September 13, 2026, 10:18 pm
----------- Advertisement -----------
HomeNewsLatest Newsਜਲੰਧਰ ਸ਼ਹਿਰ ਨੂੰ ਪੀਣ ਵਾਲਾ ਨਹਿਰੀ ਪਾਣੀ ਮੁਹੱਈਆ ਕਰਵਾਉਣ ਲਈ ਜਲ ਸਪਲਾਈ...

ਜਲੰਧਰ ਸ਼ਹਿਰ ਨੂੰ ਪੀਣ ਵਾਲਾ ਨਹਿਰੀ ਪਾਣੀ ਮੁਹੱਈਆ ਕਰਵਾਉਣ ਲਈ ਜਲ ਸਪਲਾਈ ਪ੍ਰਾਜੈਕਟ ਨੂੰ ਤੇਜ਼ੀ ਨਾਲ ਮੁਕੰਮਲ ਕਰਨ ਦੇ ਨਿਰਦੇਸ਼

Published on

----------- Advertisement -----------

ਚੰਡੀਗੜ, 24 ਅਗਸਤ: ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਵੱਲੋਂ ਜਲੰਧਰ ਸ਼ਹਿਰ ਲਈ 526 ਕਰੋੜ ਰੁਪਏ ਦੀ ਲਾਗਤ ਵਾਲੀ ਨਹਿਰੀ ਜਲ ਸਪਲਾਈ ਪ੍ਰਾਜੈਕਟ ਦਾ ਕੰਮ ਤੇਜੀ ਨਾਲ ਕੀਤਾ ਜਾ ਰਿਹਾ ਹੈ। ਸਥਾਨਕ ਸਰਕਾਰਾਂ ਬਾਰੇ ਮੰਤਰੀ ਇੰਦਰਬੀਰ ਸਿੰਘ ਨਿੱਝਰ ਨੇ ਇਸ ਕਾਰਜ਼ ਦੀ ਪ੍ਰਗਤੀ ਦਾ ਜਾਇਜਾ ਲੈਣ ਉਪਰੰਤ ਵਿਭਾਗੀ ਅਧਿਕਾਰੀਆਂ ਨੂੰ ਇਹ ਪ੍ਰਾਜੈਕਟ ਤੇਜ਼ੀ ਨਾਲ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਪ੍ਰਾਜੈਕਟ ਦੇ ਮੁਕੰਮਲ ਹੋਣ ਨਾਲ ਜਲੰਧਰ ਸ਼ਹਿਰ ਵਾਸੀਆਂ ਨੂੰ ਨਹਿਰੀ ਪਾਣੀ ਦੀ ਸਪਲਾਈ ਮਿਲੇਗੀ ਜੋ ਜ਼ਰੂਰੀ ਖਣਿਜ ਪਦਾਰਥਾਂ ਨਾਲ ਵੀ ਭਰਪੂਰ ਹੋਵੇਗਾ। ਇਸ ਤੋਂ ਇਲਾਵਾ ਸ਼ਹਿਰ ਵਿੱਚ ਪਾਣੀ ਦੀ ਸਪਲਾਈ ਦੇ ਪ੍ਰੈਸ਼ਰ ਵਿੱਚ ਵੀ ਸੁਧਾਰ ਆਵੇਗਾ ਜਿਸ ਕਾਰਨ ਲੋਕਾਂ ਨੂੰ ਸਬਮਰਸੀਬਲ ਪੰਪਾਂ ਅਤੇ ਆਰ.ੳ. `ਤੇ ਖਰਚਾ ਕਰਨ ਦੀ ਜ਼ਰੂਰਤ ਨਹੀਂ ਪਵੇਗੀ।

ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਅੱਗੇ ਦੱਸਿਆ ਕਿ ਇਸ ਪ੍ਰਾਜੈਕਟ ਅਧੀਨ ਪਾਣੀ ਦੀ ਸਪਲਾਈ ਲਈ ਨਹਿਰੀ ਪਾਣੀ ਦੀ ਵਰਤੋਂ ਕੀਤੀ ਜਾਵੇਗੀ, ਜਿਸ ਨਾਲ ਧਰਤੀ ਹੇਠਲੇ ਪਾਣੀ ਦੀ ਬਚਤ ਹੋਵੇਗੀ ਅਤੇ ਇਹ ਧਰਤੀ ਹੇਠਲੇ ਪਾਣੀ ਨੂੰ ਹੋਰ ਡੂੰਘਾ ਜਾਣ ਤੋਂ ਰੋਕਣ ਵਿਚ ਮਦਦਗਾਰ ਸਾਬਤ ਹੋਵੇਗਾ। ਉਹਨਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਿਰਵਿਘਨ ਪਾਣੀ ਦੀ ਸਪਲਾਈ ਹੋਣ ਕਾਰਨ ਘਰਾਂ ਵਿਚ ਸਟੋਰੇਜ਼ ਟੈਂਕੀਆਂ ਬਣਾਉਣ ਦੀ ਜ਼ਰੂਰਤ ਨਹੀਂ ਹੋਵੇਗੀ ਤੇ ਗੰਦੇ ਪਾਣੀ ਦੀ ਮਿਕਸਿੰਗ ਦੀ ਸਮੱਸਿਆ ਤੋਂ ਵੀ ਲੋਕਾਂ ਨੂੰ ਰਾਹਤ ਮਿਲੇਗੀ।

ਉਹਨਾਂ ਇਹ ਵੀ ਦੱਸਿਆ ਕਿ ਇਸ ਪ੍ਰਾਜੈਕਟ ਅਧੀਨ ਜਲੰਧਰ ਸ਼ਹਿਰ ਦੇ ਦੋ ਲੱਖ ਘਰਾਂ ਨੂੰ ਨਹਿਰੀ ਪਾਣੀ ਮੁਹੱਈਆ ਕਰਵਾਇਆ ਜਾਵੇਗਾ, ਜਿਸ ਨਾਲ ਦਸ ਲੱਖ ਲੋਕਾਂ ਨੂੰ ਲਾਭ ਮਿਲੇਗਾ। ਡਾ ਨਿੱਝਰ ਨੇ ਦੱਸਿਆ ਕਿ ਇਸ ਪ੍ਰਾਜੈਕਟ ਅਧੀਨ 275 ਐਮ.ਐਲ.ਡੀ. ਸਮਰੱਥਾ ਵਾਲਾ ਵਾਟਰ ਟਰੀਟਮੈਂਟ ਪਲਾਂਟ ਲਗਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਪੰਜ ਅੰਡਰ ਗਰਾਊਂਡ ਸਟੋਰੇਜ ਟੈਂਕੀਆਂ ਬਣਾਈਆਂ ਜਾਣਗੀਆਂ ਜਿਸ ਨਾਲ ਜਲੰਧਰ ਸ਼ਹਿਰ ਵਾਸੀਆਂ ਨੂੰ ਸਾਫ਼ ਪੀਣ ਵਾਲਾ ਪਾਣੀ ਮੁਹੱਈਆ ਹੋਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਗੁਲਾਬ ਸਿੱਧੂ ਦੇ ਘਰ ‘ਤੇ ਫਾਇਰਿੰਗ ਮਾਮਲੇ ‘ਚ ਪੁਲਿਸ ਦਾ ਬਿਆਨ, ਹੁਣ ਤੱਕ ਜਾਂਚ ‘ਚ ਕੀ ਆਇਆ ਸਾਹਮਣੇ?

ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ ‘ਤੇ ਬੀਤੀ ਦੇਰ ਰਾਤ ਅਣਪਛਾਤੇ ਮੋਟਰਸਾਈਕਲ ਸਵਾਰ ਹਮਲਾਵਰਾਂ...

ਟ੍ਰੋਲ ਕਰਨ ਵਾਲਿਆਂ ਨੂੰ ਹਰਮਨ ਬਰਾੜ ਨੇ ਦਿੱਤੀ ਚਿਤਾਵਨੀ, ਕਿਹਾ-‘ਮੇਰੀ ਚੁੱਪ ਨੂੰ ਮੇਰੀ ਅਗਿਆਨਤਾ ਨਾ ਸਮਝੋ’

ਪੰਜਾਬੀ ਮਾਡਲ ਤੇ ਐਕਟ੍ਰੈਸ ਹਰਮਨ ਬਰਾੜ ਇਨ੍ਹੀਂ ਦਿਨੀਂ ਗਾਇਕ ਪਰਮੀਸ਼ ਵਰਮਾ ਦੇ ਨਾਲ ਆਪਣੇ...

ਸਰਹੱਦ ਪਾਰੋਂ ਹੁੰਦੀ ਨਸ਼ਾ ਤਸਕਰੀ ‘ਤੇ ਠੱਲ੍ਹ ਪਾਉਣ ਲਈ ਪੰਜਾਬ ਪੁਲਿਸ ਨੇ ਨਵੇਂ ਡਰੋਨ ਡਿਟੈਕਸ਼ਨ ਪਲੇਟਫਾਰਮ ਕੀਤੇ ਤਾਇਨਾਤ

ਚੰਡੀਗੜ੍ਹ, 13 ਸਤੰਬਰ:ਪਿਛਲੇ ਕੁਝ ਸਾਲਾਂ ਦੌਰਾਨ ਪੰਜਾਬ ਵਿੱਚ ਪਾਕਿਸਤਾਨ ਨਾਲ ਲੱਗਦੀ ਅੰਤਰਰਾਸ਼ਟਰੀ ਸਰਹੱਦ ਰਾਹੀਂ...

ਭਗਵੰਤ ਮਾਨ ਸਰਕਾਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸਕੂਲਾਂ ਵਿੱਚ ਨਸ਼ਿਆਂ ਨਾਲ ਜੁੜੀਆਂ ਗਲਤ ਧਾਰਨਾਵਾਂ ਕੀਤੀਆਂ ਦੂਰ

ਚੰਡੀਗੜ੍ਹ; 13 ਸਤੰਬਰ, 2026:“ਮੈਂ ਇਸਨੂੰ ਸਿਰਫ਼ ਇੱਕ ਵਾਰ ਅਜ਼ਮਾ ਕੇ ਦੇਖਾਂਗਾ।” “ਮੈਂ ਜਦੋਂ ਚਾਹਾਂਗਾ,...

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...