June 27, 2026, 10:14 am
----------- Advertisement -----------
HomeNewsLatest Newsਅੰਮ੍ਰਿਤਸਰ, ਪਟਿਆਲਾ ਅਤੇ ਜਲੰਧਰ ਦੀਆਂ ਸਰਕਾਰੀ ਇਮਾਰਤਾਂ ਵਿਖੇ ਦਿਵਿਆਂਗਾਂ ਨੂੰ ਮਿਲਣਗੀਆਂ ਵਿਸ਼ੇਸ਼...

ਅੰਮ੍ਰਿਤਸਰ, ਪਟਿਆਲਾ ਅਤੇ ਜਲੰਧਰ ਦੀਆਂ ਸਰਕਾਰੀ ਇਮਾਰਤਾਂ ਵਿਖੇ ਦਿਵਿਆਂਗਾਂ ਨੂੰ ਮਿਲਣਗੀਆਂ ਵਿਸ਼ੇਸ਼ ਸਹੂਲਤਾਂ: ਹਰਭਜਨ ਸਿੰਘ ਈ.ਟੀ.ਓ

Published on

----------- Advertisement -----------

ਚੰਡੀਗੜ੍ਹ, 25 ਅਗਸਤ: ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਦੱਸਿਆ ਕਿ ਅੰਮ੍ਰਿਤਸਰ, ਪਟਿਆਲਾ ਅਤੇ ਜਲੰਧਰ ਜ਼ਿਲ੍ਹਿਆਂ ਦੀਆਂ 77 ਸਰਕਾਰੀ ਇਮਾਰਤਾਂ ਵਿਖੇ ਦਿਵਿਆਂਗ ਵਿਅਕਤੀਆਂ ਦੀ ਰੁਕਾਵਟ ਰਹਿਤ ਪਹੁੰਚ ਯਕੀਨੀ ਬਣਾਉਣ ਲਈ ਵਿਸ਼ੇਸ਼਼ ਸਹੂਲਤਾਂ ਦਾ ਨਿਰਮਾਣ ਕੀਤਾ ਜਾਵੇਗਾ, ਇਸ ਕਾਰਜ ਲਈ 30.60 ਕਰੋੜ ਰੁਪਏ ਖਰਚੇ ਜਾਣਗੇ। ਇਹ ਜਾਣਕਾਰੀ ਦਿੰਦਿਆਂ ਲੋਕ ਨਿਰਮਾਣ ਮੰਤਰੀ ਨੇ ਦੱਸਿਆ ਕਿ ਇਮਾਰਤਾਂ ਵਿੱਚ ਪੌੜੀਆਂ ਅਤੇ ਰੈਂਪ, ਕੌਰੀਡੋਰ, ਐਂਟਰੀ ਗੇਟ, ਐਮਰਜੈਂਸੀ ਨਿਕਾਸ, ਪਾਰਕਿੰਗ ਦੇ ਨਾਲ-ਨਾਲ ਅੰਦਰੂਨੀ ਅਤੇ ਬਾਹਰੀ ਸਹੂਲਤਾਂ ਜਿਵੇਂ ਸਾਈਨੇਜ, ਅਲਾਰਮ ਸਿਸਟਮ ਅਤੇ ਦਿਵਿਆਂਗਾਂ ਲਈ ਵਿਸ਼ੇਸ਼ ਟਾਇਲਟਸ ਆਦਿ ਨਵੀਆਂ ਸਹੂਲਤਾਂ ਜੋੜੀਆਂ ਜਾਣਗੀਆਂ।

ਉਨ੍ਹਾਂ ਕਿਹਾ ਕਿ ਇਨ੍ਹਾਂ ਇਮਾਰਤਾਂ ਲਈ ਟੈਂਡਰ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਲੁਧਿਆਣਾ ਪਹਿਲਾ ਸ਼ਹਿਰ ਸੀ, ਜਿਸ ਨੂੰ ਭਾਰਤ ਸਰਕਾਰ ਨੇ ਦਿਵਿਆਂਗ ਵਿਅਕਤੀਆਂ ਨੂੰ ਰੁਕਾਵਟ ਰਹਿਤ ਪਹੁੰਚ ਸਹੂਲਤਾਂ ਦੇਣ ਲਈ ਚੁਣਿਆ ਸੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਇਮਾਰਤਾਂ ਵਿੱਚ ਸਹੂਲਤਾਂ ਪੈਦਾ ਕਰਨ ਲਈ ਪੰਜਾਬ ਸਰਕਾਰ ਵੱਲੋਂ ਰਾਜ ਸਰਕਾਰ ਦੇ ਬਜਟ ਵਿੱਚੋਂ ਪੰਜਾਬ ਦੇ ਬਾਕੀ ਸ਼ਹਿਰਾਂ ਦੀ ਚੋਣ ਕੀਤੀ ਗਈ ਹੈ। ਮੰਤਰੀ ਨੇ ਦੱਸਿਆ ਕਿ ਇਹ ਸਹੂਲਤਾਂ ਦਿਵਿਆਂਗ ਵਿਅਕਤੀਆਂ ਨੂੰ ਜੀਵਨ ਦੇ ਹਰ ਖੇਤਰ ਵਿੱਚ ਲੋੜੀਂਦੀ ਭਾਗੀਦਾਰੀ ਨੂੰ ਯਕੀਨੀ ਬਣਾਉਣਗੀਆਂ। ਦਿਵਿਆਂਗਾਂ ਨੂੰ ‘ਵਿਕਲਾਂਗ’ ਦੀ ਬਜਾਏ ‘ਦਿਵਯਾਂਗ’ ਵਜੋਂ ਬੁਲਾਉਣ ਦੇ ਪ੍ਰਧਾਨ ਮੰਤਰੀ ਦੇ ਸੱਦੇ ਦੇ ਮੱਦੇਨਜ਼ਰ, ਭਾਰਤ ਸਰਕਾਰ ਨੇ ਦਿਵਿਆਂਗ ਵਿਅਕਤੀਆਂ ਲਈ ਸਾਜਗਾਰ ਮਾਹੌਲ ਵਿੱਚ ਸਰਵਵਿਆਪੀ ਪਹੁੰਚ ਸਹੂਲਤਾਂ ਦੇਣ ਲਈ ‘ਅਕਸੈਸੀਬਲ ਇੰਡੀਆ ਕੰਪੇਨ’ ਦੀ ਸ਼ੁਰੂਆਤ ਕੀਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...

ਜੇਲ੍ਹ ਵਾਪਸੀ ਤੋਂ ਇੱਕ ਦਿਨ ਪਹਿਲਾਂ ਰਾਮ ਰਹੀਮ ਨੇ ਡੇਰੇ ਦੇ ਨਵੇਂ ਲੁੱਕ ਦਾ ਕੀਤਾ ਉਦਘਾਟਨ, ਹਨੀਪ੍ਰੀਤ ਵੀ ਰਹੀ ਮੌਜੂਦ

ਸਿਰਸਾ ਦੇ ਡੇਰਾ ਸੱਚਾ ਸੌਦਾ ਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ 30 ਦਿਨਾਂ...

ਅਕਾਲੀ-ਭਾਜਪਾ ਗਠਜੋੜ ‘ਤੇ ਨਿਤਿਨ ਨਬੀਨ ਦਾ ਵੱਡਾ ਬਿਆਨ, 6 ਮਹੀਨੇ ਬਾਅਦ ਲਵਾਂਗੇ ਫੈਸਲਾ

ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਸ਼੍ਰੋਮਣੀ ਅਕਾਲੀ ਦਲ ਨਾਲ...

ਤਰਨਤਾਰਨ : ਪੁਲਿਸ ਚੌਂਕੀ ਇੰਚਾਰਜ ਨੇ ਚੁੱਕਿਆ ਖੌਫਨਾਕ ਕਦਮ, ਸਰਵਿਸ ਪਿਸਤੌਲ ਨਾਲ ਖੁਦ ਨੂੰ ਮਾਰੀ ਗੋਲੀ

ਤਰਨਤਾਰਨ ਵਿਚ ਪੁਲਿਸ ਚੌਕੀ ਦੇ ਇੰਚਾਰਜ ਏਐੱਸਆਈ ਨੇ ਆਪਣੀ ਸਰਵਿਸ ਪਿਸਤੌਲ ਨਾਲ ਖੁਦ ਨੂੰ...

ਹੋਟਲਾਂ, ਦੁਕਾਨਾਂ ਤੇ ਕਮਰਸ਼ੀਅਲ ਸੈਕਟਰ ਨੂੰ ਰਾਹਤ, ਸਰਕਾਰ ਨੇ LPG ਸਪਲਾਈ ‘ਤੇ ਹਟਾਈਆਂ ਸਾਰੀਆਂ ਪਾਬੰਦੀਆਂ

ਉਦਯੋਗਿਕ ਤੇ ਵਪਾਰਕ LPG ਉਪਭੋਗਤਾਵਾਂ ਲਈ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ...

1 ਜੁਲਾਈ ਤੋਂ ਪਾਸਪੋਰਟ ਬਣਾਉਣਾ ਹੋਇਆ ਮਹਿੰਗਾ, 2,000 ਤੱਕ ਵਧ ਗਈ ਫੀਸ, 14 ਸਾਲ ਬਾਅਦ ਹੋਇਆ ਬਦਲਾਅ

ਕੇਂਦਰ ਸਰਕਾਰ ਨੇ ਪਾਸਪੋਰਟ ਤੇ ਉਸ ਨਾਲ ਜੁੜੀ ਸਰਵਿਸ ਦੀ ਫੀਸ ਵਿਚ ਵੱਡਾ ਬਦਲਾਅ...