ਓਲੰਪਿਕ ਚੈਂਪੀਅਨ ਜੈਵਲਿਨ ਥ੍ਰੋਅਰ ਨੀਰਜ ਚੋਪੜਾ ਨੇ ਸ਼ੁੱਕਰਵਾਰ ਨੂੰ ਇਕ ਹੋਰ ਇਤਿਹਾਸਕ ਉਪਲਬਧੀ ਹਾਸਲ ਕੀਤੀ। ਨੀਰਜ ਚੋਪੜਾ ਲੁਸਾਨੇ ਡਾਇਮੰਡ ਲੀਗ 2022 ਜਿੱਤਣ ਵਾਲਾ ਪਹਿਲਾ ਭਾਰਤੀ ਬਣ ਗਿਆ ਹੈ। ਨੀਰਜ ਚੋਪੜਾ ਨੇ 89.08 ਮੀਟਰ ਦੇ ਆਪਣੇ ਪਹਿਲੇ ਥਰੋਅ ਨਾਲ ਲੁਸਾਨੇ ਡਾਇਮੰਡ ਲੀਗ ਜਿੱਤੀ।
ਇਸ ਦੇ ਨਾਲ ਹੀ ਨੀਰਜ ਨੇ 7 ਅਤੇ 8 ਸਤੰਬਰ ਨੂੰ ਜ਼ਿਊਰਿਖ ‘ਚ ਹੋਣ ਵਾਲੇ ਡਾਇਮੰਡ ਲੀਗ ਦੇ ਫਾਈਨਲ ‘ਚ ਵੀ ਆਪਣੀ ਜਗ੍ਹਾ ਪੱਕੀ ਕਰ ਲਈ ਹੈ। ਇੰਨਾ ਹੀ ਨਹੀਂ ਉਸ ਨੇ ਹੰਗਰੀ ਦੇ ਬੁਡਾਪੇਸਟ ‘ਚ ਹੋਣ ਵਾਲੀ ਵਿਸ਼ਵ ਚੈਂਪੀਅਨਸ਼ਿਪ 2023 ਲਈ ਵੀ ਕੁਆਲੀਫਾਈ ਕਰਕੇ ਆਪਣੀ ਜਗ੍ਹਾ ਪੱਕੀ ਕਰ ਲਈ ਹੈ।
ਹਾਲ ਹੀ ‘ਚ ਨੀਰਜ ਨੇ ਵਿਸ਼ਵ ਅਥਲੈਟਿਕਸ ਚੈਂਪੀਅਨਸ਼ਿਪ ‘ਚ ਭਾਰਤ ਲਈ ਚਾਂਦੀ ਦਾ ਤਮਗਾ ਜਿੱਤਿਆ ਸੀ। ਉਹ ਅੰਜੂ ਬੌਬੀ ਜਾਰਜ (2003) ਤੋਂ ਬਾਅਦ ਅਜਿਹਾ ਕਰਨ ਵਾਲੇ ਦੂਜੇ ਅਥਲੀਟ ਬਣੇ। ਫਾਈਨਲ ਵਿੱਚ ਨੀਰਜ ਨੇ 88.13 ਮੀਟਰ ਦੀ ਦੂਰੀ ਤੱਕ ਜੈਵਲਿਨ ਸੁੱਟ ਕੇ ਚਾਂਦੀ ਦਾ ਤਗ਼ਮਾ ਜਿੱਤਿਆ ਸੀ।
----------- Advertisement -----------
89.08 ਮੀਟਰ ਥਰੋਅ ਨਾਲ ਨੀਰਜ ਚੋਪੜਾ ਨੇ ਜਿੱਤੀ ਡਾਇਮੰਡ ਲੀਗ
Published on
----------- Advertisement -----------
----------- Advertisement -----------












