿਕਾਰੀ ਨੂੰ ਧਮਕੀ ਦਿੱਤੀ ਸੀ। ਪਰ ਕਿਸੇ ਵੀ ਅਧਿਕਾਰੀ ਨੇ ਇਸ ਸਬੰਧੀ ਕੋਈ ਸ਼ਿਕਾਇਤ ਦਰਜ ਨਹੀਂ ਕਰਵਾਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

. ਹੁਸ਼ਿਆਰਪੁਰ ਤੋਂ CM ਮਾਨ ਦਾ ਵੱਡਾ ਐਲਾਨ, ਪੰਜਾਬ ਵਿੱਚ 154 ਨਵੇਂ ਮੁਹੱਲਾ ਕਲੀਨਿਕ ਸ਼ੁਰੂ

  *ਹੁਸ਼ਿਆਰਪੁਰ, 14 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 154 ਨਵੇਂ ਆਮ ਆਦਮੀ...

ਪੰਜਾਬ ਅਤੇ ਹਰਿਆਣਾ ਦੇ ਪੈਟਰੋਲ ਪੰਪ ਮਾਲਕਾਂ ਦਾ ਐਲਾਨ: UPI ਰਾਹੀਂ ਭੁਗਤਾਨ ਬੰਦ ਕਰਨ ਦੀ ਚਿਤਾਵਨੀ

ਪੰਜਾਬ ਅਤੇ ਹਰਿਆਣਾ ਦੇ ਪੈਟਰੋਲੀਅਮ ਡੀਲਰਾਂ ਨੇ UPI ਉੱਤੇ ਲੱਗਣ ਵਾਲੇ MDR ਉੱਤੇ ਨਾਰਾਜ਼ਗੀ...

VVIP ਕਾਫ਼ਲੇ ‘ਚ ਤਾਇਨਾਤ ਪੰਜਾਬ ਪੁਲਿਸ ਦੇ ਕਾਂਸਟੇਬਲ ਨੂੰ BSF ਨੇ 15KG ਹੈਰੋਇਨ ਸਮੇਤ ਕੀਤਾ ਕਾਬੂ

ਚੰਡੀਗੜ੍ਹ- ਨਸ਼ਾ-ਵਿਰੋਧੀ ਮੁਹਿੰਮ ਬਾਰੇ ਪੰਜਾਬ ਸਰਕਾਰ ਅਤੇ ਪੁਲਿਸ ਦੇ ਦਾਅਵੇ ਖੋਖਲੇ ਸਾਬਤ ਹੋਏ ਹਨ। ਇੱਕ...

ਬਿਹਾਰ ‘ਚ ਵੱਡਾ ਹਾਦਸਾ, ਗੰਗਾ ਨਦੀ ‘ਚ ਕਿਸ਼ਤੀ ਡੁੱਬਣ ਨਾਲ 13 ਬੱਚਿਆਂ ਦੀ ਮੌਤ

ਬਿਹਾਰ ਦੇ ਵੈਸ਼ਾਲੀ ਜ਼ਿਲ੍ਹੇ ‘ਚ ਗੰਗਾ ਨਦੀ ‘ਚ ਹੋਏ ਕਿਸ਼ਤੀ ਹਾਦਸਾ ਵਾਪਰਿਆ ਹੈ। ਰਾਘੋਪੁਰ...

ਮੋਹਾਲੀ ਵਿੱਚ ‘ਆਪ’ ਆਗੂ ਦੇ ਘਰ ‘ਤੇ ਗੋਲੀਬਾਰੀ, 8 ਰਾਊਂਡ ਕੀਤੇ ਫਾਇਰ

ਮੋਹਾਲੀ ਵਿੱਚ ਸਾਬਕਾ ਕਾਂਗਰਸੀ ਕੌਂਸਲਰ ਅਤੇ ਆਮ ਆਦਮੀ ਪਾਰਟੀ (ਆਪ) ਦੀ ਆਗੂ ਨੀਤੂ ਚੌਧਰੀ...

ਝੋਟਾ ਕਤਲ ਮਾਮਲਾ: ਮੁਲਜ਼ਮ ਦੇ ਘਰ-ਮੈਡੀਕਲ ਸਟੋਰ ‘ਤੇ ਚੱਲਿਆ ਪੀਲਾ ਪੰਜਾ, ਦੁਕਾਨ ਬਾਹਰ ਸੁੱਟੇ ਸਾਮਾਨ ਨੂੰ ਲੋਕਾਂ ਨੇ ਲਗਾਈ ਅੱਗ

ਮਾਨਸਾ ਪ੍ਰਸ਼ਾਸਨ ਅਤੇ ਪੁਲਿਸ ਨੇ ਪਰਮਿੰਦਰ ਸਿੰਘ ਝੋਟਾ ਕਤਲ ਕਾਂਡ ਦੇ ਮੁੱਖ ਮੁਲਜ਼ਮ ਅਸ਼ਵਨੀ...

ਸਿਹਤ ਕ੍ਰਾਂਤੀ: ਪੰਜਾਬ ਵਾਸੀਆਂ ਨੂੰ ਮਿਲਣਗੇ 153 ਨਵੇਂ ‘ਆਮ ਆਦਮੀ ਕਲੀਨਿਕ’

ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਲਿਆਂਦੀ ਗਈ ਸਿਹਤ ਕ੍ਰਾਂਤੀ ਤਹਿਤ ਲਗਾਤਾਰ ਵੱਡੇ ਪੱਧਰ ਉੱਤੇ...

ਝੋਟਾ ਦੇ ਸਾਥੀ ਜੱਸੀ ਪੈਂਚਰ ਦੀ ਪੋਸਟ ਵਾਇਰਲ, ਗੋਲੀ ਦਾ ਬਦਲਾ ਗੋਲੀ ਨਾਲ ਲੈਣ ਦੀ ਧਮਕੀ

ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦਾ ਗੋਲੀਆਂ ਮਾਰ ਕੇ ਕਤਲ...

ਮੈਡ ਸੰਧੂ ਕਤਲ ਕਾਂਡ ਦਾ ਮੁੱਖ ਦੋਸ਼ੀ ਗ੍ਰਿਫ਼ਤਾਰ, 3 ਪਿਸਤੌਲ, 5 ਮੈਗਜ਼ੀਨ ਅਤੇ 11 ਕਾਰਤੂਸ ਬਰਾਮਦ

 ਪੰਜਾਬੀ ਇਨਫਲੂਐਂਸਰ ਅਤੇ ਮੇਕਅੱਪ ਆਰਟਿਸਟ ਮੈਡ ਸੰਧੂ ਦੇ ਕਤਲ ਦੇ ਮਾਮਲੇ ਵਿੱਚ ਇੱਕ ਅਹਿਮ...