August 27, 2026, 11:39 am
----------- Advertisement -----------
HomeNewsLatest News'ਆਪ' ਦੀ ਸੁਖਬੀਰ ਬਾਦਲ ਨੂੰ ਚੁਣੌਤੀ; ਡੇਰਾ ਮੁਖੀ ਰਾਮ ਰਹੀਮ ਨਾਲ ਆਪਣੇ...

‘ਆਪ’ ਦੀ ਸੁਖਬੀਰ ਬਾਦਲ ਨੂੰ ਚੁਣੌਤੀ; ਡੇਰਾ ਮੁਖੀ ਰਾਮ ਰਹੀਮ ਨਾਲ ਆਪਣੇ ਸਬੰਧਾਂ ਨੂੰ ਸਪਸ਼ੱਟ ਕਰਨ ਬਾਦਲ

Published on

----------- Advertisement -----------

ਚੰਡੀਗੜ੍ਹ, 25 ਅਗਸਤ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਬੇਅਦਬੀ ਅਤੇ ਕੋਟਕਪੂਰਾ ਗੋਲੀ ਕਾਂਡ ਦੇ ਦੋਸ਼ੀਆਂ ਦੀ ਸਰਪ੍ਰਸਤੀ ਦਾ ਦੋਸ਼ ਲਗਾਉਂਦੇ ਹੋਏ, ਆਮ ਆਦਮੀ ਪਾਰਟੀ (ਆਪ) ਨੇ ਬਾਦਲ ਨੂੰ ਇਹਨਾਂ ਮਾਮਲਿਆਂ ‘ਚ ਆਪਣੀ ਸ਼ਮੂਲੀਅਤ ਅਤੇ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨਾਲ ਉਹਨਾਂ ਦੇ ਸਬੰਧਾਂ ਬਾਰੇ ਸਪੱਸ਼ਟੀਕਰਨ ਦੇਣ ਦੀ ਚੁਣੌਤੀ ਦਿੱਤੀ। ਵੀਰਵਾਰ ਨੂੰ ਐਡਵੋਕੇਟ ਰਵਿੰਦਰ ਸਿੰਘ ਅਤੇ ਆਰਪੀਐਸ ਮਲਹੋਤਰਾ ਨਾਲ ‘ਆਪ’ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਤੋਂ ਬਾਅਦ 2015 ਦੇ ਕੋਟਕਪੂਰਾ ਗੋਲੀਬਾਰੀ ਮਾਮਲੇ ਵਿੱਚ ਚੱਲ ਰਹੀ ਜਾਂਚ ‘ਚ ਸੁਖਬੀਰ ਬਾਦਲ ਦਾ ਨਾਮ ਆ ਰਿਹਾ ਹੈ, ਇਸ ਲਈ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਨੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਨੂੰ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਵਿੱਚ ਪੁੱਛਗਿੱਛ ਲਈ 30 ਅਗਸਤ ਨੂੰ ਤਲਬ ਕੀਤਾ ਹੈ।

ਕੰਗ ਨੇ ਕਿਹਾ, “ਸਿਟ ਦੇ ਸੰਮਨ ਤੋਂ ਬਾਅਦ ਅਸੀਂ ਉਮੀਦ ਕਰਦੇ ਹਾਂ ਕਿ ਸੁਖਬੀਰ ਬਾਦਲ ਸਪੱਸ਼ਟ ਕਰਨਗੇ ਕਿ ਸ਼ਾਂਤਮਈ ਸਿੱਖ ਪ੍ਰਦਰਸ਼ਨਕਾਰੀਆਂ ‘ਤੇ ਗੋਲੀ ਚਲਾਉਣ ਦਾ ਹੁਕਮ ਕਿਸ ਨੇ ਦਿੱਤਾ ਸੀ ਅਤੇ ਕਿਸ ਨੇ ਡੇਰਾ ਮੁਖੀ ਨਾਲ ਮਿਲ ਕੇ ਸਾਜ਼ਿਸ਼ ਰਚੀ ਸੀ ਅਤੇ ਉਸ ਦੀਆਂ ਫਿਲਮਾਂ ਦਾ ਪੰਜਾਬ ਵਿੱਚ ਪ੍ਰਚਾਰ ਵੀ ਕੀਤਾ ਸੀ। ਪੰਜਾਬ ਦੇ ਲੋਕ ਬਾਦਲਾਂ ਨੂੰ ਉਨ੍ਹਾਂ ਦੇ ਗੁਨਾਹਾਂ ਲਈ ਕਦੇ ਮੁਆਫ ਨਹੀਂ ਕਰਨਗੇ।” ਉਨ੍ਹਾਂ ਸੁਖਬੀਰ ਬਾਦਲ ਵੱਲੋਂ ਲਾਏ ਗਏ ਸ਼ਰਾਬ ਨੀਤੀ ਵਿੱਚ ਬੇਨਿਯਮੀਆਂ ਦੇ ਦੋਸ਼ਾਂ ਨੂੰ ਸਿਰੇ ਤੋਂ ਨਕਾਰਦਿਆਂ ਕਿਹਾ ਕਿ ਬਾਦਲ ਪਰਿਵਾਰ ਨੇ ਦਹਾਕਿਆਂ ਤੋਂ ਪੰਜਾਬ ਨੂੰ ਲੁੱਟਿਆ ਹੈ, ਜਿਸ ਕਰਕੇ ਪੰਜਾਬ ਦੇ ਲੋਕਾਂ ਨੇ ਵੀ ਇਨ੍ਹਾਂ ਨੂੰ ਨਕਾਰ ਦਿੱਤਾ ਹੈ।

ਕੰਗ ਨੇ ਕਿਹਾ ਕਿ ਇਨ੍ਹਾਂ ਨੇ ਟਰਾਂਸਪੋਰਟ ਮਾਫੀਆ, ਡਰੱਗ ਮਾਫੀਆ, ਕੇਬਲ ਮਾਫੀਆ ਅਤੇ ਮਾਈਨਿੰਗ ਮਾਫੀਆ ਨੂੰ ਸਰਪ੍ਰਸਤੀ ਦਿੱਤੀ ਅਤੇ ਇਹਨਾਂ ਦੀਆਂ ਨਾਪਾਕ ਨੀਤੀਆਂ ਕਾਰਨ ਹੀ ਅੱਜ ਪੰਜਾਬ ਭਾਰੀ ਕਰਜ਼ੇ ਦੇ ਬੋਝ ਹੇਠ ਡੁੱਬਿਆ ਹੋਇਆ ਹੈ। ਕਾਂਗਰਸ ‘ਤੇ ਨਿਸ਼ਾਨਾ ਸਾਧਦੇ ਹੋਏ ਕੰਗ ਨੇ ਕਿਹਾ ਕਿ ਅਕਾਲੀ ਦਲ ਅਤੇ ਕਾਂਗਰਸ ਨੇ ਪੰਜਾਬ ਨੂੰ ਲੁੱਟਿਆ ਅਤੇ ਆਪਣਾ ਨਿੱਜੀ ਖਜ਼ਾਨਾ ਭਰਿਆ। ਉਨ੍ਹਾਂ ਕਿਹਾ ਕਿ ਦੋਵਾਂ ਨੇ ਕੋਟਕਪੂਰਾ ਅਤੇ ਬਹਿਬਲ ਕਲਾਂ ਵਿਖੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਪੁਲਿਸ ਗੋਲੀਬਾਰੀ ਦੇ ਦੋਸ਼ੀਆਂ ਨੂੰ ਸਰਪ੍ਰਸਤੀ ਦਿੱਤੀ ਪਰ ਹੁਣ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ‘ਸਿੱਖ ਸੰਗਤ’ ਅਤੇ ਪੰਜਾਬ ਦੇ ਲੋਕਾਂ ਨੂੰ ਇਨਸਾਫ਼ ਦਿਵਾਇਆ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਰੂਹ ਕੰਬਾਊ ਹਾਦਸਾ : ਨੈਸ਼ਨਲ ਹਾਈਵੇਅ ‘ਤੇ ਬੱਸ ਨੇ ਆਟੋ ਨੂੰ ਮਾਰੀ ਜ਼ਬਰਦਸਤ ਟੱਕਰ, ਇੱਕ ਹੀ ਪਿੰਡ ਦੇ 7 ਲੋਕਾਂ ਦੀ ਮੌਤ

ਆਂਧਰਾ ਪ੍ਰਦੇਸ਼ ਦੇ ਪਲਨਾਡੂ ਜ਼ਿਲ੍ਹੇ 'ਚ ਅੱਜ ਵੀਰਵਾਰ, 27 ਅਗਸਤ ਦੀ ਸਵੇਰ ਨੂੰ ਇੱਕ...

USA ‘ਚ ਪ੍ਰੇਮਿਕਾ ਦਾ ਬੇਰਹਿਮੀ ਨਾਲ ਕਤਲ ਕਰਕੇ ਆਗਰਾ ‘ਚ ਲੁਕਿਆ ਸੀ ਕਾਤਲ, ਸੂਟਕੇਸ ‘ਚੋਂ ਮਿਲੀ ਸੀ ਲਾਸ਼

ਅਮਰੀਕਾ ਦੇ ਮੈਰੀਲੈਂਡ ’ਚ ਆਪਣੀ ਸਾਬਕਾ ਪ੍ਰੇਮਿਕਾ ਨਿਕਿਤਾ ਗੋਦੀਸ਼ਾਲਾ ਦੇ ਕਤਲ ਦੇ ਮਾਮਲੇ ’ਚ...

ਥਾਣਾ ਮੁਖੀ ਵਲੋਂ ਇੰਟਰਨੈੱਟ ਮੀਡੀਆ ’ਤੇ ਪਾਈ ਵੀਡੀਓ ਪੈ ਸਕਦੀ ਹੈ ਮਹਿੰਗੀ, ਯੂਥ ਕਾਂਗਰਸ ਆਗੂ ਨੇ ਕੀਤੀ ਸ਼ਿਕਾਇਤ

ਕਮਿਸ਼ਨਰੇਟ ਪੁਲਿਸ ਦੇ ਥਾਣਾ ਡਵੀਜ਼ਨ ਨੰਬਰ-5 ਦੇ ਇੰਚਾਰਜ ਯਾਦਵਿੰਦਰ ਸਿੰਘ ਰਾਣਾ ਵਲੋਂ ਇੰਟਰਨੈੱਟ ਮੀਡੀਆ...

ਨੇਹਾ ਕਤਲਕਾਂਡ: ਪਤੀ ਦੀ ਗਰਲਫ੍ਰੈਂਡ ਦੀ ਚੈਟ ਮਿਲੀ, ਬੇਬੀ-ਸ਼ੋਨਾ ਤੇ ਗੁਪਤ ਮੁਲਾਕਾਤਾਂ ਦੀ ਗੱਲ, ਸਤਪਾਲ ਦੇ ਪਤੀ ਨੇ ਕੀਤੇ ਖੁਲਾਸੇ

ਜਲੰਧਰ ਦੇ ਲੈਕਚਰਾਰ ਨੇਹਾ ਕਤਲਕਾਂਡ ਦੀ ਜਾਂਚ ਦੌਰਾਨ ਪੁਲਿਸ ਨੂੰ ਮੁਲਜ਼ਮ ਉਮੰਗ ਬੱਸੀ ਤੇ...

ਨੇਪਾਲ ‘ਚ ਆਏ ਹੜ੍ਹਾਂ ‘ਚ ਹੁਣ ਤੱਕ 160 ਤੋਂ ਵੱਧ ਲੋਕਾਂ ਦੀ ਮੌਤ, 133 ਭਾਰਤੀਆਂ ਸਣੇ 750 ਲੋਕ ਲਾਪਤਾ

ਨੇਪਾਲ ਤਿੱਬਤ-ਬਾਰਡਰ ‘ਤੇ ਅਚਾਨਕ ਆਏ ਹੜ੍ਹ ਵਿਚ 168 ਲੋਕਾਂ ਦੀ ਮੌਤ ਹੋ ਗਈ। ਨੇਪਾਲ...

ਹਰਿਆਣਵੀ ਸਿੰਗਰ ਅੰਕਿਤ ਬਾਲਿਆਨ ਦਾ ਕਤਲ, ਜਿੰਮ ਦੇ ਬਾਹਰ ਅਣਪਛਾਤੇ ਹਮਲਾਵਰਾਂ ਨੇ ਮਾਰੀਆਂ ਗੋਲੀਆਂ

ਯੂਪੀ ਦੇ ਸ਼ਾਮਲੀ ਵਿਚ ਬੀਤੀ ਸ਼ਾਮ ਹਰਿਆਣਵੀ ਗਾਇਕ ਤੇ ਯੂਟਿਊੂਬਰ ਅੰਕਿਤ ਬਾਲਿਆਨ ਦਾ ਜਿੰਮ...

ਰੱਖੜੀ ਦੇ ਤਿਉਹਾਰ ‘ਤੇ ਭਗਵੰਤ ਸਿੰਘ ਮਾਨ ਨੇ ਨਿਭਾਇਆ ‘ਭਰਾ’ ਦਾ ਫ਼ਰਜ਼, 1.37 ਲੱਖ ਸਤਿਕਾਰ ਸਖੀਆਂ ਦੇ ਖਾਤੇ ‘ਚ ਪਾਈ ਸਨਮਾਨ ਰਾਸ਼ੀ

*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੋਇੰਦਵਾਲ ਸਾਹਿਬ ਵਿਖੇ ਸਤਿਕਾਰ ਸਖੀਆਂ ਦੇ ਸਨਮਾਨ ਸਮਾਰੋਹ...

‘ਹਿਮਾਚਲ ਦੇ ਸਕੂਲਾਂ ਦੇ ਦਾਖਲੇ ਫਾਰਮ ਤੋਂ ਹਟੇਗਾ ਜਾਤੀ ਦਾ ਕਾਲਮ’-CM ਸੁੱਖੂ ਦਾ ਵੱਡਾ ਐਲਾਨ

ਹਿਮਾਚਲ ਪ੍ਰਦੇਸ਼ ਵਿਚ ਅਗਲੇ ਸਿੱਖਿਅਕ ਸੈਸ਼ਨ ਤੋਂ ਸਕੂਲ-ਕਾਲਜ ਦੇ ਐਡਮਿਸ਼ਨ ਫਾਰਮ ਤੋਂ ਜਾਤੀ ਦਾ...

‘ਰੱਖੜੀ ਮੌਕੇ ਪੰਜਾਬ ਦੀਆਂ ਮਹਿਲਾਵਾਂ ਦੇ ਫੋਨਾਂ ‘ਤੇ ਮੁੜ ਹੋਵੇਗੀ ਟੂੰ-ਟੂੰ, ਤੀਜੀ ਕਿਸ਼ਤ ਹੋਵੇਗੀ ਜਾਰੀ’ : CM ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮਹਿਲਾਵਾਂ ਨੂੰ ਵੱਡਾ ਤੋਹਫਾ ਦਿੰਦੇ ਹੋਏ ਐਲਾਨ ਕੀਤਾ...