September 7, 2026, 6:58 pm
----------- Advertisement -----------
HomeNewsPunjabਬੀਬਾ ਹਰਸਿਮਰਤ ਬਾਦਲ ਨੇ ਕੇਂਦਰੀ ਸਿਹਤ ਮੰਤਰੀ ਨੂੰ ਏਮਜ਼ ਬਠਿੰਡਾ ਵਿੱਚ ਡਾਕਟਰਾਂ...

ਬੀਬਾ ਹਰਸਿਮਰਤ ਬਾਦਲ ਨੇ ਕੇਂਦਰੀ ਸਿਹਤ ਮੰਤਰੀ ਨੂੰ ਏਮਜ਼ ਬਠਿੰਡਾ ਵਿੱਚ ਡਾਕਟਰਾਂ ਲਈ ਰਿਹਾਇਸ਼ ਬਣਾਉਣ ਦੀ ਕੀਤੀ ਅਪੀਲ

Published on

----------- Advertisement -----------

ਬਠਿੰਡਾ ਤੋਂ ਸਾਂਸਦ ਬੀਬਾ ਹਰਸਿਮਰਤ ਕੌਰ ਬਾਦਲ ਨੇ ਅੱਜ ਕੇਂਦਰੀ ਸਿਹਤ ਮੰਤਰੀ ਮਨਸੁਖ ਮੰਡਾਵੀਆ ਨੂੰ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ (ਏਮਜ਼) ਵਿਖੇ ਇੰਸਟੀਚਿਊਟ ਵਿਖੇ ਰਿਹਾਇਸ਼ ਦੀ ਸਹੂਲਤ ਦੀ ਘਾਟ ਕਾਰਨ ਡਾਕਟਰਾਂ ਲਈ ਰਿਹਾਇਸ਼ ਬਣਾਉਣ ਦੀ ਅਪੀਲ ਕੀਤੀ।
ਬੀਬਾ ਹਰਸਿਮਰਤ ਕੌਰ ਬਾਦਲ ਨੇ ਸਿਹਤ ਮੰਤਰੀ ਨੂੰ ਲਿਖੇ ਪੱਤਰ ਵਿੱਚ ਕਿਹਾ ਕਿ ਏਮਜ਼ ਵਿੱਚ ਡਾਕਟਰਾਂ ਲਈ 1120 ਰਿਹਾਇਸ਼ੀ ਯੂਨਿਟਾਂ ਦੀ ਉਸਾਰੀ ਲੰਮੇ ਸਮੇਂ ਤੋਂ ਲਟਕ ਰਹੀ ਹੈ ਅਤੇ ਸੰਸਥਾ ਦੇ ਕੰਮਕਾਜ ਨੂੰ ਸੁਚਾਰੂ ਢੰਗ ਨਾਲ ਚਲਾਉਣ ਦੇ ਹਿੱਤ ਵਿੱਚ ਇਸ ਨੂੰ ਜਲਦੀ ਪੂਰਾ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਿਉਂਕਿ ਇਸ ਮੰਤਵ ਲਈ ਸੰਸਥਾ ਲਈ ਫੰਡ ਪਹਿਲਾਂ ਹੀ ਉਪਲਬਧ ਹਨ, ਇਸ ਲਈ ਵਿੱਤੀ ਲਾਗਤ ਖਰਚੇ ਦੀ ਪ੍ਰਵਾਨਗੀ ਦੇ ਨਾਲ-ਨਾਲ ਪ੍ਰਸ਼ਾਸ਼ਨਿਕ ਪ੍ਰਵਾਨਗੀ ਦਿੱਤੀ ਜਾਣੀ ਚਾਹੀਦੀ ਹੈ।
ਬੀਬਾ ਬਾਦਲ ਨੇ ਇੱਥੇ ਏਮਜ਼ ਵਿਖੇ 28 ਬਿਸਤਰਿਆਂ ਵਾਲੇ ਟਰੌਮਾ ਅਤੇ ਐਮਰਜੈਂਸੀ ਕੇਂਦਰ ਨੂੰ 300 ਬਿਸਤਰਿਆਂ ਵਾਲੀ ਸਹੂਲਤ ਲਈ ਅਪਗ੍ਰੇਡ ਕਰਨ ਦੀ ਆਪਣੀ ਬੇਨਤੀ ਨੂੰ ਦੁਹਰਾਇਆ। ਉਨ੍ਹਾਂ ਕਿਹਾ ਕਿ ਬਠਿੰਡਾ ਸ਼ਹਿਰ ਤਿੰਨ ਵੱਡੇ ਕੌਮੀ ਮਾਰਗਾਂ ਅਤੇ ਦੋ ਰਾਜ ਮਾਰਗਾਂ ਦੇ ਚੌਰਾਹੇ ’ਤੇ ਸਥਿਤ ਹੋਣ ਕਾਰਨ ਅਕਸਰ ਹਾਦਸੇ ਵਾਪਰਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਇੱਕ ਰਿਪੋਰਟ ਵਿੱਚ ਦੱਸਿਆ ਗਿਆ ਹੈ ਕਿ ਸੂਬੇ ਵਿੱਚ ਸੜਕ ਹਾਦਸਿਆਂ ਵਿੱਚ ਸਭ ਤੋਂ ਵੱਧ ਮੌਤਾਂ ਬਠਿੰਡਾ ਵਿੱਚ ਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਮੌਜੂਦਾ ਟਰਾਮਾ ਸੈਂਟਰ ਵਿੱਚ ਇਲਾਕੇ ਵਿੱਚ ਹਾਦਸਿਆਂ ਨਾਲ ਨਜਿੱਠਣ ਲਈ ਬਹੁਤ ਘੱਟ ਬੈੱਡ ਹਨ ਅਤੇ ਇਸ ਦਾ ਤੁਰੰਤ ਵਿਸਥਾਰ ਕੀਤਾ ਜਾਣਾ ਚਾਹੀਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸਾਨਾਂ ਤੇ ਪੰਜਾਬ ਸਰਕਾਰ ਵਿਚਾਲੇ ਬਣੀ ਸਹਿਮਤੀ; 7 ਦਿਨਾਂ ਬਾਅਦ ਧਰਨਾ ਅੱਜ ਸਮਾਪਤ

ਸੰਯੁਕਤ ਕਿਸਾਨ ਮੋਰਚਾ ਅਤੇ ਪੰਜਾਬ ਸਰਕਾਰ ਵਿਚਾਲੇ ਮੰਗਾਂ ਨੂੰ ਲੈ ਕੇ ਪੂਰਨ ਸਹਿਮਤੀ ਬਣ...

ਘਰੇਲੂ ਵਿਵਾਦ ਨੇ ਧਾਰਿਆ ਖੂਨੀ ਰੂਪ, ਭਤੀਜੇ ਨੇ ਚਾਚੇ ਦਾ ਕੀਤਾ ਕਤਲ

ਹੁਸ਼ਿਆਰਪੁਰ ਦੇ ਹਾਜੀਪੁਰ ਤੋਂ ਰਿਸ਼ਤਿਆਂ ਨੂੰ ਸ਼ਰਮਸਾਰ ਕਰ ਦੇਣ ਵਾਲਾ ਮਾਮਾਲ ਸਾਹਮਣੇ ਆਇਆ ਹੈ...

ਚੋਰੀ ਦੇ ਡਰੋਂ ਗਜ਼ਬ ਜੁਗਾੜ! ਘਰ ਦੇ ਬਾਹਰ ਨਹੀਂ ਛੱਤ ‘ਤੇ ਖੜ੍ਹੀ ਕਰ ਦਿੱਤੀ ਲੱਖਾਂ ਦੀ ਸਕਾਰਪੀਓ

ਬਿਹਾਰ ਦੇ ਇਕ ਸ਼ਖਸ ਨੇ ਜੋ ਕੀਤਾ, ਉਸ ਨੂੰ ਦੇਖ ਕੇ ਹਰ ਕੋਈ ਹੈਰਾਨ...

ਪਰਮੀਸ਼ ਵਰਮਾ ਵੱਲੋਂ ਪਤਨੀ ਗੀਤ ਗਰੇਵਾਲ ਨਾਲ ਤਲਾਕ ਦੀ ਪੁਸ਼ਟੀ

ਪੰਜਾਬੀ ਗਾਇਕ ਅਤੇ ਅਦਾਕਾਰ ਪਰਮੀਸ਼ ਵਰਮਾ ਨੇ ਆਖ਼ਰਕਾਰ ਆਪਣੀ ਵਿਆਹੁਤਾ ਜ਼ਿੰਦਗੀ ਨੂੰ ਲੈ ਕੇ...

ਸ਼ੱਕੀ ਡਰੋਨ ਦਿਖਣ ਤੋਂ ਬਾਅਦ 7 ਉਡਾਣਾਂ ਮੋੜੀਆਂ ਗਈਆਂ

ਸ੍ਰੀ ਗੁਰੂ ਰਾਮ ਦਾਸ ਜੀ ਕੌਮਾਂਤਰੀ ਹਵਾਈ ਅੱਡੇ ’ਤੇ ਐਤਵਾਰ ਰਾਤ ਨੂੰ ਸੰਚਾਲਨ ਖੇਤਰ...

ਦੋਹਤੇ ਨੇ ਪ੍ਰਾਪਰਟੀ ਖਾਤਰ ਨਾਨੀ ਨੂੰ ਉਤਾਰਿਆ ਮੌਤ ਦੇ ਘਾਟ, CCTV ਨੇ ਖੋਲ੍ਹਿਆ ਸਾਰਿਆ ਭੇਦ

ਜਗਰਾਓਂ ਦੇ ਪਿੰਡ ਅਮਰਗੜ੍ਹ ਕਲੇਰ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ...

ਅਮਰੀਕਾ ਦੇ ਮਿਆਮੀ ਏਅਰਪੋਰਟ ‘ਤੇ ਕਾਰਗੋ ਪਲੇਨ ਰਨਵੇ ਤੋਂ ਬਾਹਰ ਨਿਕਲ ਕੇ ਗੱਡੀਆਂ ਨਾਲ ਟਕਰਾਇਆ, ਹੋਈਆਂ 5 ਮੌਤਾਂ

ਅਮਰੀਕਾ ਦੇ ਮਿਆਮੀ ਇੰਟਰਨੈਸ਼ਨਲ ਏਅਰਪੋਰਟ ‘ਤੇ ਬੀਤੇ ਦਿਨੀਂ ਇਕ ਬੋਇੰਗ ਕਾਰਗੋ ਪਲੇਨ ਲੈਂਡਿੰਗ ਦੇ...

‘ਪੰਜਾਬ ‘ਚ ਮੰਡਰਾਇਆ ਬਿਜਲੀ ਸੰਕਟ, 4 ਦਿਨਾਂ ‘ਚ ਕੋਲਾ ਨਾ ਮਿਲਿਆ ਤਾਂ ਲੱਗਣਗੇ ਬਿਜਲੀ ਦੇ ਕੱਟ’

ਪੰਜਾਬ ਵਿਚ ਫਿਰ ਤੋਂ ਬਿਜਲੀ ਸੰਕਟ ਮੰਡਰਾ ਰਿਹਾ ਹੈ। ਪਿਛਲੇ ਕੁਝ ਦਿਨਾਂ ਤੋਂ ਬਿਜਲੀ...

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...