ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਪੰਜਾਬ ਵਿਚ ਹਿੰਦੂਆਂ ਦੀਆਂ ਪ੍ਰਮੁੱਖ ਮੰਗਾਂ ਨੂੰ ਅਣਦੇਖਾ ਕਰਨ ਤੇ ਹਿੰਦੂਆਂ ਨਾਲ ਹੋ ਰਹੇ ਧੱਕੇ ਦੇ ਖਿਲਾਫ ਅੱਜ ਕਾਂਗਰਸੀ ਆਗੂ ਪੰਕਜ ਕ੍ਰਿਪਾਲ ਵੱਲੋਂ ਸ਼ਹਿਰ ਦੇ ਰੇਲਵੇ ਰੋਡ ਤੇ ਅਪਣੇ ਸਾਥੀਆਂ ਸਮੇਤ ਸੜਕ ਤੇ ਆਪਣੀ ਹੀ ਸਰਕਾਰ ਖਿਲਾਫ ਧਰਨਾ ਲੱਗਾ ਦਿੱਤਾ। ਇਸ ਮੌਕੇ ਪੰਕਜ ਕ੍ਰਿਪਾਲ ਨੇ ਕਾਂਗਰਸ ਸਰਕਾਰ ਤੇ ਗੰਭੀਰ ਆਰੋਪ ਲਗਾਉਂਦੇ ਹੋਏ ਕਿਹਾ ਪੰਜਾਬ ਦੇ ਵਿੱਚ ਜਿਨ੍ਹੀ ਵਾਰ ਵੀ ਕਾਂਗਰਸ ਸਰਕਾਰ ਦੀ ਸਰਕਾਰ ਬਣੀ ਹੈ ਉਹ ਹਿੰਦੂ ਭਾਈਚਾਰੇ ਦੀ ਬਦੌਲਤ ਹੀ ਬਣੀ ਹੈ, ਪਰ ਬੜੇ ਦੁੱਖ ਦੀ ਗੱਲ ਕਿ ਪੰਜਾਬ ਦੇ ਵਿੱਚ ਕਾਂਗਰਸ ਹਿੰਦੂਆਂ ਨੂੰ ਖਤਮ ਕਰਨ ਤੇ ਤੁਲੀ ਹੋਈ ਹੈ ਅਤੇ ਉਨ੍ਹਾਂ ਕਿਹਾ ਕਿ ਉਹ ਚੋਣਾਂ ਦੇ ਨਜ਼ਦੀਕ ਆਉਂਦੇ ਹਿੰਦੂਆਂ ਨੂੰ ਡਰਾਉਣ ਲਈ ਦੰਗੇ ਤੱਕ ਵੀ ਕਰਵਾ ਸਕਦੀ ਹੈ।

ਇਸ ਮੌਕੇ ਪੰਕਜ ਕਿਰਪਾਲ ਨੇ ਕਿਹਾ ਕਿ ਹਿੰਦੂ ਭਾਈਚਾਰੇ ਦੀਆਂ ਪ੍ਰਮੁੱਖ ਮੰਗਾਂ ਨੂੰ ਸਰਕਾਰ ਵੱਲੋਂ ਲਗਾਤਾਰ ਅਣਦੇਖਾ ਕੀਤਾ ਗਿਆ ਹੈ ਪਰ ਸਰਕਾਰ ਇਸ ਗੱਲ ਨੂੰ ਭੁੱਲ ਗਈ ਕਿ ਹਿੰਦੁ ਭਾਈਚਾਰੇ ਵਿੱਚ ਬਹੁਮਤ ਹੈ ਅਤੇ ਉਹ ਕਿਸੇ ਵੀ ਸਰਕਾਰ ਦਾ ਤਖਤਾ ਤੱਕ ਪਲਟ ਸਕਦੀ ਹੈ।
ਉਨ੍ਹਾਂ ਕਿਹਾ ਪੰਜਾਬ ਵਿੱਚ ਅੱਤਵਾਦ ਦੌਰਾਨ 35 ਹਜਾਰ ਲੋਕ ਸ਼ਹੀਦ ਹੋਏ ਪਰ ਕਿਸੇ ਨੇ ਵੀ ਪੀੜਤ ਪਰਿਵਾਰਾਂ ਦੀ ਬਾਂਹ ਨਹੀਂ ਫੜੀ।ਇਸ ਤੋਂ ਇਲਾਵਾ ਹਿੰਦੂ ਮੰਦਰਾਂ ਦੀ ਅੱਜ ਤੱਕ ਕਿਸੇ ਨੇ ਵੀ ਸਾਰ ਨਹੀਂ ਲਈ ਹੈ। ਪੰਕਜ ਕ੍ਰਿਪਾਲ ਨੇ ਕਿਹਾ ਕਿ ਪੰਜਾਬ ਸਰਕਾਰ ਹਿੰਦੂਆਂ ਨੂੰ ਖਤਮ ਕਰਨ ਲਈ ਬੰਬ ਧਮਾਕੇ ਤੱਕ ਕਰਵਾ ਸਕਦੀ ਹੈ। ਇਸ ਮੌਕੇ ਉਨ੍ਹਾਂ ਐਲਾਨ ਕੀਤਾ ਕਿ ਜੇਕਰ ਪੰਜਾਬ ਸਰਕਾਰ ਨੇ ਹਿੰਦੂਆਂ ਦੀਆਂ ਮੰਗਾਂ ਨੂੰ ਨਾ ਮੰਨਿਆ ਤਾਂ 28 ਦਸੰਬਰ ਨੂੰ ਕਾਂਗਰਸ ਦੇ ਸਥਾਪਨਾ ਦਿਵਸ ਮੋਕੇ ਕਾਂਗਰਸ ਭਵਨ ਚੰਡੀਗੜ੍ਹ ਅੱਗੇ ਧਰਨਾ ਦੇਕੇ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।












