ਨਵੀਂ ਦਿੱਲੀ— ਬਾਲੀਵੁੱਡ ਅਭਿਨੇਤਰੀ ਜੈਕਲੀਨ ਫਰਨਾਂਡੀਜ਼ ਲਈ ਇਹ ਸਾਲ ਕਾਫੀ ਖਰਾਬ ਸਾਬਤ ਹੁੰਦਾ ਨਜ਼ਰ ਆ ਰਿਹਾ ਹੈ। ਜਦੋਂ ਤੋਂ ਸੁਕੇਸ਼ ਚੰਦਰਸ਼ੇਖਰ ਨਾਲ ਉਸ ਦੇ ਕਥਿਤ ਸਬੰਧਾਂ ਦਾ ਸੱਚ ਸਾਹਮਣੇ ਆਇਆ ਹੈ, ਉਦੋਂ ਤੋਂ ਉਹ ਧੋਖਾਧੜੀ ਦੇ ਮਾਮਲੇ ‘ਚ ਫਸਦੀ ਜਾ ਰਹੀ ਹੈ। ਰਿਪੋਰਟਾਂ ਮੁਤਾਬਕ ਈਡੀ ਵੱਲੋਂ ਦਾਇਰ ਚਾਰਜਸ਼ੀਟ ਵਿੱਚ ਅਦਾਕਾਰਾ ਦਾ ਨਾਂ 200 ਕਰੋੜ ਰੁਪਏ ਦੇ ਮਨੀ ਲਾਂਡਰਿੰਗ ਮਾਮਲੇ ਵਿੱਚ ਸ਼ਾਮਲ ਹੈ। ਇਸ ਦੌਰਾਨ ਮੁਸੀਬਤ ‘ਚ ਘਿਰੀ ਜੈਕਲੀਨ ਨੇ ਹੁਣ ਧਾਰਮਿਕ ਰਾਹ ਅਪਣਾਉਣ ਦਾ ਫੈਸਲਾ ਕੀਤਾ ਹੈ। ਜੈਕਲੀਨ ਛੱਤਰਪੁਰ ਗਈ ਸੀ ਅਤੇ ਇਸ ਦੌਰਾਨ ਜੈਕਲੀਨ ਨੇ ਨਿਰਮਲ ਬਾਬਾ ਦੁਆਰਾ ਬਣਾਏ ਗਏ ਸ਼ਿਵ ਮੰਦਰ ਦੇ ਦਰਸ਼ਨ ਵੀ ਕੀਤੇ।
ਕਿਹਾ ਜਾਂਦਾ ਹੈ ਕਿ ਕਈ ਮਸ਼ਹੂਰ ਹਸਤੀਆਂ ਨਿਰਮਲ ਬਾਬਾ ਨੂੰ ਫਾਲੋ ਕਰਦੀਆਂ ਹਨ। ਜਾਣਕਾਰੀ ਮੁਤਾਬਕ ਜੈਕਲੀਨ ਦੇ ਕਰੀਬੀ ਦੋਸਤ ਨੇ ਉਨ੍ਹਾਂ ਨੂੰ ਇਸ ਮੁਸ਼ਕਲ ਸਮੇਂ ‘ਚ ਇਹ ਕੰਮ ਕਰਨ ਦੀ ਸਲਾਹ ਦਿੱਤੀ ਹੈ। ਜਿਸ ਤੋਂ ਬਾਅਦ ਅਦਾਕਾਰਾ ਛਤਰਪੁਰ ਸਥਿਤ ਗੁਰੂ ਜੀ ਦੇ ਆਸ਼ਰਮ ਪਹੁੰਚ ਗਈ ਹੈ। ਈ. ਡੀ. ਮੁਤਾਬਕ, ਠੱਗ ਸੁਕੇਸ਼ ਚੰਦਰਸ਼ੇਖਰ ਨੇ ਜ਼ਬਰਦਸਤੀ ਦੇ ਪੈਸੇ ਤੋਂ ਜੈਕਲੀਨ ਨੂੰ ਕਰੋੜਾਂ ਰੁਪਏ ਦੇ ਤੋਹਫ਼ੇ ਦਿੱਤੇ ਸਨ। ਸੁਕੇਸ਼ ਨੇ ਜੈਕਲੀਨ ਦੇ ਪਰਿਵਾਰਕ ਮੈਂਬਰਾਂ ਨੂੰ ਮਹਿੰਗੇ ਤੋਹਫ਼ੇ ਵੀ ਦਿੱਤੇ। ਰਿਪੋਰਟਾਂ ‘ਚ ਦੱਸਿਆ ਗਿਆ ਸੀ ਕਿ ਸੁਕੇਸ਼ ਨੇ ਇਹ ਸਾਰਾ ਪੈਸਾ ਅਪਰਾਧ ਕਰਕੇ ਕਮਾਇਆ ਸੀ। ਉਦੋਂ ਤੋਂ ਜੈਕਲੀਨ ਈ. ਡੀ. ਦੇ ਰਡਾਰ ‘ਤੇ ਹੈ।












