June 11, 2026, 1:44 am
----------- Advertisement -----------
HomeNewsPunjabਪਟਿਆਲਾ ਦੇ ਪਿੰਡ ਬਡੂੰਗਰ ਸਣੇ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦਾ ਪਿੰਡ ਮੰਡੋਫਲ ਵੀ...

ਪਟਿਆਲਾ ਦੇ ਪਿੰਡ ਬਡੂੰਗਰ ਸਣੇ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦਾ ਪਿੰਡ ਮੰਡੋਫਲ ਵੀ ਅਫ਼ਰੀਕਨ ਸਵਾਈਨ ਫ਼ੀਵਰ ਨਾਲ ਪ੍ਰਭਾਵਿਤ

Published on

----------- Advertisement -----------

ਚੰਡੀਗੜ੍ਹ, 26 ਅਗਸਤ: ਪੰਜਾਬ ਸਰਕਾਰ ਨੇ ਅੱਜ ਜ਼ਿਲ੍ਹਾ ਪਟਿਆਲਾ ਦੇ ਇੱਕ ਹੋਰ ਪਿੰਡ ਬੰਡੂਗਰ ਸਣੇ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪਿੰਡ ਮੰਡੋਫਲ ਨੂੰ ਵੀ ਅਫ਼ਰੀਕਨ ਸਵਾਈਨ ਫ਼ੀਵਰ ਨਾਲ ਪ੍ਰਭਾਵਤ ਜ਼ੋਨ ਐਲਾਨ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਭਾਰਤੀ ਖੇਤੀਬਾੜੀ ਖੋਜ ਕੌਂਸਲ (ਆਈ.ਸੀ.ਏ.ਆਰ.)-ਕੌਮੀ ਉੱਚ ਸੁਰੱਖਿਆ ਪਸ਼ੂ ਰੋਗ ਸੰਸਥਾ, ਭੋਪਾਲ ਨੇ ਦੋਵਾਂ ਪਿੰਡਾਂ ਤੋਂ ਸੂਰਾਂ ਦੇ ਸੈਂਪਲਾਂ ਵਿੱਚ ਅਫ਼ਰੀਕਨ ਸਵਾਈਨ ਫ਼ੀਵਰ ਦੀ ਪੁਸ਼ਟੀ ਕੀਤੀ ਹੈ।

ਉਨ੍ਹਾਂ ਦੱਸਿਆ ਕਿ ਇਨ੍ਹਾਂ ਪਿੰਡਾਂ ਵਿੱਚ ਬੀਮਾਰੀ ਦੀ ਰੋਕਥਾਮ ਲਈ “ਜਾਨਵਰਾਂ ਵਿੱਚ ਛੂਤ ਦੀਆਂ ਬੀਮਾਰੀਆਂ ਦੀ ਰੋਕਥਾਮ ਅਤੇ ਕੰਟਰੋਲ ਐਕਟ, 2009” ਅਤੇ “ਅਫ਼ਰੀਕਨ ਸਵਾਈਨ ਫ਼ੀਵਰ ਦੇ ਕੰਟਰੋਲ ਅਤੇ ਖ਼ਾਤਮੇ ਲਈ ਕੌਮੀ ਕਾਰਜ-ਯੋਜਨਾ (ਜੂਨ 2020)” ਤਹਿਤ ਪਾਬੰਦੀਆਂ ਲਾ ਕੇ ਇਨ੍ਹਾਂ ਦੀ ਪਾਲਣਾ ਯਕੀਨੀ ਬਣਾਈ ਜਾ ਰਹੀ ਹੈ। ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੂੰ ਹਰ ਸਥਿਤੀ ‘ਤੇ ਕਰੜੀ ਨਜ਼ਰ ਰੱਖਣ ਦੇ ਨਿਰਦੇਸ਼ ਵੀ ਦਿੱਤੇ। ਕੈਬਨਿਟ ਮੰਤਰੀ ਨੇ ਦੱਸਿਆ ਕਿ ਬੀਮਾਰੀ ਦੇ ਕੇਂਦਰ ਐਲਾਨੇ ਇਨ੍ਹਾਂ ਪਿੰਡਾਂ ਤੋਂ 0 ਤੋਂ ਇੱਕ ਕਿਲੋਮੀਟਰ ਤੱਕ ਦੇ ਖੇਤਰ “ਸੰਕ੍ਰਮਿਤ ਜ਼ੋਨ” ਅਤੇ 1 ਤੋਂ 10 ਕਿਲੋਮੀਟਰ (9 ਕਿਲੋਮੀਟਰ) ਤੱਕ ਦੇ ਖੇਤਰ “ਨਿਗਰਾਨੀ ਜ਼ੋਨ” ਹੋਣਗੇ।

ਕੈਬਨਿਟ ਮੰਤਰੀ ਨੇ ਕਿਹਾ ਕਿ ਕੋਈ ਵੀ ਜ਼ਿੰਦਾ/ਮਰਿਆ ਸੂਰ (ਜੰਗਲੀ ਸੂਰਾਂ ਸਮੇਤ), ਨਾਨ-ਪ੍ਰੋਸੈਸਡ ਸੂਰ ਦਾ ਮੀਟ, ਸੂਰ ਪਾਲਣ ਫਾਰਮ ਜਾਂ ਬੈਕਯਾਰਡ ਸੂਰ ਪਾਲਣ ਤੋਂ ਕੋਈ ਵੀ ਫੀਡ ਜਾਂ ਸਮੱਗਰੀ/ਸਾਮਾਨ ਇਨਫ਼ੈਕਟਿਡ ਜ਼ੋਨ ਤੋਂ ਬਾਹਰ ਨਾ ਲਿਜਾਇਆ ਜਾਵੇਗਾ, ਨਾ ਹੀ ਜ਼ੋਨ ਵਿੱਚ ਲਿਆਂਦਾ ਜਾਵੇਗਾ। ਕੋਈ ਵੀ ਵਿਅਕਤੀ ਸੂਚੀਬੱਧ ਬੀਮਾਰੀ ਨਾਲ ਸੰਕ੍ਰਮਿਤ ਕਿਸੇ ਵੀ ਸੂਰ ਜਾਂ ਸੂਰ ਉਤਪਾਦ ਨੂੰ ਮਾਰਕੀਟ ਵਿੱਚ ਨਾ ਲਿਆਵੇਗਾ ਅਤੇ ਨਾ ਹੀ ਲਿਆਉਣ ਦੀ ਕੋਸ਼ਿਸ਼ ਕਰੇਗਾ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਜ਼ਿਲ੍ਹਾ ਪਟਿਆਲਾ ਦੇ ਬਿਲਾਸਪੁਰ, ਸਨੌਰੀ ਅੱਡਾ ਅਤੇ ਮੰਜਾਲ ਖ਼ੁਰਦ ਵਿੱਚ ਅਫ਼ਰੀਕਨ ਸਵਾਈਨ ਫ਼ੀਵਰ ਦੀ ਪੁਸ਼ਟੀ ਹੋਈ ਸੀ। ਪੰਜਾਬ ਨੂੰ ਪਹਿਲਾਂ ਹੀ “ਨਿਯੰਤਰਿਤ ਖੇਤਰ” ਐਲਾਨਿਆ ਜਾ ਚੁੱਕਾ ਹੈ ਅਤੇ ਸੂਰ ਜਾਂ ਸਬੰਧਤ ਸਾਮਾਨ ਦੀ ਅੰਤਰ-ਜ਼ਿਲ੍ਹਾ ਅਤੇ ਅੰਤਰਰਾਜੀ ਆਵਾਜਾਈ ‘ਤੇ ਸਖ਼ਤੀ ਨਾਲ ਪਾਬੰਦੀ ਜਾਰੀ ਹੈ।

ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਸੂਰ ਪਾਲਕਾਂ ਨੂੰ ਅਪੀਲ ਕੀਤੀ ਕਿ ਉਹ ਬੀਮਾਰੀ ਦੀ ਰੋਕਥਾਮ ਲਈ ਸਰਕਾਰ ਨੂੰ ਸਹਿਯੋਗ ਦੇਣ। ਉਨ੍ਹਾਂ ਕਿਹਾ ਕਿ ਸੂਰ ਪਾਲਕ ਦੂਜੇ ਫਾਰਮਾਂ ਅਤੇ ਹੋਰਨਾਂ ਥਾਵਾਂ ‘ਤੇ ਜਾਂ ਜ਼ਿਲ੍ਹਿਆਂ ਵਿੱਚ ਨਾ ਜਾਣ ਅਤੇ ਸੂਰਾਂ ਲਈ ਖੁਰਾਕ ਆਪਣੇ ਫਾਰਮ ‘ਤੇ ਹੀ ਤਿਆਰ ਕਰਨ। ਇਸ ਤੋਂ ਇਲਾਵਾ ਵਪਾਰੀਆਂ ਅਤੇ ਉਨ੍ਹਾਂ ਦੇ ਵਾਹਨਾਂ ਨੂੰ ਵੀ ਆਪਣੇ ਫਾਰਮਾਂ ‘ਤੇ ਆਉਣ ਤੋਂ ਸਖ਼ਤੀ ਨਾਲ ਰੋਕਿਆ ਜਾਵੇ। ਉਨ੍ਹਾਂ ਕਿਹਾ ਕਿ ਇਹ ਬਹੁਤ ਘਾਤਕ ਬੀਮਾਰੀ ਹੈ ਜਿਸ ਤੋਂ ਸਾਵਧਾਨੀਆਂ ਅਪਣਾ ਕੇ ਹੀ ਬਚਾਅ ਕੀਤਾ ਜਾ ਸਕਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਪਨਾ ਚੌਧਰੀ ਪਤੀ ਖਿਲਾਫ ਪਹੁੰਚੀ ਅਦਾਲਤ, ਲਾਏ ਕੁੱਟਮਾਰ ਦੇ ਇਲਜ਼ਾਮ, 2020 ‘ਚ ਹੋਈ ਸੀ ਲਵ ਮੈਰਿਜ

ਹਰਿਆਣਵੀ ਸਿੰਗਰ, ਡਾਂਸਰ ਅਤੇ ਅਦਾਕਾਰਾ ਸਪਨਾ ਚੌਧਰੀ ਨੂੰ ਘਰੇਲੂ ਹਿੰਸਾ ਦੇ ਮਾਮਲੇ ਵਿੱਚ ਮਹੱਤਵਪੂਰਨ...

ਰਿਕਾਰਡ ਸਮੇਂ ‘ਚ ਪਾਰਦਰਸ਼ੀ ਪ੍ਰਕਿਰਿਆ ਜ਼ਰੀਏ 11 ਜ਼ਿਲ੍ਹਾ ਸਿਸਟਮ ਮੈਨੇਜਰ ਅਤੇ 37 ਸਹਾਇਕ ਸਿਸਟਮ ਮੈਨੇਜਰ ਕੀਤੇ ਗਏ ਭਰਤੀ

*ਚੰਡੀਗੜ੍ਹ, 10 ਜੂਨ:* ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ...

ਸੂਬੇ ਭਰ ਵਿੱਚ ਇਕੋ ਨੀਤੀ ਲਾਗੂ ਕੀਤੀ ਜਾਵੇਗੀ ਜੋ ਕਿਸੇ ਖ਼ਾਸ ਸ਼ਹਿਰ ਤੱਕ ਸੀਮਤ ਨਹੀਂ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 10 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਚੀਮਾ ਮੰਡੀ ‘ਚ ਸਨਸਨੀਖੇਜ਼ ਘਟਨਾ: ਸ਼ਖਸ ਨੇ ਪੀਟਰ ਰੇਹੜੇ ‘ਚ ਅੱਗ ਲਗਾ ਕੇ ਕੀਤਾ ਆਪਣਾ ਸਸਕਾਰ ! ਪੁਲਿਸ ਕਰ ਰਹੀ ਜਾਂਚ

ਚੀਮਾ ਦੀ ਅਨਾਜ ਮੰਡੀ ਵਿੱਚ ਇੱਕ ਬੇਹੱਦ ਦਰਦਨਾਕ ਅਤੇ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ,...

ਹਰਿਆਣਾ ਸਿੱਖ ਗੁ:ਮੈਨੇਜਮੈਂਟ ਕਮੇਟੀ ਦਾ ਜਥਾ ਪਾਕਿਸਤਾਨ ਜਾਣ ਤੋਂ ਰੁੱਕਿਆ

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਗੁਰਪੁਰਬ ਸ਼ਹੀਦੀ ਅਸਥਾਨ ਗੁਰਦੁਆਰਾ ਡੇਰਾ ਸਾਹਿਬ ਲਾਹੌਰ...

ਬੇਅਦਬੀ, ਕੋਟਕਪੂਰਾ ਅਤੇ ਬਹਿਬਲ ਕਾਂਡ ਲਈ ਜ਼ਿੰਮੇਵਾਰ ਲੋਕ ਗੁਰਬਾਣੀ ਦੇ ਨਾਂ ‘ਤੇ ਵੋਟਾਂ ਨਹੀਂ ਮੰਗ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 

ਅਮਲੋਹ (ਫ਼ਤਿਹਗੜ੍ਹ ਸਾਹਿਬ); 9 ਜੂਨ 2026 ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਮੁੜ ਗਠਜੋੜ ਹੋਣ...

ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 9 ਜੂਨ*ਮੌਜੂਦਾ ਸਮੇਂ ਪੰਜਾਬ ਨਵੀਨ ਵਿਚਾਰਾਂ, ਵਿਲੱਖਣ ਸੋਚ ਅਤੇ ਉੱਦਮੀ ਨੌਜਵਾਨਾਂ ਵੱਲੋਂ ਲੀਹੋਂ...