September 14, 2026, 10:31 pm
----------- Advertisement -----------
HomeNewsLatest Newsਮੁੱਖ ਮੰਤਰੀ ਮਾਨ ਨੂੰ ਐਮ.ਐਸ.ਪੀ ਕਮੇਟੀ, ਬਿਜਲੀ ਬਿੱਲ ਦਾ ਜ਼ਿਕਰ ਕਰਨਾ ਚਾਹੀਦਾ...

ਮੁੱਖ ਮੰਤਰੀ ਮਾਨ ਨੂੰ ਐਮ.ਐਸ.ਪੀ ਕਮੇਟੀ, ਬਿਜਲੀ ਬਿੱਲ ਦਾ ਜ਼ਿਕਰ ਕਰਨਾ ਚਾਹੀਦਾ ਸੀ: ਵੜਿੰਗ

Published on

----------- Advertisement -----------

ਚੰਡੀਗੜ੍ਹ, 24 ਅਗਸਤ: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਘੱਟੋ-ਘੱਟ ਸਮਰਥਨ ਮੁੱਲ ਬਾਰੇ ਕਮੇਟੀ ਅਤੇ ਬਿਜਲੀ ਸੋਧ ਬਿੱਲ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਧਿਆਨ ਵਿੱਚ ਲਿਆਉਣਾ ਚਾਹੀਦਾ ਸੀ, ਜੋ ਸੂਬੇ ਲਈ ਸਭ ਤੋਂ ਵੱਧ ਚਿੰਤਾ ਦੇ ਵਿਸ਼ੇ ਹਨ। ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਦਾ ਮੁੱਖ ਮੰਤਰੀ ਵਜੋਂ ਸਵਾਗਤ ਕਰਨਾ ਅਤੇ ਹੋਮੀ ਭਾਭਾ ਕੈਂਸਰ ਹਸਪਤਾਲ ਦਾ ਉਦਘਾਟਨ ਕਰਨ ਲਈ ਉਨ੍ਹਾਂ ਦਾ ਧੰਨਵਾਦ ਕਰਨਾ ਚੰਗੀ ਗੱਲ ਹੈ, ਪਰ ਇਸ ਦੌਰਾਨ ਉਨ੍ਹਾਂ ਨੂੰ ਡਾ. ਮਨਮੋਹਨ ਸਿੰਘ ਦੇ ਯੋਗਦਾਨ ਨੂੰ ਵੀ ਯਾਦ ਕਰਨਾ ਚਾਹੀਦਾ ਸੀ, ਜਿਨ੍ਹਾਂ ਨੇ 2013 ਵਿੱਚ ਇਸ ਹਸਪਤਾਲ ਦਾ ਨੀੰਹ ਪੱਥਰ ਰੱਖਿਆ ਗਿਆ ਸੀ।
ਵੜਿੰਗ ਨੇ ਕਿਹਾ ਕਿ ਇਹ ਅਸਲ ਵਿੱਚ 2013 ਵਿੱਚ ਡਾ: ਮਨਮੋਹਨ ਸਿੰਘ ਵੱਲੋਂ ਪੰਜਾਬ ਨੂੰ ਦਿੱਤਾ ਗਿਆ ਤੋਹਫ਼ਾ ਸੀ, ਜਿਸਦਾ ਉਦਘਾਟਨ ਅੱਜ ਪ੍ਰਧਾਨ ਮੰਤਰੀ ਮੋਦੀ ਨੇ ਕੀਤਾ। ਉਹ ਹੈਰਾਨ ਹੈ ਕਿ ਮਾਨ ਇਸ ਮਿੱਟੀ ਦੇ ਪੁੱਤਰ ਡਾ. ਸਿੰਘ ਨੂੰ ਕਿਵੇਂ ਭੁੱਲ ਗਏ। ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਮਾਨ ਲਈ ਇਹ ਸੁਨਹਿਰੀ ਮੌਕਾ ਸੀ ਕਿ ਉਹ ਪ੍ਰਧਾਨ ਮੰਤਰੀ ਦੇ ਸਾਹਮਣੇ ਕੁਝ ਅਹਿਮ ਮੁੱਦੇ ਰੱਖਣ ਜੋ ਤੁਰੰਤ ਧਿਆਨ ਦੇਣੇ ਜਰੂਰੀ ਹਨ। ਪਰ ਦੁੱਖ ਦੀ ਗੱਲ ਹੈ ਕਿ ਮੁੱਖ ਮੰਤਰੀ ਇਹ ਮੌਕਾ ਖੁੰਝ ਗਏ ਹਨ, ਜਿਸਦੇ ਕਾਰਨਾਂ ਤੋਂ ਲੋਕ ਭਲੀ-ਭਾਂਤ ਜਾਣੂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬਿਲਡਿੰਗ ਤੋਂ ਛਾਲ ਮਾਰ 24 ਸਾਲਾ ਕੁੜੀ ਨੇ ਦਿੱਤੀ ਜਾਨ,ਦਹਿਸ਼ਤ ਦਾ ਮਾਹੌਲ

ਜਲੰਧਰ ਦੇ ਰਿਹਾਇਸ਼ੀ ਇਲਾਕੇ ਵਜੋਂ ਜਾਣੀ ਜਾਂਦੀ ‘ਜਲੰਧਰ ਹਾਈਟਸ-2’ ਸੁਸਾਇਟੀ ਵਿੱਚ ਉਸ ਵੇਲੇ ਭਾਰੀ...

ਅਮਰੀਕਾ ਵਿੱਚ, ਭਾਰਤੀ ਮੂਲ ਦੀ ਲੜਕੀ ਦਾ ਕਤਲ, ਵਿਆਹ ਤੋਂ ਮਨ੍ਹਾ ਕਰਨ ‘ਤੇ 16 ਸਾਲ ਛੋਟੇ ਲੜਕੇ ਨੇ ਮਾਰੀਆਂ ਗੋਲੀਆਂ

ਅਮਰੀਕਾ ਦੇ ਕੈਲੀਫੋਰਨੀਆ ਵਿੱਚ ਭਾਰਤੀ ਮੂਲ ਦੀ ਇੱਕ ਔਰਤ ਸ਼ਾਲਿਨੀ ਠਾਕੁਰ ਦਾ ਕਤਲ ਕਰ...

ਕੇਦਰਨਾਥ ਯਾਤਰਾ ਦੇ ਰਸਤੇ ‘ਤੇ ਫਸੇ 1,000 ਸ਼ਰਧਾਲੂ, ਕੁਝ ਹੋਏ ਬਿਮਾਰ

ਲਗਾਤਾਰ ਹੋਣ ਵਾਲੇ ਜ਼ਮੀਨ ਖਿਸਕਣ (landslides) ਕਾਰਨ ਕੇਦਾਰਨਾਥ ਯਾਤਰਾ ਮਾਰਗ 'ਤੇ ਹਾਲਾਤ ਵਿਗੜ ਗਏ...

CM ਮਾਨ ਨੇ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ ਦਾ ਸ਼ਡਿਊਲ ਕੀਤਾ ਜਾਰੀ, 26 ਅਕਤੂਬਰ ਤੋਂ 4 ਨਵੰਬਰ ਤੱਕ ਹੋਵੇਗਾ ਟੂਰਨਾਮੈਂਟ

ਏਸ਼ੀਅਨਸ ਚੈਂਪੀਅਨਸ ਟਰਾਫੀ ਪੰਜਾਬ 2026 ਦੀ ਸ਼ੁਰੂਆਤ 27 ਅਕਤੂਬਰ ਨੂੰ ਜਲੰਧੜ ਤੋਂ ਹੋਵੇਗੀ। ਫਾਈਨਲ...

 ਪੰਜਾਬ ‘ਚ ਬਿਜਲੀ ਸੰਕਟ ਹੋਇਆ ਦੂਰ! ਪ੍ਰਾਈਵੇਟ ਥਰਮਲ ਪਲਾਂਟ ਚਾਲੂ, ਪੂਰੀ ਸਮਰੱਥਾ ਨਾਲ ਨਾਲ ਕੰਮ ਕਰ ਰਹੇ ਸਰਕਾਰੀ ਪਲਾਂਟ

ਪੰਜਾਬ ‘ਚ ਚੱਲ ਰਹੇ ਬਿਜਲੀ ਸੰਕਟ ਵਿਚਾਲੇ ਸੂਬੇ ਦੇ ਪਾਵਰ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ...

ਕੈਨੇਡਾ ‘ਚ ਫਿਰੌਤੀ ਦੇ ਮਾਮਲੇ ‘ਚ ਪੰਜਾਬੀ ਔਰਤ ਗ੍ਰਿਫ਼ਤਾਰ

ਕੈਨੇਡਾ ਵਿੱਚ ਪਹਿਲੀ ਵਾਰ, ਜਬਰੀ ਵਸੂਲੀ ਦੇ ਇੱਕ ਮਾਮਲੇ ਦੇ ਸਬੰਧ ਵਿੱਚ ਪੰਜਾਬੀ ਮੂਲ...

ਮਾਨਸਾ ਦੇ ਬਰੇਟਾ ’ਚ PRTC ਬੱਸ ਅਤੇ ਸਕੂਲ ਵੈਨ ਦੀ ਭਿਆਨਕ ਟੱਕਰ, ਕਈ ਬੱਚੇ ਜ਼ਖ਼ਮੀ

ਮਾਨਸਾ ਜ਼ਿਲ੍ਹੇ ਦੇ ਕਸਬਾ ਬਰੇਟਾ ਵਿੱਚ ਅੱਜ ਇੱਕ PRTC ਬੱਸ ਅਤੇ ਸਕੂਲ ਵੈਨ ਵਿਚਕਾਰ...

ਤਰਨ ਤਾਰਨ ‘ਚ 7 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਥਾਣਾ ਮੁਖੀ ਗ੍ਰਿਫਤਾਰ, 2 SHO ਸਣੇ 4 ਖਿਲਾਫ ਮੁਕੱਦਮਾ ਦਰਜ

ਤਰਨਤਾਰਨ ਵਿਖੇ ਭ੍ਰਿਸ਼ਟਾਚਾਰ ਦਾ ਵੱਡਾ ਮਾਮਲਾ ਸਾਹਮਣੇ ਆਇਆ ਹੈ। 2 SHO ਸਣੇ 4 ਖਿਲਾਫ...

  ਦਿਲਜੀਤ ਦੋਸਾਂਝ ਦੀਆਂ ਬੁਲੰਦੀਆਂ, Wembley Stadium ‘ਚ ਪਰਫਾਰਮ ਕਰਕੇ ਰਚਿਆ ਇਤਿਹਾਸ

ਪੰਜਾਬੀ ਗਾਇਕ ਦਿਲਜੀਤ ਦੁਸਾਂਝ ਨੇ ਇਕ ਵਾਰ ਫਿਰ ਤੋਂ ਕਾਮਯਾਬੀ ਦੇ ਝੰਡੇ ਗੱਡੇ ਹਨ।...