November 17, 2026, 10:14 am
----------- Advertisement -----------
HomeNewsLatest Newsਲੁਧਿਆਣਾ 'ਚ ਵਿਜੀਲੈਂਸ ਦਫਤਰ ਦੇ ਬਾਹਰ ਹੰਗਾਮਾ: ਆਸ਼ੂ ਸਮਰਥਕ ਸ਼ਿਕਾਇਤਕਰਤਾ ਨਾਲ ਭਿੜੇ

ਲੁਧਿਆਣਾ ‘ਚ ਵਿਜੀਲੈਂਸ ਦਫਤਰ ਦੇ ਬਾਹਰ ਹੰਗਾਮਾ: ਆਸ਼ੂ ਸਮਰਥਕ ਸ਼ਿਕਾਇਤਕਰਤਾ ਨਾਲ ਭਿੜੇ

Published on

----------- Advertisement -----------

ਪੰਜਾਬ ਦੀ ਪਿਛਲੀ ਕਾਂਗਰਸ ਸਰਕਾਰ ਦੌਰਾਨ ਟਰਾਂਸਪੋਰਟੇਸ਼ਨ ਟੈਂਡਰ ਘੁਟਾਲੇ ਵਿੱਚ ਗ੍ਰਿਫ਼ਤਾਰ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦਾ ਵਿਜੀਲੈਂਸ ਨੇ 4 ਦਿਨ ਦਾ ਰਿਮਾਂਡ ਹਾਸਲ ਕੀਤਾ ਹੈ। ਇਸੇ ਦੌਰਾਨ ਅੱਜ ਵਿਜੀਲੈਂਸ ਦਫ਼ਤਰ ਦੇ ਬਾਹਰ ਟਰਾਂਸਪੋਰਟੇਸ਼ਨ ਟੈਂਡਰ ਘੁਟਾਲੇ ਵਿੱਚ ਸ਼ਿਕਾਇਤਕਰਤਾ ਗੁਰਪ੍ਰੀਤ ਸਿੰਘ ਅਤੇ ਸਾਬਕਾ ਮੰਤਰੀ ਆਸ਼ੂ ਦੇ ਸਮਰਥਕਾਂ ਵਿਚਾਲੇ ਝੜਪ ਹੋ ਗਈ।
ਝੜਪ ਦਾ ਕਾਰਨ ਇਹ ਦੱਸਿਆ ਜਾ ਰਿਹਾ ਹੈ ਕਿ ਆਸ਼ੂ ਦੇ ਸਮਰਥਕ ਸੰਨੀ ਭੱਲਾ ਨੇ ਸ਼ਿਕਾਇਤਕਰਤਾ ਵੱਲ ਉਂਗਲ ਉਠਾਈ, ਜਿਸ ਤੋਂ ਬਾਅਦ ਸ਼ਿਕਾਇਤਕਰਤਾ ਗੁਰਪ੍ਰੀਤ ਸਿੰਘ ਅਤੇ ਹੋਰ ਛੋਟੇ ਠੇਕੇਦਾਰਾਂ ਨੇ ਵਿਰੋਧ ਕੀਤਾ। ਮਾਮਲਾ ਵਧ ਗਿਆ। ਮੌਕੇ ‘ਤੇ ਪਹੁੰਚੀ ਪੁਲਸ ਨੇ ਮਾਮਲਾ ਸ਼ਾਂਤ ਕੀਤਾ।
ਸ਼ਿਕਾਇਤਕਰਤਾ ਠੇਕੇਦਾਰ ਗੁਰਪ੍ਰੀਤ ਸਿੰਘ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਅੱਜ ਸਵੇਰੇ ਸੰਨੀ ਭੱਲਾ ਉਨ੍ਹਾਂ ਕੋਲੋਂ ਲੰਘਦੇ ਸਮੇਂ ਟਿੱਪਣੀ ਕਰਕੇ ਚਲਾ ਗਿਆ ਪਰ ਉਸ ਨੇ ਇਸ ਗੱਲ ਨੂੰ ਅਣਗੌਲਿਆ ਕਰ ਦਿੱਤਾ। ਫਿਰ ਬਾਅਦ ਦੁਪਹਿਰ ਦੂਜੀ ਵਾਰ ਫਿਰ ਸੰਨੀ ਭੱਲਾ ਨੇ ਉਸ ਨੂੰ ਉਂਗਲ ਦਿਖਾਈ, ਜਿਸ ਤੋਂ ਬਾਅਦ ਵਿਰੋਧ ਹੋਇਆ।
ਛੋਟੇ ਠੇਕੇਦਾਰਾਂ ਨੇ ਕਿਹਾ ਕਿ ਉਹ ਡਰਨ ਵਾਲਾ ਨਹੀਂ ਹੈ। ਆਸ਼ੂ ਦੇ ਖਾਸ ਲੋਕ ਉਸ ਨੂੰ ਧਮਕੀਆਂ ਦੇ ਰਹੇ ਹਨ। ਸ਼ਹਿਰ ‘ਚ ਧਾਰਾ 144 ਲਾਗੂ ਹੈ ਤਾਂ ਕਾਂਗਰਸੀ ਕਿਵੇਂ ਸਰਕਾਰੀ ਕੋਠੀ ‘ਚ ਟੈਂਟ ਲਗਾ ਕੇ ਬੈਠੇ ਹਨ। ਉਹ ਪ੍ਰਸ਼ਾਸਨ ਤੋਂ ਮੰਗ ਕਰਦੇ ਹਨ ਕਿ ਕਾਂਗਰਸੀਆਂ ਦੇ ਟੈਂਟ ਪੁੱਟੇ ਜਾਣ। ਇਸ ਦੇ ਨਾਲ ਹੀ ਆਸ਼ੂ ਦੇ ਸਮਰਥਕ ਸੰਨੀ ਭੱਲਾ ਨੇ ਇਨ੍ਹਾਂ ਸਾਰੇ ਦੋਸ਼ਾਂ ਤੋਂ ਇਨਕਾਰ ਕੀਤਾ ਹੈ।
ਥਾਣਾ ਡਿਵੀਜ਼ਨ ਨੰਬਰ 8 ਦੇ ਇੰਚਾਰਜ ਨੀਰਜ ਚੌਧਰੀ ਮੌਕੇ ’ਤੇ ਪੁੱਜੇ। ਉਨ੍ਹਾਂ ਸ਼ਿਕਾਇਤਕਰਤਾ ਗੁਰਪ੍ਰੀਤ ਸਿੰਘ ਅਤੇ ਹੋਰ ਠੇਕੇਦਾਰਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਮਾਮਲਾ ਵਿਚਾਰ ਅਧੀਨ ਹੈ। ਥਾਣੇ ਵਿੱਚ ਬੈਠ ਕੇ ਗੱਲ ਕੀਤੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...