October 17, 2026, 12:53 pm
----------- Advertisement -----------
HomeNewsEntertainmentਸੋਨਾਲੀ ਫੋਗਾਟ ਮਾਮਲੇ 'ਚ ਪੁਲਿਸ ਦੀ ਵੱਡੀ ਕਾਰਵਾਈ, PA ਸੁਧੀਰ ਨੂੰ ਲਿਆ...

ਸੋਨਾਲੀ ਫੋਗਾਟ ਮਾਮਲੇ ‘ਚ ਪੁਲਿਸ ਦੀ ਵੱਡੀ ਕਾਰਵਾਈ, PA ਸੁਧੀਰ ਨੂੰ ਲਿਆ ਹਿਰਾਸਤ ‘ਚ

Published on

----------- Advertisement -----------

ਰਿਐਲਿਟੀ ਟੀਵੀ ਸ਼ੋਅ ‘ਬਿੱਗ ਬੌਸ’ ਫੇਮ ਅਤੇ ਹਰਿਆਣਾ ਦੇ ਹਿਸਾਰ ਤੋਂ ਭਾਰਤੀ ਜਨਤਾ ਪਾਰਟੀ ਦੀ ਨੇਤਾ ਸੋਨਾਲੀ ਫੋਗਾਟ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਗੋਆ ਪੁਲਿਸ ਨੇ ਗੈਰ ਕੁਦਰਤੀ ਮੌਤ ਦਾ ਮਾਮਲਾ ਦਰਜ ਕਰ ਲਿਆ ਹੈ। ਇਸ ਦੇ ਨਾਲ ਹੀ ਮੀਡੀਆ ਰਿਪੋਰਟਾਂ ਅਨੁਸਾਰ ਸੋਨਾਲੀ ਫੋਗਾਟ ਦੇ ਪੀ ਏ ਸੁਧੀਰ ਸਾਂਗਵਾਨ ਨੂੰ ਗੋਆ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਮੌਤ ਦੇ ਸਮੇਂ ਸੁਧੀਰ ਸੋਨਾਲੀ ਦੇ ਨਾਲ ਗੋਆ ‘ਚ ਮੌਜੂਦ ਸਨ। ਦੱਸ ਦੇਈਏ ਕਿ ਸੋਨਾਲੀ ਦੇ ਭਤੀਜੇ ਐਡਵੋਕੇਟ ਵਿਕਾਸ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਵੀ ਸੁਧੀਰ ‘ਤੇ ਸ਼ੱਕ ਹੈ।
ਇਸ ਦੇ ਨਾਲ ਹੀ ਸੋਨਾਲੀ ਦੇ ਫਾਰਮ ਹਾਊਸ ਤੋਂ ਉਸ ਦਾ ਲੈਪਟਾਪ ਅਤੇ ਕੰਪਿਊਟਰ ਗਾਇਬ ਮਿਲਿਆ ਹੈ, ਹਾਲਾਂਕਿ ਉਸ ਦੀ ਮੌਤ ਦੇ ਅਸਲ ਕਾਰਨਾਂ ਦਾ ਅੱਜ ਪੋਸਟਮਾਰਟਮ ਤੋਂ ਬਾਅਦ ਪਤਾ ਲੱਗੇਗਾ, ਪਰ ਇਸ ਤੋਂ ਪਹਿਲਾਂ ਹੀ ਪੁਲਿਸ ਨੇ ਇਸ ਮਾਮਲੇ ਵਿੱਚ ਵੱਡੀ ਕਾਰਵਾਈ ਕੀਤੀ ਹੈ। ਦੱਸ ਦਈਏ ਕਿ ਸੋਨਾਲੀ ਫੋਗਾਟ ਦੇ ਪਰਿਵਾਰਕ ਮੈਂਬਰਾਂ ਨੇ ਮਾਮਲੇ ਦੀ ਸੀਬੀਆਈ ਜਾਂਚ ਦੀ ਮੰਗ ਕੀਤੀ ਹੈ। ਸੋਨਾਲੀ ਦੀ ਛੋਟੀ ਭੈਣ, ਵੱਡੀ ਭੈਣ ਅਤੇ ਸੱਸ ਨੇ ਇਸ ਨੂੰ ਆਮ ਮੌਤ ਮੰਨਣ ਤੋਂ ਇਨਕਾਰ ਕਰ ਦਿੱਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੈਲੀਫੋਰਨੀਆ ’ਚ ਲਾਪਤਾ ਪੰਜਾਬਣ ਜੈਸਮੀਨ ਔਜਲਾ ਗਿੱਲ ਦਾ ਬੇਰਹਿਮੀ ਨਾਲ ਕਤਲ; ਪਤੀ ਗ੍ਰਿਫ਼ਤਾਰ

ਅਮਰੀਕਾ ਦੇ ਕੈਲੀਫੋਰਨੀਆ ਦੀ ਸੈਕਰਾਮੈਂਟੋ ਰਿਹਾਇਸ਼ ਤੋਂ 30 ਸਤੰਬਰ ਤੋਂ ਲਾਪਤਾ ਚੱਲ ਰਹੀ ਪੰਜਾਬੀ...

ਮਾਨ ਸਰਕਾਰ ਦੀ ਨਸ਼ਿਆਂ ਖਿਲਾਫ ਜੰਗ ਤੇਜ਼, ਪੰਜਾਬ ‘ਚ 117 ਡੀਐਸਪੀ ਨਿਯੁਕਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਫਿਲੌਰ ਵਿੱਚ ‘ਯੁੱਧ ਨਸ਼ਿਆ ਵਿਰੁੱਧ’ ਮੁਹਿੰਮ...

ਪਰਵਿੰਦਰ ਝੋਟਾ ਕਤਲਕਾਂਡ ‘ਚ ਵੱਡਾ ਖੁਲਾਸਾ, 2 ਸਾਲਾਂ ਤੋਂ ਕਤਲ ਦੀ ਫਿਰਾਕ ‘ਚ ਸੀ ਅਸ਼ਵਨੀ

ਐਂਟੀ ਡਰੱਗ ਐਕਟੀਵਿਸਟ ਪਰਵਿੰਦਰ ਸਿੰਘ ਝੋਟਾ ਦੇ ਕਤਲ ਨੂੰ ਲੈ ਕੇ ਵੱਡਾ ਖੁਲਾਸਾ ਹੋਇਆ...

PM ਮੋਦੀ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਨਮ ਦਿਨ ਦੀ ਦਿੱਤੀ ਵਧਾਈ

ਮੁੱਖ ਮੰਤਰੀ ਭਗਵੰਤ ਮਾਨ ਦਾ ਅੱਜ 17 ਅਕਤੂਬਰ ਨੂੰ ਜਨਮ ਦਿਨ ਹੈ। ਪ੍ਰਧਾਨ ਮੰਤਰੀ...

  ਪਾਕਿਸਤਾਨ ਤੋਂ ਨਸ਼ਾ ਆਉਂਦਾ ਤਾਂ BSF ਕਿਸ ਦੇ ਅਧੀਨ ਹੈ? CM ਮਾਨ ਨੇ ਘੇਰੇ ਅਮਿਤ ਸ਼ਾਹ

ਚੰਡੀਗੜ16 ਅਕਤੂਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

ਰਾਜਜੀਤ ਸਿੰਘ ਖ਼ਿਲਾਫ਼ ਕਾਰਵਾਈ ਤੋਂ ਹਾਈ ਕੋਰਟ ਦੀਆਂ ਰਿਪੋਰਟਾਂ ਤੱਕ, ਬਲਤੇਜ ਪੰਨੂ ਦੇ ਵੱਡੇ ਦਾਅਵੇ

ਚੰਡੀਗੜ੍ਹ 16 ਅਕਤੂਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼ੁੱਕਰਵਾਰ...

ਨਸ਼ਿਆਂ ਦੇ ਹੌਟਸਪੌਟ ਬਣਨਗੇ ਖੇਡ ਮੈਦਾਨ ਤੇ ਪਾਰਕ, ਬਰਨਾਲਾ ਡੀਸੀ ਦਾ ਵੱਡਾ ਐਕਸ਼ਨ

ਬਰਨਾਲਾ / ਚੰਡੀਗੜ੍ਹ; 15 ਅਕਤੂਬਰ 2026:ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ‘ਯੁੱਧ...

ਹੱਤਿਆ ਦੇ ਮੁਲਜ਼ਮ ਅਸ਼ਵਨੀ ਦੀ ਦੁਕਾਨ ਤੇ ਲਾਇਆ ਪਰਵਿੰਦਰ ਝੋਟਾ ਦਾ ਬੈਨਰ 

ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟਾ ਦੀ ਮੌਤ ਤੋਂ ਬਾਅਦ ਨਸ਼ਿਆਂ ਵਿਰੁੱਧ ਮੁਹਿੰਮ ਨਾਲ ਜੁੜਿਆ...