September 10, 2026, 1:43 pm
----------- Advertisement -----------
HomeNewsLatest News5,000 ਰੁਪਏ ਦੀ ਰਿਸ਼ਵਤ ਲੈਂਦਾ ਪੁਲਿਸ ਸਬ-ਇੰਸਪੈਕਟਰ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

5,000 ਰੁਪਏ ਦੀ ਰਿਸ਼ਵਤ ਲੈਂਦਾ ਪੁਲਿਸ ਸਬ-ਇੰਸਪੈਕਟਰ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

Published on

----------- Advertisement -----------

ਚੰਡੀਗੜ, 24 ਅਗਸਤ: ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੋਧ ਜਾਰੀ ਮੁਹਿੰਮ ਦੌਰਾਨ ਬੁੱਧਵਾਰ ਨੂੰ ਥਾਣਾ ਲੌਂਗੋਵਾਲ ਜਿਲਾ ਸੰਗਰੂਰ ਵਿਖੇ ਤਾਇਨਾਤ ਪੁਲਿਸ ਸਬ-ਇੰਸਪੈਕਟਰ ਰਾਮ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਸਬ-ਇੰਸਪੈਕਟਰ ਨੂੰ ਲੌਂਗੋਵਾਲ ਨਿਵਾਸੀ ਹਰਵਿੰਦਰ ਕੁਮਾਰ ਦੀ ਸ਼ਿਕਾਇਤ ‘ਤੇ ਗ੍ਰਿਫਤਾਰ ਕੀਤਾ ਗਿਆ ਹੈ।

ਉਨਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਸੂਚਨਾ ਦਿੱਤੀ ਸੀ ਕਿ ਉਸਨੇ ਚੋਰੀ ਦੀ ਭਾਲ ਬਾਰੇ ਪੁਲਿਸ ਨੂੰ ਅਰਜ਼ੀ ਦਿੱਤੀ ਸੀ ਪਰ ਉਕਤ ਸਬ-ਇੰਸਪੈਕਟਰ ਉਸ ਤੋਂ ਕਾਰਵਾਈ ਕਰਨ ਬਦਲੇ 5,000 ਰੁਪਏ ਦੀ ਰਿਸ਼ਵਤ ਪਹਿਲਾਂ ਹੀ ਲੈ ਚੁੱਕਾ ਹੈ ਅਤੇ ਹੁਣ ਪਰਚਾ ਦਰਜ ਕਰਨ ਲਈ 5,000 ਰੁਪਏ ਹੋਰ ਮੰਗ ਕਰ ਰਿਹਾ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਵਿਚਲੇ ਤੱਥਾਂ ਅਤੇ ਅਸਲ ਸਬੂਤਾਂ ਦੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਇੱਕ ਟੀਮ ਨੇ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ ਸ਼ਿਕਾਇਤਕਰਤਾ ਤੋਂ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧ ਵਿੱਚ ਉਕਤ ਪੁਲਿਸ ਮੁਲਾਜਮ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਉਰੋ ਦੇ ਪਟਿਆਲਾ ਥਾਣੇ ਵਿੱਚ ਮੁਕੱਦਮਾ ਦਰਜ ਕਰਕੇ ਮਾਮਲੇ ਦੀ ਅਗਲੇਰੀ ਜਾਂਚ ਅਰੰਭ ਦਿੱਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ...

ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, 93 ਸਾਲ ਦੀ ਉਮਰ ‘ਚ ਲਿਆ ਆਖ਼ਿਰੀ ਸਾਹ

ਪੰਜਾਬ ਦੇ ਆਮ ਆਦਮੀ ਪਾਰਟੀ (AAP) ਦੇ ਮੰਤਰੀ ਮੋਹਿੰਦਰ ਭਗਤ ਦੇ ਪਿਤਾ ਤੇ ਸਾਬਕਾ...

ਪੂਰੇ ਦੇਸ਼ ਵਿੱਚ ਨਸ਼ੇ ਖ਼ਿਲਾਫ਼ ਫੈਸਲਾਕੁੰਨ ਜੰਗ ਲੜਨ ਵਾਲਾ ਪੰਜਾਬ ਇਕਲੌਤਾ ਰਾਜ- ਕੇਜਰੀਵਾਲ 

ਨਵੀਂ ਦਿੱਲੀ, 9 ਸਤੰਬਰ:ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਮਜ਼ਦੂਰ ਗੁਲਜ਼ਾਰ ਸਿੰਘ ਦੀ ਦੁਖਦ...

ਰਾਹੁਲ ਗਾਂਧੀ ਦਿੱਲੀ ਵਿੱਚ ਬੈਠ ਕੇ ‘ਐਕਸ’ ‘ਤੇ ਸਿਆਸੀ ਬਿਆਨਬਾਜ਼ੀ ਕਰਨ ਦੀ ਬਜਾਏ ਪਿੰਡ ਆ ਕੇ ਜ਼ਮੀਨੀ ਹਕੀਕਤ ਵੇਖਣ: ਬਰਿੰਦਰ ਕੁਮਾਰ ਗੋਇਲ

ਚੰਡੀਗੜ੍ਹ 9 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਬਰਿੰਦਰ...

 ਸਰਕਾਰ ਵੱਲੋਂ 12 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ...

CM Mann ਦੀ ਪਤਨੀ ਖ਼ਿਲਾਫ਼ ਬਦਨਾਮ ਕਰਨ ਵਾਲੀ ਸਮੱਗਰੀ ਪੋਸਟ ਕਰਨ ’ਤੇ ਰੋਕ

ਚੰਡੀਗੜ੍ਹ ਦੀ ਇੱਕ ਅਦਾਲਤ ਨੇ ਸੇਵਾ-ਮੁਕਤ ਜਸਟਿਸ ਰਣਜੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਆਗੂ...

ਇਨਫਲੂਐਂਸਰ ਮਨਜੀਤ ਕੌਰ ਦੇ ਕਤਲ ਮਾਮਲੇ ‘ਚ ਹੋਈ ਪਹਿਲੀ ਗ੍ਰਿਫਤਾਰੀ, 2 ਸਾਥੀਆਂ ਦੀ ਭਾਲ ਜਾਰੀ

ਚੰਡੀਗੜ੍ਹ ਪੁਲਿਸ ਨੇ ਸੋਸ਼ਲ ਮੀਡੀਆ ਇਨਫਲੁਏਂਸਰ ਮਨਜੀਤ ਕੌਰ ਦੇ ਅਗਵਾ ਅਤੇ ਕਤਲ ਮਾਮਲੇ ਵਿੱਚ...