September 3, 2026, 2:48 pm
----------- Advertisement -----------
HomeNewsBreaking Newsਰੋਪੜ ਕੰਢੀ ਖੇਤਰ ਦੇ ਲੋਕਾਂ ਦੀ ਚਿਰਕੋਣੀ ਮੰਗ ਪੂਰੀ ਕਰਦਿਆਂ ਚੰਨੀ ਨੇ...

ਰੋਪੜ ਕੰਢੀ ਖੇਤਰ ਦੇ ਲੋਕਾਂ ਦੀ ਚਿਰਕੋਣੀ ਮੰਗ ਪੂਰੀ ਕਰਦਿਆਂ ਚੰਨੀ ਨੇ ਹਰੀਪੁਰ ਨਾਲੇ ’ਤੇ ਉੱਚ ਪੱਧਰੀ ਪੁਲ ਦਾ ਰੱਖਿਆ ਨੀਂਹ ਪੱਥਰ

Published on

----------- Advertisement -----------
  • ਮਾਨਸੂਨ ਦੌਰਾਨ ਪ੍ਰਭਾਵਿਤ ਹੋਣ ਵਾਲੇ 40 ਪਿੰਡਾਂ ਨੂੰ ਹੋਵੇਗਾ ਪੁਲ ਦਾ ਲਾਭ

ਰੋਪੜ, 18 ਦਸੰਬਰ 2021 – ਰੋਪੜ ਕੰਢੀ ਖੇਤਰ ਦੇ ਲੋਕਾਂ ਨੂੰ ਵੱਡੀ ਰਾਹਤ ਦਿੰਦਿਆਂ ਸੂਬੇ ਦੇ ਮੁੱਖ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਜ਼ਿਲਾ ਰੋਪੜ ਦੇ ਪਿੰਡ ਪੁਰਖਾਲੀ ਵਿਖੇ ਹਰੀਪੁਰ ਨਾਲੇ ‘ਤੇ ਉੱਚ ਪੱਧਰੀ ਪੁਲ ਬਣਾਉਣ ਅਤੇ ਇਸ ਤੱਕ ਪਹੁੰਚਣ ਵਾਲੀ ਤਿੰਨ ਕਿਲੋਮੀਟਰ ਲੰਮੀ ਸੜਕ ਦਾ ਨੀਂਹ ਪੱਥਰ ਰੱਖਿਆ।

ਮੁੱਖ ਮੰਤਰੀ ਨੇ ਕਿਹਾ ਕਿ ਇਲਾਕੇ ਦੇ ਲੋਕਾਂ ਦੀ ehq ਲੰਮੇ ਸਮੇਂ ਤੋਂ ਲੰਬਿਤ ਪਈ ਮੰਗ ਸੀ, ਕਿਉਂਕਿ ਮਾਨਸੂਨ ਦੇ ਮੌਸਮ ਵਿੱਚ 40 ਪਿੰਡਾਂ ਦੇ ਲੋਕਾਂ ਦਾ ਸਿੱਧੇ ਚੰਡੀਗੜ ਪਹੁੰਚਣ ਲਈ ਸੰਪਕਰ ਟੁੱਟ ਜਾਂਦਾ ਹੈ । ਉਨਾਂ ਕਿਹਾ ਕਿ ਕਿਸੇ ਹੋਰ ਪਹੁੰਚ ਸੜਕ ਦੀ ਅਣਹੋਂਦ ਕਾਰਨ ਵਿਦਿਆਰਥੀਆਂ ਨੂੰ ਵੀ ਆਪਣੇ ਵਿਦਿਅਕ ਅਦਾਰਿਆਂ ਤੱਕ ਪਹੁੰਚਣ ਲਈ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ, ਜਿਸ ਕਾਰਨ ਬਰਸਾਤੀ ਮੌਸਮ ’ਚ ਉਨਾਂ ਦੀ ਪੜਾਈ ‘ਤੇ ਮਾੜਾ ਅਸਰ ਪੈਂਦਾ ਹੈ। ਸ੍ਰੀ ਚੰਨੀ ਨੇ ਅੱਗੇ ਕਿਹਾ ਕਿ ਇਸ ਪੁਲ ਦੇ ਬਣਨ ਨਾਲ ਚੰਡੀਗੜ ਦੀ ਦੂਰੀ ਵੀ 15 ਤੋਂ 20 ਕਿਲੋਮੀਟਰ ਘੱਟ ਜਾਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਉਹ ਪਹਿਲੀ ਵਾਰ ਵਿਧਾਇਕ ਬਣੇ ਸਨ ਤਾਂ ਇਸ ਖੇਤਰ ਦੇ ਪਿੰਡ ਸ੍ਰੀ ਚਮਕੌਰ ਸਾਹਿਬ ਹਲਕੇ ਦਾ ਹਿੱਸਾ ਸਨ ਪਰ ਹਲਕਾਬੰਦੀ ਤੋਂ ਬਾਅਦ ਉਹ ਰੋਪੜ ਹਲਕੇ ਦੇ ਅਧੀਨ ਆ ਗਏ । ਸ੍ਰੀ ਚੰਨੀ ਨੇ ਕਿਹਾ ਕਿ ਉਨਾਂ ਦੇ ਨਿਰੰਤਰ ਯਤਨਾਂ ਦੇ ਬਾਵਜੂਦ ਹਰੀਪੁਰ ਨਾਲੇ ’ਤੇ ਪੁਲ ਬਣਾਉਣ ਦੀ ਮੰਗ ਨੂੰ ਸਾਰੀਆਂ ਸਰਕਾਰਾਂ ਨੇ ਅੱਖੋਂ ਪਰੋਖੇ ਕਰੀ ਰੱਖਿਆ। ਪਰ ਹੁਣ ਮੁੱਖ ਮੰਤਰੀ ਬਣਨ ਤੋਂ ਬਾਅਦ ਉਨਾਂ ਨੇ ਚਿਰਾਂ ਤੋਂ ਲਟਕਦੀ ਆ ਰਹੀ ਇਲਾਕੇ ਦੀ ਇਸ ਮੰਗ ਨੂੰ ਪਹਿਲ ਦੇ ਆਧਾਰ ‘ਤੇ ਪੂਰਾ ਕੀਤਾ ਹੈ।

ਮੁੱਖ ਮੰਤਰੀ ਚੰਨੀ ਨੇ ਦੱਸਿਆ ਕਿ 82 ਮੀਟਰ ਲੰਬਾ ਅਤੇ 12 ਮੀਟਰ ਚੌੜਾ ਇਹ ਪੁਲ 8.24 ਕਰੋੜ ਰੁਪਏ ਦੀ ਲਾਗਤ ਨਾਲ 9 ਮਹੀਨਿਆਂ ਵਿੱਚ ਮੁਕੰਮਲ ਕੀਤਾ ਜਾਵੇਗਾ। ਉਨਾਂ ਕਿਹਾ ਕਿ ਟੈਂਡਰ ਅਲਾਟ ਕਰ ਦਿੱਤੇ ਗਏ ਹਨ ਅਤੇ ਪ੍ਰਾਜੈਕਟ ’ਤੇ ਕੰਮ ਸੁਰੂ ਹੋ ਗਿਆ ਹੈ।

ਇਸ ਉਪਰੰਤ ਮੁੱਖ ਮੰਤਰੀ ਚੰਨੀ ਕਮਿਊਨਿਟੀ ਸੈਂਟਰ ਪਿੰਡ ਸਿੰਘ ਵਿਖੇ ਬਲਾਕ ਰੂਪਨਗਰ ਦੇ ਹਲਕਾ ਸ੍ਰੀ ਚਮਕੌਰ ਸਾਹਿਬ ਨਾਲ ਸਬੰਧਤ ਸਰਪੰਚਾਂ, ਪੰਚਾਂ, ਜਿਲਾ ਪ੍ਰੀਸ਼ਦ ਮੈਂਬਰ ਤੇ ਪੰਚਾਇਤ ਸੰਮਤੀ ਮੈਂਬਰ ਨਾਲ ਮੀਟਿੰਗ ਕੀਤੀ।

ਇਸ ਮੌਕੇ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ, ਪੈਪਸੂ ਦੇ ਚੇਅਰਮੈਨ ਸਤਿੰਦਰ ਸਿੰਘ, ਪੰਜਾਬ ਰਾਜ ਪੱਛੜੀਆਂ ਜਾਤੀਆਂ ਕਮਿਸ਼ਨ ਦੇ ਵਾਈਸ ਚੇਅਰਮੈਨ ਗੁਰਜਿੰਦਰਪਾਲ ਸਿੰਘ ਬਿੱਲਾ, ਨਗਰ ਸੁਧਾਰ ਟਰੱਸਟ ਰੂਪਨਗਰ ਦੇ ਚੇਅਰਮੈਨ ਸੁਖਵਿੰਦਰ ਸਿੰਘ ਵਿਸਕੀ, ਕਾਂਗਰਸ ਦੇ ਜ਼ਿਲਾ ਪ੍ਰਧਾਨ ਅਸ਼ਵਨੀ ਸ਼ਰਮਾ, ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਅਤੇ ਐਸ.ਐਸ.ਪੀ. ਵਿਵੇਕ ਐਸ. ਸੋਨੀ, ਜ਼ਿਲਾ ਪ੍ਰੀਸ਼ਦ ਮੈਂਬਰ ਕਰਮ ਸਿੰਘ, ਮਾਰਕੀਟ ਕਮੇਟੀ ਚੇਅਰਮੈਨ ਮੇਵਾ ਸਿੰਘ ਤੇ ਸਰਪੰਚ ਦਿਲਬਰ ਸਿੰਘ ਪਿੰਡ ਪਰਖ਼ਾਲੀ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਵੋਟਰ ਸੂਚੀ ’ਚੋਂ ਰਾਘਵ ਚੱਢਾ ਦਾ ਨਾਮ ਗਾਇਬ, ਪੰਜਾਬ ਤੋਂ ਬਾਅਦ ਦਿੱਲੀ ’ਚ ਵੀ ਝਟਕਾ

   ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਪ੍ਰਕਿਰਿਆ ਮਗਰੋਂ ਰਾਜ ਸਭਾ ਮੈਂਬਰ...

ਬਠਿੰਡਾ ਵਿਚ ਚ ਹੋ ਰਹੀ ਮਹਾਂਪੰਚਾਇਤ ਲਈ ਕਾਨਵੈਂਟ ਸਕੂਲ ਦੀਆਂ ਬੱਸਾਂ ਦੇ ਡਰਾਈਵਰ ਰਵਾਨਾ

ਪੰਜਾਬ ਵਿੱਚ ਅੱਜ ਪ੍ਰਾਈਵੇਟ ਸਕੂਲ ਬੱਸ ਐਸੋਸੀਏਸ਼ਨ ਵੱਲੋਂ ਮੰਗਾਂ ਨੂੰ ਲੈ ਕੇ ਸਮੂਹ ਬੱਸਾਂ...

ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਹੋਈ ਸਰਗਰਮ, ਅਗਲੇ 10 ਦਿਨਾਂ ‘ਚ ਪੰਜਾਬ ਦੌਰੇ ‘ਤੇ ਆਉਣਗੇ ਰਾਹੁਲ ਗਾਂਧੀ

ਜਿਵੇਂ-ਜਿਵੇਂ 2027 ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਨੇੜੇ ਆ ਰਹੀਆਂ ਹਨ, ਸਿਆਸੀ ਪਾਰਟੀਆਂ ਸਰਗਰਮ...

ਪਰਮਿੰਦਰ ਸਿੰਘ ਗੋਲਡੀ ਹਲਕਾ ਖਰੜ ਦੇ ਇੰਚਾਰਜ ਨਿਯੁਕਤ, ਜ਼ਿੰਮੇਵਾਰੀ ਸੌਂਪਣ ਲਈ CM ਮਾਨ ਤੇ ਪਾਰਟੀ ਹਾਈਕਮਾਨ ਦਾ ਕੀਤਾ ਧੰਨਵਾਦ

ਆਮ ਆਦਮੀ ਪਾਰਟੀ ਵੱਲੋਂ ਪਰਮਿੰਦਰ ਸਿੰਘ ਗੋਲਡੀ ਨੂੰ ਹਲਕਾ ਖਰੜ ਦਾ ਇੰਚਾਰਜ ਨਿਯੁਕਤ ਕੀਤਾ...

ਦਿੜ੍ਹਬਾ ‘ਚ 12 ਤੋਲੇ ਸੋਨਾ ਚੋਰੀ ਮਾਮਲੇ ‘ਚ ਵੱਡਾ ਖੁਲਾਸਾ, ਪਰਿਵਾਰ ਨੇ ਸੋਨੇ ਦੀ ਥਾਂ ਨਕਲੀ ਗਹਿਣੇ ਮਿਲਣ ਦੇ ਲਗਾਏ ਇਲਜ਼ਾਮ

ਜ਼ਿਲ੍ਹਾ ਸੰਗਰੂਰ ਦੇ ਦਿੜ੍ਹਬਾ ਵਿਖੇ ਇਕ ਚੋਰ ਵੱਲੋਂ ਘਰ ਵਿਚੋਂ 12 ਤੋਲੇ ਸੋਨਾ ਚੋਰੀ...

ਪੰਜਾਬ ਨੇ 2036 ਤੱਕ 16 ਲੱਖ ਹੈਕਟੇਅਰ ਰਕਬਾ ਬਾਗਬਾਨੀ ਅਧੀਨ ਲਿਆਉਣ ਦਾ ਟੀਚਾ ਰੱਖਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 2 ਸਤੰਬਰ :ਪੰਜਾਬ ਵਿੱਚ ਫ਼ਸਲੀ ਵਿਭਿੰਨਤਾ ਨੂੰ ਵੱਡੇ ਪੱਧਰ ’ਤੇ ਹੁਲਾਰਾ ਦੇਣ ਅਤੇ...

ਪੰਜਾਬ ਦੇ ਲੋਕ ਸੱਚ ਜਾਣਦੇ ਹਨ ਅਤੇ 2027 ਵਿੱਚ ਭਗਵੰਤ ਮਾਨ ਨੂੰ ਦੁਬਾਰਾ ਚੁਣਨ ਦਾ ਮਨ ਬਣਾ ਚੁੱਕੇ ਹਨ: ਬਲਤੇਜ ਪੰਨੂ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁਧਵਾਰ...

ਜੇਕਰ ਜਾਂਚ ਨਿਰਪੱਖ ਹੈ, ਤਾਂ 2012 ਤੋਂ ਇਸ ਵਿਭਾਗ ਦੇ ਮੰਤਰੀ ਰਹੇ ਹਰ ਵਿਅਕਤੀ ਤੋਂ ਪੁੱਛਗਿੱਛ ਕੀਤੀ ਜਾਵੇ: ਅਮਨ ਅਰੋੜਾ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ...

ਭਾਜਪਾ ਪਹਿਲਾਂ ਵੀ ‘ਆਪ’ ਆਗੂਆਂ ਨੂੰ ਜੇਲ੍ਹ ਭੇਜ ਕੇ ਡਰਾਉਣ ਦੀ ਕੋਸ਼ਿਸ਼ ਕਰ ਚੁੱਕੀ ਹੈ, ਪਰ ਸਾਡੀ ਪਾਰਟੀ ਇੱਕਜੁੱਟ ਹੈ: ਕੁਲਦੀਪ ਧਾਲੀਵਾਲ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਧਾਲੀਵਾਲ...