August 9, 2026, 3:43 am
----------- Advertisement -----------
HomeNewsBreaking Newsਭਾਈ ਰਾਜੋਆਣਾ ਦੀ ਰਿਹਾਈ ਲਈ ਗ੍ਰਹਿ ਮੰਤਰੀ ਨੂੰ ਜਲਦ ਮਿਲੇਗਾ ਸ਼੍ਰੋਮਣੀ ਕਮੇਟੀ...

ਭਾਈ ਰਾਜੋਆਣਾ ਦੀ ਰਿਹਾਈ ਲਈ ਗ੍ਰਹਿ ਮੰਤਰੀ ਨੂੰ ਜਲਦ ਮਿਲੇਗਾ ਸ਼੍ਰੋਮਣੀ ਕਮੇਟੀ ਵਫ਼ਦ – ਐਡਵੋਕੇਟ ਧਾਮੀ

Published on

----------- Advertisement -----------
  • ਸਿੱਖ ਬੰਦੀਆਂ ਦੀ ਰਿਹਾਈ ਦਾ ਐਲਾਨ ਪੂਰਾ ਕਰੇ ਭਾਰਤ ਸਰਕਾਰ-ਐਡਵੋਕੇਟ ਧਾਮੀ
  • ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਪ੍ਰਸ਼ਾਦ ਦੇ ਪੈਕਟਾਂ ਅੰਦਰ ਸਿਗਰਟ ਦਾ ਇਸ਼ਤਿਹਾਰ ਛਾਪਣ ਦੀ ਕੀਤੀ ਸਖ਼ਤ ਨਿੰਦਾ
  • ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਹੋਈ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ

ਅੰਮ੍ਰਿਤਸਰ, 18 ਦਸੰਬਰ 2021 – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਹੋਈ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ ’ਚ ਭਾਈ ਬਲਵੰਤ ਸਿੰਘ ਰਾਜੋਆਣਾ ਸਮੇਤ ਹੋਰ ਸਿੱਖ ਕੈਦੀਆਂ ਦੀ ਰਿਹਾਈ ਲਈ ਭਾਰਤ ਸਰਕਾਰ ਪਾਸੋਂ ਮੰਗ ਕੀਤੀ ਗਈ। ਇਕੱਤਰਤਾ ਮਗਰੋਂ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਭਾਰਤ ਸਰਕਾਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਸਿੱਖ ਕੈਦੀਆਂ ਦੀ ਰਿਹਾਈ ਦਾ ਐਲਾਨ ਕੀਤਾ ਸੀ, ਪਰੰਤੂ ਸਰਕਾਰ ਨੇ ਆਪਣੇ ਇਸ ਫੈਸਲੇ ਨੂੰ ਅੱਜ ਤੱਕ ਲਾਗੂ ਨਹੀਂ ਕੀਤਾ। ਉਨ੍ਹਾਂ ਵਿਸਥਾਰ ਨਾਲ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਮੁਆਫ਼ੀ ਲਈ ਸਤੰਬਰ 2020 ਵਿਚ ਸੁਪਰੀਮ ਕੋਰਟ ’ਚ ਅਪੀਲ ਪਾਈ ਗਈ ਸੀ, ਜਿਸ ’ਤੇ ਸੁਣਵਾਈ ਦੌਰਾਨ ਦਸੰਬਰ 2020 ਵਿਚ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਜਲਦ ਫੈਸਲਾ ਕਰਨ ਦਾ ਹੁਕਮ ਜਾਰੀ ਕੀਤਾ ਸੀ।

ਸਰਕਾਰ ਦੀ ਟਾਲ-ਮਟੋਲ ਕਾਰਨ ਸੁਪਰੀਮ ਕੋਰਟ ਵੱਲੋਂ ਜਨਵਰੀ 2021 ਵਿਚ 2 ਹਫ਼ਤਿਆਂ ਦਾ ਸਮਾਂ ਦਿੱਤਾ ਸੀ, ਜਦਕਿ ਫ਼ਰਵਰੀ 2021 ਵਿਚ ਸਰਕਾਰ ਨੇ 6 ਹਫ਼ਤੇ ਹੋਰ ਮੰਗੇ ਸਨ। ਉਨ੍ਹਾਂ ਕਿਹਾ ਕਿ ਕਰੀਬ 1 ਸਾਲ ਦਾ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਸਰਕਾਰ ਅਜੇ ਤੱਕ ਫੈਸਲਾ ਨਹੀਂ ਕਰ ਸਕੀ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਸ ਸਬੰਧ ਵਿਚ ਪਹਿਲਾਂ ਵੀ ਗ੍ਰਹਿ ਮੰਤਰੀ ਨੂੰ ਪੱਤਰ ਲਿਖੇ ਗਏ ਹਨ ਅਤੇ ਹੁਣ ਦੁਬਾਰਾ ਉਨ੍ਹਾਂ ਵੱਲੋਂ ਪੱਤਰ ਲਿਖ ਕੇ ਵਫ਼ਦ ਦੇ ਰੂਪ ਵਿਚ ਗ੍ਰਹਿ ਮੰਤਰੀ ਨੂੰ ਮਿਲਣ ਲਈ ਸਮਾਂ ਮੰਗਿਆ ਗਿਆ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸਮਾਂ ਮਿਲਣ ’ਤੇ ਗ੍ਰਹਿ ਮੰਤਰੀ ਨਾਲ ਮੁਲਾਕਾਤ ਸਮੇਂ ਭਾਈ ਬਲਵੰਤ ਸਿੰਘ ਰਾਜੋਆਣਾ, ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਸਮੇਤ ਹੋਰ ਸਿੱਖ ਬੰਦੀਆਂ ਦੀ ਰਿਹਾਈ ਦੇ ਨਾਲ-ਨਾਲ ਹੋਰ ਸਿੱਖ ਮਸਲਿਆਂ ’ਤੇ ਗੱਲਬਾਤ ਕੀਤੀ ਜਾਵੇਗੀ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇਹ ਵੀ ਦੱਸਿਆ ਕਿ ਪਿਛਲੇ ਦਿਨੀਂ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਵਿਸ਼ਵਨਾਥ ਧਾਮ ਕੋਰੀਡੋਰ ਦੇ ਉਦਘਾਟਨ ਸਮੇਂ ਜੋ ਕਿਤਾਬਚਾ ਰੀਲੀਜ਼ ਕੀਤਾ ਗਿਆ ਸੀ, ਉਸ ਵਿਚ ਸਿੱਖ ਇਤਿਹਾਸ ਨੂੰ ਤੋੜ ਮਰੋੜ ਕੇ ਪੇਸ਼ ਕੀਤਾ ਗਿਆ ਹੈ, ਜਿਸ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਇਤਰਾਜ਼ ਉਠਾਇਆ ਗਿਆ ਸੀ। ਉਨ੍ਹਾਂ ਦੱਸਿਆ ਕਿ ਮਿਲੀ ਜਾਣਕਾਰੀ ਅਨੁਸਾਰ ਇਸ ਪੁਸਤਕ ਵਿੱਚੋਂ ਕੁਝ ਹਿੱਸੇ ਕੱਢ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਅੱਜ ਦੀ ਇਕੱਤਰਤਾ ਵਿਚ ਇਸ ਪੁਸਤਕ ਨੂੰ ਵਾਪਸ ਲੈਣ ਦੀ ਮੰਗ ਕੀਤੀ ਗਈ ਹੈ।

ਐਡਵੋਕੇਟ ਧਾਮੀ ਨੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਸੰਗਤਾਂ ਨੂੰ ਦਿੱਤੇ ਜਾਂਦੇ ਪ੍ਰਸ਼ਾਦ ਦੇ ਪੈਕਟਾਂ ਦੇ ਅੰਦਰ ਸਿਗਰਟ ਦਾ ਇਸ਼ਤਿਹਾਰ ਛਾਪਣ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਨਾਲ ਸਿੱਖ ਸ਼ਰਧਾਲੂਆਂ ਦੇ ਮਨਾਂ ਨੂੰ ਭਾਰੀ ਠੇਸ ਪਹੁੰਚੀ ਹੈ। ਉਨ੍ਹਾਂ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਪਾਕਿਸਤਾਨ ਸਰਕਾਰ ਪਾਸੋਂ ਮੰਗ ਕੀਤੀ ਅਜਿਹੀ ਕੁਤਾਹੀ ਕਰਨ ਵਾਲੇ ਲੋਕਾਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇ।

ਇਕੱਤਰਤਾ ’ਚ ਧਰਮ ਪ੍ਰਚਾਰ ਲਹਿਰ ਨੂੰ ਹੋਰ ਤੇਜ਼ ਕਰਨ ਲਈ ਵਿਚਾਰ ਚਰਚਾ ਹੋਈ ਅਤੇ ਧਰਮ ਪ੍ਰਚਾਰ ਕਮੇਟੀ ਦੇ ਵੱਖ-ਵੱਖ ਵਿਭਾਗਾਂ ਦੇ ਕੰਮਾਂ ਨੂੰ ਪ੍ਰਵਾਨਗੀਆਂ ਦਿੱਤੀਆਂ ਗਈਆਂ। ਇਕੱਤਰਤਾ ’ਚ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਸ. ਸੁਖਵਰਸ਼ ਸਿੰਘ ਪੰਨੂ, ਸ. ਅਵਤਾਰ ਸਿੰਘ ਵਣਵਾਲਾ, ਸ. ਮਨਜੀਤ ਸਿੰਘ ਬੱਪੀਆਣਾ, ਸ. ਰਾਮਪਾਲ ਸਿੰਘ ਬਹਿਣੀਵਾਲ ਤੋਂ ਇਲਾਵਾ ਅੰਤ੍ਰਿੰਗ ਕਮੇਟੀ ਮੈਂਬਰ ਸ. ਗੁਰਿੰਦਰਪਾਲ ਸਿੰਘ ਗੋਰਾ, ਸਕੱਤਰ ਸ. ਮਹਿੰਦਰ ਸਿੰਘ ਆਹਲੀ, ਓਐਸਡੀ ਸ. ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਸ. ਪ੍ਰਤਾਪ ਸਿੰਘ, ਸ. ਸੁਖਮਿੰਦਰ ਸਿੰਘ, ਮੀਤ ਸਕੱਤਰ ਸ. ਸਿਮਰਜੀਤ ਸਿੰਘ ਕੰਗ, ਸ. ਤੇਜਿੰਦਰ ਸਿੰਘ ਪੱਡਾ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ ਆਦਿ ਮੌਜੂਦ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਲਵਾਰਾ ਤੋਂ ਦਿੱਲੀ ਦੀ ਉਡਾਣ ਵਿੱਚ ਤਕਨੀਕੀ ਖਰਾਬੀ; 27 ਵੱਲੋਂ ਯਾਤਰਾ ਰੱਦ

ਕੁਝ ਤਕਨੀਕੀ ਸਮੱਸਿਆ ਕਾਰਨ ਬੀਤੇ ਦਿਨ ਦੁਪਹਿਰ ਦੀ ਉਡਾਣ ਦੌਰਾਨ ਹਲਵਾਰਾ ਹਵਾਈ ਅੱਡੇ ਤੋਂ...

ਡੀਏ ਦੀ ਮੰਗ ਨੂੰ ਲੈ ਕੇ CM Bhagwant Mann ਨਾਲ ਮੀਟਿੰਗ 27 ਅਗਸਤ ਨੂੰ ਤੈਅ

ਮਹਿੰਗਾਈ ਭੱਤਾ (ਡੀਏ) ਦਾ ਬਕਾਇਆ ਜਾਰੀ ਕਰਨ ਦੀ ਮੰਗ ਕਰ ਰਹੇ ਪੰਜਾਬ ਦੇ ਸਰਕਾਰੀ...

 ਸਟੋਰ ਵਿੱਚ ਲੁੱਟ ਦੌਰਾਨ ਪੰਜਾਬੀ ਕਾਰੋਬਾਰੀ ਦੀ ਹੱਤਿਆ

 ਕੈਨੇਡਾ ਦੇ ਐਡਮਿੰਟਨ ਸ਼ਹਿਰ ਵਿੱਚ ਵਾਪਰੀ ਇੱਕ ਘਟਨਾ ਵਿੱਚ ਆਪਣੇ ਕਾਰੋਬਾਰ ਨੂੰ ਲੁੱਟ ਤੋਂ...

ਰੀਲ ਬਣਾਉਣ ਦੀ ਆਦਤ ਬਣੀ ਕਲੇਸ਼ ਦੀ ਵਜ੍ਹਾ, ਪਤੀ ਨੇ ਚੁੰਨੀ ਨਾਲ ਗਲਾ ਘੁੱਟ ਕੇ ਪਤਨੀ ਨੂੰ ਮਾਰਿਆ

ਕਰਨਾਟਕ ਦੇ ਬੈਂਗਲੁਰੂ ਤੋਂ ਪਤੀ-ਪਤਨੀ ਦੇ ਰਿਸ਼ਤੇ ਨੂੰ ਝੰਜੋੜ ਦੇਣ ਵਾਲਾ ਮਾਮਲਾ ਸਾਹਮਣੇ ਆਇਆ...

ਕੁੱਟਮਾਰ ਤੋਂ ਬਾਅਦ ਗੁਰਸਿਮਰਨ ਮੰਡ ਦਾ ਵੱਡਾ ਬਿਆਨ, ‘ਦੰਦ ਤੋੜ ਦਿੱਤੇ, ਪਰ ਮੈਂ ਡਰਨ ਵਾਲਾ ਨਹੀਂ’

ਅੰਬਾਲਾ ਨੇੜੇ ਪੰਜੋਖਰਾ ਸਾਹਿਬ ਵਿਖੇ ਕਾਂਗਰਸੀ ਆਗੂ ਗੁਰਸਿਮਰਨ ਸਿੰਘ ਮੰਡ ਨਾਲ ਹੋਈ ਕੁੱਟਮਾਰ ਤੋਂ...

ਰਾਹੁਲ ਦੇ ‘ਕੂਲ ਅੰਕਲ’ ਵਾਲੇ ਬਿਆਨ ’ਤੇ ਕੈਪਟਨ ਦਾ ਜਵਾਬ, ਕਿਹਾ- ‘ਭਾਜਪਾ ਮੇਰੀ ਪਹਿਲੀ ਪਸੰਦ, ਵਾਪਸੀ ਦਾ ਸਵਾਲ ਨਹੀਂ’

ਰਾਹੁਲ ਗਾਂਧੀ ਵੱਲੋਂ ਕੈਪਟਨ ਅਮਰਿੰਦਰ ਸਿੰਘ ਨੂੰ ‘ਕੂਲ ਅੰਕਲ’ ਅਤੇ ਆਪਣੇ ਪਸੰਦੀਦਾ ਨੇਤਾਵਾਂ ਵਿੱਚੋਂ...

ਹਿਮਾਚਲ ਦੇ ਚੰਬਾ ਵਿੱਚ ਨਿੱਜੀ ਬੱਸ ਪਲਟਣ ਕਾਰਨ 7 ਦੀ ਮੌਤ

ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ ਵਿੱਚ ਅੱਜ ਸਵੇਰੇ ਟਿੱਸਾ-ਬੈਰਾਗੜ੍ਹ ਸੜਕ 'ਤੇ ਇੱਕ ਨਿੱਜੀ ਬੱਸ...

ਮੋਗਾ ਪੁਲਿਸ ਨੇ ਦਬੋਚੀ ‘ਨਕਲੀ SHO’, ਵਿਆਹ ਲਈ ਰਚਿਆ ਪੁਲਿਸ ਅਫਸਰ ਬਣਨ ਦਾ ਸਾਰਾ ਡਰਾਮਾ!

ਮੋਗਾ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਪੁਲਿਸ ਨੇ ਇੱਕ...

ਹਾਈ-ਟੈਕ ਹੋਵੇਗਾ PRTC, ਯੂਪੀਆਈ- ਡੈਬਿਟ ਤੇ ਕ੍ਰੈਡਿਟ ਕਾਰਡ ਰਾਹੀਂ ਆਨਲਾਈਨ ਭੁਗਤਾਨ ਦੀ ਮਿਲੇਗੀ ਸਹੂਲਤ

ਪੀਆਰਟੀਸੀ ਹੁਣ ਹਾਈ ਟੈਕ ਹੋਣ ਵੱਲ ਆਪਣੇ ਕਦਮ ਵਧਾ ਰਿਹਾ ਹੈ। ਸਵਾਰੀਆਂ ਦੀ ਸਹੂਲਤ...